ਮਾਰੂ ਅਸਟਪਦੀਆ ਮਹਲਾ ੧ ਘਰੁ ੧
Maaroo, Ashtapadees, First Mehl, First House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥
ਅਨੇਕਾਂ ਰਿਸ਼ੀ ਮੁਨੀ (ਮੋਨਧਾਰੀ) ਵੇਦ ਪੁਰਾਣ (ਆਦਿਕ ਧਰਮ ਪੁਸਤਕਾਂ) ਸੁਣਾ ਸੁਣਾ ਕੇ ਸੁਣ ਸੁਣ ਕੇ ਥੱਕ ਗਏ,
Reciting and listening to the Vedas and the Puraanas, countless wise men have grown weary.
 
ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥
ਸਭ ਭੇਖਾਂ ਦੇ ਅਨੇਕਾਂ ਸਾਧੂ ਅਠਾਹਠ ਤੀਰਥਾਂ ਤੇ ਭੌਂ ਭੌਂ ਕੇ ਥੱਕ ਗਏ (ਪਰੰਤੂ ਪਰਮਾਤਮਾ ਨੂੰ ਪ੍ਰਸੰਨ ਨਾਹ ਕਰ ਸਕੇ) ।
So many in their various religious robes have grown weary, wandering to the sixty-eight sacred shrines of pilgrimage.
 
ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥੧॥
ਉਹ ਸਦਾ-ਥਿਰ ਰਹਿਣ ਵਾਲਾ ਪਵਿਤ੍ਰ ਮਾਲਕ ਸਿਰਫ਼ ਮਨ (ਦੀ ਪਵਿਤ੍ਰਤਾ) ਦੀ ਰਾਹੀਂ ਪਤੀਜਦਾ ਹੈ ।੧।
The True Lord and Master is immaculate and pure. The mind is satisfied only by the One Lord. ||1||
 
ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਨਾਸਵੰਤ ਹੈ । (ਪਰ) ਤੂੰ ਕਦੇ ਬੁੱਢਾ ਨਹੀਂ ਹੁੰਦਾ, ਤੂੰ ਅੱਤ ਸ੍ਰੇਸ਼ਟ ਹੈਂ, ਤੂੰ ਮੌਤ ਤੋਂ ਰਹਿਤ ਹੈਂ ।
You are eternal; You do not grow old. All others pass away.
 
ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥੧॥ ਰਹਾਉ ॥
ਤੇਰਾ ਨਾਮ ਸਾਰੇ ਰਸਾਂ ਦਾ ਸੋਮਾ ਹੈ । ਜੇਹੜਾ ਜੀਵ (ਤੇਰਾ ਨਾਮ) ਪ੍ਰੇਮ ਨਾਲ ਜਪਦਾ ਹੈ, ਉਹ ਆਪਣਾ ਵੱਡੇ ਤੋਂ ਵੱਡਾ ਦੁੱਖ ਦੂਰ ਕਰ ਲੈਂਦਾ ਹੈ ।੧।ਰਹਾਉ।
One who lovingly focuses on the Naam, the source of nectar - his pains are taken away. ||1||Pause||
 
ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥
(ਹੇ ਭਾਈ!) ਪਰਮਾਤਮਾ ਦਾ ਨਾਮ (ਹੀ) ਪੜ੍ਹਨਾ ਚਾਹੀਦਾ ਹੈ ਨਾਮ ਹੀ ਸਮਝਣਾ ਚਾਹੀਦਾ ਹੈ, ਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦੇ ਨਾਮ ਦੀ ਰਾਹੀਂ ਹੀ (ਪਾਪਾਂ ਤੋਂ) ਬਚਾਉ ਹੁੰਦਾ ਹੈ ।
Study the Lord's Name, and understand the Lord's Name; follow the Guru's Teachings, and through the Naam, you shall be saved.
 
ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥
ਇਹ ਪੂਰੀ ਮਤਿ ਤੇ ਸ੍ਰੇਸ਼ਟ ਵਿਚਾਰ ਪੂਰੇ ਗੁਰੂ ਦੀ ਰਾਹੀਂ ਪੂਰੇ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਮਿਲਦੀ ਹੈ ਕਿ
Perfect are the Teachings of the Perfect Guru; contemplate the Perfect Word of the Shabad.
 
ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥
ਪਰਮਾਤਮਾ ਦਾ ਨਾਮ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਤੇ ਸਾਰੇ ਪਾਪ ਨਾਸ ਕਰਨ ਦੇ ਸਮਰੱਥ ਹੈ ।੨।
The Lord's Name is the sixty-eight sacred shrines of pilgrimage, and the Eradicator of sins. ||2||
 
ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥
ਜੇਹੜਾ ਮਨੁੱਖ ਪਾਣੀ ਰਿੜਕਦਾ ਹੈ, (ਸਦਾ) ਪਾਣੀ (ਹੀ) ਰਿੜਕਦਾ ਹੈ ਪਰ ਮੱਖਣ ਹਾਸਲ ਕਰਨਾ ਚਾਹੁੰਦਾ ਹੈ, ਉਹ (ਅਕਲੋਂ) ਅੰਨ੍ਹਾ ਹੈ ਉਹ ਅਗਿਆਨੀ ਹੈ ।
The blind ignorant mortal stirs the water and churns the water, wishing to obtain butter.
 
ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥
ਦਹੀਂ ਰਿੜਕੀਏ ਤਾਂ ਮੱਖਣ ਲੱਭਦਾ ਹੈ (ਇਸੇ ਤਰ੍ਹਾਂ) ਜੇ ਗੁਰੂ ਦੀ ਮਤਿ ਲਈਏ ਤਾਂ ਪ੍ਰਭੂ ਦਾ ਨਾਮ ਮਿਲਦਾ ਹੈ ਜੋ (ਸਾਰੇ ਸੁਖਾਂ ਦਾ) ਖ਼ਜ਼ਾਨਾ ਹੈ ।
Following the Guru's Teachings, one churns the cream, and the treasure of the Ambrosial Naam is obtained.
 
ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥੩॥
ਪਰ ਆਪਣੇ ਮਨ ਦੇ ਪਿੱਛੇ ਹਰਨ ਵਾਲੇ ਮਨੁੱਖ ਇਸ ਭੇਤ ਨੂੰ ਨਹੀਂ ਸਮਝਦੇ, ਉਹ ਪਸ਼ੂ-ਬ੍ਰਿਤੀ ਵਿਚ ਟਿਕੇ ਰਹਿੰਦੇ ਹਨ ।੩।
The self-willed manmukh is a beast; he does not know the essence of reality that is contained within himself. ||3||
 
ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥
ਹਉਮੈ ਤੇ ਮਮਤਾ ਨਿਰੀ ਆਤਮਕ ਮੌਤ ਹੈ, ਇਸ ਆਤਮਕ ਮੌਤੇ ਮਰ ਕੇ ਜੀਵ ਮੁੜ ਮੁੜ ਜੰਮਦਾ ਮਰਦਾ ਹੈ ।
Dying in egotism and self-conceit, one dies, and dies again, only to be reincarnated over and over again.
 
ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥
ਜੋ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਸ ਹਉਮੈ ਤੇ ਮਮਤਾ ਵਲੋਂ) ਸਦਾ ਲਈ ਤਰਕ ਕਰ ਲਏ ਤਾਂ ਉਹ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ ।
But when he dies in the Word of the Guru's Shabad, then he does not die, ever again.
 
ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥
ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਜਗਤ ਦਾ ਜੀਵਨ ਪਰਮਾਤਮਾ ਵੱਸ ਪੈਂਦਾ ਹੈ (ਆਪ ਤਾਂ ਤਰਦਾ ਹੀ ਹੈ) ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਆਤਮਕ ਮੌਤ ਤੋਂ ਬਚਾ ਲੈਂਦਾ ਹੈ ।੪।
When he follows the Guru's Teachings, and enshrines the Lord, the Life of the World, within his mind, he redeems all his generations. ||4||
 
ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥
(ਜੀਵ-ਵਣਜਾਰਾ ਜਗਤ-ਹੱਟ ਵਿਚ ਵਪਾਰ ਕਰਨ ਆਇਆ ਹੈ) ਸਦਾ ਕਾਇਮ ਰਹਿਣ ਵਾਲਾ (ਕਦੇ ਨਾਸ ਨਾਹ ਹੋਣ ਵਾਲਾ) ਸੌਦਾ ਪਰਮਾਤਮਾ ਦਾ ਨਾਮ (ਹੀ) ਹੈ, ਇਹੀ ਐਸਾ ਵਪਾਰ ਹੈ ਜੋ ਸਦਾ-ਥਿਰ ਰਹਿੰਦਾ ਹੈ ।
The Naam, the Name of the Lord, is the true object, the true commodity.
 
ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥
ਜਿਸ ਮਨੁੱਖ ਨੂੰ ਗੁਰੂ ਦੀ ਮਤਿ ਲੈ ਕੇ ਇਹ ਸੂਝ ਆ ਜਾਂਦੀ ਹੈ ਉਹ ਜਗਤ (-ਹੱਟ) ਵਿਚ ਨਾਮ (ਦੀ) ਖੱਟੀ ਖੱਟਦਾ ਹੈ ।
The Naam is the only true profit in this world. Follow the Guru's Teachings, and contemplate it.
 
ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥
ਪਰ ਜੇ ਮਾਇਆ ਦੇ ਪਿਆਰ ਵਿਚ ਹੀ (ਸਦਾ) ਕਿਰਤ-ਕਾਰ ਕੀਤੀ ਜਾਏ, ਤਾਂ ਸੰਸਾਰ ਵਿਚ (ਆਤਮਕ ਜੀਵਨ ਦੀ ਪੂੰਜੀ ਨੂੰ) ਘਾਟਾ ਹੀ ਘਾਟਾ ਪੈਂਦਾ ਹੈ ।੫।
To work in the love of duality, brings constant loss in this world. ||5||
 
ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥
ਜੇਹੜਾ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ ਵਿਚ ਟਿਕਾਈ ਰੱਖਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ ਪਰਮਾਤਮਾ ਦਾ ਸਦਾ-ਥਿਰ ਪ੍ਰੇਮ ਉਸ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹੈ ਉਸ ਦੇ ਆਤਮਕ ਜੀਵਨ ਦੀ ਸਦਾ-ਟਿਕਵੀਂ ਖ਼ੁਰਾਕ ਬਣ ਜਾਂਦਾ ਹੈ । ਉਸ ਦੀ ਸੰਗਤਿ ਪਵਿਤ੍ਰ, ਉਸ ਦਾ ਰਿਹੈਸ਼ੀ ਥਾਂ ਪਵਿਤ੍ਰ, ਉਸ ਦੇ ਘਰ ਬਾਰ ਪਵਿਤ੍ਰ ਹਨ ।
True is one's association, true is one's place, and true is one's hearth and home, when one has the support of the Naam.
 
ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥
ਮਨੁੱਖ ਸਦਾ-ਥਿਰ ਬਾਣੀ ਦੀ ਰਾਹੀਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖੀ ਹੋ ਜਾਂਦਾ ਹੈ।੬।
Contemplating the True Word of the Guru's Bani, and the True Word of the Shabad, one becomes content. ||6||
 
ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥
ਪਰ ਦੁਨੀਆ ਦੇ ਰਸ ਮਾਣਨ ਨਾਲ, ਦੁਨੀਆ ਦੀਆਂ ਪਾਤਿਸ਼ਾਹੀਆਂ ਨਾਲ (ਮਨੁੱਖ ਨੂੰ) ਦੁਖ ਸੁਖ ਵਿਆਪਦੇ ਰਹਿੰਦੇ ਹਨ ।
Enjoying princely pleasures, one shall be destroyed in pain and pleasure.
 
ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥
ਜੇ (ਦੁਨੀਆ ਦੇ ਵਡੱਪਣ ਦੇ ਕਾਰਨ ਆਪਣਾ) ਵੱਡਾ ਨਾਮ ਭੀ ਰਖਾ ਲਈਏ, ਤਾਂ ਭੀ ਸਗੋਂ ਗਲ ਵਿਚ ਔਗੁਣਾਂ ਦੇ ਭਾਰ ਬੱਝ ਪੈਂਦੇ ਹਨ (ਜਿਨ੍ਹਾਂ ਕਰਕੇ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਦਾ ਹੀ ਹੈ) ।
Adopting a name of greatness, one strings heavy sins around his neck.
 
ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥
ਹੇ ਪ੍ਰਭੂ! ਤੂੰ ਵੱਡਾ ਦਾਤਾ ਹੈਂ (ਸਭ ਦਾਤਾਂ ਦੇਂਦਾ ਹੈਂ), ਪਰ ਤੇਰੀਆਂ (ਮਾਇਕ) ਦਾਤਾਂ ਨਾਲ ਮਨੁੱਖਾਂ ਦੀ (ਮਾਇਆ ਵਲੋਂ) ਤ੍ਰਿਪਤੀ ਨਹੀਂ ਹੁੰਦੀ ।੭।
Mankind cannot give gifts; You alone are the Giver of everything. ||7||
 
ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥
ਹੇ ਪ੍ਰਭੂ! ਤੂੰ ਅਗਮ ਹੈਂ, ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ, ਤੂੰ ਸਭ ਪਦਾਰਥਾਂ ਦਾ ਮਾਲਕ ਹੈਂ, ਤੂੰ ਅਦ੍ਰਿਸ਼ਟ ਹੈਂ, ਤੂੰ ਬੇਅੰਤ ਹੈਂ ।
You are inaccessible and unfathomable; O Lord, You are imperishable and infinite.
 
ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥
ਜੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਤੇਰਾ ਦਰਵਾਜ਼ਾ ਭਾਲੀਏ ਤਾਂ (ਤੇਰੇ ਦਰ ਤੋਂ ਨਾਮ ਦਾ ਉਹ) ਖ਼ਜ਼ਾਨਾ ਮਿਲਦਾ ਹੈ ਜੋ (ਮਾਇਆ ਦੇ ਮੋਹ ਵਲੋਂ) ਖ਼ਲਾਸੀ ਦੇਂਦਾ ਹੈ ।
Through the Word of the Guru's Shabad, seeking at the Lord's Door, one finds the treasure of liberation.
 
ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥
ਹੇ ਨਾਨਕ! (ਨਾਮ ਦਾ ਵਪਾਰ) ਸਦਾ-ਥਿਰ ਰਹਿਣ ਵਾਲਾ ਵਪਾਰ ਹੈ (ਇਸ ਵਪਾਰ ਦੀ ਬਰਕਤਿ ਨਾਲ ਜੀਵ-ਵਣਜਾਰੇ ਦਾ ਪਰਮਾਤਮਾ-ਸ਼ਾਹ ਨਾਲੋਂ ਕਦੇ) ਮਿਲਾਪ ਮੁੱਕਦਾ ਨਹੀਂ ।੮।੨।
O Nanak, this union is not broken, if one deals in the merchandise of Truth. ||8||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by