ਮਾਰੂ ਮਹਲਾ ੫ ॥
Maaroo, Fifth Mehl:
ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥
ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਤੇਰਾ ਨਾਮ ਵੱਸਦਾ ਹੈ ਉਹ ਲੱਖਾਂ ਕੋ੍ਰੜਾਂ (ਬੰਦਿਆਂ) ਸਭਨਾਂ ਲੋਕਾਂ (ਦੇ ਦਿਲ) ਦਾ ਰਾਜਾ ਬਣ ਜਾਂਦਾ ਹੈ ।
One who has Your Name in his heart is the king of all the hundreds of thousands and millions of beings.
ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥੧॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਮੇਰੇ ਸਤਿਗੁਰੂ ਨੇ ਪਰਮਾਤਮਾ ਦਾ ਨਾਮ ਨਹੀਂ ਦਿੱਤਾ, ਉਹ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।੧।
Those, whom my True Guru has not blessed with Your Name, are poor idiots, who die and are reborn. ||1||
ਮੇਰੇ ਸਤਿਗੁਰ ਹੀ ਪਤਿ ਰਾਖੁ ॥
ਹੇ ਮੇਰੇ ਸਤਿਗੁਰੂ! ਤੂੰ ਹੀ (ਮੇਰੀ) ਇੱਜ਼ਤ ਦਾ ਰਾਖਾ ਹੈਂ ।
My True Guru protects and preserves my honor.
ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥੧॥ ਰਹਾਉ ॥
ਹੇ ਪ੍ਰਭੂ! ਜਦੋਂ ਤੂੰ (ਅਸਾਂ ਜੀਵਾਂ ਦੇ) ਚਿੱਤ ਵਿਚ ਆ ਵੱਸੇਂ ਤਦੋਂ ਹੀ (ਸਾਨੂੰ ਲੋਕ ਪਰਲੋਕ ਵਿਚ) ਪੂਰਨ ਇੱਜ਼ਤ ਮਿਲਦੀ ਹੈ । (ਤੇਰਾ ਨਾਮ) ਭੁੱਲਿਆਂ ਮਿੱਟੀ ਵਿਚ ਰਲ ਜਾਈਦਾ ਹੈ ।੧।ਰਹਾਉ।
When You come to mind, Lord, then I obtain perfect honor. Forgetting You, I roll in the dust. ||1||Pause||
ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥
ਹੇ ਭਾਈ! ਦੁਨੀਆ ਦੇ ਸਾਰੇ ਰੂਪ ਰੰਗ ਖ਼ੁਸ਼ੀਆਂ, ਮਨ ਦੀਆਂ ਮੌਜਾਂ ਤੇ ਹੋਰ ਵਿਕਾਰ—ਇਹ ਸਾਰੇ ਹੀ (ਆਤਮਕ ਜੀਵਨ ਵਿਚ) ਛੇਕ ਹਨ
The mind's pleasures of love and beauty bring just as many blames and sins.
ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥੨॥
ਹੇ ਭਾਈ! ਪਰਮਾਤਮਾ ਦਾ ਨਾਮ (ਹੀ) ਸਾਰੇ ਸੁਖਾਂ ਦਾ ਸਾਰੀਆਂ ਖ਼ੁਸ਼ੀਆਂ ਦਾ ਖ਼ਜ਼ਾਨਾ ਹੈ; ਇਹ ਨਾਮ ਹੀ ਸ੍ਰੇਸ਼ਟ (ਪਦਾਰਥ) ਹੈ ਅਤੇ ਆਤਮਕ ਅਡੋਲਤਾ (ਦਾ ਮੂਲ) ਹੈ ।੨।
The Name of the Lord is the treasure of Emancipation; it is absolute peace and poise. ||2||
ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥
ਹੇ ਭਾਈ! ਜਿਵੇਂ ਬੱਦਲਾਂ ਦੀ ਛਾਂ (ਛਿਨ-ਭੰਗਰ ਹੈ, ਤਿਵੇਂ) ਮਾਇਆ ਦੇ ਰੰਗ-ਤਮਾਸ਼ੇ ਖਿਨ ਵਿਚ ਫਿੱਕੇ ਪੈ ਜਾਂਦੇ ਹਨ;
The pleasures of Maya fade away in an instant, like the shade of a passing cloud.
ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥੩॥
ਹੇ ਭਾਈ! ਜਿਨ੍ਹਾਂ ਨੇ ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ, ਉਹ ਲਾਲ ਹੋ ਗਏ, ਉਹ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ (ਉਹਨਾਂ ਦਾ ਆਤਮਕ ਆਨੰਦ ਫਿੱਕਾ ਨਹੀਂ ਪੈਂਦਾ) ।੩।
They alone are dyed in the deep crimson of the Lord's Love, who meet the Guru, and sing the Praises of the Lord, Har, Har. ||3||
ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥
ਉਹ ਉਸ ਮਾਲਕ ਦੇ ਦਰਬਾਰ ਵਿਚ ਪਹੁੰਚੇ ਰਹਿੰਦੇ ਹਨ ਜੋ ਸਭ ਤੋਂ ਉੱਚਾ ਹੈ ਜੋ ਸਭ ਤੋਂ ਵੱਡਾ ਹੈ ਜੋ ਬੇਅੰਤ ਹੈ ਤੇ ਅਪਹੁੰਚ ਹੈ ।
My Lord and Master is lofty and exalted, grand and infinite. The Darbaar of His Court is inaccessible.
ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ ॥੪॥੭॥੧੬॥
ਹੇ ਨਾਨਕ! ਜਿਨ੍ਹਾਂ ਨੂੰ ਖਸਮ-ਪ੍ਰਭੂ ਪਿਆਰਾ ਲੱਗਦਾ ਹੈ, ਉਹਨਾਂ ਵਾਸਤੇ ਹਰਿ-ਨਾਮ ਹੀ (ਦੁਨੀਆ ਦੀ) ਵਡਿਆਈ ਹੈ, ਨਾਮ ਹੀ (ਲੋਕ ਪਰਲੋਕ ਦੀ) ਸੋਭਾ ਹੈ ।੪।੭।੧੬।
Through the Naam, glorious greatness and respect are obtained; O Nanak, my Lord and Master is my Beloved. ||4||7||16||