ਮਾਰੂ ਮਹਲਾ ੫ ਘਰੁ ੩
Maaroo, Fifth Mehl, Third House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥
ਹੇ ਅਗਿਆਨੀ! ਤੂੰ ਕਿਉਂ ਉਸ ਪਰਮਾਤਮਾ ਨੂੰ ਭੁਲਾ ਦਿੱਤਾ ਹੈ ਜੋ ਜਿੰਦ ਦੇਣ ਵਾਲਾ ਹੈ ਸਾਰੇ ਸੁਖ ਦੇਣ ਵਾਲਾ ਹੈ ਅਤੇ ਸਾਰੇ ਜੀਵਾਂ ਨੂੰ ਸੁਖ ਦੇਣ ਵਾਲਾ ਹੈ
He is the Giver of peace to the breath of life, the Giver of life to the soul; how can you forget Him, you ignorant person?
 
ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥੧॥
ਛੇਤੀ ਮੁੱਕ ਜਾਣ ਵਾਲਾ (ਮਾਇਆ ਦੇ ਮੋਹ ਦਾ) ਨਸ਼ਾ ਚੱਖ ਕੇ ਤੂੰ ਝੱਲਾ ਹੋ ਰਿਹਾ ਹੈਂ, ਤੇਰਾ ਕੀਮਤੀ ਜਨਮ ਵਿਅਰਥ ਜਾ ਰਿਹਾ ਹੈ ।੧।
You taste the weak, insipid wine, and you have gone insane. You have uselessly wasted this precious human life. ||1||
 
ਰੇ ਨਰ ਐਸੀ ਕਰਹਿ ਇਆਨਥ ॥
ਹੇ ਮਨੁੱਖ! ਤੂੰ ਬੜੀ ਮਾੜੀ ਬੇ-ਅਕਲੀ ਕਰ ਰਿਹਾ ਹੈਂ
O man, such is the foolishness you practice.
 
ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥੧॥ ਰਹਾਉ ॥
ਕਿ ਤੂੰ ਧਰਤੀ ਦੇ ਆਸਰੇ ਪ੍ਰਭੂ ਨੂੰ ਛੱਡ ਕੇ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਹੋਇਆ ਹੈਂ, ਮਾਇਆ ਦੇ ਮੋਹ ਨਾਲ ਚੰਬੜਿਆ ਹੋਇਆ ਹੈਂ ਅਤੇ ਮਾਇਆ-ਦਾਸੀ ਨਾਲ ਸਾਥ ਬਣਾ ਰਿਹਾ ਹੈਂ ।੧।ਰਹਾਉ।
Renouncing the Lord, the Support of the earth, you wander, deluded by doubt; you are engrossed in emotional attachment, associating with Maya, the slave-girl. ||1||Pause||
 
ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥
ਹੇ ਭਾਈ! ਧਰਤੀ ਦੇ ਆਸਰੇ ਪ੍ਰਭੂ ਨੂੰ ਤਿਆਗ ਕੇ ਤੂੰ ਨੀਵੀਂ ਕੁਲ ਵਾਲੀ ਮਾਇਆ-ਦਾਸੀ ਦੀ ਸੇਵਾ ਕਰ ਰਿਹਾ ਹੈਂ, (ਇਸ ਮਾਇਆ ਦੇ ਕਾਰਨ) ‘ਮੈਂ ਮੈਂ’ ਕਰਦਿਆਂ ਤੇਰੀ ਉਮਰ ਬੀਤ ਰਹੀ ਹੈ ।
Abandoning the Lord, the Support of the earth, you serve her of lowly ancestry, and you pass you life acting egotistically.
 
ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥
ਹੇ ਮਨ ਦੇ ਮੁਰੀਦ ਮੂਰਖ! ਤੂੰ ਫੋਕੇ ਕੰਮ ਕਰ ਰਿਹਾ ਹੈਂ, (ਅੱਖਾਂ ਹੁੰਦਿਆਂ ਭੀ) ਤੂੰ (ਆਤਮਕ ਜੀਵਨ ਵੱਲੋਂ) ਅੰਨ੍ਹਾ ਅਖਵਾ ਰਿਹਾ ਹੈਂ ।੨।
You do useless deeds, you ignorant person; this is why you are called a blind, self-willed manmukh. ||2||
 
ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥
ਹੇ ਭਾਈ! ਜਿਹੜਾ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਤੂੰ ਉਸ ਦੀ ਹਸਤੀ ਹੀ ਨਹੀਂ ਮੰਨਦਾ, ਜਿਹੜਾ ਇਹ ਨਾਸਵੰਤ ਜਗਤ ਹੈ ਇਸ ਨੂੰ ਤੂੰ ਅਟੱਲ ਸਮਝਦਾ ਹੈਂ ।
That which is true, you believe to be untrue; what is transitory, you believe to be permanent.
 
ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥
। ਜਿਸ ਮਾਇਆ ਨੇ ਜ਼ਰੂਰ ਪਰਾਈ ਹੋ ਜਾਣਾ ਹੈ ਇਸ ਨੂੰ ਤੂੰ ਆਪਣੀ ਜਾਣ ਕੇ ਜੱਫਾ ਮਾਰੀ ਬੈਠਾ ਹੈਂ । ਕੈਸੀ ਅਚਰਜ ਭੱੁਲ ਵਿਚ ਭੁੱਲਾ ਪਿਆ ਹੈਂ! ।੩।
You grasp as your own, what belongs to others; in such delusions you are deluded. ||3||
 
ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥
ਹੇ ਭਾਈ! ਖੱਤਰੀ ਬ੍ਰਾਹਮਣ ਸ਼ੂਦਰ ਵੈਸ਼ (ਕਿਸੇ ਭੀ ਵਰਨ ਦੇ ਜੀਵ ਹੋਣ) ਸਾਰੇ ਇਕ ਹਰੀ-ਨਾਮ ਦੀ ਰਾਹੀਂ ਹੀ ਸੰਸਾਰ-ਸਾਗਰ ਤੋਂ ਤਰਦੇ ਹਨ ।
The Kh'shaatriyas, Brahmins, Soodras and Vaishyas all cross over, through the Name of the One Lord.
 
ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥
ਜਿਹੜਾ ਉਪਦੇਸ਼ ਗੁਰੂ ਨਾਨਕ ਕਰਦਾ ਹੈ ਜਿਸ ਨੂੰ ਜੋ ਮਨੁੱਖ ਸੁਣਦਾ ਹੈ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੪।੧।੧੦।
Guru Nanak speaks the Teachings; whoever listens to them is carried across. ||4||1||10||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by