ਮਾਰੂ ਮਹਲਾ ੧ ॥
Maaroo, First Mehl:
 
ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥
ਮੈਂ ਨਹੀਂ ਸਮਝ ਸਕਦਾ ਕਿ ਜੇਹੜਾ (ਬੰਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ) ਉਹ ਮੂਰਖ (ਕਿਵੇਂ) ਹੈ, ਤੇ ਜੇਹੜਾ ਮਨੁੱਖ ਨਾਮ ਨਹੀਂ ਸਿਮਰਦਾ ਉਹ ਸਿਆਣਾ ਕਿਵੇਂ ਹੈ ।
I do not believe that anyone is foolish; I do not believe that anyone is clever.
 
ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥
(ਅਸਲ ਸਿਆਣਪ ਨਾਮ ਸਿਮਰਨ ਵਿਚ ਹੈ, ਇਸ ਵਾਸਤੇ) ਮੈਂ ਹਰ ਵੇਲੇ ਪ੍ਰਭੂ ਦਾ ਨਾਮ ਸਿਮਰਦਾ ਹਾਂ ਤੇ ਸਦਾ ਮਾਲਕ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹਾਂ ।੧।
Imbued forever with the Love of my Lord and Master, I chant His Name, night and day. ||1||
 
ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥
ਹੇ ਪ੍ਰਭੂ! (ਤੇਰੇ ਨਾਮ ਤੋਂ ਖੁੰਝ ਕੇ) ਮੈਂ ਮਤਿ-ਹੀਨ ਰਹਿੰਦਾ ਹਾਂ (ਕਿਉਂਕਿ ਮੈਨੂੰ ਇਹ ਸਮਝ ਨਹੀਂ ਹੁੰਦੀ ਕਿ ਇਸ ਸੰਸਾਰ-ਸਮੁੰਦਰ ਤੋਂ) ਮੈਂ ਤੇਰੇ ਨਾਮ ਵਿਚ ਜੁੜ ਕੇ ਹੀ ਪਾਰ ਲੰਘ ਸਕਦਾ ਹਾਂ ।
O Baba, I am so foolish, but I am a sacrifice to the Name.
 
ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ ਰਹਾਉ ॥
ਮੈਂ ਤੇਰੇ ਨਾਮ ਤੋਂ ਸਦਕੇ ਜਾਂਦਾ ਹਾਂ (ਤੇਰੇ ਨਾਮ ਦੀ ਬਰਕਤਿ ਨਾਲ ਹੀ ਮੈਨੂੰ ਸਮਝ ਆਉਂਦੀ ਹੈ ਕਿ) ਤੂੰ ਸਾਡਾ ਸਿਰਜਨਹਾਰ ਹੈਂ, ਤੂੰ ਸਾਡੇ ਦਿਲ ਦੀ ਜਾਣਦਾ ਹੈਂ, ਤੂੰ ਸਾਡੇ ਕੰਮਾਂ ਨੂੰ ਹਰ ਵੇਲੇ ਵੇਖਦਾ ਹੈਂ ।੧।ਰਹਾਉ।
You are the Creator, You are wise and all-seeing. Through Your Name, we are carried across. ||1||Pause||
 
ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥
ਪਰ ਚਾਹੇ ਕੋਈ ਮੂਰਖ ਹੈ ਚਾਹੇ ਕੋਈ ਸਿਆਣਾ ਹੈ (ਹਰੇਕ ਵਿਚ) ਇਕੋ ਪਰਮਾਤਮਾ ਹੀ ਵੱਸਦਾ ਹੈ ।
The same person is foolish and wise; the same light within has two names.
 
ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥
ਮੂਰਖ ਤੇ ਸਿਆਣਾ ਦੋ ਵਖ ਵਖ ਨਾਮ ਹਨ ਜੋਤਿ ਦੋਹਾਂ ਵਿਚ ਇਕੋ ਹੀ ਹੈ । ਜੇਹੜਾ ਆਦਮੀ ਪਰਮਾਤਮਾ ਦਾ ਨਾਮ ਸਿਮਰਨਾ ਨਹੀਂ ਕਬੂਲਦਾ, ਉਹ ਮਹਾ ਮੂਰਖ ਹੈ ।੨।
The most foolish of the foolish are those who do not believe in the Name. ||2||
 
ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥
ਪਰਮਾਤਮਾ ਦਾ ਨਾਮ ਗੁਰੂ ਦੇ ਦਰ ਤੋਂ ਮਿਲਦਾ ਹੈ, ਗੁਰੂ ਦੀ ਸਰਨ ਤੋਂ ਬਿਨਾ ਪ੍ਰਭੂ-ਨਾਮ ਦੀ ਪ੍ਰਾਪਤੀ ਨਹੀਂ ਹੋ ਸਕਦੀ ।
Through the Guru's Gate, the Gurdwara, the Name is obtained. Without the True Guru, it is not received.
 
ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥੩॥
ਜੇ ਗੁਰੂ ਦੇ ਹੁਕਮ ਵਿਚ ਤੁਰ ਕੇ ਮਨੁੱਖ ਦੇ ਮਨ ਵਿਚ ਨਾਮ ਵੱਸ ਪਏ, ਤਾਂ ਉਹ ਦਿਨ ਰਾਤ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ ।੩।
Through the Pleasure of the True Guru's Will, the Name comes to dwell in the mind, and then, night and day, one remains lovingly absorbed in the Lord. ||3||
 
ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥
ਜੇਹੜੇ ਬੰਦੇ ਰਾਜ, ਰੰਗ-ਤਮਾਸ਼ੇ, ਰੂਪ, ਮਾਲ-ਧਨ ਤੇ ਜਵਾਨੀ—ਸਿਰਫ਼ ਇਹੀ ਵਿਹਾਝਦੇ ਰਹਿੰਦੇ ਹਨ ਉਹਨਾਂ ਨੂੰ ਜੁਆਰੀਏ ਸਮਝੋ ।
In power, pleasures, beauty, wealth and youth, one gambles his life away.
 
ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥੪॥
ਪਰ ਉਹਨਾਂ ਦੇ ਭੀ ਕੀਹ ਵੱਸ?) ਪ੍ਰਭੂ ਦੇ ਹੁਕਮ ਵਿਚ ਬੱਝੇ ਹੋਏ ਉਹ (ਮਾਇਕ ਪਦਾਰਥਾਂ ਦੀ) ਚਉਪੜ ਖੇਡ ਖੇਡਦੇ ਰਹਿੰਦੇ ਹਨ, ਇਕੋ ਮਾਇਆ ਦੀ ਤ੍ਰਿਸ਼ਨਾ ਹੀ ਉਹਨਾਂ ਦੀ ਨਰਦ ਹੈ ।੪।
Bound by the Hukam of God's Command, the dice are thrown; he is just a piece in the game of chess. ||4||
 
ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥
ਜੇਹੜਾ ਬੰਦਾ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝਿਆ ਜਾ ਰਿਹਾ ਹੈ ਉਹੀ ਜਗਤ ਵਿਚ ਚਾਤੁਰ ਤੇ ਸਿਆਣਾ ਮੰਨਿਆ ਜਾਂਦਾ ਹੈ; ਪੜ੍ਹਦੇ ਹਨ (ਮਾਇਆ ਕਮਾਣ ਵਾਲੀ) ਮੂਰਖਾਂ ਦੀ ਵਿੱਦਿਆ, ਪਰ ਆਪਣਾ ਨਾਮ ਸਦਾਂਦੇ ਹਨ ‘ਪੰਡਿਤ’ ।
The world is clever and wise, but it is deluded by doubt, and forgets the Name; the Pandit, the religious scholar, studies the scriptures, but he is still a fool.
 
ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥
(ਇਹ ਪੰਡਿਤ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ; ਤੇ ਆਪਣੇ ਵਲੋਂ ਵੇਦ (ਆਦਿਕ ਧਰਮ ਪੁਸਤਕਾਂ) ਨੂੰ ਸੰਭਾਲ ਰਹੇ ਹਨ, ਇਹ ਵਿਦਵਾਨ ਆਤਮਕ ਜੀਵਨ ਦੀ ਮੌਤ ਲਿਆਉਣ ਵਾਲੀ ਮਾਇਆ ਦੇ ਜ਼ਹਿਰ ਵਿਚ ਭੁੱਲੇ ਪਏ ਹਨ ।੫।
Forgetting the Name, he dwells upon the Vedas; he writes, but he is confused by his poisonous corruption. ||5||
 
ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥
ਕੱਲਰ ਵਿਚ ਖੇਤੀ ਬੀਜ ਕੇ ਫ਼ਸਲ ਦੀ ਆਸ ਵਿਅਰਥ ਹੈ, ਦਰਿਆ ਕੰਢੇ ਉੱਗੇ ਹੋਏ ਰੁੱਖਾਂ ਨੂੰ ਆਸਰਾ ਬਨਾਣਾ ਭੁੱਲ ਹੈ, ਜਿਥੇ ਕਾਲਖ ਉਡ ਉਡ ਕੇ ਪੈਂਦੀ ਹੋਵੇ ਉਥੇ ਜੇਹੜੇ ਬੰਦੇ ਚਿੱਟੇ ਕੱਪੜੇ ਪਹਿਨਦੇ ਹਨ (ਤੇ ਉਹਨਾਂ ਉਤੇ ਕਾਲਖ ਨਾਹ ਲੱਗਣ ਦੀ ਆਸ ਰੱਖਦੇ ਹਨ ਉਹ ਭੁੱਲੇ ਹੋਏ ਹਨ, ਇਸ ਤਰ੍ਹਾਂ)
He is like the crop planted in the salty soil, or the tree growing on the river bank, or the white clothes sprinkled with dirt.
 
ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥
ਇਹ ਜਗਤ ਤ੍ਰਿਸ਼ਨਾ ਦੀ ਕੋਠੀ ਹੈ ਇਸ ਵਿਚ ਜੇਹੜਾ ਫਸ ਜਾਂਦਾ ਹੈ (ਉਹ ਨਿਕਲ ਨਹੀਂ ਸਕਦਾ) ਉਹ ਅਹੰਕਾਰ ਵਿਚ (ਗ਼ਰਕ ਹੁੰਦਾ ਹੈ, ਉਸ ਦਾ ਆਤਮਕ ਜੀਵਨ ਤ੍ਰਿਸ਼ਨਾ-ਅੱਗ ਵਿਚ) ਸੜ ਜਾਂਦਾ ਹੈ ।੬।
This world is the house of desire; whoever enters it, is burnt down by egotistical pride. ||6||
 
ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥
ਰਾਜੇ ਤੇ (ਰਾਜਿਆਂ ਦੀ) ਪਰਜਾ—ਇਹ ਸਭ ਕਿੱਥੇ ਹਨ? (ਸਭ ਆਪੋ ਆਪਣੀ ਵਾਰੀ ਕੂਚ ਕਰ ਜਾਂਦੇ ਹਨ) । ਇਸ ਦੁਨੀਆ ਵਿਚ ਜੋ ਜੰਮਦਾ ਹੈ ਉਹ ਅੰਤ ਇਥੋਂ ਚਲਾ ਜਾਂਦਾ ਹੈ) ਪਰ ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਜਨਮ ਮਰਨ ਦਾ ਗੇੜ ਭੀ ਸਹੇੜ ਲੈਂਦਾ ਹੈ) ।
Where are all the kings and their subjects? Those who are immersed in duality are destroyed.
 
ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥
ਨਾਨਕ ਆਖਦੇ ਹਨ—ਜੇਹੜਾ ਮਨੁੱਖ ਅਭੁੱਲ ਗੁਰੂ ਦੀ ਪਉੜੀ ਦਾ ਆਸਰਾ ਲੈਂਦਾ ਹੈ (ਭਾਵ, ਜੋ ਨਾਮ ਸਿਮਰਦਾ ਹੈ, ਤੇ ਸਿਮਰਨ ਦੀ ਪਉੜੀ ਦੀ ਰਾਹੀਂ) ਅਲੱਖ ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਹ ਅਟੱਲ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ ।੭।੩।੧੧।
Says Nanak, these are the steps of the ladder, of the Teachings of the True Guru; only the Unseen Lord shall remain. ||7||3||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by