ਮਾਰੂ ਮਹਲਾ ੧ ॥
Maaroo, First Mehl:
ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥
(ਪ੍ਰਭੂ-ਮਾਲਕ ਦਾ ਗ਼ੁਲਾਮ) ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਕਾਰ ਕਰਦਾ ਹੈ, (ਨਾਮ-ਸਿਮਰਨ ਤੋਂ ਬਿਨਾ) ਬਾਕੀ ਦੇ ਲਾਲਚ ਉਸ ਨੂੰ ਵਿਅਰਥ (ਦਿੱਸਦੇ) ਹਨ ।
Practice Truth - other greed and attachments are useless.
ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥
ਸਦਾ-ਥਿਰ ਪ੍ਰਭੂ ਨੇ ਆਪਣੇ ਸੇਵਕ ਦਾ ਮਨ ਪ੍ਰੇਮ-ਵੱਸ ਕੀਤਾ ਹੋਇਆ ਹੈ (ਇਸ ਵਾਸਤੇ ਸੇਵਕ ਦੀ) ਜੀਭ ਸਦਾ-ਥਿਰ ਨਾਮ-ਸਿਮਰਨ ਦੇ ਸੁਆਦ ਵਿਚ (ਮਗਨ ਰਹਿੰਦੀ) ਹੈ । (ਸੇਵਕ ਨੂੰ) ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਰਸ (ਖਿੱਚੀ) ਨਹੀਂ (ਪਾਂਦਾ) ।
The True Lord has fascinated this mind, and my tongue enjoys the taste of Truth.
ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥੧॥
(ਸੇਵਕ ਨੂੰ ਨਿਸ਼ਚਾ ਹੈ ਕਿ ਨਾਮ-ਰਸ ਤੋਂ ਵਾਂਜੇ ਰਹਿਣ ਵਾਲੇ) ਬੰਦੇ ਉਹ ਚੀਜ਼ ਇਕੱਠੀ ਕਰ ਕੇ ਲੈ ਜਾਂਦੇ ਹਨ ਜੋ ਆਤਮਕ ਜੀਵਨ ਲਈ ਜ਼ਹਿਰ ਹੈ ।੧।
Without the Name, there is no juice; the others depart, loaded with poison. ||1||
ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥
ਹੇ ਮੇਰੇ ਖਸਮ! ਹੇ ਪਿਆਰੇ ਲਾਲ! (ਮੇਰੀ ਅਰਜ਼ੋਈ) ਸੁਣ । ਮੈਂ ਆਪਣੇ ਲਾਲ ਦਾ (ਭਾਵ, ਤੇਰਾ) ਅਜੇਹਾ ਸੇਵਕ-ਗ਼ੁਲਾਮ ਹਾਂ
I am such a slave of Yours, O my Beloved Lord and Master.
ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥੧॥ ਰਹਾਉ ॥
ਕਿ ਜਿਵੇਂ ਹੁਕਮ ਕਰਦਾ ਹੈਂ, ਮੈਂ ਤਿਵੇਂ ਹੀ (ਜੀਵਨ-ਰਾਹ ਤੇ) ਤੁਰਦਾ ਹਾਂ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੧।ਰਹਾਉ।
I walk in harmony with Your Command, O my True, Sweet Beloved. ||1||Pause||
ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥
ਸੇਵਕ ਨੇ ਹਰ ਰੋਜ਼ (ਹਰ ਵੇਲੇ) ਪਰਮਾਤਮਾ ਦੀ ਭਗਤੀ ਦੀ ਸੇਵਾ ਹੀ ਸੰਭਾਲੀ ਹੋਈ ਹੈ, ਸੇਵਕ ਨੂੰ ਆਪਣੇ ਸਿਰ ਉਤੇ ਮਾਲਕ-ਪ੍ਰਭੂ (ਖੜਾ ਦਿੱਸਦਾ) ਹੈ ।
Night and day, the slave works for his overlord.
ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ ਧੀਰਾ ॥
ਸੇਵਕ ਨੇ ਆਪਣਾ ਮਨ ਗੁਰੂ ਦੇ ਬਚਨਾਂ ਤੋਂ ਵੇਚ ਦਿੱਤਾ ਹੈ, ਗੁਰੂ ਦੇ ਸ਼ਬਦ ਵਿਚ (ਟਿਕ ਕੇ) ਸੇਵਕ ਦਾ ਮਨ ਧੀਰਜ ਫੜਦਾ ਹੈ ।
I have sold my mind for the Word of the Guru's Shabad; my mind is comforted and consoled by the Shabad.
ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥
ਸੇਵਕ ਪੂਰੇ ਗੁਰੂ ਨੂੰ ਧੰਨ ਧੰਨ ਆਖਦਾ ਹੈ ਜੇਹੜਾ ਉਸ ਦੇ ਮਨ ਦੀ ਪੀੜ ਦੂਰ ਕਰਦਾ ਹੈ ।੨।
The Perfect Guru is honored and celebrated; He has taken away the pains of my mind. ||2||
ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥
ਜੇਹੜਾ ਮਨੁੱਖ ਮਾਲਕ-ਪ੍ਰਭੂ ਦਾ ਸੇਵਕ-ਗ਼ੁਲਾਮ ਬਣ ਜਾਂਦਾ ਹੈ ਮੈਂ ਉਸ ਦੀ ਕੀਹ ਵਡਿਆਈ ਦੱਸ ਸਕਦਾ ਹਾਂ?
I am the servant and slave of my Master; what glorious greatness of His can I describe?
ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥
ਉਹ ਸਭ ਤਾਕਤਾਂ ਦਾ ਮਾਲਕ ਪ੍ਰਭੂ ਆਪਣੀ ਰਜ਼ਾ ਵਿਚ (ਆਪਣੇ ਸੇਵਕ-ਉਤੇ) ਬਖ਼ਸ਼ਸ਼ ਕਰਦਾ ਹੈ (ਜਿਸ ਦੀ ਬਰਕਤਿ ਨਾਲ ਸੇਵਕ) ਨਾਮ-ਸਿਮਰਨ (ਦੀ) ਕਾਰ ਕਰਦਾ ਰਹਿੰਦਾ ਹੈ ।
The Perfect Master, by the Pleasure of His Will, forgives, and then one practices Truth.
ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥
ਸੇਵਕ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹੈ ਜੇਹੜਾ ਵਿਛੁੜੇ ਜੀਵ ਨੂੰ ਪਰਮਾਤਮਾ ਦੇ ਚਰਨਾਂ ਵਿਚ ਮਿਲਾ ਲੈਂਦਾ ਹੈ ।੩।
I am a sacrifice to my Guru, who re-unites the separated ones. ||3||
ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥
ਗੁਰੂ ਦੀ ਸੋਹਣੀ ਮਤਿ ਲੈ ਕੇ ਸੇਵਕ-ਗ਼ੁਲਾਮ ਦੀ ਅਕਲ ਭੀ ਚੰਗੀ ਹੋ ਜਾਂਦੀ ਹੈ, ਉਸ ਦੀ ਸੁਰਤਿ ਸਦਾ-ਥਿਰ ਭਗਤੀ ਵਿਚ ਟਿਕ ਕੇ ਸੋਹਣੀ ਹੋ ਜਾਂਦੀ ਹੈ ।
The intellect of His servant and slave is noble and true; it is made so by the Guru's intellect.
ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ ਮਤਿ ਉਸ ਨੂੰ ਫਿੱਕ ਵਾਲੇ ਰਾਹੇ ਹੀ ਪਾਣ ਵਾਲੀ ਹੁੰਦੀ ਹੈ ।
The intuition of those who are true is beautiful; the intellect of the self-willed manmukh is insipid.
ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥
(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ? ਜੀਵਾਂ ਨੂੰ ਇਹ) ਮਨ ਤੇ ਸਰੀਰ ਤੇਰਾ ਹੀ ਦਿੱਤਾ ਹੋਇਆ ਹੈ, ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੂੰ ਹੀ ਆਪਣੀ ਧੁਰ ਦਰਗਾਹ ਤੋਂ ਜੀਵਾਂ ਨੂੰ (ਸਿਮਰਨ ਦੀ) ਟੇਕ ਦੇਣ ਵਾਲਾ ਹੈਂ ।੪।
My mind and body belong to You, God; from the very beginning, Truth has been my only support. ||4||
ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥
(ਸੇਵਕ ਦਾ) ਉਠਣਾ ਬੈਠਣਾ (ਸਦਾ ਹੀ) ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਿਮਰਨ ਹੀ ਉਸ ਦੀ (ਆਤਮਕ) ਖ਼ੁਰਾਕ ਹੈ ਸਿਮਰਨ ਹੀ ਉਸ ਦੀ ਬੋਲੀ ਹੈ ।
In Truth I sit and stand; I eat and speak the Truth.
ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥
ਸੇਵਕ ਦੇ ਚਿੱਤ ਵਿਚ ਸਦਾ-ਥਿਰ ਪ੍ਰਭੂ (ਦੀ ਯਾਦ) ਟਿਕੀ ਰਹਿੰਦੀ ਹੈ, ਸਦਾ-ਥਿਰ ਪ੍ਰਭੂ ਦਾ ਨਾਮ ਹੀ ਉਸ ਦਾ ਧਨ ਹੈ, ਇਹੀ ਰਸ ਸਦਾ ਚੱਖਦਾ ਰਹਿੰਦਾ ਹੈ ।
With Truth in my consciousness, I gather the wealth of Truth, and drink in the sublime essence of Truth.
ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥
(ਸੇਵਕ) ਗੁਰੂ ਦੀ ਰਾਹੀਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ (ਜਿਸ ਦੀ ਬਰਕਤਿ ਨਾਲ ਉਹ ਆਪਣੇ ਮਨ ਨੂੰ) ਸਦਾ-ਥਿਰ ਪ੍ਰਭੂ ਦੇ ਘਰ ਵਿਚ ਟਿਕਾਈ ਰੱਖਦਾ ਹੈ ।੫।
In the home of Truth, the True Lord protects me; I speak the Words of the Guru's Teachings with love. ||5||
ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ (ਨਾਮ ਸਿਮਰਨ ਵਲੋਂ) ਬਹੁਤ ਆਲਸ ਰਹਿੰਦਾ ਹੈ, ਉਹ ਆਪਣੇ ਮਨ ਦੀ ਸੰੁਞ ਵਿਚ ਹੀ ਫਸਿਆ ਰਹਿੰਦਾ ਹੈ ।
The self-willed manmukh is very lazy; he is trapped in the wilderness.
ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥
(ਨਾਮ ਵਲੋਂ ਸੰੁਞੇ ਮਨ ਦੀ ਅਗਵਾਈ ਵਿਚ) ਫਸਿਆ ਹੋਇਆ ਮਨਮੁਖ ਨਿਤ (ਮਾਇਆ-ਮੋਹ ਦੀ) ਕੋਝੀ ਚੋਗ ਚੁਗਦਾ ਹੈ, (ਆਪਣੇ ਮਨ ਦੇ ਪਿਛੇ) ਲੱਗ ਕੇ ਪਰਮਾਤਮਾ ਨਾਲੋਂ ਆਪਣਾ ਸੰਬੰਧ ਖ਼ਰਾਬ ਕਰ ਲੈਂਦਾ ਹੈ ।
He is drawn to the bait, and continually pecking at it, he is trapped; his link to the Lord is ruined.
ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥
(ਆਪਣੇ ਮਨ ਦੀ ਇਸ ਗ਼ੁਲਾਮੀ ਵਿਚੋਂ ਮਨਮੁਖ ਭੀ) ਗੁਰੂ ਦੀ ਕਿਰਪਾ ਨਾਲ ਸੁਤੰਤਰ ਹੋ ਕੇ ਸਦਾ-ਥਿਰ ਪ੍ਰਭੂ ਵਿਚ ਆਪਣੀ ਸੁਰਤਿ ਜੋੜ ਲੈਂਦਾ ਹੈ ।੬।
By Guru's Grace, one is liberated, absorbed in the primal trance of Truth. ||6||
ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥
ਸੇਵਕ ਨਾਸ-ਰਹਿਤ ਪ੍ਰਭੂ ਦੀ ਯਾਦ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪਿਆਰ ਵਿਚ (ਉਸ ਦਾ ਮਨ) ਵਿੱਝਿਆ ਰਹਿੰਦਾ ਹੈ, (ਸੇਵਕ ਪ੍ਰਭੂ-ਚਰਨਾਂ ਨਾਲ) ਪਿਆਰ ਜੋੜਦਾ ਹੈ ।
His slave remains continually pierced through with love and affection for God.
ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥
(ਸੇਵਕ ਨੂੰ ਨਿਸਚਾ ਹੈ ਕਿ) ਝੂਠੇ ਵਿਕਾਰੀ ਬੰਦਿਆਂ ਦੀ ਜਿੰਦ ਸਦਾ-ਥਿਰ ਪ੍ਰਭੂ ਦੀ ਯਾਦ ਤੋਂ ਖੁੰਝ ਕੇ (ਵਿਕਾਰਾਂ ਵਿਚ ਹੀ) ਸੜ ਬਲ ਜਾਂਦੀ ਹੈ । (ਇਸ ਵਾਸਤੇ) ਸੇਵਕ ਮੋਹ ਮਾਇਆ ਦੀਆਂ ਵਿਅਰਥ ਕਾਰਾਂ ਤਿਆਗ ਦੇਂਦਾ ਹੈ ।
Without the True Lord, the soul of the false, corrupt person is burnt to ashes.
ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥
(ਇਸ ਵਾਸਤੇ) ਸੇਵਕ ਮੋਹ ਮਾਇਆ ਦੀਆਂ ਵਿਅਰਥ ਕਾਰਾਂ ਤਿਆਗ ਦੇਂਦਾ ਹੈ । ਪਰਮਾਤਮਾ ਦੀ ਭਗਤੀ (ਸੇਵਕ ਵਾਸਤੇ ਸੰਸਾਰ-ਸਮੁੰਦਰ ਤੋਂ) ਤਾਰਨ ਦੇ ਸਮਰੱਥ ਬੇੜੀ ਹੈ ।੭।
Abandoning all evil actions, he crosses over in the boat of Truth. ||7||
ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥
ਜਿਨ੍ਹਾਂ ਨੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਉਹਨਾਂ ਨੂੰ ਆਤਮਕ ਸ਼ਾਂਤੀ ਲਈ ਹੋਰ ਕੋਈ ਥਾਂ ਟਿਕਾਣਾ ਨਹੀਂ ਲੱਭਦਾ ।
Those who have forgotten the Naam have no home, no place of rest.
ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥
ਸੇਵਕ ਨੇ ਮਾਇਆ ਦਾ ਲਾਲਚ ਛੱਡ ਦਿੱਤਾ ਹੈ, ਤੇ ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ ।
The Lord's slave renounces greed and attachment, and obtains the Lord's Name.
ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥
ਹੇ ਨਾਨਕ! (ਆਖ—ਹੇ ਪ੍ਰਭੂ! ਮੈਂ ਤੈਥੋਂ ਸਦਕੇ ਜਾਂਦਾ ਹਾਂ । ਤੂੰ ਆਪ ਹੀ ਮੇਹਰ ਕਰੇਂ ਤਾਂ ਜੀਵਾਂ ਨੂੰ (ਆਪਣੇ ਚਰਨਾਂ ਵਿਚ) ਮਿਲਾਏਂ ।੮।੪।
If You forgive him, Lord, then He is united with You; Nanak is a sacrifice. ||8||4||