ਮਾਰੂ ਮਹਲਾ ੫ ॥
Maaroo, Fifth Mehl:
ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥
ਹੇ ਭਾਈ! (ਦੁੱਖ-ਦਰਦ ਦੇ ਵੇਲੇ) ਸਿਰਫ਼ ਇਕ ਪਰਮਾਤਮਾ ਹੀ ਮਦਦ ਕਰਨ ਵਾਲਾ ਹੁੰਦਾ ਹੈ । ਨਾਹ ਕੋਈ ਵੈਦ ਨਾਹ ਕਿਸੇ ਵੈਦ ਦੀ ਦਵਾਈ; ਨਾਹ ਕੋਈ ਭੈਣ ਨਾਹ ਕੋਈ ਭਰਾ—ਕੋਈ ਭੀ ਮਦਦ ਕਰਨ ਜੋਗਾ ਨਹੀਂ ਹੁੰਦਾ ।੧।
The One Lord alone is our help and support; neither physician nor friend, nor sister nor brother can be this. ||1||
ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕਰਦੇ ਰਹੋ ਜਿਸ ਦਾ ਕੀਤਾ ਹਰੇਕ ਕੰਮ (ਜਗਤ ਵਿਚ) ਹੋ ਰਿਹਾ ਹੈ, ਜੋ (ਜੀਵਾਂ ਦੇ) ਪਾਪਾਂ ਦੀ ਮੈਲ ਧੋਂਦਾ ਹੈ । ਹੇ ਭਾਈ! ਉਹ ਪਰਮਾਤਮਾ ਹੀ (ਜਗਤ ਵਿਚ) ਸ਼ਿਰੋਮਣੀ ਹੈ ।੨।
His actions alone come to pass; He washes off the filth of sins. Meditate in remembrance on that Supreme Lord. ||2||
ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥੩॥
ਹੇ ਭਾਈ! (ਉਸ ਪਰਮਾਤਮਾ ਦਾ ਹੀ ਸਿਮਰਨ ਕਰੋ) ਜਿਸ ਦਾ ਆਸਣ ਸਦਾ ਅਡੋਲ ਰਹਿਣ ਵਾਲਾ ਹੈ, ਜੋ ਹਰੇਕ ਸਰੀਰ ਵਿਚ ਵੱਸਦਾ ਹੈ, ਜੋ ਸਭ ਜੀਵਾਂ ਵਿਚ ਨਿਵਾਸ ਰੱਖਣ ਵਾਲਾ ਹੈ ।੩।
He abides in each and every heart, and dwells in all; His seat and place are eternal. ||3||
ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥
ਹੇ ਭਾਈ! (ਉਸੇ ਪਰਮਾਤਮਾ ਦਾ ਹੀ ਸਿਮਰਨ ਕਰੋ) ਜਿਸ ਦਾ ਹਰੇਕ ਕੰਮ ਮੁਕੰਮਲ (ਅਭੱੁਲ) ਹੈ, ਜੋ ਨਾਹ ਜੰਮਦਾ ਹੈ ਨਾਹ ਮਰਦਾ ਹੈ, ਪਰ ਹਰੇਕ ਜੀਵ ਦੇ ਨਾਲ ਗੁਪਤ ਵੱਸਦਾ ਹੈ ।੪।
He does not come or go, and He is always with us. His actions are perfect. ||4||
ਭਗਤ ਜਨਾ ਕਾ ਰਾਖਣਹਾਰਾ ॥
ਹੇ ਭਾਈ! ਉਹ ਪਰਮਾਤਮਾ ਆਪਣੇ ਭਗਤਾਂ ਦੀ ਰੱਖਿਆ ਕਰਨ ਵਾਲਾ ਹੈ, ਉਹ ਹਰੇਕ ਦੇ ਪ੍ਰਾਣਾਂ ਦਾ ਆਸਰਾ ਹੈ ।
He is the Savior and the Protector of His devotees.
ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥
ਸੰਤ ਜਨ (ਉਸ ਦਾ ਨਾਮ) ਜਪ ਕੇ ਆਤਮਕ ਜੀਵਨ ਹਾਸਲ ਕਰਦੇ ਰਹਿੰਦੇ ਹਨ ।
The Saints live by meditating on God, the support of the breath of life.
ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥
ਉਹ ਪਰਮਾਤਮਾ ਇਸ ਜਗਤ-ਰਚਨਾ ਦਾ ਮੂਲ ਹੈ, ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਭ ਦਾ ਖਸਮ ਹੈ । ਹੇ ਭਾਈ! ਨਾਨਕ (ਸਦਾ) ਉਸ ਤੋਂ ਸਦਕੇ ਜਾਂਦਾ ਹੈ ।੫।੨।੩੨।
The Almighty Lord and Master is the Cause of causes; Nanak is a sacrifice to Him. ||5||2||32||