ਮਾਰੂ ਮਹਲਾ ੫ ॥
Maaroo, Fifth Mehl:
ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥
ਹੇ ਭਾਈ! ਜਿਹੜਾ ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ, ਜਿਹੜਾ ਸਾਰੇ ਗੁਣਾਂ ਦਾ ਮਾਲਕ ਹੈ, ਤੂੰ ਉਸ ਦੀ ਸਿਫ਼ਤਿ-ਸਾਲਾਹ ਕਦੇ ਭੀ ਨਹੀਂ ਕਰਦਾ ।
He is all-powerful, the Master of all virtues, but you never sing of Him!
ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥
ਹੇ ਭਾਈ! ਉਸ (ਮਾਇਆ) ਨੂੰ ਤਾਂ ਹਰ ਕੋਈ ਇਕ ਖਿਨ ਵਿਚ ਛੱਡ ਜਾਂਦਾ ਹੈ, ਤੂੰ ਭੀ ਉਸੇ ਦੀ ਖ਼ਾਤਰ ਮੁੜ ਮੁੜ ਭਟਕਦਾ ਫਿਰਦਾ ਹੈਂ ।੧।
You shall have to leave all this in an instant, but again and again, you chase after it. ||1||
ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥
ਹੇ ਭਾਈ! ਤੂੰ ਆਪਣੇ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ?
Why do you not contemplate your God?
ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥
ਤੂੰ (ਮਾਇਆ ਦੇ ਮੋਹ-) ਵੈਰੀ ਨਾਲ ਮੌਜ-ਮੇਲਿਆਂ ਦੇ ਸੁਆਦ ਵਿਚ ਮਸਤ ਹੈਂ, ਤੇ, ਉਸ (ਮੋਹ ਦੇ) ਨਾਲ ਹੀ ਆਪਣੀ ਜਿੰਦ ਨੂੰ ਸਾੜ ਰਿਹਾ ਹੈਂ (ਆਪਣੇ ਆਤਮਕ ਜੀਵਨ ਨੂੰ ਸਾੜ ਰਿਹਾ ਹੈਂ) ।੧।ਰਹਾਉ।
You are entangled in association with your enemies, and the enjoyment of pleasures; your soul is burning up with them! ||1||Pause||
ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥
ਹੇ ਭਾਈ! ਜਿਸ ਪਰਮਾਤਮਾ ਦਾ ਨਾਮ ਸੁਣਿਆਂ ਜਮਰਾਜ (ਭੀ) ਛੱਡ ਜਾਂਦਾ ਹੈ ਤੂੰ ਉਸ ਦੀ ਸਰਨ (ਕਿਉਂ) ਨਹੀਂ ਪੈਂਦਾ?
Hearing His Name, the Messenger of Death will release you, and yet, you do not enter His Sanctuary!
ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥
ਹੇ ਭਾਈ! ਤੂੰ ਆਪਣੇ ਅੰਦਰ ਉਸ ਪ੍ਰਭੂ ਦਾ ਆਸਰਾ ਟਿਕਾ ਲੈ, ਜਿਹੜਾ (ਸਿੰਘ-ਪ੍ਰਭੂ) ਨਿਮਾਣੇ ਗਿੱਦੜ ਨੂੰ ਕੱਢ ਦੇਂਦਾ ਹੈ ।੨।
Turn out this wretched jackal, and seek the Shelter of that God. ||2||
ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥
ਹੇ ਭਾਈ! ਜਿਸ ਪਰਮਾਤਮਾ ਦਾ ਜਸ ਸੁਣਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਤੂੰ ਉਸ ਨਾਲ ਪਿਆਰ ਨਹੀਂ ਜੋੜਦਾ ।
Praising Him, you shall cross over the terrifying world-ocean, and yet, you have not fallen in love with Him!
ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥
(ਮਾਇਆ ਦੀ ਪ੍ਰੀਤ) ਸੁਪਨੇ ਦੀ ਹੀ ਹੋਛੀ ਜਿਹੀ ਗੱਲ ਹੈ, ਪਰ ਤੂੰ ਮੁੜ ਮੁੜ ਉਸੇ ਵਿਚ ਆਪਣੇ ਮਨ ਨੂੰ ਫਸਾ ਰਿਹਾ ਹੈਂ ।੩।
This meager, short-lived dream, this thing - you are engrossed in it, over and over again. ||3||
ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥
ਹੇ ਨਾਨਕ! ਆਖ—(ਹੇ ਭਾਈ!) ਜਿਸ ਮਨੁੱਖ ਉੱਤੇ ਕਿਰਪਾ ਦੇ ਖ਼ਜ਼ਾਨੇ ਮਾਲਕ-ਪ੍ਰਭੂ ਦੀ ਮਿਹਰ ਹੁੰਦੀ ਹੈ, ਉਹ ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ (ਲੋਕ ਪਰਲੋਕ ਦੀ) ਇੱਜ਼ਤ ਖੱਟਦਾ ਹੈ ।
When our Lord and Master, the ocean of mercy, grants His Grace, one finds honor in the Society of the Saints.
ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥
ਜਦੋਂ ਪ੍ਰਭੂ ਜੀ ਸਹਾਈ ਬਣਦੇ ਹਨ, ਮਨੁੱਖ ਦੀ ਤ੍ਰਿਗੁਣੀ ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ ।੪।੭।
Says Nanak, I am rid of the illusion of the three-phased Maya, when God becomes my help and support. ||4||7||