ਮਾਰੂ ਮਹਲਾ ੫ ॥
Maaroo, Fifth Mehl:
 
ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥
(ਹੇ ਭਾਈ! ਮਨੁੱਖ) ਲੁਕ ਕੇ (ਵਿਕਾਰ) ਕਰਦਾ ਹੈ, (ਪਰ ਵੇਖਣ ਵਾਲਾ) ਉਹ ਪ੍ਰਭੂ (ਹਰ ਵੇਲੇ ਇਸ ਦੇ) ਨਾਲ ਹੁੰਦਾ ਹੈ (ਵਿਕਾਰੀ ਮਨੁੱਖ ਪ੍ਰਭੂ ਨੂੰ ਠੱਗ ਨਹੀਂ ਸਕਦਾ, ਇਹ ਤਾਂ) ਮਨੁੱਖਾਂ ਨੂੰ ਹੀ ਠੱਗਦਾ ਹੈ ।
You may act in secrecy, but God is still with you; you can only deceive other people.
 
ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥੧॥
ਹੇ ਭਾਈ! ਪਰਮਾਤਮਾ ਨੂੰ ਵਿਸਾਰ ਕੇ ਵਿਕਾਰਾਂ ਦੀ ਅੱਗ ਵਿਚ ਸੜ ਸੜ ਕੇ ਤੂੰ ਵਿਸ਼ੇ ਭੋਗਦਾ ਰਹਿੰਦਾ ਹੈਂ ।੧।
Forgetting your Dear Lord, you enjoy corrupt pleasures, and so you shall have to embrace red-hot pillars. ||1||
 
ਰੇ ਨਰ ਕਾਇ ਪਰ ਗ੍ਰਿਹਿ ਜਾਇ ॥
ਹੇ ਮਨੁੱਖ! ਪਰਾਏ ਘਰ ਵਿਚ ਜਾ ਕੇ ਇਉਂ (ਮੰਦ ਕਰਮ ਕਰਦਾ ਹੈਂ)?
O man, why do you go out to the households of others?
 
ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥੧॥ ਰਹਾਉ ॥
ਹੇ ਗੰਦੇ! ਹੇ ਪੱਥਰ-ਦਿਲ! ਹੇ ਵਿਸ਼ਈ! ਹੇ ਖੋਤੇ ਮੂਰਖ! ਕੀ ਤੂੰ ਧਰਮਰਾਜ (ਦਾ ਨਾਮ ਕਦੇ) ਨਹੀਂ ਸੁਣਿਆ? ।੧।ਰਹਾਉ।
You filthy, heartless, lustful donkey! Haven't you heard of the Righteous Judge of Dharma? ||1||Pause||
 
ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥
ਹੇ ਭਾਈ! ਵਿਕਾਰਾਂ ਦੇ ਪੱਥਰ (ਤੇਰੇ) ਗਲ ਨਾਲ ਬੱਝੇ ਪਏ ਹਨ, ਨਿੰਦਾ ਦੀ ਪੋਟਲੀ (ਤੇਰੇ) ਸਿਰ ਉੱਤੇ ਹੈ ।
The stone of corruption is tied around your neck, and the load of slander is on your head.
 
ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥੨॥
ਵੱਡਾ ਸੰਸਾਰ-ਸਮੁੰਦਰ (ਹੈ ਜਿਸ ਤੋਂ) ਲੰਘਣਾ ਹੈ (ਇਤਨੇ ਭਾਰ ਨਾਲ ਇਸ ਵਿਚੋਂ) ਪਾਰ ਨਹੀਂ ਲੰਘਿਆ ਜਾ ਸਕਦਾ ।੨।
You must cross over the vast open ocean, but you cannot cross over to the other side. ||2||
 
ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥
ਹੇ ਭਾਈ! (ਤੂੰ) ਕਾਮ ਵਿਚ ਕੋ੍ਰਧ ਵਿਚ, ਲੋਭ ਵਿਚ, ਮੋਹ ਵਿਚ, ਫਸਿਆ ਪਿਆ ਹੈਂ; ਤੂੰ ਪਰਮਾਤਮਾ ਵੱਲੋਂ ਅੱਖਾਂ ਫੇਰ ਰੱਖੀਆਂ ਹਨ ।
You are engrossed in sexual desire, anger, greed and emotional attachment; you have turned your eyes away from the Truth.
 
ਸੀਸੁ ਉਠਾਵਨ ਨ ਕਬਹੂ ਮਿਲਈ ਮਹਾ ਦੁਤਰ ਮਾਇ ॥੩॥
(ਇਹਨਾਂ ਵਿਕਾਰਾਂ ਵਲੋਂ ਤੈਨੂੰ) ਕਦੇ ਭੀ ਸਿਰ ਚੁੱਕਣਾ ਨਹੀਂ ਮਿਲਦਾ । (ਤੇਰੇ ਅੱਗੇ) ਮਾਇਆ ਦਾ ਵੱਡਾ ਸਮੁੰਦਰ ਹੈ ਜਿਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ ।੩।
You cannot even raise your head above the water of the vast, impassable sea of Maya. ||3||
 
ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥
ਜਿਹੜਾ ਮਨੁੱਖ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ਉਹ ਮਾਇਆ ਤੋਂ ਇਉਂ ਨਿਰਲੇਪ ਰਹਿੰਦਾ ਹੈ ਜਿਵੇਂ ਸੂਰਜ (ਚੰਗੇ ਮੰਦੇ ਹਰੇਕ ਥਾਂ ਆਪਣੀ ਰੌਸ਼ਨੀ ਦੇ ਕੇ) ਮੈਲ ਆਦਿਕ ਤੋਂ ਸਾਫ਼ ਹੈ, ਜਿਵੇਂ ਚੰਦ੍ਰਮਾ ਭੀ (ਇਸੇ ਤਰ੍ਹਾਂ) ਸਾਫ਼ ਹੈ ।
The sun is liberated, and the moon is liberated; the God-realized being is pure and untouched.
 
ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥੪॥
ਬ੍ਰਹਮ ਨਾਲ ਜਾਣ-ਪਛਾਣ ਰੱਖਣ ਵਾਲਾ ਇਉਂ ਸੋਹਣਾ ਲੱਗਦਾ ਹੈ ਜਿਵੇਂ (ਹਰੇਕ ਕਿਸਮ ਦੀ ਮੈਲ ਨੂੰ ਸਾੜ ਕੇ ਭੀ) ਅੱਗ (ਮੈਲ ਤੋਂ) ਨਿਰਲੇਪ ਹੈ ਅਤੇ ਸਦਾ ਨਿਰਮਲ ਹੈ ।੪।
His inner nature is like that of fire, untouched and forever immaculate. ||4||
 
ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ ॥
ਹੇ ਭਾਈ! ਜਿਸ ਮਨੁੱਖ ਦਾ ਭਾਗ ਜਾਗ ਪੈਂਦਾ ਹੈ, ਜਿਸ ਨੇ ਗੁਰੂ ਦੀ ਸਰਨ ਵਿਚ ਰਹਿ ਕੇ ਪ੍ਰੇਮ ਨਾਲ ਰਜ਼ਾ ਨੂੰ ਮੰਨ ਲਿਆ ਉਸ (ਦੀਆਂ ਅੱਖਾਂ ਤੋਂ ਮਾਇਆ ਦੇ ਮੋਹ) ਦਾ ਪੜਦਾ ਲਹਿ ਜਾਂਦਾ ਹੈ ।
When good karma dawns, the wall of doubt is torn down. He lovingly accepts the Guru's Will.
 
ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥੫॥੨॥
ਹੇ ਦਾਸ ਨਾਨਕ! ਜਿਸ ਨੂੰ ਗੁਰੂ ਨੇ ਨਾਮ-ਮੰਤੁ੍ਰ ਦੇ ਦਿੱਤਾ, ਨਾਮ-ਦਾਰੂ ਦੇ ਦਿੱਤਾ, ਉਹ ਮਨੁੱਖ (ਚੌਰਾਸੀ ਲੱਖ) ਜੂਨਾਂ ਦੇ ਕਲੇਸ਼ ਨਹੀਂ ਪਾਂਦਾ ।੫।੨।
One who is blessed with the medicine of the GurMantra, the Name of the Lord, O servant Nanak, does not suffer the agonies of reincarnation. ||5||2||
 
ਰੇ ਨਰ ਇਨ ਬਿਧਿ ਪਾਰਿ ਪਰਾਇ ॥
ਹੇ ਭਾਈ! ਇਸ ਤਰ੍ਹਾਂ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।
O man, in this way, you shall cross over to the other side.
 
ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥ ਰਹਾਉ ਦੂਜਾ ॥੨॥੧੧॥
ਤੂੰ ਭੀ ਪਰਮਾਤਮਾ ਦਾ ਧਿਆਨ ਧਰਿਆ ਕਰ, ਵਿਕਾਰਾਂ ਵਲੋਂ ਮੁਰਦਾ ਹੋ ਜਾ, ਅਤੇ ਪ੍ਰਭੂ ਤੋਂ ਬਿਨਾ ਹੋਰ ਹੋਰ ਪਿਆਰ ਛੱਡ ਦੇਹ । ਰਹਾਉ ਦੂਜਾ ।੨।੧੧।
Meditate on your Dear Lord, and be dead to the world; renounce your love of duality. ||Second Pause||2||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by