ਮਾਰੂ ਮਹਲਾ ੫ ॥
Maaroo, Fifth Mehl:
ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥
ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕਰ ਕੇ ਕਈ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਉਸ ਨਾਲ ਹੀ ਤੇਰਾ ਪਿਆਰ ਨਹੀਂ ਹੈ ।
You feel no love for the One who created and embellished you.
ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥੧॥
(ਤੂੰ ਹੋਰ ਹੋਰ ਆਹਰਾਂ ਵਿਚ ਲੱਗਾ ਫਿਰਦਾ ਹੈਂ, ਪਰ ਜੇ) ਰੁੱਤ ਕੋਈ ਹੋਵੇ, ਬੀਜ ਕੋਈ ਹੋਰ ਬੀਜ ਦੇਈਏ, ਉਸ ਨੂੰ ਨਾਹ ਫੁੱਲ ਲੱਗਦਾ ਹੈ ਨਾਹ ਫਲ ।੧।
The seed, planted out season, does not germinate; it does not produce flower or fruit. ||1||
ਰੇ ਮਨ ਵਤ੍ਰ ਬੀਜਣ ਨਾਉ ॥
ਹੇ (ਮੇਰੇ) ਮਨ! (ਇਹ ਮਨੁੱਖਾ ਜੀਵਨ ਪਰਮਾਤਮਾ ਦਾ) ਨਾਮ-ਬੀਜਣ ਲਈ ਢੁਕਵਾਂ ਸਮਾ ਹੈ ।
O mind, this is the time to plant the seed of the Name.
ਬੋਇ ਖੇਤੀ ਲਾਇ ਮਨੂਆ ਭਲੋ ਸਮਉ ਸੁਆਉ ॥੧॥ ਰਹਾਉ ॥
। ਹੇ ਭਾਈ! ਆਪਣਾ ਮਨ ਲਾ ਕੇ (ਹਿਰਦੇ ਦੀ) ਖੇਤੀ ਵਿਚ (ਨਾਮ) ਬੀਜ ਲੈ । ਇਹੀ ਚੰਗਾ ਮੌਕਾ ਹੈ, (ਇਸੇ ਵਿਚ) ਲਾਭ ਹੈ ।੧।ਰਹਾਉ।
Focus your mind, and cultivate this crop; at the proper time, make this your purpose. ||1||Pause||
ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥
ਹੇ ਭਾਈ! ਆਪਣੇ ਮਨ ਦੀ ਜ਼ਿੱਦ ਆਪਣੇ ਮਨ ਦੀ ਭਟਕਣਾ ਦੂਰ ਕਰ, ਤੇ, ਗੁਰੂ ਦੀ ਸਰਨ ਜਾ ਪਉ (ਤੇ ਪਰਮਾਤਮਾ ਦਾ ਨਾਮ-ਬੀਜ ਬੀਜ ਲੈ)
Eradicate the stubbornness and doubt of your mind, and go to the Sanctuary of the True Guru.
ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥੨॥
। ਪਰ ਇਹ ਕਾਰ ਉਹੀ ਮਨੁੱਖ ਕਰਦਾ ਹੈ ਜਿਸ ਦੇ ਮੱਥੇ ਉਤੇ ਪ੍ਰਭੂ ਦੀ ਹਜ਼ੂਰੀ ਤੋਂ ਇਹ ਲੇਖ ਲਿਖਿਆ ਹੋਇਆ ਹੋਵੇ ।੨।
He alone does such deeds, who has such pre-ordained karma. ||2||
ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥
ਹੇ ਭਾਈ! ਜਿਸ ਮਨੁੱਖ ਦਾ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, (ਉਸ ਦੀ ਨਾਮ ਸਿਮਰਨ ਦੀ) ਮਿਹਨਤ ਪਰਮਾਤਮਾ ਪਰਵਾਨ ਕਰ ਲੈਂਦਾ ਹੈ ।
He falls in love with the Lord of the Universe, and his efforts are approved.
ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥੩॥
ਹੇ ਭਾਈ! ਮੇਰੇ ਹਿਰਦੇ-ਖੇਤ ਵਿਚ ਭੀ ਉਹ ਨਾਮ-ਫ਼ਸਲ ਉੱਗ ਪਿਆ ਹੈ ਜੋ ਕਦੇ ਭੀ ਮੁੱਕਦਾ ਨਹੀਂ ।੩।
My crop has germinated, and it shall never be used up. ||3||
ਪਾਇਆ ਅਮੋਲੁ ਪਦਾਰਥੋ ਛੋਡਿ ਨ ਕਤਹੂ ਜਾਇ ॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦਾ ਨਾਮ) ਅਮੋਲਕ ਪਦਾਰਥ ਲੱਭ ਲਿਆ, ਉਹ ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦੇ;
I have obtained the priceless wealth, which shall never leave me or go anywhere else.
ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥੪॥੪॥੧੩॥
ਉਹ ਆਤਮਕ ਆਨੰਦ ਮਾਣਦੇ ਹਨ, ਉਹ (ਮਾਇਆ ਵਲੋਂ) ਪੂਰਨ ਤੌਰ ਤੇ ਸੰਤੋਖੀ ਜੀਵਨ ਵਾਲੇ ਹੋ ਜਾਂਦੇ ਹਨ ।੪।੪।੧੩।
Says Nanak, I have found peace; I am satisfied and fulfilled. ||4||4||13||