ਮਾਰੂ ਮਹਲਾ ੯ ॥
Maaroo, Ninth Mehl:
ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥
ਹੇ ਮਾਂ! (ਜਦੋਂ ਤੋਂ ਮੈਂ ਗੁਰੂ-ਚਰਨਾਂ ਵਿਚ ਪਿਆਰ ਪਾਇਆ ਹੈ, ਤਦੋਂ ਤੋਂ ਮੈਨੂੰ ਪਛੁਤਾਵਾ ਲੱਗਾ ਹੈ ਕਿ) ਮੈਂ ਆਪਣੇ ਮਨ ਦਾ ਅਹੰਕਾਰ ਨਾਹ ਛੱਡਿਆ ।
O my mother, I have not renounced the pride of my mind.
ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥੧॥ ਰਹਾਉ ॥
ਮਾਇਆ ਦੇ ਨਸ਼ੇ ਵਿਚ ਮੈਂ ਆਪਣੀ ਉਮਰ ਗੁਜ਼ਾਰ ਦਿੱਤੀ, ਤੇ, ਪਰਮਾਤਮਾ ਦੇ ਭਜਨ ਵਿਚ ਮੈਂ ਨਾਹ ਲੱਗਾ ।੧।ਰਹਾਉ।
I have wasted my life intoxicated with Maya; I have not focused myself in meditation on the Lord. ||1||Pause||
ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥
(ਹੇ ਭਾਈ! ਮਨੁੱਖ ਮਾਇਆ ਦੀ ਨੀਂਦ ਵਿਚ ਗ਼ਾਫ਼ਿਲ ਪਿਆ ਰਹਿੰਦਾ ਹੈ) ਜਦੋਂ ਜਮਦੂਤ ਦਾ ਡੰਡਾ (ਇਸ ਦੇ) ਸਿਰ ਉੱਤੇ ਵੱਸਦਾ ਹੈ, ਤਦੋਂ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਸੁੱਤਾ ਹੋਇਆ ਜਾਗਦਾ ਹੈ ।
When Death's club falls on my head, then I will be wakened from my sleep.
ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥
ਪਰ ਉਸ ਵੇਲੇ ਦੇ ਪਛੁਤਾਵੇ ਨਾਲ ਕੁਝ ਸੰਵਰਦਾ ਨਹੀਂ, (ਕਿਉਂਕਿ ਉਸ ਵੇਲੇ ਜਮਾਂ ਪਾਸੋਂ) ਭੱਜਿਆਂ ਖ਼ਲਾਸੀ ਨਹੀਂ ਹੋ ਸਕਦੀ ।੧।
But what good will it do to repent at that time? I cannot escape by running away. ||1||
ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥
ਹੇ ਭਾਈ! ਜਦੋਂ ਮਨੁੱਖ ਗੁਰੂ ਦੇ ਚਰਨਾਂ ਵਿਚ ਪਿਆਰ ਪਾਂਦਾ ਹੈ, ਤਦੋਂ ਉਸ ਦੇ ਹਿਰਦੇ ਵਿਚ ਇਹ ਫੁਰਨਾ ਉੱਠਦਾ ਹੈ (ਕਿ ਪ੍ਰਭੂ ਦੇ ਭਜਨ ਤੋਂ ਬਿਨਾ ਉਮਰ ਵਿਅਰਥ ਹੀ ਬੀਤਦੀ ਰਹੀ) ।
When this anxiety arises in the heart, then, one comes to love the Guru's feet.
ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥
ਹੇ ਨਾਨਕ! ਮਨੁੱਖ ਦੀ ਜ਼ਿੰਦਗੀ ਕਾਮਯਾਬ ਤਦੋਂ ਹੀ ਹੁੰਦੀ ਹੈ ਜਦੋਂ (ਇਹ ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜਦਾ ਹੈ ।੨।੩।
My life becomes fruitful, O Nanak, only when I am absorbed in the Praises of God. ||2||3||