ਮਾਰੂ ਮਹਲਾ ੫ ॥
Maaroo, Fifth Mehl:
ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥
(ਹੇ ਮੇਰੇ ਮਨ!) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ, ਉਹ (ਵਿਕਾਰਾਂ ਦੀ ਅੱਗ ਦੇ ਸਮੁੰਦਰ ਵਿਚ ਸੜ ਕੇ) ਸੁਆਹ ਹੁੰਦੇ ਵੇਖੇ ਜਾਂਦੇ ਹਨ ।
Those who have forgotten the Naam, the Name of the Lord - I have seen them reduced to dust.
ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥੧॥
ਪੁੱਤਰ, ਮਿੱਤਰ, ਇਸਤ੍ਰੀ (ਆਦਿਕ ਸਨਬੰਧੀ ਜਿਨ੍ਹਾਂ ਨਾਲ ਮਨੁੱਖ ਦੁਨੀਆ ਦੀਆਂ) ਰੰਗ-ਰਲੀਆਂ (ਮਾਣਦਾ ਹੈ)—ਇਹ ਸਾਰੇ ਪਿਆਰ (ਆਖ਼ਿਰ) ਟੱੁਟ ਜਾਂਦੇ ਹਨ ।੧।
The love of children and friends, and the pleasures of married life are torn apart. ||1||
ਮੇਰੇ ਮਨ ਨਾਮੁ ਨਿਤ ਨਿਤ ਲੇਹ ॥
ਹੇ ਮੇਰੇ ਮਨ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰ ।
O my mind, continually, continuously chant the Naam, the Name of the Lord.
ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥੧॥ ਰਹਾਉ ॥
(ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ ਉਹ ਤ੍ਰਿਸ਼ਨਾ ਦੀ) ਅੱਗ ਦੇ ਸਮੁੰਦਰਾਂ ਵਿਚ ਸੜਦਾ ਨਹੀਂ, ਉਸ ਦੇ ਮਨ ਵਿਚ ਤਨ ਵਿਚ ਦੇਹੀ ਵਿਚ ਸੁਖ-ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
You shall not burn in the ocean of fire, and your mind and body shall be blessed with peace. ||1||Pause||
ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥
ਜਿਵੇਂ ਰੁੱਖ ਦੀ ਛਾਂ ਨਾਸ ਹੋ ਜਾਂਦੀ ਹੈ, (ਛੇਤੀ ਬਦਲਦੀ ਜਾਂਦੀ ਹੈ) ਜਿਵੇਂ ਹਵਾ ਬੱਦਲਾਂ ਨੂੰ ਉਡਾ ਕੇ ਲੈ ਜਾਂਦੀ ਹੈ (ਤੇ ਉਹਨਾਂ ਦੀ ਛਾਂ ਮੁੱਕ ਜਾਂਦੀ ਹੈ ਇਸੇ ਤਰ੍ਹਾਂ ਦੁਨੀਆ ਦੇ ਬਿਲਾਸ ਨਾਸਵੰਤ ਹਨ) ।
Like the shade of a tree, these things shall pass away, like the clouds blown away by the wind.
ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਨੂੰ ਮਿਲ ਅਤੇ ਆਪਣੇ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਪੱਕੀ ਕਰ । ਇਹੀ ਤੇਰੇ ਕੰਮ ਆਉਣ ਵਾਲੀ ਹੈ ।੨।੨।੨੫।
Meeting with the Holy, devotional worship to the Lord is implanted within; O Nanak, only this shall work for you. ||2||2||25||