ਮਾਰੂ ਮਹਲਾ ੫ ॥
Maaroo, Fifth Mehl:
ਚਰਨ ਕਮਲ ਪ੍ਰਭ ਰਾਖੇ ਚੀਤਿ ॥
ਹੇ ਭਾਈ! ਸੰਤ ਜਨਾਂ ਨੇ ਪ੍ਰਭੂ ਦੇ ਸੋਹਣੇ ਚਰਨ (ਸਦਾ ਆਪਣੇ) ਚਿੱਤ ਵਿਚ ਵਸਾਏ ਹੁੰਦੇ ਹਨ,
I have enshrined the lotus feet of God within my consciousness.
ਹਰਿ ਗੁਣ ਗਾਵਹ ਨੀਤਾ ਨੀਤ ॥
ਉਹ ਸਦਾ ਹੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ
I sing the Glorious Praises of the Lord, continually, continuously.
ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥
ਪਰਮਾਤਮਾ ਤੋਂ ਬਿਨਾ ਉਹਨਾਂ ਨੂੰ ਹੋਰ ਕੋਈ ਸਹਾਰਾ ਨਹੀਂ ਦਿੱਸਦਾ (ਜੋ ਸਦਾ ਕਾਇਮ ਰਹਿ ਸਕੇ ।
There is none other than Him at all.
ਆਦਿ ਮਧਿ ਅੰਤਿ ਹੈ ਸੋਊ ॥੧॥
ਸੰਤ ਜਨਾਂ ਨੂੰ ਨਿਸਚਾ ਹੈ ਕਿ) ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਵਿਚ, ਵਿਚਕਾਰਲੇ ਸਮੇ ਵਿਚ, ਅਤੇ ਜਗਤ ਦੇ ਅੰਤ ਵਿਚ ਕਾਇਮ ਰਹਿਣ ਵਾਲਾ ਹੈ ।੧।
He alone exists, in the beginning, in the middle, and in the end. ||1||
ਸੰਤਨ ਕੀ ਓਟ ਆਪੇ ਆਪਿ ॥੧॥ ਰਹਾਉ ॥
ਹੇ ਭਾਈ! ਪਰਮਾਤਮਾ ਹੀ (ਸੰਤ ਜਨਾਂ ਦਾ) ਆਸਰਾ ਹੈ ।੧।ਰਹਾਉ।
He Himself is the Shelter of the Saints. ||1||Pause||
ਜਾ ਕੈ ਵਸਿ ਹੈ ਸਗਲ ਸੰਸਾਰੁ ॥
ਜਿਸ ਦੇ ਵਿਚ ਸਾਰਾ ਜਗਤ ਹੈ,
The entire universe is under His control.
ਆਪੇ ਆਪਿ ਆਪਿ ਨਿਰੰਕਾਰੁ ॥
ਜਿਹੜਾ ਨਿਰੰਕਾਰ ਸਦਾ ਆਪ ਹੀ ਆਪ ਹੈ,
He Himself, the Formless Lord, is Himself by Himself.
ਨਾਨਕ ਗਹਿਓ ਸਾਚਾ ਸੋਇ ॥
ਹੇ ਨਾਨਕ! (ਆਖ—) (ਸੰਤ ਜਨਾਂ ਨੇ) ਉਸ ਸਦਾ ਕਾਇਮ ਰਹਿਣ ਵਾਲੇ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੋਇਆ ਹੈ,
Nanak holds tight to that True Lord.
ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥
ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਉਹਨਾਂ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ ।੨।੯।
He has found peace, and shall never suffer pain again. ||2||9||