ਮਾਰੂ ਮਹਲਾ ੧ ॥
Maaroo, First Mehl:
 
ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥
(ਪ੍ਰਭੂ ਦਾ) ਸੇਵਕ (ਉਹ ਹੈ ਜਿਸ) ਨੇ ਅਹੰਕਾਰ ਤਿਆਗ ਦਿੱਤਾ ਹੈ ਗੁਰੂ ਦੇ ਡਰ-ਅਦਬ ਵਿਚ ਰਹਿ ਕੇ ਸੇਵਕ ਅਡੋਲ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਪ੍ਰੇਮ ਸੁਭਾਉ ਵਾਲਾ ਬਣ ਜਾਂਦਾ ਹੈ ।
The Lord's slave renounces his egotistical pride, through the Guru's Fear, intuitively and easily.
 
ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥
ਸੇਵਕ ਉਹ ਹੈ ਜਿਸ ਨੇ ਮਾਲਕ ਨਾਲ ਡੂੰਘੀ ਸਾਂਝ ਪਾ ਲਈ ਹੈ, ਮਾਲਕ ਪਾਸੋਂ ਉਸ ਨੂੰ ਬਹੁਤ ਆਦਰ-ਮਾਣ ਮਿਲਦਾ ਹੈ ।
The slave realizes his Lord and Master; glorious is his greatness!
 
ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥੧॥
ਜੇ ਖਸਮ-ਪ੍ਰਭੂ ਮਿਲ ਪਏ, ਤਾਂ ਸੇਵਕ ਨੂੰ ਇਤਨਾ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਕਿ ਉਸ ਆਨੰਦ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।੧।
Meeting with his Lord and Master, he finds peace; His value cannot be desribed. ||1||
 
ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥
ਮਨੁੱਖ ਪਰਮਾਤਮਾ-ਮਾਲਕ ਦਾ ਸੇਵਕ ਗ਼ੁਲਾਮ ਬਣਦਾ ਹੈ ਉਹ ਖਸਮ-ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ।
I am the slave and servant of my Lord and Master; all glory is to my Master.
 
ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥੧॥ ਰਹਾਉ ॥
ਜੇਹੜੇ ਬੰਦੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੀ ਸਰਨ ਪੈਂਦੇ ਹਨ ਉਹ (ਮਾਇਆ ਦੇ ਮੋਹ ਤੋਂ) ਬਚ ਨਿਕਲਦੇ ਹਨ ।੧।ਰਹਾਉ।
By Guru's Grace, I am saved, in the Sanctuary of the Lord. ||1||Pause||
 
ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥
ਖਸਮ-ਪ੍ਰਭੂ ਨੇ ਧੁਰੋਂ ਹੀ ਹੁਕਮ ਦੇ ਦਿੱਤਾ ਆਪਣੇ ਸੇਵਕ ਨੂੰ ਸਿਰ ਤੇ (ਹੁਕਮ ਮੰਨਣ ਦੀ) ਕਾਰ ਸੌਂਪ ਦਿੱਤੀ
The slave has been given the most excellent task, by the Primal Command of the Master.
 
ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥
(ਇਸ ਵਾਸਤੇ ਪ੍ਰਭੂ ਦਾ) ਸੇਵਕ ਪ੍ਰਭੂ ਦਾ ਹੁਕਮ ਪਛਾਣਦਾ ਹੈ ਤੇ ਸਦਾ ਉਸ ਦੀ ਰਜ਼ਾ ਵਿਚ ਰਹਿੰਦਾ ਹੈ ।
The slave realizes the Hukam of His Command, and submits to His Will forever.
 
ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥
ਮਾਲਕ ਆਪ ਹੀ (ਸੇਵਕ ਉਤੇ) ਬਖ਼ਸ਼ਸ਼ ਕਰਦਾ ਹੈ ਤੇ ਉਸ ਨੂੰ ਬਹੁਤ ਆਦਰ-ਮਾਣ ਦੇਂਦਾ ਹੈ ।੨।
The Lord King Himself grants forgiveness; how glorious is His greatness! ||2||
 
ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥
ਹੇ ਪ੍ਰਭੂ! ਤੂੰ ਗੁਰੂ ਦੇ ਸ਼ਬਦ ਦੀ ਰਾਹੀਂ ਸੇਵਕ ਨੂੰ ਇਹ ਸੂਝ ਦਿੱਤੀ ਹੈ ਕਿ ਤੂੰ ਆਪ ਸਦਾ ਅਟੱਲ ਹੈਂ ਤੇ ਤੇਰਾ ਸਾਰਾ (ਨਿਯਮ) ਅਟੱਲ ਹੈ ।
He Himself is True, and everything is True; this is revealed through the Word of the Guru's Shabad.
 
ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥
ਹੇ ਪ੍ਰਭੂ! ਤੇਰੀ ਸੇਵਾ-ਭਗਤੀ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਤੂੰ ਆਪ ਸੇਵਾ-ਭਗਤੀ ਵਿਚ ਜੋੜਦਾ ਹੈਂ ।
He alone serves You, whom You have enjoined to do so.
 
ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥੩॥
ਤੇਰੀ ਸੇਵਾ-ਭਗਤੀ ਤੋਂ ਬਿਨਾ ਕਿਸੇ ਜੀਵ ਨੇ ਤੈਨੂੰ ਨਹੀਂ ਲੱਭ ਸਕਿਆ, (ਤੇਰੀ ਸੇਵਾ-ਭਗਤੀ ਤੋਂ ਬਿਨਾ ਜੀਵ) ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ ।੩।
Without serving Him, no one finds Him; in duality and doubt, they are ruined. ||3||
 
ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥
ਉਸ ਪਰਮਾਤਮਾ ਨੂੰ ਕਦੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ ਜੋ ਸਭ ਜੀਵਾਂ ਨੂੰ ਸਭ ਕੁਝ ਸਦਾ ਦੇਂਦਾ ਹੈ ਤੇ ਉਸ ਦਾ ਦਿੱਤਾ ਨਿਤ ਵਧਦਾ ਰਹਿੰਦਾ ਹੈ ।
How could we forget Him from our minds? The gifts which he bestows increase day by day.
 
ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥
ਇਹ ਜਿੰਦ ਤੇ ਇਹ ਸਰੀਰ ਸਭ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ, ਸਰੀਰ ਵਿਚ ਸੁਆਸ ਭੀ ਉਸੇ ਨੇ ਹੀ ਰੱਖਿਆ ਹੈ ।
Soul and body, all belong to Him; He infused the breath into us.
 
ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥
(ਪਰ ਉਸ ਦੀ ਸੇਵਾ ਭਗਤੀ ਭੀ ਉਸ ਦੀ ਮੇਹਰ ਨਾਲ ਹੀ ਕਰ ਸਕੀਦੀ ਹੈ) ਜਦੋਂ ਉਹ ਕਿਰਪਾ ਕਰਦਾ ਹੈ ਤਾਂ ਉਸ ਦੀ ਸੇਵਾ ਕਰੀਦੀ ਹੈ, ਜੀਵ ਸੇਵਾ-ਭਗਤੀ ਕਰ ਕੇ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।੪।
If he shows His Mercy, then we serve Him; serving Him, we merge in Truth. ||4||
 
ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥
ਉਹ ਮਨੁੱਖ ਪ੍ਰਭੂ ਦਾ ਸੇਵਕ (ਅਖਵਾ ਸਕਦਾ) ਹੈ ਜੋ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਮਾਇਆ ਦੇ ਮੋਹ ਵਲੋਂ ਮਰਿਆ ਰਹਿੰਦਾ ਹੈ, ਮਾਇਆ ਦੇ ਮੋਹ ਤੋਂ ਉਤਾਂਹ ਰਹਿ ਕੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ ।
He alone is the Lord's slave, who remains dead while yet alive, and eradicates egotism from within.
 
ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥
(ਅਜੇਹੇ ਸੇਵਕ ਦੇ ਮਾਇਆ ਵਾਲੇ) ਬੰਧਨ ਟੁੱਟ ਜਾਂਦੇ ਹਨ, ਮਾਇਆ ਦੇ ਮੋਹ ਤੋਂ ਉਸ ਨੂੰ ਸੁਤੰਤ੍ਰਤਾ ਮਿਲ ਜਾਂਦੀ ਹੈ, ਉਹ ਆਪਣੇ ਅੰਦਰੋਂ ਮਾਇਆ ਦੀ ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ ।
His bonds are broken, the fire of his desire is quenched, and he is liberated.
 
ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥੫॥
ਉਂਞ ਤਾਂ ਪਰਮਾਤਮਾ ਦਾ ਨਾਮ-ਖ਼ਜ਼ਾਨਾ ਹਰੇਕ ਜੀਵ ਦੇ ਅੰਦਰ ਹੀ ਮੌਜੂਦ ਹੈ, ਪਰ ਕੋਈ ਉਹੀ ਬੰਦਾ ਇਸ ਖ਼ਜ਼ਾਨੇ ਨੂੰ ਲੱਭ ਸਕਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ ।੫।
The treasure of the Naam, the Name of the Lord, is within all, but how rare are those who, as Gurmukh, obtain it. ||5||
 
ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥
(ਹੇ ਪ੍ਰਭੂ! ਤੇਰੀ ਮੇਹਰ ਤੋਂ ਬਿਨਾ) ਸੇਵਕ ਵਿਚ ਕੋਈ ਗੁਣ ਪੈਦਾ ਨਹੀਂ ਹੋ ਸਕਦਾ, ਉਹ ਤਾਂ ਸਗੋਂ ਔਗੁਣਾਂ ਨਾਲ ਭਰਿਆ ਰਹਿੰਦਾ ਹੈ ।
Within the Lord's slave, there is no virtue at all; the Lord's slave is totally unworthy.
 
ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥
ਹੇ ਪ੍ਰਭੂ! ਤੇਰੇ ਜੇਡਾ ਦਾਤਾ ਹੋਰ ਕੋਈ ਨਹੀਂ, ਤੂੰ ਆਪ ਹੀ ਬਖ਼ਸ਼ਸ਼ ਕਰਦਾ ਹੈਂ।
There is no Giver as great as You, Lord; You alone are the Forgiver.
 
ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥
ਤੇ ਤੇਰਾ ਸੇਵਕ ਤੇਰਾ ਹੁਕਮ ਮੰਨਦਾ ਹੈ, ਹੁਕਮ ਮੰਨਣ ਨੂੰ ਹੀ ਸਭ ਤੋਂ ਸ੍ਰੇਸ਼ਟ ਕੰਮ ਸਮਝਦਾ ਹੈ ।੬।
Your slave obeys the Hukam of Your Command; this is the most excellent action. ||6||
 
ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥
ਗੁਰੂ ਸਮੁੰਦਰ ਹੈ, ਗੁਰੂ ਅੰਮ੍ਰਿਤ ਨਾਲ ਭਰਿਆ ਹੋਇਆ ਸਰੋਵਰ ਹੈ (‘ਅੰਮ੍ਰਿਤਸਰੁ’ ਹੈ ।
The Guru is the pool of nectar in the world-ocean; whatever one desires, that fruit is obtained.
 
ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥
ਸੇਵਕ ਇਸ ਅੰਮ੍ਰਿਤ ਦੇ ਸਰੋਵਰ ਗੁਰੂ ਦੀ ਸਰਨ ਪੈਂਦਾ ਹੈ, ਫਿਰ ਇਥੋਂ) ਜੋ ਕੁਝ ਮੰਗਦਾ ਹੈ ਉਹ ਫਲ ਲੈ ਲੈਂਦਾ ਹੈ । (ਗੁਰੂ ਦੀ ਮੇਹਰ ਨਾਲ ਸੇਵਕ ਆਪਣੇ) ਹਿਰਦੇ ਵਿਚ ਮਨ ਵਿਚ ਪਰਮਾਤਮਾ ਦਾ ਨਾਮ ਵਸਾਂਦਾ ਹੈ ਜੋ (ਅਸਲ) ਸਰਮਾਇਆ ਹੈ ਤੇ ਜੋ ਕਦੇ ਮੁੱਕਣ ਵਾਲਾ ਨਹੀਂ ।
The treasure of the Naam brings immortality; enshrine it in your heart and mind.
 
ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥
ਗੁਰੂ ਜਿਸ ਸੇਵਕ ਤੋਂ ਪਰਮਾਤਮਾ ਦਾ ਹੁਕਮ ਮਨਾਂਦਾ ਹੈ ਉਸ ਸੇਵਕ ਨੂੰ ਗੁਰੂ ਦੀ (ਇਸ ਦੱਸੀ) ਸੇਵਾ ਨਾਲ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੭।
Serving the Guru, eternal peace is obtained, by those whom the Lord inspires to obey the Hukam of His Command. ||7||
 
ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥
(ਹੇ ਭਾਈ!) ਸੋਨਾ ਚਾਂਦੀ ਆਦਿਕ ਸਭ (ਨਾਸਵੰਤ) ਮਾਇਆ ਹੈ (ਜਦੋਂ ਜੀਵ ਸਰੀਰ ਤਿਆਗਦਾ ਹੈ ਉਸ ਦੇ ਭਾ ਦੀ ਇਹ) ਮਿੱਟੀ ਵਿਚ ਰਲ ਜਾਂਦੀ ਹੈ (ਕਿਉਂਕਿ ਉਸ ਦੇ ਕਿਸੇ ਕੰਮ ਨਹੀਂ ਆਉਂਦੀ)
Gold and silver, and all metals, mix with dust in the end
 
ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥
ਸਤਿਗੁਰੂ ਨੇ (ਪ੍ਰਭੂ ਦੇ ਸੇਵਕ ਨੂੰ ਇਹ) ਸੂਝ ਦੇ ਦਿੱਤੀ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ (ਸੋਨਾ ਚਾਂਦੀ ਆਦਿਕ ਕੋਈ ਚੀਜ਼ ਜੀਵ ਦੇ) ਨਾਲ ਨਹੀਂ ਜਾਂਦੀ ।
Without the Name, nothing goes along with you; the True Guru has imparted this understanding.
 
ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥੮॥੫॥
ਹੇ ਨਾਨਕ! (ਗੁਰੂ ਦੀ ਕਿਰਪਾ ਨਾਲ) ਜੇਹੜੇ ਬੰਦੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੮।੫।
O Nanak, those who are attuned to the Naam are immaculate and pure; they remain merged in the Truth. ||8||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by