ਪਉੜੀ ॥
Pauree:
ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥
(ਹੇ ਪ੍ਰਭੂ !) ਤੂੰ ਸਦਾ ਹੀ ਇਕ (ਆਪ ਹੀ ਆਪ) ਹੈਂ, ਇਹ (ਤੈਥੋਂ ਵੱਖਰਾ ਦਿੱਸਦਾ ਤਮਾਸ਼ਾ ਤੂੰ ਆਪ ਹੀ ਰਚਿਆ ਹੈ ।
Forever and ever, You are the only One; You set the play of duality in motion.
ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥
(ਤੂੰ ਹੀ ਜੀਵਾਂ ਦੇ ਅੰਦਰ) ਹਉਮੈ ਅਹੰਕਾਰ ਪੈਦਾ ਕਰ ਕੇ ਜੀਵਾਂ ਦੇ ਅੰਦਰ ਲੋਭ (ਭੀ) ਪਾ ਦਿੱਤਾ ਹੈ ।
You created egotism and arrogant pride, and You placed greed within our beings.
ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥
(ਸੋ), ਸਾਰੇ ਜੀਵ ਤੇਰੇ ਹੀ ਪ੍ਰੇਰੇ ਹੋਏ ਕਾਰ ਕਰ ਰਹੇ ਹਨ । ਜਿਵੇਂ ਤੈਨੂੰ ਭਾਵੇ ਤਿਵੇਂ ਇਹਨਾਂ ਦੀ ਰੱਖਿਆ ਕਰ ।
Keep me as it pleases Your Will; everyone acts as You cause them to act.
ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥
ਕਈ ਜੀਵਾਂ ਨੂੰ ਤੂੰ ਬਖ਼ਸ਼ਦਾ ਹੈਂ (ਤੇ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਗੁਰੂ ਦੀ ਸਿੱਖਿਆ ਵਿਚ ਤੂੰ ਆਪ ਹੀ ਉਹਨਾਂ ਨੂੰ ਲਾਇਆ ਹੈ ।
Some are forgiven, and merge with You; through the Guru's Teachings, we are joined to You.
ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥
(ਐਸੇ) ਕਈ ਜੀਵ ਸੁਚੇਤ ਹੋ ਕੇ ਤੇਰੀ ਬੰਦਗੀ ਕਰ ਰਹੇ ਹਨ । ਤੇਰੇ ਨਾਮ (ਦੀ ਯਾਦ) ਤੋਂ ਬਿਨਾ ਕੋਈ ਹੋਰ ਕੰਮ ਉਹਨਾਂ ਨੂੰ ਭਾਉਂਦਾ ਨਹੀਂ (ਭਾਵ, ਕਿਸੇ ਹੋਰ ਕੰਮ ਦੀ ਖ਼ਾਤਰ ਤੇਰਾ ਨਾਮ ਵਿਸਾਰਨ ਨੂੰ ਉਹ ਤਿਆਰ ਨਹੀਂ) ।
Some stand and serve You; without the Name, nothing else pleases them.
ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥
ਜਿਨ੍ਹਾਂ ਐਸੇ ਬੰਦਿਆਂ ਤੂੰ ਇਸ ਸੱਚੀ ਕਾਰ ਵਿਚ ਲਾਇਆ ਹੈ, ਉਹਨਾਂ ਨੂੰ (ਤੇਰਾ ਨਾਮ ਵਿਸਾਰ ਕੇ) ਕੋਈ ਹੋਰ ਕੰਮ ਕਰਨਾ ਮੰਦਾ ਲੱਗਦਾ ਹੈ ।
Any other task would be worthless to them-You have enjoined them to Your True Service.
ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥
ਇਹ ਜੋ ਪੁਤ੍ਰ ਇਸਤ੍ਰੀ ਤੇ ਪਰਵਾਰ ਹੈ, (ਹੇ ਪ੍ਰਭੂ !) ਜੋ ਬੰਦੇ ਤੈਨੂੰ ਪਿਆਰੇ ਲੱਗਦੇ ਹਨ, ਉਹ ਇਹਨਾਂ ਤੋਂ ਨਿਰਮੋਹ ਰਹਿੰਦੇ ਹਨ;
In the midst of children, spouse and relations, some still remain detached; they are pleasing to Your Will.
ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥
ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਜੁੜੇ ਹੋਏ ਉਹ ਬੰਦੇ ਅੰਦਰੋਂ ਬਾਹਰੋਂ ਸੁੱਚੇ ਰਹਿੰਦੇ ਹਨ ।੩।
Inwardly and outwardly, they are pure, and they are absorbed in the True Name. ||3||