ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮਾਰੂ ਕਾਫੀ ਮਹਲਾ ੧ ਘਰੁ ੨ ॥
Maaroo, Kaafee, First Mehl, Second House:
ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥
(ਹੇ ਪ੍ਰੀਤਮ ਪ੍ਰਭੂ! ਤੈਥੋਂ ਵਿਛੁੜ ਕੇ) ਮੈਂ ਡੱਡੋਲਿਕੀ ਹੋਈ ਹੋਈ (ਜਨਮਾਂ ਦੇ ਗੇੜ ਵਿਚ) ਭਟਕਦੀ ਫਿਰਦੀ ਹਾਂ (ਦਿਲ ਦੇ ਧਰਵਾਸ ਲਈ) ਮੈਂ ਅਨੇਕਾਂ ਹੋਰ ਮਿੱਤਰ ਬਣਾਂਦੀ ਹਾਂ
The double-minded person comes and goes, and has numerous friends.
ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥
ਪਰ ਜਦ ਤਕ ਤੈਥੋਂ ਵਿਛੁੜੀ ਹੋਈ ਹਾਂ, ਮੈਨੂੰ ਧਰਵਾਸ ਕਿਵੇਂ ਆਵੇ? (ਤੈਥੋਂ ਵਿਛੁੜੀ) ਜੀਵ-ਇਸਤ੍ਰੀ (ਕਿਸੇ ਹੋਰ ਥਾਂ) ਆਸਰਾ ਲੱਭ ਹੀ ਨਹੀਂ ਸਕਦੀ ।੧।
The soul-bride is separated from her Lord, and she has no place of rest; how can she be comforted? ||1||
ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥
(ਹੇ ਪ੍ਰੀਤਮ ਪ੍ਰਭੂ!) ਮੈਂ ਤੈਥੋਂ ਵਾਰਨੇ ਜਾਂਦੀ ਹਾਂ, ਕੁਰਬਾਨ ਜਾਂਦੀ ਹਾਂ ।
My mind is attuned to the Love of my Husband Lord.
ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥
ਰਤਾ ਭਰ ਸਮਾ ਹੀ (ਮੇਰੇ ਵਲ) ਮੇਹਰ ਦੀ ਨਜ਼ਰ ਨਾਲ ਵੇਖ, ਤਾ ਕਿ ਮੇਰਾ ਮਨ (ਤੈਂ) ਆਪਣੇ ਪਿਆਰੇ ਪਤੀ ਨਾਲ ਰੰਗਿਆ ਜਾਏ ।੧।ਰਹਾਉ।
I am devoted, dedicated, a sacrifice to the Lord; if only He would bless me with His Glance of Grace, even for an instant! ||1||Pause||
ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥
(ਇਸ ਸੰਸਾਰ) ਪੇਕੇ ਘਰ ਵਿਚ ਮੈਂ (ਸਾਰੀ ਉਮਰ) ਪ੍ਰਭੂ-ਪਤੀ ਤੋਂ ਵਿਛੁੜੀ ਰਹੀ ਹਾਂ, ਮੈਂ ਪਤੀ-ਪ੍ਰਭੂ ਦੇ ਦੇਸ ਕਿਵੇਂ ਪਹੁੰਚ ਸਕਦੀ ਹਾਂ?
I am a rejected bride, abandoned in my parents' home; how can I go to my in-laws now?
ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥
(ਪ੍ਰਭੂ ਤੋਂ ਵਿਛੋੜੇ ਦੇ ਕਾਰਨ) ਔਗੁਣ ਮੇਰੇ ਗਲ ਗਲ ਤਕ ਪਹੁੰਚ ਗਏ ਹਨ, (ਸਾਰੀ ਉਮਰ) ਮੈਨੂੰ ਔਗੁਣਾਂ ਨੇ ਠੱਗੀ ਰੱਖਿਆ ਹੈ । ਪਤੀ-ਪ੍ਰਭੂ ਦੇ ਮਿਲਾਪ ਤੋਂ ਵਾਂਜੀ ਰਹਿ ਕੇ ਮੈਂ ਅੰਦਰੇ ਅੰਦਰ ਦੁਖੀ ਭੀ ਹੋ ਰਹੀ ਹਾਂ, ਤੇ ਆਤਮਕ ਮੌਤ ਭੀ ਮੈਂ ਸਹੇੜ ਲਈ ਹੈ ।੨।
I wear my faults around my neck; without my Husband Lord, I am grieving, and wasting away to death. ||2||
ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥
ਜੇ ਮੈਂ (ਇਸ ਸੰਸਾਰ) ਪੇਕੇ ਘਰ ਵਿਚ ਪਤੀ-ਪ੍ਰਭੂ ਨੂੰ (ਆਪਣੇ ਹਿਰਦੇ ਵਿਚ) ਸੰਭਾਲ ਰੱਖਾਂ ਤਾਂ ਪਤੀ-ਪ੍ਰਭੂ ਦੇ ਦੇਸ ਮੈਨੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।
But if, in my parents' home, I remember my Husband Lord, then I will come to dwell in the home of my in-laws yet.
ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥
ਉਹ ਭਾਗਾਂ ਵਾਲੀਆਂ (ਜੀਵਨ-ਰਾਤ) ਸੁਖ ਨਾਲ ਸੌਂ ਕੇ ਗੁਜ਼ਾਰਦੀਆਂ ਹਨ ਜਿਨ੍ਹਾਂ ਨੇ (ਪੇਕੇ ਘਰ ਵਿਚ) ਗੁਣਾਂ ਦਾ ਖ਼ਜ਼ਾਨਾ ਪਤੀ-ਪ੍ਰਭੂ ਲੱਭ ਲਿਆ ਹੈ ।੩।
The happy soul-brides sleep in peace; they find their Husband Lord, the treasure of virtue. ||3||
ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥
ਜਿਨ੍ਹਾਂ ਮੰਦ-ਭਾਗਣਾਂ ਨੇ ਪਤੀ ਨੂੰ ਭੁਲਾ ਦਿੱਤਾ ਤੇ ਜੋ ਛੁੱਟੜ ਹੋ ਗਈਆਂ, ਉਹ ਜੇ ਰੇਸ਼ਮ ਦਾ ਲੇਫ ਲੈਣ ਰੇਸ਼ਮ ਦੀ ਤੁਲਾਈ ਲੈਣ, ਹੋਰ ਕੱਪੜਾ ਭੀ ਰੇਸ਼ਮ ਦਾ ਹੀ ਬਣਾ ਕੇ ਸਰੀਰ ਉਤੇ ਵਰਤਣ,
Their blankets and mattresses are made of silk, and so are the clothes on their bodies.
ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥
ਤਾਂ ਭੀ ਉਹਨਾਂ ਦੀ ਜੀਵਨ-ਰਾਤ ਦੁੱਖਾਂ ਵਿਚ ਹੀ ਬੀਤਦੀ ਹੈ ।੪।
The Lord rejects the impure soul-brides. Their life-night passes in misery. ||4||
ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥
ਜੇ ਮੈਂ ਅਨੇਕਾਂ ਹੀ ਸੁਆਦਲੇ ਖਾਣੇ ਖਾਂਦੀ ਰਹਾਂ, ਅਨੇਕਾਂ ਹੀ ਸੋਹਣੇ ਪਹਿਰਾਵੇ ਕਰਦੀ ਰਹਾਂ, ਫਿਰ ਭੀ ਪਤੀ-ਪ੍ਰਭੂ ਤੋਂ ਵਿਛੁੜ ਕੇ ਮੇਰੀ ਜਵਾਨੀ ਵਿਅਰਥ ਹੀ ਜਾ ਰਹੀ ਹੈ ।
I have tasted many flavors, and worn many robes,
ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥੫॥
ਜਦ ਤਕ ਮੈਂ ਛੁੱਟੜ ਹਾਂ, ਮੈਂ (ਸਾਰੀ ਉਮਰ) ਝੁਰ ਝੁਰ ਕੇ ਹੀ ਦਿਨ ਕੱਟਾਂਗੀ ।੫।
but without my Husband Lord, my youth is slipping away uselessly; I am separated from Him, and I cry out in pain. ||5||
ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥
ਜੇ ਸਦਾ-ਥਿਰ ਪ੍ਰਭੂ ਦਾ ਪਿਆਰ-ਸੁਨੇਹਾ ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਰਾਹੀਂ ਸੁਣੀਏ, ਤਾਂ ਉਸ ਸਦਾ-ਥਿਰ ਪਤੀ-ਪ੍ਰਭੂ ਦਾ ਸਦਾ ਲਈ ਸਾਥ ਮਿਲ ਜਾਂਦਾ ਹੈ,
I have heard the True Lord's message, contemplating the Guru.
ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥
ਉਹ ਮੇਹਰ ਦੀ ਨਜ਼ਰ ਵਾਲਾ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਤੇ ਉਸ ਦੇ ਪਿਆਰ ਵਿਚ ਲੀਨ ਹੋ ਜਾਦੀਦਾ ਹੈ ।੬।
True is the home of the True Lord; by His Gracious Grace, I love Him. ||6||
ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥
ਪਰਮਾਤਮਾ ਨਾਲ ਜਾਣ-ਪਛਾਣ ਪਾਣ ਵਾਲਾ ਸਦਾ-ਥਿਰ ਪ੍ਰਭੂ ਦੇ ਨਾਮ ਦਾ ਸੁਰਮਾ ਵਰਤਦਾ ਹੈ, ਤੇ ਉਹ ਪ੍ਰਭੂ ਦਾ ਦੀਦਾਰ ਕਰ ਲੈਂਦਾ ਹੈ ਜੋ ਸਭ ਜੀਵਾਂ ਦੀ ਸੰਭਾਲ ਕਰਨ ਦੇ ਸਮਰੱਥ ਹੈ ।
The spiritual teacher applies the ointment of Truth to his eyes, and sees God, the Seer.
ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਸ ਭੇਤ ਨੂੰ) ਸਮਝ ਲੈਂਦਾ ਹੈ ਉਹ ਹਉਮੈ ਅਹੰਕਾਰ ਦੂਰ ਕਰ ਕੇ (ਉਸ ਦੀ ਹਜ਼ੂਰੀ ਵਿਚ) ਆਦਰ ਪਾਂਦਾ ਹੈ ।੭।
The Gurmukh comes to know and understand; ego and pride are subdued. ||7||
ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥
ਹੇ ਪਤੀ-ਪ੍ਰਭੂ! ਜੇਹੜੀਆਂ ਜੀਵ-ਇਸਤ੍ਰੀਆਂ ਤੈਨੂੰ ਚੰਗੀਆਂ ਲੱਗਦੀਆਂ ਹਨ, ਉਹ ਤੇਰੇ ਵਰਗੀਆਂ ਹੋ ਜਾਂਦੀਆਂ ਹਨ, (ਪਰ ਤੇਰੀ ਮੇਹਰ ਦੀ ਨਿਗਾਹ ਤੋਂ ਵਾਂਜੀਆਂ ਹੋਈਆਂ) ਮੇਰੇ ਵਰਗੀਆਂ ਭੀ ਅਨੇਕਾਂ ਹੀ ਹਨ ।
O Lord, You are pleased with those who are like Yourself; there are many more like me.
ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥
ਹੇ ਨਾਨਕ! ਜੇਹੜੀਆਂ ਜੀਵ-ਇਸਤ੍ਰੀਆਂ ਸਦਾ-ਥਿਰ ਪ੍ਰਭੂ ਦੇ ਪਿਆਰ ਵਿਚ ਰੰਗੀਆਂ ਰਹਿੰਦੀਆਂ ਹਨ, ਉਹਨਾਂ (ਦੇ ਹਿਰਦੇ) ਤੋਂ ਪਤੀ-ਪ੍ਰਭੂ ਕਦੇ ਨਹੀਂ ਵਿਛੁੜਦਾ ।੮।੧।੯।
O Nanak, the Husband does not separate from those who are imbued with Truth. ||8||1||9||