ਪਵੜੀ ॥
Pauree:
ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥
ਸਰੀਰ ਤੇ ਜੀਵ (-ਆਤਮਾ) ਦਾ ਸੰਜੋਗ ਮਿਥ ਕੇ (ਪਰਮਾਤਮਾ ਨੇ ਇਹਨਾਂ ਨੂੰ ਮਨੁੱਖਾ-ਜਨਮ ਵਿਚ) ਇਕੱਠਾ ਕਰ ਦਿੱਤਾ ਹੈ ।
Destiny has brought together and united the body and the soul-swan.
ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥
ਜਿਸ (ਪ੍ਰਭੂ) ਨੇ (ਸਰੀਰ ਤੇ ਜੀਵ ਨੂੰ) ਪੈਦਾ ਕੀਤਾ ਹੈ ਉਸ ਨੇ ਹੀ (ਇਹਨਾਂ ਲਈ) ਵਿਛੋੜਾ (ਭੀ) ਬਣਾ ਰੱਖਿਆ ਹੈ ।
He who created them, also separates them.
ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥
(ਪਰ ਇਸ ਵਿਛੋੜੇ ਨੂੰ ਭੁਲਾ ਕੇ) ਮੂਰਖ (ਜੀਵ) ਭੋਗ ਭੋਗਦਾ ਰਹਿੰਦਾ ਹੈ (ਜੋ) ਸਾਰੇ ਦੁੱਖਾਂ ਦਾ (ਮੂਲ ਬਣਦਾ) ਹੈ ।
The fools enjoy their pleasures; they must also endure all their pains.
ਸੁਖਹੁ ਉਠੇ ਰੋਗ ਪਾਪ ਕਮਾਇਆ ॥
ਪਾਪ ਕਮਾਣ ਦੇ ਕਾਰਨ (ਭੋਗਾਂ ਦੇ) ਸੁਖ ਤੋਂ ਰੋਗ ਪੈਦਾ ਹੁੰਦੇ ਹਨ ।
From pleasures, arise diseases and the commission of sins.
ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥
(ਭੋਗਾਂ ਦੀ ਖ਼ੁਸ਼ੀ ਤੋਂ ਚਿੰਤਾ (ਤੇ ਅੰਤ ਨੂੰ) ਵਿਛੋੜਾ ਪੈਦਾ ਕਰ ਲੈਂਦਾ ਹੈ।
From sinful pleasures come sorrow, separation, birth and death.
ਮੂਰਖ ਗਣਤ ਗਣਾਇ ਝਗੜਾ ਪਾਇਆ ॥
ਮੂਰਖ ਇਨਸਾਨ ਜਨਮ ਮਰਨ ਦਾ ਲੰਮਾ ਝੰਬੇਲਾ ਸਹੇੜ ਲੈਂਦਾ ਹੈ
The fools try to account for their misdeeds, and argue uselessly.
ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥
ਜਨਮ ਮਰਨ ਦੇ ਗੇੜ ਨੂੰ ਮੁਕਾਣ ਦੀ ਤਾਕਤ ਸਤਿਗੁਰੂ ਦੇ ਹੱਥ ਵਿਚ ਹੈ, (ਜਿਸ ਨੂੰ ਗੁਰੂ ਮਿਲਦਾ ਹੈ ਉਸ ਦਾ ਇਹ) ਝੰਬੇਲਾ ਮੁੱਕ ਜਾਂਦਾ ਹੈ
The judgement is in the Hands of the True Guru, who puts an end to the argument.
ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥
(ਜੀਵਾਂ ਦੀ ਕੋਈ) ਆਪਣੀ ਚਲਾਈ ਸਿਆਣਪ ਚੱਲ ਨਹੀਂ ਸਕਦੀ, ਜੋ ਕਰਤਾਰ ਕਰਦਾ ਹੈ ਉਹੀ ਹੁੰਦਾ ਹੈ ।੪।
Whatever the Creator does, comes to pass. It cannot be changed by anyone's efforts. ||4||