ਮਾਰੂ ਮਹਲਾ ੧ ॥
Maaroo, First Mehl:
 
ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥
ਜਗਤ ਨੇ ਆਪਣੀ ਜ਼ਿੰਦਗੀ ਦਾ ਬੇੜਾ ਮਾਇਆ ਦੇ ਜ਼ਹਿਰ ਨਾਲ ਲੱਦਿਆ ਹੋਇਆ ਹੈ, ਤੇ ਇਸ ਨੂੰ ਸੰਸਾਰ-ਸਮੁੰਦਰ ਵਿਚ ਠੇਲ੍ਹ ਦਿੱਤਾ ਹੋਇਆ ਹੈ ।
The boat is loaded with sin and corruption, and launched into the sea.
 
ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥
(ਸੰਸਾਰ ਦਾ) ਕੰਢਾ ਦਿੱਸਦਾ ਨਹੀਂ, ਨਾਹ ਉਰਲਾ ਕੰਢਾ ਨਾਹ ਪਾਰਲਾ ।
The shore cannot be seen on this side, nor on the shore beyond.
 
ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥
ਨਾਹ ਹੀ (ਮੁਸਾਫ਼ਿਰ ਦੇ) ਹੱਥ ਵਿਚ ਵੰਝ ਹੈ, ਨਾਹ (ਬੇੜੇ ਨੂੰ ਚਲਾਣ ਵਾਲਾ ਕੋਈ) ਮਲਾਹ ਹੈ । (ਜਿਸ ਸਮੁੰਦਰ ਵਿਚੋਂ ਜਹਾਜ਼ ਲੰਘ ਰਿਹਾ ਹੈ ਉਹ) ਸਮੁੰਦਰ ਭਿਆਨਕ ਹੈ (ਉਸ ਦਾ ਠਾਠਾਂ ਮਾਰਦਾ) ਪਾਣੀ ਡਰਾਉਣਾ ਹੈ ।੧।
There are no oars, nor any boatmen, to cross over the terrifying world-ocean. ||1||
 
ਬਾਬਾ ਜਗੁ ਫਾਥਾ ਮਹਾ ਜਾਲਿ ॥
ਹੇ ਭਾਈ! ਜਗਤ (ਮਾਇਆ-ਮੋਹ ਦੇ) ਬੜੇ ਵੱਡੇ ਜਾਲ ਵਿਚ ਫਸਿਆ ਹੋਇਆ ਹੈ ।
O Baba, the world is caught in the great noose.
 
ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥
(ਇਸ ਜਾਲ ਵਿਚੋਂ) ਜੀਊਂਦੇ ਉਹ ਨਿਕਲਦੇ ਹਨ ਜੋ ਗੁਰੂ ਦੀ ਮੇਹਰ ਨਾਲ ਸਦਾ-ਥਿਰ ਪਰਮਾਤਮਾ ਦਾ ਨਾਮ ਸੰਭਾਲਦੇ ਹਨ ।੧।ਰਹਾਉ।
By Guru's Grace, they are saved, contemplating the True Name. ||1||Pause||
 
ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥
ਗੁਰੂ ਜਹਾਜ਼ ਹੈ, ਗੁਰੂ ਆਪਣੇ ਸ਼ਬਦ ਦੀ ਰਾਹੀਂ (ਜੀਵ-ਮੁਸਾਫ਼ਿਰਾਂ ਨੂੰ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾਣ ਦੇ ਸਮਰੱਥ ਹੈ,
The True Guru is the boat; the Word of the Shabad will carry them across.
 
ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥
(ਗੁਰੂ ਜਿਸ ਥਾਂ ਜਿਸ ਆਤਮਕ ਅਵਸਥਾ ਵਿਚ ਅਪੜਾ ਦੇਂਦਾ ਹੈ) ਉਥੇ ਨਾਹ ਹਵਾ ਨਾਹ ਅੱਗ ਨਾਹ ਪਾਣੀ ਨਾਹ ਇਹ ਸਭ ਕੁਝ ਜੋ ਦਿੱਸ ਰਿਹਾ ਹੈ (ਕੋਈ ਜ਼ੋਰ ਨਹੀਂ ਪਾ ਸਕਦਾ) ।
There is neither wind nor fire, neither water nor form there.
 
ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥
ਉਸ ਅਵਸਥਾ ਵਿਚ ਅੱਪੜਿਆ ਜੀਵ ਸਦਾ-ਥਿਰ ਪ੍ਰਭੂ (ਨਾਲ ਇਕ-ਮਿਕ ਹੁੰਦਾ ਹੈ), ਉਸ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਜੋ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਤਾਕਤ ਰੱਖਦਾ ਹੈ ।੨।
The True Name of the True Lord is there; it carries them across the terrifying world-ocean. ||2||
 
ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥
ਜੇਹੜੇ ਬੰਦੇ ਗੁਰੂ ਦੀ ਸਰਨ ਪੈ ਕੇ (ਇਸ ਸਮੁੰਦਰ ਵਿਚੋਂ) ਲੰਘਦੇ ਹਨ, ਉਹ ਸਦਾ-ਥਿਰ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਪਾਰਲੇ ਕੰਢੇ ਜਾ ਪਹੁੰਚਦੇ ਹਨ ।
The Gurmukhs reach the shore beyond, lovingly focusing on the True Lord.
 
ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥
(ਗੁਰੂ) ਉਹਨਾਂ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਮਿਲਾ ਕੇ ਉਹਨਾਂ ਦਾ ਜਨਮ ਮਰਨ ਦਾ ਗੇੜ ਮੁਕਾ ਦੇਂਦਾ ਹੈ ।
Their comings and goings are ended, and their light merges into the Light.
 
ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥
ਗੁਰੂ ਦੀ ਸਿੱਖਿਆ ਲੈ ਕੇ ਜਿਸ ਮਨੁੱਖ ਦੇ ਅੰਦਰ ਅਡੋਲ ਆਤਮਕ ਅਵਸਥਾ ਪੈਦਾ ਹੁੰਦੀ ਹੈ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।੩।
Following the Guru's Teachings, intuitive peace wells up within them, and they remain merged in the True Lord. ||3||
 
ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥
ਜੇ ਸੱਪ ਨੂੰ ਪਟਾਰੀ ਵਿਚ ਪਾ ਦੇਈਏ ਤਾਂ ਉਸ ਦਾ ਜ਼ਹਿਰ ਉਸ ਦੇ ਅੰਦਰ ਹੀ ਟਿਕਿਆ ਰਹਿੰਦਾ ਹੈ (ਦੂਜਿਆਂ ਨੂੰ ਡੰਗ ਮਾਰਨ ਲਈ) ਗੁੱਸਾ ਭੀ ਉਸ ਦੇ ਮਨ ਵਿਚ ਮੌਜੂਦ ਰਹਿੰਦਾ ਹੈ (ਮਨੁੱਖ ਦਾ ਮਨ, ਮਾਨੋ, ਸੱਪ ਹੈ ।
The snake may be locked in a basket, but it is still poisonous, and the anger within its mind remains.
 
ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥
ਕਿਸੇ ਧਾਰਮਿਕ ਭੇਸ ਨਾਲ ਮਨ ਦਾ ਮੰਦਾ ਸੁਭਾਉ ਬਦਲ ਨਹੀਂ ਸਕਦਾ), ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਸੰਗ੍ਰਹਿ ਦਾ ਫਲ ਭੋਗਣਾ ਹੀ ਪੈਂਦਾ ਹੈ, ਕਿਸੇ ਜੀਵ ਨੂੰ (ਉਸ ਦੀ ਕਿਸੇ ਕੀਤੀ ਬੁਰਾਈ ਬਾਰੇ) ਦੋਸ ਨਹੀਂ ਦਿੱਤਾ ਜਾ ਸਕਦਾ ।
One obtains what is pre-ordained; why does he blame others?
 
ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥
ਜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਮਨ-ਸੱਪ ਨੂੰ ਵੱਸ ਕਰਨ ਵਾਲਾ) ਗਾਰੜ ਮੰਤਰ (ਗੁਰੂ ਤੋਂ) ਸੁਣ ਲਏ, ਪਰਮਾਤਮਾ ਦਾ ਨਾਮ ਸੁਣਨ ਦੀ ਗੇਝ ਪਾ ਲਏ ਤਾਂ ਉਸ ਦੇ ਅੰਦਰ ਸ਼ਾਂਤੀ ਠੰਢ ਪੈਦਾ ਹੋ ਜਾਂਦੀ ਹੈ ।੪।
If one, as Gurmukh, hears and believes in the Name, the charm against poison, his mind becomes content. ||4||
 
ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥
(ਦਰਿਆ ਵਿਚ) ਜਾਲ ਪਾ ਕੇ ਕੁੰਡੀ ਨਾਲ ਮਗਰਮੱਛ ਫਸਾ ਲਈਦਾ ਹੈ, ਤਿਵੇਂ ਭੈੜੀ ਮਤਿ ਵਿਚ ਫਸਿਆ ਜੀਵ ਮਾਇਆ ਦੇ ਮੋਹ ਵਿਚ ਕਾਬੂ ਆ ਜਾਂਦਾ ਹੈ (ਵਿਕਾਰ ਕਰਦਾ ਹੈ ਤੇ) ਮੁੜ ਮੁੜ ਪਛੁਤਾਂਦਾ (ਭੀ) ਹੈ ।
The crocodile is caught by the hook and line;
 
ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥
ਉਸ ਨੂੰ ਇਹ ਸੁੱਝਦਾ ਹੀ ਨਹੀਂ ਕਿ (ਇਹਨਾਂ ਵਿਕਾਰਾਂ ਦੇ ਕਾਰਨ) ਜਨਮ ਮਰਨ ਦਾ ਗੇੜ ਵਿਆਪੇਗਾ ।
caught in the trap of evil-mindedness, he regrets and repents, again and again.
 
ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥
(ਪਰ ਉਸ ਦੇ ਭੀ ਕੀਹ ਵੱਸ? ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ (ਜੋ ਜੀਵ ਦੇ ਮਨ ਵਿਚ ਮੌਜੂਦ ਰਹਿੰਦਾ ਹੈ) ਮਿਟਾਇਆ ਨਹੀਂ ਜਾ ਸਕਦਾ ।੫।
He does not understand birth and death; the inscription of one's past actions cannot be erased. ||5||
 
ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥
ਕਰਤਾਰ ਨੇ ਜੀਵਾਂ ਦੇ ਅੰਦਰ ਹਉਮੈ ਦਾ ਜ਼ਹਿਰ ਪਾ ਕੇ ਜਗਤ ਪੈਦਾ ਕਰ ਦਿੱਤਾ ਹੈ । ਜਿਸ ਜੀਵ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ ਉਸ ਦਾ ਇਹ ਜ਼ਹਿਰ ਦੂਰ ਹੋ ਜਾਂਦਾ ਹੈ ।
Injecting the poison of egotism, the world was created; with the Shabad enshrined within, the poison is eliminated.
 
ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥
(ਉਹ ਇਕ ਐਸੀ ਆਤਮਕ ਅਵਸਥਾ ਤੇ ਪਹੁੰਚਦਾ ਹੈ ਜਿਸ ਨੂੰ) ਬੁਢੇਪਾ ਪੋਹ ਨਹੀਂ ਸਕਦਾ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।
Old age cannot torment one who remains lovingly absorbed in the True Lord.
 
ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥
ਜਿਸ ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਏ ਉਸ ਦੀ ਬਾਬਤ ਕਹਿ ਸਕੀਦਾ ਹੈ ਕਿ ਉਹ ਸੰਸਾਰਕ ਜੀਵਨ ਜੀਊਂਦਿਆਂ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੈ ।੬।
He alone is called Jivan-Mikta, liberated while yet alive, from within whom egotism is eradicated. ||6||
 
ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥
ਦੁਨੀਆ ਦੇ ਕਾਰ-ਵਿਹਾਰ ਵਿਚ ਦੌੜ-ਭੱਜ ਕਰਦਾ ਕਰਦਾ ਮਨੁੱਖ ਮਾਇਆ ਦੇ ਮੋਹ ਵਿਚ ਬੱਝ ਜਾਂਦਾ ਹੈ, ਉਹ (ਇਸ ਵਿਚੋਂ ਨਿਕਲਣ ਦੀ ਕੋਈ) ਸੋਚ ਸੋਚ ਹੀ ਨਹੀਂ ਸਕਦਾ ।
The world is chasing after worldly affairs; caught and bound, it does not understand contemplative meditation.
 
ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਜੇਹਾ ਮੂਰਖ ਤੇ ਬੁੱਧੂ ਬਣ ਜਾਂਦਾ ਹੈ ਕਿ ਉਹ ਜਨਮ ਮਰਨ ਦਾ ਗੇੜ ਭੁਲਾ ਹੀ ਬੈਠਦਾ ਹੈ ।
The foolish, ignorant, self-willed manmukh has forgotten birth and death.
 
ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥
ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕੀਤੀ, ਉਹ ਸੱਚੇ ਸ਼ਬਦ ਨੂੰ ਸੋਚ-ਮੰਡਲ ਵਿਚ ਵਸਾ ਕੇ (ਮੋਹ ਦੀ ਜੇਵੜੀ ਵਿਚੋਂ) ਬਚ ਨਿਕਲੇ ।੭।
Those whom the Guru has protected are saved, contemplating the True Word of the Shabad. ||7||
 
ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥
(ਤੋਤਾ ਆਪਣੇ ਮਾਲਕ ਦੇ ਪਿੰਜਰੇ ਵਿਚ ਪੈ ਕੇ ਉਹੀ ਬੋਲੀ ਬੋਲਦਾ ਹੈ ਜੋ ਮਾਲਕ ਸਿਖਾਂਦਾ ਹੈ, ਮਾਲਕ ਉਹ ਬੋਲੀ ਸੁਣ ਕੇ ਤੋਤੇ ਉਤੇ ਖ਼ੁਸ਼ ਹੁੰਦਾ ਹੈ) ਜੇਹੜਾ ਜੀਵ-ਤੋਤਾ ਪ੍ਰਭੂ ਦੇ ਪ੍ਰੇਮ ਦੇ ਪਿੰਜਰੇ ਵਿਚ ਪੈ ਕੇ ਉਹ ਬੋਲ ਬੋਲਦਾ ਹੈ ਜੋ ਇਸ ਦੇ ਅੰਦਰ ਬੋਲਣਹਾਰ ਪ੍ਰਭੂ ਨੂੰ ਪਸੰਦ ਹੈ, ਤਾਂ ਉਹ ਜੀਵ-ਤੋਤਾ ਸਦਾ-ਥਿਰ ਨਾਮ ਦੀ ਚੋਗ ਚੁਗਦਾ ਹੈ ਨਾਮ-ਅੰਮ੍ਰਿਤ ਪੀਂਦਾ ਹੈ ।
In the cage of divine love, the parrot, speaks.
 
ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥
(ਸਰੀਰ-ਪਿੰਜਰੇ ਨੂੰ ਸਦਾ ਲਈ) ਇਕੋ ਵਾਰੀ ਹੀ ਤਿਆਗ ਜਾਂਦਾ ਹੈ (ਮੁੜ ਮੁੜ ਜਨਮ ਮਰਨ ਵਿਚ ਨਹੀਂ ਪੈਦਾ) ।
It pecks at the Truth, and drinks in the Ambrosial Nectar; it flies away, only once.
 
ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥
ਹੇ ਨਾਨਕ! ਆਖ—ਜੇ ਗੁਰੂ ਮਿਲ ਪਏ ਤਾਂ ਖਸਮ-ਪਰਮਾਤਮਾ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ, ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ ।੮।੨।
Meeting with the Guru, one recognizes his Lord and Master; says Nanak, he finds the gate of liberation. ||8||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by