ਮਾਰੂ ਮਹਲਾ ੧ ॥
Maaroo, Fifth Mehl:
 
ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਤਿਆਗ ਦੇ) ਜੋਸ਼ ਵਿਚ ਆਪਣਾ ਘਰ ਤਿਆਗ ਕੇ (ਫਿਰ ਰੋਟੀ ਆਦਿਕ ਦੀ ਖ਼ਾਤਰ) ਹੋਰਨਾਂ ਦੇ ਘਰ ਤੱਕਦਾ ਫਿਰਦਾ ਹੈ ।
The self-willed manmukh, in a fit of passion, abandons his home, and is ruined; then, he spies on the homes of others.
 
ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥
ਗ੍ਰਿਹਸਤ ਨਿਬਾਹੁਣ ਦਾ ਫ਼ਰਜ਼ (ਕਿਰਤ ਕਰਨੀ) ਛੱਡ ਦੇਂਦਾ ਹੈ (ਇਸ ਗ਼ਲਤ ਤਿਆਗ ਨਾਲ ਉਸ ਨੂੰ) ਸਤਿਗੁਰੂ (ਭੀ) ਨਹੀਂ ਮਿਲਦਾ, ਤੇ ਆਪਣੀ ਭੈੜੀ ਮਤਿ ਦੀ ਘੁੰਮਣ-ਘੇਰੀ ਵਿਚ (ਗੋਤੇ ਖਾਂਦਾ ਹੈ) ।
He neglects his household duties, and does not meet with the True Guru; he is caught in the whirlpool of evil-mindedness.
 
ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥
(ਆਪਣਾ ਘਰ ਛੱਡ ਕੇ) ਹੋਰ ਹੋਰ ਦੇਸਾਂ (ਦਾ) ਰਟਨ ਕਰਦਾ ਫਿਰਦਾ ਹੈ, (ਧਰਮ-ਪੁਸਤਕਾਂ ਦੇ) ਪਾਠ ਪੜ੍ਹ ਪੜ੍ਹ ਕੇ ਭੀ ਥੱਕ ਜਾਂਦਾ ਹੈ, (ਪਰ ਮਾਇਆ ਦੀ) ਤ੍ਰਿਸ਼ਨਾ (ਮੁੱਕਣ ਦੇ ਥਾਂ ਸਗੋਂ) ਵਧਦੀ ਜਾਂਦੀ ਹੈ ।
Wandering in foreign lands and reading scriptures, he grows weary, and his thirsty desires only increase.
 
ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥
ਹੋਛੀ ਮਤਿ ਵਾਲਾ (ਮਨਮੁਖ) ਗੁਰੂ ਦੇ ਸ਼ਬਦ ਨੂੰ ਨਹੀਂ ਵਿਚਾਰਦਾ, (ਤੇ ਲੋਕਾਂ ਦੇ ਘਰਾਂ ਤੋਂ ਵੇਹਲੜ) ਪਸ਼ੂਆਂ ਵਾਂਗ ਆਪਣਾ ਢਿੱਡ ਭਰਦਾ ਹੈ ।੧।
His perishable body does not remember the Word of the Shabad; like a beast, he fills his belly. ||1||
 
ਬਾਬਾ ਐਸੀ ਰਵਤ ਰਵੈ ਸੰਨਿਆਸੀ ॥
ਹੇ ਪ੍ਰਭੂ! ਅਸਲ ਸੰਨਿਆਸੀ ਉਹ ਹੈ ਜੋ ਅਜੇਹਾ ਜੀਵਨ ਜੀਵੇ ਕਿ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਦੀ ਲਗਨ ਇਕ (ਤੇਰੇ ਚਰਨਾਂ) ਵਿਚ ਲੱਗੀ ਰਹੇ ।
O Baba, this is the way of life of the Sannyaasi, the renunciate.
 
ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥
ਤੇਰੇ ਨਾਮ-ਰੰਗ ਵਿਚ ਰੰਗੀਜ ਕੇ (ਮਾਇਆ ਵਲੋਂ) ਉਸ ਨੂੰ ਸਦਾ ਤ੍ਰਿਪਤੀ ਰਹੇਗੀ ।੧।ਰਹਾਉ।
Through the Word of the Guru's Shabad, he is to enshrine love for the One Lord. Imbued with Your Name, Lord, he remains satisfied and fulfilled. ||1||Pause||
 
ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥
ਮਨਮੁਖ ਬੰਦਾ ਗੇਰੀ ਘੋਲਦਾ ਹੈ, ਉਸ ਦਾ ਰੰਗ (ਆਪਣੇ ਕੱਪੜਿਆਂ ਉਤੇ) ਚਾੜ੍ਹਦਾ ਹੈ, ਧਾਰਮਿਕ ਪਹਿਰਾਵੇ ਵਾਲੇ ਕੱਪੜੇ ਪਾ ਕੇ ਭਿਖਾਰੀ ਬਣ ਜਾਂਦਾ ਹੈ ।
He dyes his robes with saffron dye, and wearing these robes, he goes out begging.
 
ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥
ਕੱਪੜੇ ਪਾੜ ਕੇ (ਪਹਿਨਣ ਲਈ) ਗੋਦੜੀ ਬਣਾਂਦਾ ਹੈ, ਤੇ (ਅੰਨ ਆਟਾ ਆਦਿਕ) ਮਾਇਆ ਪਾਣ ਲਈ ਝੋਲੀ (ਤਿਆਰ ਕਰ ਲੈਂਦਾ ਹੈ) ।
Tearing his robes, he makes a patched coat, and puts the money in his wallet.
 
ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥
(ਆਪ ਤਾਂ) ਹਰੇਕ ਘਰ ਵਿਚ (ਜਾ ਕੇ ਭਿੱਛਿਆ) ਮੰਗਦਾ ਹੈ ਪਰ ਜਗਤ ਨੂੰ (ਸਤ ਧਰਮ ਦਾ) ਉਪਦੇਸ਼ ਕਰਦਾ ਹੈ, ਆਪਣਾ ਮਨ ਅੰਨ੍ਹਾ ਹੋਣ ਦੇ ਕਾਰਨ ਮਨਮੁਖ ਆਪਣੀ ਇੱਜ਼ਤ ਗਵਾ ਲੈਂਦਾ ਹੈ ।
From house to house he goes begging, and tries to teach the world; but his mind is blind, and so he loses his honor.
 
ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥
ਭਟਕਣਾ ਵਿਚ (ਪੈ ਕੇ ਜੀਵਨ-ਰਾਹ ਤੋਂ) ਖੁੰਝਿਆ ਹੋਇਆ ਗੁਰੂ ਦੇ ਸ਼ਬਦ ਨੂੰ ਪਛਾਣਦਾ ਨਹੀਂ (ਜਿਵੇਂ ਕੋਈ ਜੁਆਰੀਆ) ਜੂਏ ਵਿਚ ਬਾਜ਼ੀ ਹਾਰਦਾ ਹੈ (ਤਿਵੇਂ ਇਹ ਮਨਮੁਖ ਆਪਣੀ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ) ।੨।
He is deluded by doubt, and does not remember the Word of the Shabad. He loses his life in the gamble. ||2||
 
ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥
(ਆਪਣੇ ਵਲੋਂ ਤਿਆਗੀ ਬਣੇ ਹੋਏ ਮਨਮੁਖ ਦੇ) ਮਨ ਵਿਚ ਤ੍ਰਿਸ਼ਨਾ ਦੀ (ਬਲਦੀ) ਅੱਗ ਗੁਰੂ ਤੋਂ ਬਿਨਾ ਬੁੱਝਦੀ ਨਹੀਂ, ਪਰ ਬਾਹਰ ਧੂਣੀਆਂ ਤਪਾਂਦਾ ਹੈ ।
Without the Guru, the fire within is not quenched; and outside, the fire still burns.
 
ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥
ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਪਰਮਾਤਮਾ ਦੀ ਭਗਤੀ ਹੋ ਨਹੀਂ ਸਕਦੀ (ਇਹ ਮਨਮੁਖ) ਆਪਣੇ ਆਤਮਕ ਜੀਵਨ ਨੂੰ ਕਿਵੇਂ ਪਛਾਣੇ?
Without serving the Guru, there is no devotional worship. How can anyone, by himself, know the Lord?
 
ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥
ਉਂਞ ਅੰਤਰ ਆਤਮੇ ਇਸ ਨੂੰ ਸੁੱਝਦਾ ਹੈ ਕਿ (ਕਿਰਤੀ ਗ੍ਰਿਹਸਤੀਆਂ ਦੀ) ਨਿੰਦਿਆ ਕਰ ਕਰ ਕੇ ਨਰਕੀ ਜੀਵਨ ਬਿਤੀਤ ਕਰ ਰਿਹਾ ਹੈ ।
Slandering others, one lives in hell; within him is hazy darkness.
 
ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥
ਅਠਾਹਠ ਤੀਰਥਾਂ ਉਤੇ ਭੌਂ ਕੇ ਭੀ (ਮਨਮੁਖ ਤਿਆਗੀ) ਖ਼ੁਆਰ ਹੀ ਹੁੰਦੇ ਹਨ, (ਤੀਰਥਾਂ ਤੇ ਜਾਣ ਨਾਲ) ਪਾਪਾਂ ਦੀ ਮੈਲ ਕਿਵੇਂ ਧੁਪ ਸਕਦੀ ਹੈ? ।੩।
Wandering to the eixty-eight sacred shrines of pilgrimage, he is ruined. How can the filth of sin be washed away? ||3||
 
ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥
(ਲੋਕ-ਵਿਖਾਵੇ ਲਈ) ਸੁਆਹ ਛਾਣਦਾ ਹੈ ਤੇ ਉਹ ਸੁਆਹ ਆਪਣੇ ਪਿੰਡੇ ਉਤੇ ਮਲ ਲੈਂਦਾ ਹੈ, ਪਰ (ਅੰਤਰ ਆਤਮੇ) ਮਾਇਆ ਦਾ ਰਸਤਾ ਤੱਕਦਾ ਰਹਿੰਦਾ ਹੈ (ਕਿ ਕੋਈ ਗ੍ਰਿਹਸਤੀ ਦਾਨੀ ਆ ਕੇ ਮਾਇਆ ਭੇਟ ਕਰੇ) ।
He sifts through the dust, and applies ashes to his body, but he is searching for the path of Maya's wealth.
 
ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥
(ਬਾਹਰੋਂ ਹੋਰ ਤੇ ਅੰਦਰੋਂ ਹੋਰ ਹੋਣ ਕਰਕੇ) ਆਪਣੇ ਅੰਦਰ ਤੇ ਬਾਹਰ ਜਗਤ ਵਿਚ ਇਕ ਪਰਮਾਤਮਾ ਨੂੰ (ਵਿਆਪਕ) ਨਹੀਂ ਸਮਝ ਸਕਦਾ, (ਜੇ) ਇਹ ਸੱਚਾ ਵਾਕ ਉਸ ਨੂੰ ਆਖੀਏ ਤਾਂ ਖਿੱਝਦਾ ਹੈ ।
Inwardly and outwardly, he does not know the One Lord; if someone tells him the Truth, he grows angry.
 
ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥
(ਧਰਮ-ਪੁਸਤਕਾਂ ਦਾ) ਪਾਠ ਪੜ੍ਹਦਾ (ਤਾਂ) ਹੈ ਪਰ ਮੂੰਹੋਂ ਝੂਠ ਹੀ ਬੋਲਦਾ ਹੈ, ਗੁਰੂ-ਹੀਣ ਹੋਣ ਕਰਕੇ ਉਸ ਦੀ ਮਤਿ ਉਹ ਪਹਿਲੇ ਵਰਗੀ ਹੀ ਰਹਿੰਦੀ ਹੈ (ਭਾਵ, ਜ਼ਾਹਰਾ ਤਿਆਗ ਨਾਲ ਉਸ ਦੇ ਆਤਮਕ ਜੀਵਨ ਵਿਚ ਕੋਈ ਫ਼ਰਕ ਨਹੀਂ ਪੈਂਦਾ) ।
He reads the scriptures, but tells lies; such is the intellect of one who has no guru.
 
ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥
ਜਦ ਤਕ ਪਰਮਾਤਮਾ ਦਾ ਨਾਮ ਨਹੀਂ ਜਪਦਾ ਤਦ ਤਕ ਆਤਮਕ ਆਨੰਦ ਨਹੀਂ ਮਿਲਦਾ, ਪ੍ਰਭੂ-ਨਾਮ ਤੋਂ ਬਿਨਾ ਜੀਵਨ ਸੁਚੱਜਾ ਨਹੀਂ ਬਣ ਸਕਦਾ ।੪।
Without chanting the Naam, how can he find peace? Without the Name, how can he look good? ||4||
 
ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥
ਕੋਈ ਸਿਰ ਮੁਨਾ ਲੈਂਦਾ ਹੈ, ਕੋਈ ਜਟਾਂ ਦਾ ਜੂੜਾ ਬੰਨ੍ਹ ਲੈਂਦਾ ਹੈ, ਤੇ ਮੋਨ ਧਾਰ ਕੇ ਬੈਠ ਜਾਂਦਾ ਹੈ (ਇਸ ਸਾਰੇ ਭੇਖ ਦਾ) ਮਾਣ (ਭੀ ਕਰਦਾ ਹੈ) ।
Some shave their heads, some keep their hair in matted tangles; some keep it in braids, while some keep silent, filled with egotistical pride.
 
ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥
ਪਰ ਆਤਮਕ ਤੌਰ ਤੇ ਪ੍ਰਭੂ ਨਾਲ ਡੂੰਘੀ ਸਾਂਝ ਦੇ ਰੰਗ ਵਿਚ ਰੰਗੇ ਜਾਣ ਤੋਂ ਬਿਨਾ ਉਸ ਦਾ ਮਨ ਡੋਲਦਾ ਰਹਿੰਦਾ ਹੈ, ਤੇ (ਮਾਇਆ ਦੀ ਤ੍ਰਿਸ਼ਨਾ ਵਿਚ ਹੀ) ਦਸੀਂ ਪਾਸੀਂ ਦੌੜਦਾ ਫਿਰਦਾ ਹੈ ।
Their minds waver and wander in ten directions, without loving devotion and enlightenment of the soul.
 
ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥
(ਅੰਤਰ ਆਤਮੇ) ਮਾਇਆ ਦਾ ਪ੍ਰੇਮੀ (ਰਹਿਣ ਕਰਕੇ) ਪਰਮਾਤਮਾ ਦਾ ਨਾਮ-ਅੰਮ੍ਰਿਤ ਛੱਡ ਦੇਂਦਾ ਹੈ ਤੇ (ਤ੍ਰਿਸ਼ਨਾ ਦਾ ਉਹ) ਜ਼ਹਿਰ ਪੀਂਦਾ ਰਹਿੰਦਾ ਹੈ (ਜੋ ਇਸ ਦੇ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) ।
They abandon the Ambrosial Nectar, and drink the deadly poison, driven mad by Maya.
 
ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥
(ਪਰ ਇਸ ਮਨਮੁਖ ਦੇ ਕੀਹ ਵੱਸ?) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ (ਅੰਦਰੋਂ) ਮੁੱਕਦਾ ਨਹੀਂ, (ਉਹਨਾਂ ਸੰਸਕਾਰਾਂ ਦੇ ਅਸਰ ਹੇਠ ਜੀਵ) ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝ ਸਕਦਾ, (ਇਸ ਤਰ੍ਹਾਂ, ਤਿਆਗੀ ਬਣ ਕੇ ਭੀ) ਪਸ਼ੂ-ਸੁਭਾਵ ਵਿਚ ਟਿਕਿਆ ਰਹਿੰਦਾ ਹੈ ।੫।
Past actions cannot be erased; without understanding the Hukam of the Lord's Command, they become beasts. ||5||
 
ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥
(ਮਨਮੁਖ ਮਨੁੱਖ ਤਿਆਗੀ ਬਣ ਕੇ) ਹੱਥ ਵਿਚ ਚਿੱਪੀ ਫੜ ਲੈਂਦਾ ਹੈ, ਲੀਰਾਂ ਦਾ ਚੋਲਾ ਪਹਿਨ ਲੈਂਦਾ ਹੈ, ਪਰ ਮਨ ਵਿਚ ਮਾਇਆ ਦੀ ਭਾਰੀ ਤ੍ਰਿਸ਼ਨਾ ਪੈਦਾ ਹੋਈ ਰਹਿੰਦੀ ਹੈ
With bowl in hand, wearing his patched coat, great desires well up in his mind.
 
ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥
(ਆਪਣੇ ਵਲੋਂ ਤਿਆਗੀ ਬਣ ਕੇ) ਆਪਣੀ ਇਸਤ੍ਰੀ ਛੱਡ ਕੇ ਆਏ ਨੂੰ ਕਾਮ-ਵਾਸਨਾ ਨੇ ਆ ਦਬਾਇਆ, ਤਾਂ ਪਰਾਈ ਨਾਰ ਨਾਲ ਚਿੱਤ ਜੋੜਦਾ ਹੈ ।
Abandoning his own wife, he is engrossed in sexual desire; his thoughts are on the wives of others.
 
ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥
ਚੇਲੇ ਬਣਾਂਦਾ ਹੈ, ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦਾ, ਕਾਮ-ਵਾਸਨਾ ਵਿਚ ਗ੍ਰਸਿਆ ਹੋਇਆ ਹੈ, ਤੇ (ਇਸ ਤਰ੍ਹਾਂ ਸੰਨਿਆਸੀ ਬਣਨ ਦੇ ਥਾਂ ਲੋਕਾਂ ਦੀਆਂ ਨਜ਼ਰਾਂ ਵਿਚ) ਮਸਖ਼ਰਾ ਬਣਿਆ ਹੋਇਆ ਹੈ ।
He teaches and preaches, but does not contemplate the Shabad; he is bought and sold on the street.
 
ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥
(ਮਨਮੁਖ ਦੇ) ਅੰਦਰ (ਆਤਮਕ ਮੌਤ ਲਿਆਉਣ ਵਾਲੀ ਤ੍ਰਿਸ਼ਨਾ ਦਾ) ਜ਼ਹਿਰ ਹੈ, ਬਾਹਰ (ਲੋਕਾਂ ਨੂੰ ਵਿਖਾਣ ਵਾਸਤੇ) ਸ਼ਾਂਤੀ ਧਾਰਨ ਕੀਤੀ ਹੋਈ ਹੈ । (ਅਜੇਹੇ ਪਖੰਡੀ ਨੂੰ) ਆਤਮਕ ਮੌਤ-ਖ਼ੁਆਰ ਕਰਦੀ ਹੈ ।੬।
With poison within, he pretends to be free of doubt; he is ruined and humiliated by the Messenger of Death. ||6||
 
ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥
ਅਸਲ ਸੰਨਿਆਸੀ ਉਹ ਹੈ ਜੋ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਤੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ,
He alone is a Sannyaasi, who serves the True Guru, and removes his self-conceit from within.
 
ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥
(ਲੋਕਾਂ ਪਾਸੋਂ) ਕੱਪੜੇ ਤੇ ਭੋਜਨ ਦੀ ਆਸ ਬਣਾਈ ਨਹੀਂ ਰੱਖਦਾ, ਸਹਿਜ ਸੁਭਾਇ ਜੋ ਮਿਲ ਜਾਂਦਾ ਹੈ ਉਹ ਲੈ ਲੈਂਦਾ ਹੈ,
He does not ask for clothes or food; without asking, he accepts whatever he receives.
 
ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥
ਬਹੁਤ ਵਧ-ਘਟ ਬੋਲ ਨਹੀਂ ਬੋੋਲਦਾ ਰਹਿੰਦਾ, ਦੂਜਿਆਂ ਦੀ ਵਧੀਕੀ ਨੂੰ ਸਹਾਰਨ ਦਾ ਸੁਭਾਉ-ਰੂਪ ਧਨ ਆਪਣੇ ਅੰਦਰ ਇਕੱਠਾ ਕਰਦਾ ਹੈ, ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਅੰਦਰੋਂ ਕੋ੍ਰਧ ਸਾੜ ਦੇਂਦਾ ਹੈ ।
He does not speak empty words; he gathers in the wealth of tolerance, and burns away his anger with the Naam.
 
ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥੭॥
ਜੇਹੜਾ ਮਨੁੱਖ ਸਦਾ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ, ਉਹ ਭਾਗਾਂ ਵਾਲਾ ਹੈ ਚਾਹੇ ਉਹ ਗ੍ਰਿਹਸਤੀ ਹੈ ਚਾਹੇ ਸੰਨਿਆਸੀ ਹੈ ਚਾਹੇ ਜੋਗੀ ਹੈ ।੭।
Blessed is such a householder, Sannyaasi and Yogi, who focuses his consciousness on the Lord's feet. ||7||
 
ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥
ਅਸਲ ਸੰਨਿਆਸੀ ਉਹ ਹੈ ਜੋ ਮਾਇਕ ਆਸਾਂ ਵਲੋਂ ਨਿਰਾਸ ਰਹਿੰਦਾ ਹੈ ਤੇ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ।
Amidst hope, the Sannyaasi remains unmoved by hope; he remains lovingly focused on the One Lord.
 
ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥
ਜਦੋਂ ਮਨੁੱਖ ਪਰਮਾਤਮਾ ਦਾ ਨਾਮ-ਰਸ ਪੀਂਦਾ ਹੈ ਤੇ ਅੰਤਰ ਆਤਮੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ ਤਦੋਂ ਇਸ ਦੇ ਅੰਦਰ ਸ਼ਾਂਤੀ ਪੈਦਾ ਹੁੰਦੀ ਹੈ ।
He drinks in the sublime essence of the Lord, and so finds peace and tranquility; in the home of his own being, he remains absorbed in the deep trance of meditation.
 
ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥
ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ (ਸਹੀ ਜੀਵਨ-ਰਾਹ) ਸਮਝਦਾ ਹੈ ਉਸ ਦਾ ਮਨ ਮਾਇਆ ਦੀ ਤ੍ਰਿਸ਼ਨਾ ਵਿਚ ਡੋਲਦਾ ਨਹੀਂ, ਮਾਇਆ ਪਿੱਛੇ ਦੌੜਦੇ ਮਨ ਨੂੰ ਉਹ ਰੋਕ ਕੇ ਰੱਖਦਾ ਹੈ;
His mind does not waver; as Gurmukh, he understands. He restrains it from wandering out.
 
ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥
ਗੁਰੂ ਦੀ ਸਿੱਖਿਆ ਲੈ ਕੇ (ਜੰਗਲ ਭਾਲਣ ਦੇ ਥਾਂ) ਸਰੀਰ-ਘਰ ਨੂੰ ਖੋਜਦਾ ਹੈ ਤੇ ਪਰਮਾਤਮਾ ਦਾ ਨਾਮ-ਸਰਮਾਇਆ ਪ੍ਰਾਪਤ ਕਰ ਲੈਂਦਾ ਹੈ ।੮।
Following the Guru's Teachings, he searches the home of his body, and obtains the wealth of the Naam. ||8||
 
ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥
ਬ੍ਰਹਮਾ ਹੋਵੇ, ਵਿਸ਼ਨੂੰ ਹੋਵੇ, ਸ਼ਿਵ ਹੋਵੇ, ਉਹੀ ਸਭ ਤੋਂ ਉੱਤਮ ਹਨ ਜੋ ਪ੍ਰਭੂ ਦੇ ਨਾਮ ਵਿਚ ਰੰਗੀਜ ਕੇ ਸੁੰਦਰ ਵਿਚਾਰ ਦੇ ਮਾਲਕ ਬਣ ਗਏ ।
Brahma, Vishnu and Shiva are exalted, imbued with contemplative meditation on the Naam.
 
ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥
ਹੇ ਪ੍ਰਭੂ! (ਭਾਵੇਂ) ਚੌਹਾਂ ਖਾਣੀਆਂ ਦੇ ਜੀਵਾਂ ਵਿਚ ਤੇ ਉਹਨਾਂ ਦੀਆਂ ਬੋਲੀਆਂ ਵਿਚ, ਪਾਤਾਲ ਆਕਾਸ਼ ਵਿਚ ਸਭ ਜੀਵਾਂ ਦੇ ਅੰਦਰ ਤੇਰੀ ਹੀ ਜੋਤਿ ਹੈ,
The sources of creation, speech, the heavens and the underworld, all beings and creatures, are infused with Your Light.
 
ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥
ਪਰ ਜਿਨ੍ਹਾਂ ਨੇ ਤੇਰੇ ਸਦਾ-ਥਿਰ ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾਇਆ ਹੈ ਜਿਨ੍ਹਾਂ ਦੇ ਅੰਦਰ ਤੇਰੇ ਨਾਮ ਦੀ ਰੌ ਜਾਰੀ ਹੈ ਜਿਨ੍ਹਾਂ ਦੀ ਸੁਰਤਿ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਹੈ ਉਹਨਾਂ ਨੂੰ ਹੀ ਸਾਰੇ ਸੁਖ ਹਨ ਉਹਨਾਂ ਨੂੰ ਹੀ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਮਿਲਦੀ ਹੈ ।
All comforts and liberation are found in the Naam, and the vibrations of the Guru's Bani; I have enshrined the True Name within my heart.
 
ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ ਮਾਇਆ ਦੇ ਮੋਹ ਤੋਂ ਬਚ ਨਹੀਂ ਸਕਦਾ, ਤੂੰ ਭੀ ਇਹੀ ਤਾਰੀ ਤਰ ਜਿਸ ਨਾਲ ਕਦੇ ਡੁੱਬਣ ਦਾ ਖ਼ਤਰਾ ਨਹੀਂ ਹੋਵੇਗਾ ।੯।੭।
Without the Naam, no one is saved; O Nanak, with the Truth, cross over to the other side. ||9||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by