ਮਾਰੂ ਮਹਲਾ ੫ ॥
Maaroo, Fifth Mehl:
 
ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥
ਹੇ ਪੰਡਿਤ! (ਤੇਰੇ ਵਰਗਾ ਕੋਈ ਤਾਂ) ਮੂੰਹ ਨਾਲ ਵੇਦ ਉੱਚੀ ਉੱਚੀ ਪੜ੍ਹਦਾ ਹੈ, ਪਰ ਆਤਮਕ ਕਮਾਈ ਕਰਨ ਵਲੋਂ ਢਿੱਲਾ ਹੈ;
The Pandit, the religious scholar, proclaims the Vedas, but he is slow to act on them.
 
ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥
(ਕੋਈ) ਮੋਨਧਾਰੀ ਬਣ ਕੇ (ਕਿਸੇ ਗੁਫ਼ਾ ਆਦਿਕ ਵਿਚ) ਇਕੱਲਾ ਬੈਠਾ ਹੋਇਆ ਹੈ,
Another person on silence sits alone, but his heart is tied in knots of desire.
 
ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥
(ਪਰ ਉਸ ਦੇ ਭੀ) ਹਿਰਦੇ ਵਿਚ ਮਾਨਸਕ ਦੌੜ-ਭੱਜ ਦੀ ਗੰਢ ਬੱਝੀ ਹੋਈ ਹੈ; (ਕੋਈ ਦੁਨੀਆ ਵਲੋਂ) ਉਪਰਾਮ ਹੋ ਕੇ ਗ੍ਰਿਹਸਤ ਛੱਡ ਕੇ ਤੁਰ ਪਿਆ ਹੈ, (ਪਰ ਉਸ ਦੀ ਭੀ) ਭਟਕਣਾ ਮੁੱਕੀ ਨਹੀਂ ।੧।
Another becomes an Udaasi, a renunciate; he abandons his home and walks out on his family, but his wandering impulses do not leave him. ||1||
 
ਜੀਅ ਕੀ ਕੈ ਪਹਿ ਬਾਤ ਕਹਾ ॥
(ਹੇ ਪੰਡਿਤ!) ਮੈਂ ਆਪਣੇ ਦਿਲ ਦੀ ਗੱਲ ਕਿਸ ਨੂੰ ਦੱਸਾਂ?
Who can I tell about the state of my soul?
 
ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ ॥
ਮੈਂ ਇਹੋ ਜਿਹਾ (ਗੁਰਮੁਖ) ਕਿੱਥੋਂ ਲੱਭਾਂ ਜਿਹੜਾ ਆਪ (ਮੋਹ ਮਾਇਆ ਤੋਂ) ਬਚਿਆ ਹੋਇਆ ਹੋਵੇ, ਤੇ, ਮੈਨੂੰ (ਭੀ) ਪਰਮਾਤਮਾ ਮਿਲਾ ਦੇਵੇ? ।੧।ਰਹਾਉ।
Where can I find such a person who is liberated, and who can unite me with my God? ||1||Pause||
 
ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥
(ਹੇ ਪੰਡਿਤ!) ਕੋਈ ਤਪਸ੍ਵੀ (ਤਪ) ਕਰ ਕੇ (ਨਿਰੇ) ਸਰੀਰ ਨੂੰ ਕਸ਼ਟ ਦੇ ਰਿਹਾ ਹੈ, ਮਨ (ਉਸ ਦਾ ਭੀ) ਦਸੀਂ ਪਾਸੀਂ ਦੌੜ ਰਿਹਾ ਹੈ;
Someone may practice intensive meditation, and discipline his body, but his mind still runs around in ten directions.
 
ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ ॥
ਕਿਸੇ ਬ੍ਰਹਮਚਾਰੀ ਨੇ ਕਾਮ-ਵਾਸਨਾ ਰੋਕਣ ਦਾ ਅੱਭਿਆਸ ਕਰ ਲਿਆ ਹੈ, (ਪਰ ਉਸ ਦੇ) ਹਿਰਦੇ ਵਿਚ (ਇਸੇ ਗੱਲ ਦਾ) ਅਹੰਕਾਰ ਪੈਦਾ ਹੋ ਗਿਆ ਹੈ,
The celibate practices celibacy, but his heart is filled with pride.
 
ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥੨॥
(ਕੋਈ) ਸੰਨਿਆਸੀ ਬਣ ਕੇ (ਹਰੇਕ) ਤੀਰਥ ਉਤੇ ਭੌਂ ਰਿਹਾ ਹੈ ; ਉਸ ਦੇ ਅੰਦਰ ਉਸ ਨੂੰ ਮੂਰਖ ਬਣਾ ਦੇਣ ਵਾਲਾ ਕੋ੍ਰਧ ਪੈਦਾ ਹੋ ਗਿਆ ਹੈ (ਦੱਸ, ਪੰਡਿਤ! ਮੈਂ ਅਜਿਹਾ ਮਨੁੱਖ ਕਿੱਥੋਂ ਲੱਭਾਂ ਜੋ ਆਪ ਮੁਕਤ ਹੋਵੇ) ।੨।
The Sannyaasi wanders around at sacred shrines of pilgrimage, but his mindless anger is still within him. ||2||
 
ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥
(ਹੇ ਪੰਡਿਤ! ਕਈ ਐਸੇ ਹਨ ਜੋ ਆਪਣੇ ਪੈਰਾਂ ਨਾਲ) ਘੁੰਘਰੂ ਬੰਨ੍ਹ ਕੇ ਰਾਸਧਾਰੀਏ ਬਣੇ ਹਨ, ਪਰ ਉਹ ਭੀ ਰੋਟੀਆਂ (ਕਮਾਣ ਦੇ ਹੀ ਇਹ) ਢੰਗ ਵਰਤ ਰਹੇ ਹਨ;
The temple dancers tie bells around their ankles to earn their living.
 
ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥
(ਕਈ ਐਸੇ ਹਨ ਜੋ) ਵਰਤ ਨੇਮ ਆਦਿਕ ਅਤੇ ਛੇ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, (ਪਰ ਉਹਨਾਂ ਨੇ ਭੀ) ਬਾਹਰ (ਲੋਕਾਂ ਨੂੰ ਹੀ) ਧਾਰਮਿਕ ਪਹਿਰਾਵਾ ਵਿਖਾਇਆ ਹੋਇਆ ਹੈ;
Others go on fasts, take vows, perform the six rituals and wear religious robes for show.
 
ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥
(ਕਈ ਐਸੇ ਹਨ ਜੋ) ਮੂੰਹ ਨਾਲ (ਤਾਂ ਭਜਨਾਂ ਦੇ) ਗੀਤ ਰਾਗ ਅਲਾਪਦੇ ਹਨ, (ਪਰ ਆਪਣੇ) ਮਨ (ਵਿਚ ਉਹਨਾਂ ਨੇ ਭੀ ਕਦੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕੀਤੀ ।੩।
Some sing songs and melodies and hymns, but their minds do not sing of the Lord, Har, Har. ||3||
 
ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥
(ਹੇ ਪੰਡਿਤ! ਸਿਰਫ਼) ਹਰੀ ਦੇ ਸੰਤ ਜਨ ਹੀ ਪਵਿੱਤਰ ਜੀਵਨ ਵਾਲੇ ਹਨ, ਉਹ ਖ਼ੁਸ਼ੀ ਗ਼ਮੀ ਲੋਭ ਮੋਹ ਆਦਿਕ ਤੋਂ ਬਚੇ ਰਹਿੰਦੇ ਹਨ ।
The Lord's Saints are immaculately pure; they are beyond pleasure and pain, beyond greed and attachment.
 
ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥
ਜਦੋਂ ਭਗਵਾਨ ਦਇਆ ਕਰੇ ਤਦੋਂ ਮੇਰਾ ਮਨ ਉਹਨਾਂ ਦੇ ਚਰਨਾਂ ਦੀ ਧੂੜ ਪ੍ਰਾਪਤ ਕਰਦਾ ਹੈ ।
My mind obtains the dust of their feet, when the Lord God shows mercy.
 
ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥੪॥
ਹੇ ਨਾਨਕ! (ਆਖ—ਹੇ ਪੰਡਿਤ!) ਜਦੋਂ ਪੂਰਾ ਗੁਰੂ ਮਿਲਦਾ ਹੈ ਤਦੋਂ ਮਨ ਦੀ ਚਿੰਤਾ ਦੂਰ ਹੋ ਜਾਂਦੀ ਹੈ ।੪।
Says Nanak, I met the Perfect Guru, and then the anxiety of my mind was removed. ||4||
 
ਮੇਰਾ ਅੰਤਰਜਾਮੀ ਹਰਿ ਰਾਇਆ ॥
(ਹੇ ਪੰਡਿਤ!) ਮੇਰਾ ਪ੍ਰਭੂ-ਪਾਤਿਸ਼ਾਹ ਸਭ ਦੇ ਦਿਲ ਦੀ ਜਾਣਨ ਵਾਲਾ ਹੈ (ਉਹ ਬਾਹਰਲੇ ਭੇਖਾਂ ਉੱਦਮਾਂ ਨਾਲ ਨਹੀਂ ਪਤੀਜਦਾ) ।
My Sovereign Lord is the Inner-knower, the Searcher of hearts.
 
ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥
ਹੇ ਪੰਡਿਤ! ਮੇਰੀ ਜਿੰਦ ਦਾ ਪਾਤਿਸ਼ਾਹ ਸਭ ਕੁਝ ਜਾਣਦਾ ਹੈ (ਜਿਸ ਨੂੰ ਉਹ ਮਿਲ ਪੈਂਦਾ ਹੈ, ਉਹ ਸਾਰੇ) ਵਿਖਾਵੇ ਦੇ ਬੋਲ ਬੋਲਣੇ ਭੁੱਲ ਜਾਂਦਾ ਹੈ ।੧।ਰਹਾਉ ਦੂਜਾ ।੬।੧੫।
The Beloved of my soul knows everything; all trivial talk is forgotten. ||1||Second Pause||6||15||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by