ਮਾਰੂ ਮਹਲਾ ੫ ॥
Maaroo, Fifth Mehl:
 
ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥
ਹੇ ਭਾਈ! ਗੁਰੂ ਨੂੰ ਮਿਲ ਕੇ ਮੈਂ ਉਸ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ ਹੈ ।
I have quit searching outside; the Guru has shown me that God is within the home of my own heart.
 
ਅਨਭਉ ਅਚਰਜ ਰੂਪੁ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥੧॥
ਮੈਂ ਹਰ ਵੇਲੇ ਗੁਰੂ ਦੇ ਚਰਨਾਂ ਦਾ ਆਸਰਾ ਲੈ ਰਿਹਾ ਹਾਂ ।
I have seen God, fearless, of wondrous beauty; my mind shall never leave Him to go anywhere else. ||1||
 
ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ ॥
ਹੇ ਭਾਈ! ਮੈਂ ਮੋਤੀ ਲੱਭ ਲਿਆ ਹੈ, ਮੈਂ ਪੂਰਨ ਪਰਮਾਤਮਾ ਲੱਭ ਲਿਆ ਹੈ ।
I have found the jewel; I have found the Perfect Lord.
 
ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥੧॥ ਰਹਾਉ ॥
ਹੇ ਭਾਈ! ਇਹ ਮੋਤੀ ਬਹੁਤ ਅਮੋਲਕ ਹੈ, ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਮੈਨੂੰ ਤਾਂ ਇਹ ਮੋਤੀ ਗੁਰੂ ਨੇ ਦਿਵਾ ਦਿੱਤਾ ਹੈ ।੧।ਰਹਾਉ।
The invaluable value cannot be obtained; in His Mercy, the Guru bestows it. ||1||Pause||
 
ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥
ਹੇ ਭਾਈ! ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਸਾਡੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਮੁਕੰਮਲ ਸਰੂਰ ਬਿਆਨ ਨਹੀਂ ਕੀਤਾ ਜਾ ਸਕਦਾ ।
The Supreme Lord God is imperceptible and unfathomable; meeting the Holy Saint, I speak the Unspoken Speech.
 
ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥੨॥
ਹੇ ਭਾਈ! ਮੇਰੇ ਦਿਮਾਗ਼ ਵਿਚ ਹੁਣ ਹਰ ਵੇਲੇ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰਭਾਵ ਪਾ ਰਹੀ ਹੈ; ਮੇਰੇ ਅੰਦਰ ਹੁਣ ਹਰ ਵੇਲੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੋ ਰਿਹਾ ਹੈ ।੨।
The unstruck sound current of the Shabad vibrates and resounds in the Tenth Gate; the Ambrosial Naam trickles down there. ||2||
 
ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥
ਹੇ ਭਾਈ! ਮੇਰੇ ਮਨ ਵਿਚ ਕਦੇ ਨਾਹ ਮੁੱਕਣ ਵਾਲੇ ਨਾਮ-ਖ਼ਜ਼ਾਨੇ ਭਰ ਗਏ ਹਨ, ਇਹਨਾਂ ਖ਼ਜ਼ਾਨਿਆਂ ਵਿਚ ਕਦੇ ਕਮੀ ਨਹੀਂ ਆ ਸਕਦੀ, ਮਨ ਵਿਚ (ਵੱਸ-ਰਹੀ) ਤ੍ਰਿਸ਼ਨਾ (-ਅੱਗ ਦੀ ਲਾਟ) ਬੁੱਝ ਗਈ ਹੈ ।
I lack nothing; the thirsty desires of my mind are satisfied. The inexhaustible treasure has entered into my being.
 
ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥੩॥
ਮੈਂ ਨਾਮ-ਅੰਮ੍ਰਿਤ ਦਾ ਸੁਆਦ ਚੱਖ ਲਿਆ ਹੈ, ਤੇ ਪਹਿਲੀ ਕੋਝੀ ਘਾੜਤ ਵਾਲਾ ਮਨ ਹੁਣ ਸੋਹਣਾ ਬਣ ਗਿਆ ਹੈ ।੩।
I serve the feet, the feet, the feet of the Guru, and manage the unmanageable. I have found the juice, the sublime essence. ||3||
 
ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥
ਹੇ ਭਾਈ! ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ ਮੇਰਾ ਮਨ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕ ਕੇ ਕਾਰ-ਵਿਹਾਰ ਕਰ ਰਿਹਾ ਹੈ, ਮਨ ਸਦਾ ਆਤਮਕ ਅਡੋਲਤਾ ਵਿਚ ਖੇਡ ਰਿਹਾ ਹੈ ।
Intuitively I come, and intuively I go; my mind intuitively plays.
 
ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥੪॥੩॥੧੨॥
ਹੇ ਨਾਨਕ! ਆਖ—(ਜਦੋਂ ਦੀ) ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ, ਤਦੋਂ ਤੋਂ ਮੈਂ ਸਦਾ ਅਸਥਿਰ ਟਿਕਾਣੇ ਵਾਲੇ ਹਰੀ (ਦੇ ਚਰਨਾਂ ਵਿਚ) ਟਿਕਾਣਾ ਲੱਭ ਲਿਆ ਹੈ ।੪।੩।੧੨।
Says Nanak, when the Guru drives out doubt, then the soul-bride enters the Mansion of the Lord's Presence. ||4||3||12||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by