ਕਰਮ ਖੰਡ ਕੀ ਬਾਣੀ ਜੋਰੁ ॥
ਬਖ਼ਸ਼ਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ,
In the realm of karma, the Word is Power.
ਤਿਥੈ ਹੋਰੁ ਨ ਕੋਈ ਹੋਰੁ ॥
ਕਿਉਂਕਿ ਉਸ ਅਵਸਥਾ ਵਿਚ (ਮਨੱੁਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ।
No one else dwells there,
ਤਿਥੈ ਜੋਧ ਮਹਾਬਲ ਸੂਰ ॥
ਉਸ ਅਵਸਥਾ ਵਿਚ(ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ ਸੂਰਮੇ ਹਨ,
except the warriors of great power, the spiritual heroes.
ਤਿਨ ਮਹਿ ਰਾਮੁ ਰਹਿਆ ਭਰਪੂਰ ॥
ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ।
They are totally fulfilled, imbued with the Lord's Essence.
ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥
ਉਸ (ਬਖ਼ਸ਼ਸ਼) ਅਵਸਥਾ ਵਿਚ ਅੱਪੜੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ ਹੈ,
Myriads of Sitas are there, cool and calm in their majestic glory.
ਤਾ ਕੇ ਰੂਪ ਨ ਕਥਨੇ ਜਾਹਿ ॥
ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ ਸਕਦੇ (ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ) ।
Their beauty cannot be described.
ਨਾ ਓਹਿ ਮਰਹਿ ਨ ਠਾਗੇ ਜਾਹਿ ॥
ਉਹ ਆਤਮਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ ।
Neither death nor deception comes to those,
ਜਿਨ ਕੈ ਰਾਮੁ ਵਸੈ ਮਨ ਮਾਹਿ ॥
ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ,
within whose minds the Lord abides.
ਤਿਥੈ ਭਗਤ ਵਸਹਿ ਕੇ ਲੋਅ ॥
ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ,
The devotees of many worlds dwell there.
ਕਰਹਿ ਅਨੰਦੁ ਸਚਾ ਮਨਿ ਸੋਇ ॥
ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿਚ (ਮੌਜੂਦ) ਹੈ ।
They celebrate; their minds are imbued with the True Lord.
ਸਚ ਖੰਡਿ ਵਸੈ ਨਿਰੰਕਾਰੁ ॥
ਸੱਚ ਖੰਡ ਵਿਚ (ਭਾਵ,ਅਕਾਲ ਪੁਰਖ ਨਾਲ ਇੱਕ ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਦੇ ਅੰਦਰ ਉਹ ਅਕਾਲ ਪੁਰਖ ਆਪ ਹੀ ਵੱਸਦਾ ਹੈ,
In the realm of Truth, the Formless Lord abides.
ਕਰਿ ਕਰਿ ਵੇਖੈ ਨਦਰਿ ਨਿਹਾਲ ॥
ਜੋ ਸ੍ਰਿਸ਼ਟੀ ਨੂੰ ਰਚ ਰਚ ਕੇ ਮਿਹਰ ਦੀ ਨਜ਼ਰ ਨਾਲ ਉਸ ਦੀ ਸੰਭਾਲ ਕਰਦਾ ਹੈ।
Having created the creation, He watches over it. By His Glance of Grace, He bestows happiness.
ਤਿਥੈ ਖੰਡ ਮੰਡਲ ਵਰਭੰਡ ॥
ਉਸ ਅਵਸਥਾ ਵਿਚ (ਭਾਵ, ਅਕਾਲ ਪੁਰਖ ਨਾਲ ਇੱਕ-ਰੂਪ ਹੋਣ ਵਾਲੀ ਅਵਸਥਾ ਵਿਚ)ਮਨੁੱਖ ਨੂੰ ਬੇਅੰਤ ਖੰਡ, ਮੰਡਲ ਤੇ ਬੇਅੰਤ ਬ੍ਰਹਿਮੰਡ ,
There are planets, solar systems and galaxies.
ਜੇ ਕੋ ਕਥੈ ਤ ਅੰਤ ਨ ਅੰਤ ॥
ਜੇ ਕੋਈ ਮਨੁੱਖ ਇਸ ਦਾ ਕਥਨ ਕਰਨ ਲੱਗੇ, ਤਾਂ ਉਹਨਾਂ ਦੇ ਓੜਕ ਨਹੀਂ ਪੈ ਸਕਦੇ ।
If one speaks of them, there is no limit, no end.
ਤਿਥੈ ਲੋਅ ਲੋਅ ਆਕਾਰ ॥
ਉਸ ਅਵਸਥਾ ਵਿਚ ਬੇਅੰਤ ਭਵਣ ਤੇ ਅਕਾਰ ਦਿੱਸਦੇ ਹਨ
There are worlds upon worlds of His Creation.
ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥
ਉਸੇ ਤਰੵਾਂ ਕਾਰ ਚੱਲ ਰਹੀ ਹੈ ਜਿਵੇਂ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ,
As He commands, so they exist.
ਵੇਖੈ ਵਿਗਸੈ ਕਰਿ ਵੀਚਾਰੁ ॥
ਅਕਾਲ ਪੁਰਖ ਵੀਚਾਰ ਕਰਕੇ (ਸਭ ਜੀਵਾਂ ਦੀ ) ਸੰਭਾਲ ਕਰਦਾ ਹੈ ਤੇ ਖੁਸ਼ ਹੁੰਦਾ ਹੈ।
He watches over all, and contemplating the creation, He rejoices.
ਨਾਨਕ ਕਥਨਾ ਕਰੜਾ ਸਾਰੁ ॥੩੭॥
ਹੇ ਨਾਨਕ ! ਇਸ ਅਵਸਥਾ ਦਾ ਕਥਨ ਕਰਨਾ ਬਹੁਤ ਹੀ ਔਖਾ ਹੈ ।੩੭।
O Nanak, to describe this is as hard as steel! ||37||