ਮਾਰੂ ਮਹਲਾ ੫ ॥
Maaroo, Fifth Mehl:
ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥
(ਹੇ ਭਾਈ! ਤੇਰਾ ਉਹ) ਨਾਮ (ਤੇਰੇ ਅੰਦਰ) ਕਿੱਥੇ ਟਿਕਿਆ ਹੋਇਆ ਹੈ (ਜਿਸ ਨੂੰ ਲੈ ਲੈ ਕੇ ਕੋਈ ਤੈਨੂੰ ਗਾਲ੍ਹ ਕੱਢਦਾ ਹੈ?) ਉਹ ਅਹੰਕਾਰ ਕੀਹ ਚੀਜ਼ ਹੈ (ਜਿਸ ਨਾਲ ਤੂੰ ਆਫਰਿਆ ਫਿਰਦਾ ਹੈਂ)?
In what place is the Name established? Where does egotism dwell?
ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ ॥੧॥
ਹੇ ਭਾਈ! ਸੁਣ, ਤੈਨੂੰ ਉਹ ਕਿਹੜੇ ਫੱਟ ਲੱਗੇ ਹਨ ਕਿਸੇ ਦੇ ਮੰੂਹੋਂ ਗੱਲਾਂ ਸੁਣ ਕੇ, ਜਿਸ ਕਰਕੇ ਤੂੰ ਕੋ੍ਰਧਵਾਨ ਹੋ ਜਾਂਦਾ ਹੈਂ? ।੧।
What injury have you suffered, listening to abuse from someone else's mouth? ||1||
ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥
ਹੇ ਭਾਈ! ਸੁਣ (ਵਿਚਾਰ ਕਿ) ਤੂੰ ਕੌਣ ਹੈਂ? (ਤੇਰਾ ਅਸਲਾ ਕੀਹ ਹੈ?), ਤੂੰ ਕਿਥੋਂ (ਇਸ ਜਗਤ ਵਿਚ) ਆਇਆ ਹੈਂ?
Listen: who are you, and where did you come from?
ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥੧॥ ਰਹਾਉ ॥
ਮੈਂ ਤਾਂ ਇਤਨੀ ਗੱਲ ਭੀ ਨਹੀਂ ਜਾਣਦਾ (ਕਿ ਜੀਵ ਨੂੰ ਅਨੇਕਾਂ ਜੂਨਾਂ ਵਿਚ) ਤੁਰਦਿਆਂ ਕਿਤਨਾ ਸਮਾ ਲੱਗ ਜਾਂਦਾ ਹੈ । ਕਿਸੇ ਨੂੰ ਭੀ ਇਹ ਖ਼ਬਰ ਨਹੀਂ ਮਿਲ ਸਕਦੀ । (ਫਿਰ, ਦੱਸ, ਆਪਣੇ ਉੱਤੇ ਮਾਣ ਕਾਹਦਾ?) ।੧।ਰਹਾਉ।
You don't even know how long you will stay here; you have no hint of when you shall leave. ||1||Pause||
ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥
ਹੇ ਭਾਈ! ਹਵਾ ਅਤੇ ਪਾਣੀ (ਇਹ ਦੋਵੇਂ ਤੱਤ) ਸਹਾਰ ਸਕਣ ਦੇ ਸੁਭਾਉ ਵਾਲੇ ਹਨ । ਧਰਤੀ ਤਾਂ ਨਿੱਸੰਦੇਹ ਖਿਮਾ-ਰੂਪ ਹੀ ਹੈ ।
Wind and water have patience and tolerance; the earth has compassion and forgiveness, no doubt.
ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥੨॥
ਧਰਤੀ ਤਾਂ ਨਿੱਸੰਦੇਹ ਖਿਮਾ-ਰੂਪ ਹੀ ਹੈ । ਪੰਜ ਤੱਤ ਮਿਲ ਕੇ (ਮਨੁੱਖ ਦਾ) ਸਰੀਰ ਬਣਦਾ ਹੈ । ਇਹਨਾਂ ਪੰਜਾਂ ਤੱਤਾਂ ਵਿਚੋਂ ਭੈੜ ਕਿਸ ਵਿਚ ਹੈ? ।੧।
The union of the five tattvas - the five elements - has brought you into being. Which of these is evil? ||2||
ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥
(ਪਰ ਜੀਵਾਂ ਦੇ ਭੀ ਕੀਹ ਵੱਸ?) ਜਿਸ ਸਿਰਜਣਹਾਰ ਕਰਤਾਰ ਨੇ ਇਹ ਰਚਨਾ ਰਚੀ ਹੈ, ਉਸ ਨੇ (ਸਰੀਰ ਬਣਾਣ ਵੇਲੇ) ਹਉਮੈ ਭੀ ਨਾਲ ਹੀ (ਹਰੇਕ ਦੇ ਅੰਦਰ) ਪਾ ਦਿੱਤੀ ਹੈ ।
The Primal Lord, the Architect of Destiny, formed your form; He also burdened you with egotism.
ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥੩॥
ਉਸ (ਹਉਮੈ) ਨੂੰ ਹੀ ਜਨਮ ਮਰਨ (ਦਾ ਗੇੜ) ਹੈ, ਉਹ ਹਉਮੈ ਹੀ ਜੰਮਦੀ ਮਰਦੀ ਹੈ (ਭਾਵ, ਉਸ ਹਉਮੈ ਦੇ ਕਾਰਨ ਹੀ ਜੀਵ ਲਈ ਜੰਮਣ ਮਰਨ ਦਾ ਚੱਕਰ ਬਣਿਆ ਰਹਿੰਦਾ ਹੈ) ।੩।
He alone is born and dies; He alone comes and goes. ||3||
ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥
ਹੇ ਭਾਈ! ਇਹ ਸਾਰਾ ਜਗਤ-ਖਿਲਾਰਾ ਨਾਸਵੰਤ ਹੈ, ਇਸ ਰਚਨਾ ਵਿਚ (ਥਿਰਤਾ ਦਾ) ਕੋਈ ਬਰਨ ਚਿਹਨ ਨਹੀਂ ਹੈ ।
Nothing of the color and the form of the creation shall remain; the entire expanse is transitory.
ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥੪॥੪॥
ਨਾਨਕ ਆਖਦੇ ਹਨ—(ਹੇ ਭਾਈ!) ਜਦੋਂ ਪਰਮਾਤਮਾ ਇਸ ਖੇਡ ਨੂੰ ਉਜਾੜਦਾ ਹੈ ਤਦੋਂ ਇਕ ਆਪ ਹੀ ਆਪ ਹੋ ਜਾਂਦਾ ਹੈ ।੪।੪।
Prays Nanak, when He brings His play to its close, then only the One, the One Lord remains. ||4||4||