ਮਾਰੂ ਮਹਲਾ ੫ ਘਰੁ ੨
Maaroo, Fifth Mehl, Second House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਡਰਪੈ ਧਰਤਿ ਅਕਾਸੁ ਨਖ੍ਯਤ੍ਰਾ ਸਿਰ ਊਪਰਿ ਅਮਰੁ ਕਰਾਰਾ ॥
ਹੇ ਭਾਈ! ਧਰਤੀ, ਆਕਾਸ਼, ਤਾਰੇ—ਇਹਨਾਂ ਸਭਨਾਂ ਦੇ ਸਿਰ ਉੱਤੇ ਪਰਮਾਤਮਾ ਦਾ ਕਰੜਾ ਹੁਕਮ ਚੱਲ ਰਿਹਾ ਹੈ (ਇਹਨਾਂ ਵਿਚੋਂ ਕੋਈ ਭੀ) ਰਜ਼ਾ ਤੋਂ ਆਕੀ ਨਹੀਂ ਹੋ ਸਕਦਾ ।
The earth, the Akaashic ethers and the stars abide in the Fear of God. The almighty Order of the Lord is over the heads of all.
 
ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥
ਹਵਾ, ਪਾਣੀ, ਅੱਗ (ਆਦਿਕ ਹਰੇਕ ਤੱਤ) ਰਜ਼ਾ ਵਿਚ ਤੁਰ ਰਿਹਾ ਹੈ । ਨਿਮਾਣਾ ਇੰਦਰ (ਭੀ) ਪ੍ਰਭੂ ਦੇ ਹੁਕਮ ਵਿਚ ਤੁਰ ਰਿਹਾ ਹੈ (ਭਾਵੇਂ ਲੋਕਾਂ ਦੇ ਖ਼ਿਆਲ ਅਨੁਸਾਰ ਉਹ ਸਾਰੇ ਦੇਵਤਿਆਂ ਦਾ ਰਾਜਾ ਹੈ) ।੧।
Wind, water and fire abide in the Fear of God; poor Indra abides in the Fear of God as well. ||1||
 
ਏਕਾ ਨਿਰਭਉ ਬਾਤ ਸੁਨੀ ॥
ਹੇ ਭਾਈ! (ਅਸਾਂ) ਇੱਕੋ ਗੱਲ ਸੁਣੀ ਹੋਈ ਹੈ ਜੋ ਮਨੁੱਖ ਨੂੰ ਡਰਾਂ ਤੋਂ ਰਹਿਤ ਕਰ ਦੇਂਦੀ ਹੈ
I have heard one thing, that the One Lord alone is fearless.
 
ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥
(ਉਹ ਇਹ ਹੈ ਕਿ) ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਅਤੇ ਰਜ਼ਾ ਅਨੁਸਾਰ ਜੀਊਣਾ ਸਿੱਖ ਲੈਂਦਾ ਹੈ) ਉਹ ਸੁਖੀ ਜੀਵਨ ਵਾਲਾ ਹੈ ਉਹ ਸਦਾ ਸੌਖਾ ਰਹਿੰਦਾ ਹੈ ।੧।ਰਹਾਉ।
He alone is at peace, and he alone is embellished forever, who meets with the Guru, and sings the Glorious Praises of the Lord. ||1||Pause||
 
ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥
ਹੇ ਭਾਈ! ਸਾਰੇ ਜੀਵ ਅਤੇ ਦੇਵਤੇ ਹੁਕਮ ਵਿਚ ਤੁਰ ਰਹੇ ਹਨ, ਸਿੱਧ ਅਤੇ ਸਾਧਿਕ ਭੀ (ਹੁਕਮ ਅੱਗੇ) ਥਰ ਥਰ ਕੰਬਦੇ ਹਨ ।
The embodied and the divine beings abide in the Fear of God. The Siddhas and seekers die in the Fear of God.
 
ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥
ਚੌਰਾਸੀ ਲੱਖ ਜੂਨਾਂ ਦੇ ਸਾਰੇ ਜੀਵ (ਜੋ ਰਜ਼ਾ ਵਿਚ ਨਹੀਂ ਤੁਰਦੇ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਮੁੜ ਮੁੜ ਜੂਨਾਂ ਵਿਚ ਪਾਏ ਜਾਂਦੇ ਹਨ ।੨।
The 8.4 millions species of beings die, and die again, and are born over and over again. They are consigned to reincarnation. ||2||
 
ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥
ਹੇ ਭਾਈ! ਪਰਮਾਤਮਾ ਨੇ ਬੇਅੰਤ ਜੀਵ ਪੈਦਾ ਕੀਤੇ ਹਨ ਜੋ ਰਜੋ ਸਤੋ ਤਮੋ (ਇਹਨਾਂ ਤਿੰਨ ਗੁਣਾਂ ਵਿਚ ਵਰਤ ਰਹੇ ਹਨ, ਇਹ ਸਾਰੇ ਉਸ ਦੇ) ਹੁਕਮ ਵਿਚ ਹੀ ਕਾਰ ਕਰ ਰਹੇ ਹਨ ।
Those who embody the energies of sattva-white light, raajas-red passion, and taamas-black darkness, abide in the Fear of God, along with the many created forms.
 
ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥੩॥
(ਦੁਨੀਆ ਦੇ ਸਾਰੇ ਜੀਵਾਂ ਵਾਸਤੇ) ਛਲ (ਬਣੀ ਹੋਈ) ਇਹ ਵਿਚਾਰੀ ਲੱਛਮੀ ਭੀ ਰਜ਼ਾ ਵਿਚ ਤੁਰ ਰਹੀ ਹੈ, ਧਰਮਰਾਜ ਭੀ ਹੁਕਮ ਅੱਗੇ ਥਰ ਥਰ ਕੰਬਦਾ ਹੈ ।੩।
This miserable deceiver Maya abides in the Fear of God; the Righteous Judge of Dharma is utterly afraid of Him as well. ||3||
 
ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥
ਹੇ ਭਾਈ! ਦੁਨੀਆ ਦੀ ਸਮੱਗ੍ਰੀ ਰਜ਼ਾ ਵਿਚ ਬੱਝੀ ਹੋਈ ਹੈ, ਇੱਕ ਸਿਰਜਣਹਾਰ ਪ੍ਰਭੂ ਹੀ ਹੈ ਜਿਸ ਉਤੇ ਕਿਸੇ ਦਾ ਡਰ ਨਹੀਂ ।
The entire expanse of the Universe is in the Fear of God; only the Creator Lord is without this Fear.
 
ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥
ਹੇ ਨਾਨਕ! ਆਖ—ਪਰਮਾਤਮਾ ਆਪਣੇ ਭਗਤਾਂ ਦਾ ਸਹਾਈ ਹੈ, ਭਗਤ ਉਸ ਦੇ ਦਰਬਾਰ ਵਿਚ ਸਦਾ ਸੋਭਾ ਪਾਂਦੇ ਹਨ ।੪।੧।
Says Nanak, God is the companion of His devotees; His devotees look beautiful in the Court of the Lord. ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by