ਸਲੋਕੁ ਮਃ ੧ ॥
Shalok, First Mehl:
ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥
ਮੈਂ (ਚਾਹੇ) ਸੋਨੇ ਦੇ (ਸੁਮੇਰ) ਪਰਬਤ ਉੱਤੇ ਗੁਫਾ ਬਣਾ ਲਵਾਂ, ਭਾਵੇਂ ਹੇਠਾਂ ਪਾਣੀ ਵਿਚ (ਜਾ ਰਹਾਂ);
I may make a cave, in a mountain of gold, or in the water of the nether regions;
ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ ॥
ਚਾਹੇ ਧਰਤੀ ਵਿਚ ਰਹਾਂ, ਚਾਹੇ ਆਕਾਸ਼ ਵਿਚ ਪੁੱਠਾ ਸਿਰ ਭਾਰ ਖਲੋਤਾ ਰਹਾਂ,
I may remain standing on my head, upside-down, on the earth or up in the sky;
ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥
ਭਾਵੇਂ ਸਰੀਰ ਨੂੰ ਪੂਰੇ ਤੌਰ ਤੇ ਕਪੜਾ ਪਹਿਨਾ ਲਵਾਂ (ਭਾਵ, ਕਾਪੜੀਆਂ ਵਾਂਗ ਸਰੀਰ ਨੂੰ ਮੁਕੰਮਲ ਤੌਰ ਤੇ ਕਪੜਿਆਂ ਨਾਲ ਢੱਕ ਲਵਾਂ) ਚਾਹੇ ਸਰੀਰ ਨੂੰ ਸਦਾ ਹੀ ਧੋਂਦਾ ਰਹਾਂ,
I may totally cover my body with clothes, and wash them continually;
ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥
ਭਾਵੇਂ ਮੈਂ ਚਿੱਟੇ ਲਾਲ ਪੀਲੇ ਜਾਂ ਕਾਲੇ ਕਪੜੇ ਪਾ ਕੇ (ਚਾਰ) ਵੇਦਾਂ ਦਾ ਉਚਾਰਨ ਕਰਾਂ,
I may shout out loud, the white, red, yellow and black Vedas;
ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥
ਚਾਹੇ (ਸਰੇਵੜਿਆਂ ਵਾਂਗ) ਗੰਦਾ ਤੇ ਮੈਲਾ ਰਹਾਂ—ਇਹ ਸਾਰੇ ਭੈੜੀ ਮਤਿ ਦੇ ਮੰਦੇ ਕਰਮ ਹੀ ਹਨ ।
I may even live in dirt and filth. And yet, all this is just a product of evil-mindedness, and intellectual corruption.
ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥
ਹੇ ਨਾਨਕ ! (ਮੈਂ ਤਾਂ ਇਹ ਚਾਹੰੁਦਾ ਹਾਂ ਕਿ) (ਸਤਿਗੁਰੂ ਦੇ) ਸ਼ਬਦ ਨੂੰੰ ਵਿਚਾਰ ਕੇ (ਮੇਰੀ) ਹਉਮੈ ਨਾ ਰਹੇ ।੧।
I was not, I am not, and I will never be anything at all! O Nanak, I dwell only on the Word of the Shabad. ||1||