ਮਾਰੂ ਮਹਲਾ ੫ ॥
Maaroo, Fifth Mehl:
ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥
(ਹੇ ਮੇਰੇ ਮਨ! ਜਿਸ ਮਨੁੱਖ ਨੇ ਰੁੱਖ ਨੂੰ ਕਿਸੇ) ਤੇਜ਼ ਹਥਿਆਰ ਨਾਲ ਕੱਟ ਸੁੱਟਿਆ (ਰੁੱਖ ਨੇ ਆਪਣੇ) ਮਨ ਵਿਚ (ਉਸ ਉੱਤੇ) ਗੁੱਸਾ ਨਾਹ ਕੀਤਾ,
The sharp tool cuts down the tree, but it does not feel anger in its mind.
ਕਾਜੁ ਉਆ ਕੋ ਲੇ ਸਵਾਰਿਓ ਤਿਲੁ ਨ ਦੀਨੋ ਦੋਸੁ ॥੧॥
(ਸਗੋਂ ਰੁੱਖ ਨੇ) ਉਸ ਦਾ ਕੰਮ ਸਵਾਰ ਦਿੱਤਾ, ਤੇ, (ਉਸ ਨੂੰ) ਰਤਾ ਭਰ ਭੀ ਕੋਈ ਦੋਸ਼ ਨਾਹ ਦਿੱਤਾ ।੧।
It serves the purpose of the cutter, and does not blame him at all. ||1||
ਮਨ ਮੇਰੇ ਰਾਮ ਰਉ ਨਿਤ ਨੀਤਿ ॥
ਹੇ ਮੇਰੇ ਮਨ! ਦਇਆਲ, ਪ੍ਰਕਾਸ਼-ਰੂਪ, ਕਿਰਪਾਲ ਗੋਬਿੰਦ ਦੇ (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸਦਾ ਹੀ ਪਰਮਾਤਮਾ ਦਾ ਸਿਮਰਨ ਕਰਦਾ ਰਹੁ
O my mind, continually, continuously, meditate on the Lord.
ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ ਕੀ ਰੀਤਿ ॥੧॥ ਰਹਾਉ ॥
(ਉਹ ਸੰਤ ਜਨ ਕਿਹੋ ਜਿਹੇ ਹੁੰਦੇ ਹਨ? ਉਹਨਾਂ) ਸੰਤ ਜਨਾਂ ਦੀ ਜੀਵਨ-ਮਰਯਾਦਾ ਸੁਣ ।੧।ਰਹਾਉ।
The Lord of the Universe is merciful, divine and compassionate. Listen - this is the way of the Saints. ||1||Pause||
ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥
(ਹੇ ਮੇਰੇ ਮਨ! ਜਿਹੜਾ ਮਨੁੱਖ ਬੇੜੀ ਨੂੰ) ਪੈਰਾਂ ਹੇਠ ਨੱਪ ਕੇ (ਉਸ ਵਿਚ) ਬਹਿ ਗਿਆ, (ਉਸ ਮਨੁੱਖ ਦੇ) ਸਰੀਰ ਵਿਚ (ਪੈਂਡੇ ਦਾ) ਥਕੇਵਾਂ ਨਾਹ ਰਿਹਾ,
He plants his feet in the boat, and then sits down in it; the fatigue of his body is relieved.
ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥੨॥
ਭਿਆਨਕ ਸਮੁੰਦਰ (ਦਰਿਆ ਭੀ) ਉਸ ਉੱਤੇ ਆਪਣਾ ਅਸਰ ਨਹੀਂ ਪਾ ਸਕਦਾ, (ਬੇੜੀ ਵਿਚ ਬੈਠ ਕੇ ਉਹ) ਇਕ ਖਿਨ ਵਿਚ ਹੀ (ਉਸ ਦਰੀਆ ਤੋਂ) ਪਾਰਲੇ ਕੰਢੇ ਜਾ ਉਤਰਿਆ ।੨।
The great ocean does not even affect him; in an instant, he arrives on the other shore. ||2||
ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥
(ਹੇ ਮੇਰੇ ਮਨ! ਜਿਹੜਾ ਮਨੁੱਖ ਧਰਤੀ ਉੱਤੇ) ਚੰਦਨ ਅਗਰ ਕਪੂਰ ਨਾਲ ਲੇਪਨ (ਕਰਦਾ ਹੈ, ਧਰਤੀ) ਉਸ (ਮਨੁੱਖ) ਨਾਲ (ਕੋਈ ਖ਼ਾਸ) ਪਿਆਰ ਨਹੀਂ ਕਰਦੀ;
Sandalwood, aloe, and camphor-paste - the earth does not love them.
ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥੩॥
ਤੇ (ਜਿਹੜਾ ਮਨੁੱਖ ਧਰਤੀ ਉੱਤੇ) ਗੂੰਹ ਮੂਤਰ (ਸੁੱਟਦਾ ਹੈ, ਧਰਤੀ ਨੂੰ) ਪੁੱਟ ਕੇ ਰਤਾ ਰਤਾ (ਕਰਦਾ ਹੈ, ਉਸ ਮਨੁੱਖ ਦੇ ਵਿਰੱੁਧ ਆਪਣੇ) ਮਨ ਵਿਚ (ਧਰਤੀ) ਬੁਰਾ ਨਹੀਂ ਮਨਾਂਦੀ ।੩।
But it doesn't mind, if someone digs it up bit by bit, and applies manure and urine to it. ||3||
ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥
(ਹੇ ਮੇਰੇ ਮਨ!) ਕੋਈ ਉੱਚਾ ਹੋਵੇ ਨੀਵਾਂ ਹੋਵੇ, ਕੋਈ ਬੁਰਾਈ ਕਰੇ ਕੋਈ ਭਲਾਈ ਕਰੇ (ਆਕਾਸ਼ ਸਭਨਾਂ ਨਾਲ) ਇਕੋ ਜਿਹਾ ਲੱਗਾ ਰਹਿੰਦਾ ਹੈ, ਸਭਨਾਂ ਵਾਸਤੇ ਸੁਖਾਂ ਦਾ ਛਤਰ (ਬਣਿਆ ਰਹਿੰਦਾ) ਹੈ ।
High and low, bad and good - the comforting canopy of the sky stretches evenly over all.
ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥੪॥
(ਆਕਾਸ਼) ਨਾਹ ਕਿਸੇ ਨੂੰ ਮਿੱਤਰ ਸਮਝਦਾ ਹੈ ਨਾਹ ਕਿਸੇ ਨੂੰ ਵੈਰੀ, (ਆਕਾਸ਼) ਸਾਰੇ ਜੀਵਾਂ ਵਾਸਤੇ ਇੱਕ-ਸਮਾਨ ਹੈ ।੪।
It knows nothing of friend and enemy; all beings are alike to it. ||4||
ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥
(ਹੇ ਮੇਰੇ ਮਨ! ਸੂਰਜ) ਤੇਜ਼ ਰੌਸ਼ਨੀ ਕਰ ਕੇ (ਆਕਾਸ਼ ਵਿਚ) ਪਰਗਟ ਹੁੰਦਾ ਹੈ ਅਤੇ ਹਨੇਰੇ ਦਾ ਨਾਸ ਕਰਦਾ ਹੈ ।
Blazing with its dazzling light, the sun rises, and dispels the darkness.
ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥੫॥
ਚੰਗੇ ਮੰਦੇ ਸਭ ਜੀਵਾਂ ਨੂੰ ਉਸ ਦੀਆਂ ਕਿਰਣਾਂ ਲੱਗਦੀਆਂ ਹਨ, (ਸੂਰਜ ਦੇ) ਮਨ ਵਿਚ (ਇਸ ਗੱਲੋਂ) ਦੁੱਖ ਨਹੀਂ ਹੁੰਦਾ ।੫।
Touching both the pure and the impure, it harbors no hatred to any. ||5||
ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥
ਹੇ ਮੇਰੇ ਮਨ! ਠੰਢੀ (ਹਵਾ) ਸੁਗੰਧੀ-ਭਰੀ (ਹਵਾ) ਮੱਠੀ ਮੱਠੀ ਸਭਨਾਂ ਥਾਂਵਾਂ ਵਿਚ ਇਕੋ ਜਿਹੀ ਚੱਲਦੀ ਹੈ;
The cool and fragrant wind gently blows upon all places alike.
ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥
ਜਿੱਥੇ ਭੀ ਕੋਈ ਚੀਜ਼ ਹੋਵੇ (ਚੰਗੀ ਹੋਵੇ ਚਾਹੇ ਮੰਦੀ) ਉੱਥੇ ਹੀ (ਸਭ ਨੂੰ) ਲੱਗਦੀ ਹੈ, ਰਤਾ ਭੀ ਝਿਜਕ ਨਹੀਂ ਕਰਦੀ ।੬।
Wherever anything is, it touches it there, and does not hesitate a bit. ||6||
ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥
(ਹੇ ਮੇਰੇ ਮਨ!) ਜਿਹੜਾ ਭੀ ਮਨੁੱਖ ਚੰਗੀ ਭਾਵਨਾ ਨਾਲ ਜਾਂ ਮੰਦੀ ਭਾਵਨਾ ਨਾਲ (ਅੱਗ ਦੇ) ਨੇੜੇ ਆਉਂਦਾ ਹੈ, ਉਸ ਦਾ ਪਾਲਾ ਦੂਰ ਹੋ ਜਾਂਦਾ ਹੈ ।
Good or bad, whoever comes close to the fire - his cold is taken away.
ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥
(ਅੱਗ) ਇਹ ਗੱਲ ਬਿਲਕੁਲ ਨਹੀਂ ਜਾਣਦੀ ਕਿ ਇਹ ਆਪਣਾ ਹੈ ਇਹ ਪਰਾਇਆ ਹੈ, (ਅੱਗ) ਅਡੋਲਤਾ ਵਿਚ ਰਹਿੰਦੀ ਹੈ ਆਪਣੇ ਸੁਭਾਵ ਵਿਚ ਰਹਿੰਦੀ ਹੈ ।੭।
It knows nothing of its own or others'; it is constant in the same quality. ||7||
ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥
(ਹੇ ਮੇਰੇ ਮਨ! ਇਸੇ ਤਰ੍ਹਾਂ ਪਰਮਾਤਮਾ ਦੇ ਸੰਤ ਜਨ) ਪਰਮਾਤਮਾ ਦੇ ਚਰਨਾਂ ਦੀ ਸਰਨ ਵਿਚ ਰਹਿ ਕੇ ਖਸਮ ਵਾਲੇ ਬਣ ਜਾਂਦੇ ਹਨ, ਉਹ ਸੋਹਣੇ ਪ੍ਰਭੂ ਵਿਚ ਰੱਤੇ ਰਹਿੰਦੇ ਹਨ, ਉਹਨਾਂ ਦਾ ਇਹ ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਰੰਗਿਆ ਰਹਿੰਦਾ ਹੈ) ।
Whoever seeks the Sancuary of the feet of the Sublime Lord - his mind is attuned to the Love of the Beloved.
ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥੮॥੩॥
(ਹੇ ਮੇਰੇ ਮਨ! ਤੂੰ ਭੀ) ਗੋਪਾਲ ਪ੍ਰਭੂ ਦੇ ਗੁਣ ਗਾਂਦਾ ਰਿਹਾ ਕਰ । ਹੇ ਨਾਨਕ! (ਜਿਹੜੇ ਗੁਣ ਗਾਂਦੇ ਹਨ, ਉਹਨਾਂ ਉੱਤੇ) ਪ੍ਰਭੂ ਜੀ ਦਇਆਵਾਨ ਹੋ ਜਾਂਦੇ ਹਨ ।੮।੩।
Constantly singing the Glorious Praises of the Lord of the World, O Nanak, God becomes merciful to us. ||8||3||