ਮਃ ੧ ॥
First Mehl:
ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥
(ਜੋ ਮਨੁੱਖ ਨਿੱਤ) ਕੱਪੜੇ ਧੋ ਕੇ ਸਰੀਰ ਧੋਂਦਾ ਹੈ (ਤੇ ਸਿਰਫ਼ ਕਪੜੇ ਤੇ ਸਰੀਰ ਸੁੱਚੇ ਰੱਖਣ ਨਾਲ ਹੀ) ਆਪਣੇ ਵੱਲੋਂ ਤਪਸ੍ਵੀ ਬਣ ਬੈਠਦਾ ਹੈ
They wash their clothes, and scrub their bodies, and try to practice self-discipline.
ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥
(ਪਰ) ਮਨ ਵਿਚ ਲੱਗੀ ਹੋਈ ਮੈਲ ਦੀ ਉਸ ਨੂੰ ਖ਼ਬਰ ਹੀ ਨਹੀਂ, (ਸਦਾ ਸਰੀਰ ਨੂੰ) ਬਾਹਰੋਂ ਹੀ ਮਲ ਮਲ ਕੇ ਧੋਂਦਾ ਹੈ,
But they are not aware of the filth staining their inner being, while they try and try to wash off the outer dirt.
ਅੰਧਾ ਭੂਲਿ ਪਇਆ ਜਮ ਜਾਲੇ ॥
(ਉਹ) ਅੰਨ੍ਹਾ ਮਨੁੱਖ (ਸਿੱਧੇ ਰਾਹ ਤੋਂ) ਖੁੰਝ ਕੇ ਮੌਤ ਦਾ ਡਰ ਪੈਦਾ ਕਰਨ ਵਾਲੇ ਜਾਲ ਵਿਚ ਫਸਿਆ ਹੋਇਆ ਹੈ,
The blind go astray, caught by the noose of Death.
ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥
ਹਉਮੈ ਵਿਚ ਦੁੱਖ ਸਹਾਰਦਾ ਹੈ ਕਿਉਂਕਿ ਪਰਾਈ ਵਸਤ (ਸਰੀਰ ਤੇ ਹੋਰ ਪਦਾਰਥ ਆਦਿਕਾਂ) ਨੂੰ ਆਪਣੀ ਸਮਝ ਬੈਠਦਾ ਹੈ ।
They see other people's property as their own, and in egotism, they suffer in pain.
ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥
ਹੇ ਨਾਨਕ ! (ਜਦੋਂ) ਗੁਰੂ ਦੇ ਸਨਮੁਖ ਹੋ ਕੇ (ਮਨੁੱਖ ਦੀ) ਹਉਮੈ ਦੂਰ ਹੁੰਦੀ ਹੈ, ਤਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ,
O Nanak, the egotism of the Gurmukhs is broken, and then, they meditate on the Name of the Lord, Har, Har.
ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥
ਨਾਮ ਜਪਦਾ ਹੈ, ਨਾਮ ਹੀ ਯਾਦ ਕਰਦਾ ਹੈ ਤੇ ਨਾਮ ਦੀ ਹੀ ਬਰਕਤਿ ਨਾਲ ਸੁਖ ਵਿਚ ਟਿਕਿਆ ਰਹਿੰਦਾ ਹੈ ।੨।
They chant the Naam, meditate on the Naam, and through the Naam, they are absorbed in peace. ||2||