ਮਃ ੨ ॥
Second Mehl:
ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥
(ਪਰਮਾਤਮਾ ਕੁਦਰਤਿ ਵਿਚ ਵੱਸਦਾ) ਦਿੱਸ ਰਿਹਾ ਹੈ, (ਉਸ ਦੀ ਜੀਵਨ-ਰੌ ਸਾਰੀ ਰਚਨਾ ਵਿਚ) ਸੁਣੀ ਜਾ ਰਹੀ ਹੈ, (ਉਸ ਦੇ ਕੰਮਾਂ ਤੋਂ) ਜਾਪ ਰਿਹਾ ਹੈ (ਕਿ ਉਹ ਕੁਦਰਤਿ ਵਿਚ ਮੌਜੂਦ ਹੈ, ਫਿਰ ਭੀ ਉਸ ਦੇ ਮਿਲਾਪ ਦਾ) ਸੁਆਦ (ਜੀਵ ਨੂੰ) ਹਾਸਲ ਨਹੀਂ ਹੁੰਦਾ ।
He is seen, heard and known, but His subtle essence is not obtained.
ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥
(ਇਹ ਕਿਉਂ ?) ਇਸ ਵਾਸਤੇ ਕਿ ਪ੍ਰਭੂ ਨੂੰ ਮਿਲਣ ਲਈ (ਜੀਵ ਦੇ) ਨਾਹ ਪੈਰ ਹਨ, ਨਾਹ ਹੱਥ ਹਨ ਤੇ ਨਾਹ ਅੱਖਾਂ ਹਨ (ਫਿਰ ਇਹ) ਕਿਵੇਂ ਭੱਜ ਕੇ (ਪ੍ਰਭੂ ਦੇ) ਗਲ ਜਾ ਲੱਗੇ ?
How can the lame, armless and blind person run to embrace the Lord?
ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥
ਜੇ (ਜੀਵ ਪ੍ਰਭੂ ਦੇ) ਡਰ (ਵਿਚ ਤੁਰਨ) ਨੂੰ (ਆਪਣੇ) ਪੈਰ ਬਣਾਏ, ਪਿਆਰ ਦੇ ਹੱਥ ਬਣਾਏ ਤੇ (ਪ੍ਰਭੂ ਦੀ) ਯਾਦ (ਵਿਚ ਜੁੜਨ) ਨੂੰ ਅੱਖਾਂ ਬਣਾਏ,
Let the Fear of God be your feet, and let His Love be your hands; let His Understanding be your eyes.
ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥
ਤਾਂ ਨਾਨਕ ਆਖਦਾ ਹੈ ਹੇ ਸਿਆਣੀ (ਜੀਵ-ਇਸਤ੍ਰੀਏ) ! ਇਸ ਤਰ੍ਹਾਂ ਖਸਮ-ਪ੍ਰਭੂ ਨਾਲ ਮੇਲ ਹੁੰਦਾ ਹੈ ।੨।
Says Nanak, in this way, O wise soul-bride, you shall be united with your Husband Lord. ||2||