ਮਾਰੂ ਮਹਲਾ ੯ ॥
Maaroo, Ninth Mehl:
ਅਬ ਮੈ ਕਹਾ ਕਰਉ ਰੀ ਮਾਈ ॥
ਹੇ ਮਾਂ! ਵੇਲਾ ਵਿਹਾ ਜਾਣ ਤੇ ਮੈਂ ਕੀਹ ਕਰ ਸਕਦਾ ਹਾਂ? (ਭਾਵ, ਵੇਲਾ ਵਿਹਾ ਜਾਣ ਤੇ ਮਨੁੱਖ ਕੁਝ ਭੀ ਨਹੀਂ ਕਰ ਸਕਦਾ) ।
What should I do now, O mother?
ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨ੍ਹਾਈ ॥੧॥ ਰਹਾਉ ॥
ਜਿਸ ਮਨੁੱਖ ਨੇ ਸਾਰੀ ਜ਼ਿੰਦਗੀ ਵਿਸ਼ੇ-ਵਿਕਾਰਾਂ ਵਿਚ ਗਵਾ ਲਈ, ਤੇ, ਪਰਮਾਤਮਾ ਦਾ ਸਿਮਰਨ ਕਦੇ ਭੀ ਨਾਹ ਕੀਤਾ (ਉਹ ਸਮਾ ਖੁੰਝ ਜਾਣ ਤੇ ਫਿਰ ਕੁਝ ਨਹੀਂ ਕਰ ਸਕਦਾ) ।੧।ਰਹਾਉ।
I have wasted my whole life in sin and corruption; I never remembered the Lord. ||1||Pause||
ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥
ਹੇ ਮਾਂ! ਜਦੋਂ ਜਮਰਾਜ (ਮਨੁੱਖ ਦੇ) ਗਲ ਵਿਚ ਮੌਤ ਦੀ ਫਾਹੀ ਪਾ ਦੇਂਦਾ ਹੈ, ਤਦੋਂ ਉਹ ਉਸ ਦੀ ਸਾਰੀ ਸੁਧ-ਬੁਧ ਭੁਲਾ ਦੇਂਦਾ ਹੈ ।
When Death places the noose around my neck, then I lose all my senses.
ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥
ਉਸ ਬਿਪਤਾ ਵਿਚ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਮਦਦਗਾਰ ਨਹੀਂ ਬਣ ਸਕਦਾ (ਜਮਾਂ ਦੀ ਫਾਹੀ ਤੋਂ, ਆਤਮਕ ਮੌਤ ਤੋਂ ਸਹਿਮ ਤੋਂ ਸਿਰਫ਼ ਹਰਿ-ਨਾਮ ਹੀ ਬਚਾਂਦਾ ਹੈ) ।੧।
Now, in this disaster, other than the Name of the Lord, who will be my help and support? ||1||
ਜੋ ਸੰਪਤਿ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥
ਹੇ ਮਾਂ! ਜਿਹੜੇ ਧਨ-ਪਦਾਰਥ ਨੂੰ ਮਨੁੱਖ ਸਦਾ ਆਪਣਾ ਸਮਝੀ ਰੱਖਦਾ ਹੈ (ਜਦੋਂ ਮੌਤ ਆਉਂਦੀ ਹੈ, ਉਹ ਧਨ-ਪਦਾਰਥ) ਇਕ ਖਿਨ ਵਿਚ ਬਿਗਾਨਾ ਹੋ ਜਾਂਦਾ ਹੈ ।
That wealth, which he believes to be his own, in an instant, belongs to another.
ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ ॥੨॥੨॥
ਹੇ ਨਾਨਕ! ਆਖ—ਉਸ ਵੇਲੇ ਮਨੁੱਖ ਦੇ ਮਨ ਵਿਚ ਇਹ ਪਛੁਤਾਵਾ ਰਹਿ ਜਾਂਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਦੇ ਭੀ ਨਾਹ ਕੀਤੀ ।੨।੨।
Says Nanak, this still really bothers my mind - I never sang the Praises of the Lord. ||2||2||