ਮਾਰੂ ਮਹਲਾ ੫ ॥
Maaroo, Fifth Mehl:
ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥
ਉਸ ਦਾ ਭਰਮ (ਭਟਕਣ) ਦਾ ਆਂਡਾ ਫੁੱਟ ਗਿਆ (ਉਸ ਦਾ ਮਨ ਆਤਮਕ ਉਡਾਰੀ ਲਾਣ-ਜੋਗਾ ਹੋ ਗਿਆ, ਜਿਵੇਂ ਆਂਡੇ ਦੇ ਖ਼ੋਲ ਦੇ ਫੱੁਟ ਜਾਣ ਪਿੱਛੋਂ ਉਸ ਦੇ ਅੰਦਰ ਦਾ ਪੰਛੀ ਉਡਾਰੀਆਂ ਲਾਣ ਜੋਗਾ ਹੋ ਜਾਂਦਾ ਹੈ)
The egg of doubt has burst; my mind has been enlightened.
ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥੧॥
ਹੇ ਭਾਈ! ਗੁਰੂ ਨੇ ਜਿਸ ਮਨੁੱਖ ਦੇ ਪੈਰਾਂ ਤੋਂ (ਮੋਹ ਦੀਆਂ) ਬੇੜੀਆਂ ਕੱਟ ਦਿੱਤੀਆਂ, ਜਿਸ ਨੂੰ ਮੋਹ ਦੀ ਕੈਦ ਤੋਂ ਛੁਟਕਾਰਾ ਦੇ ਦਿੱਤਾ, ਉਸ ਦੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ,
The Guru has shattered the shackles on my feet, and has set me free. ||1||
ਆਵਣ ਜਾਣੁ ਰਹਿਓ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਆਤਮਕ ਠੰਢ ਦੇਣ ਵਾਲਾ ਹਰਿ-ਨਾਮ ਦੇ ਦਿੱਤਾ, ਉਸ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਦਾ ਭਾਂਬੜ ਬੁੱਝ ਗਿਆ, ਉਸ ਦੀ (ਮਾਇਆ ਦੀ ਖ਼ਾਤਰ) ਭਟਕਣਾ ਮੁੱਕ ਗਈ ।੧।ਰਹਾਉ।
My coming and going in reincarnation is ended.
ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥
The boiling cauldron has cooled down; the Guru has blessed me with the cooling, soothing Naam, the Name of the Lord. ||1||Pause||
ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥
ਹੇ ਭਾਈ! ਜਦੋਂ (ਕਿਸੇ ਵਡ-ਭਾਗੀ ਮਨੁੱਖ ਨੂੰ) ਗੁਰੂ ਦਾ ਮਿਲਾਪ ਹਾਸਲ ਹੋ ਜਾਂਦਾ ਹੈ, ਤਦੋਂ (ਉਸ ਦੇ ਆਤਮਕ ਜੀਵਨ ਉੱਤੇ) ਤੱਕ ਰੱਖਣ ਵਾਲੇ (ਵਿਕਾਰ ਉਸ ਨੂੰ) ਛੱਡ ਜਾਂਦੇ ਹਨ ।
Since I joined the Saadh Sangat, the Company of the Holy, those who were eyeing me have left.
ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥੨॥
ਜਦੋਂ ਪਰਮਾਤਮਾ ਵਲੋਂ (ਆਤਮਕ ਜੀਵਨ ਦੇ ਰਾਹ ਵਿਚ) ਪਾਈ ਹੋਈ ਰੁਕਾਵਟ ਉਸ ਦੀ ਮਿਹਰ ਨਾਲ (ਗੁਰੂ ਦੀ ਰਾਹੀਂ) ਮੁੱਕ ਜਾਂਦੀ ਹੈ ਤਦੋਂ (ਉਹਨਾਂ ਤੱਕ ਰਖਣ ਵਾਲਿਆਂ ਦਾ ਸਰਦਾਰ) ਕੋਤਵਾਲ (ਮੋਹ) ਭੀ ਕੁਝ ਵਿਗਾੜ ਨਹੀਂ ਸਕਦਾ ।੨।
The one who tied me up, has released me; what can the Watchman of Death do to me now? ||2||
ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥
ਉਹਨਾਂ ਦਾ ਅਨੇਕਾਂ ਜਨਮਾਂ ਦੇ ਕੀਤੇ ਮੰਦ-ਕਰਮਾਂ ਦਾ ਕਰਜ਼ (ਭਾਵ, ਵਿਕਾਰਾਂ ਦੇ ਸੰਸਕਾਰਾਂ ਦਾ ਇਕੱਠ) ਮੁੱਕ ਗਿਆ, ਉਹ ਮੰਦ-ਕਰਮਾਂ ਦੀ ਕੈਦ ਵਿਚੋਂ ਨਿਕਲ ਗਏ।
The load of my karma has been removed, and I am now free of karma.
ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥੩॥
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਗੁਰੂ ਨੇ ਉਪਕਾਰ ਕਰ ਦਿੱਤਾ, ਉਹ (ਸੰਸਾਰ-) ਸਮੁੰਦਰ (ਵਿਚ ਡੁੱਬਣ) ਤੋਂ (ਬਚ ਕੇ) ਕੰਢੇ ਉਤੇ ਪਹੁੰਚ ਗਏ।੩।
I have crossed the world-ocean, and reached the other shore; the Guru has blessed me with this Dharma. ||3||
ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥
ਹੇ ਨਾਨਕ! (ਆਖ—ਜਿਸ ਮਨੁੱਖ ਉਤੇ ਗੁਰੂ ਨੇ ਮਿਹਰ ਕੀਤੀ, ਉਸ ਨੇ ਆਪਣੇ) ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਨਾਮ-ਸਰਮਾਇਆ ਲੱਭ ਲਿਆ, ਸਦਾ ਕਾਇਮ ਰਹਿਣ ਵਾਲਾ ਨਾਮ-ਸੌਦਾ ਪ੍ਰਾਪਤ ਕਰ ਲਿਆ;
True is my place, and True is my seat; I have made Truth my life's purpose.
ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥
ਉਸ ਨੇ ਸਦਾ-ਥਿਰ ਹਰਿ-ਨਾਮ ਨੂੰ ਆਪਣੀ ਜ਼ਿੰਦਗੀ ਦਾ ਮਨੋਰਥ ਬਣਾ ਲਿਆ, ਸਦਾ-ਥਿਰ ਹਰਿ-ਚਰਨ ਹੀ ਉਸ ਲਈ (ਆਤਮਕ ਰਿਹਾਇਸ਼ ਦਾ) ਥਾਂ ਬਣ ਗਿਆ, ਬੈਠਕ ਬਣ ਗਈ ।੪।੫।੧੪।
True is my capital, and True is the merchandise, which Nanak has placed into the home of the heart. ||4||5||14||