ਮਾਰੂ ਮਹਲਾ ੫ ॥
Maaroo, Fifth Mehl:
ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥੧॥ ਰਹਾਉ ॥
ਹੇ ਪਿਆਰੇ ਗੁਰੂ! ਆ । ਮੇਰੇ ਹਿਰਦੇ-ਘਰ ਵਿਚ ਆ ਵੱਸ, ਤੇ, ਮੇਰੇ ਕੰਨਾਂ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਾ ।੧।ਰਹਾਉ।
Please come, O please come into the home of my heart, that I may hear with my ears the Lord's Praises. ||1||Pause||
ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥
ਹੇ ਪਿਆਰੇ ਗੁਰੂ! ਤੇਰੇ ਆਇਆਂ ਮੇਰਾ ਮਨ ਮੇਰਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ । ਹੇ ਸਤਿਗੁਰੂ! ਤੇਰੇ ਚਰਨਾਂ ਵਿਚ ਰਹਿ ਕੇ ਹੀ ਪਰਮਾਤਮਾ ਦਾ ਜਸ ਗਾਇਆ ਜਾ ਸਕਦਾ ਹੈ ।੧।
With your coming, my soul and body are rejuvenated, and I sing with you the Lord's Praises. ||1||
ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥
ਹੇ ਭਾਈ! ਗੁਰੂ ਦੀ ਮਿਹਰ ਨਾਲ ਪਰਮਾਤਮਾ ਹਿਰਦੇ ਵਿਚ ਆ ਵੱਸਦਾ ਹੈ, ਤੇ ਮਾਇਆ ਦਾ ਮੋਹ ਦੂਰ ਕੀਤਾ ਜਾ ਸਕਦਾ ਹੈ ।੨।
By the Grace of the Saint, the Lord dwells within the heart, and the love of duality is eradicated. ||2||
ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥੩॥
ਹੇ ਭਾਈ! ਪਰਮਾਤਮਾ ਦੇ ਭਗਤ ਦੀ ਕਿਰਪਾ ਨਾਲ ਬੁੱਧੀ ਵਿਚ ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ, ਖੋਟੀ ਮਤਿ ਦੇ ਸਾਰੇ ਵਿਕਾਰ ਤਿਆਗੇ ਜਾਂਦੇ ਹਨ ।੩।
By the kindness of the devotee, the intellect is enlightened, and pain and evil-mindedness are eradicated. ||3||
ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥
ਹੇ ਭਾਈ! ਗੁਰੂ ਦਾ ਦਰਸਨ ਕਰਦਿਆਂ ਜੀਵਨ ਪਵਿੱਤਰ ਹੋ ਜਾਂਦਾ ਹੈ, ਮੁੜ ਮੁੜ ਜੂਨਾਂ ਦੇ ਗੇੜ ਵਿਚ ਨਹੀਂ ਪਈਦਾ ।੪।
Beholding the Blessed Vision of His Darshan, one is sanctified, and is no longer consigned to the womb of reincarnation. ||4||
ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥੫॥
ਹੇ ਪ੍ਰਭੂ! ਜਿਹੜਾ (ਵਡਭਾਗੀ) ਮਨੁੱਖ ਤੇਰੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹ, (ਮਾਨੋ) ਦੁਨੀਆ ਦੇ ਸਾਰੇ ਹੀ ਨੌ ਖ਼ਜ਼ਾਨੇ ਅਤੇ ਕਰਾਮਾਤੀ ਤਾਕਤਾਂ ਹਾਸਲ ਕਰ ਲੈਂਦਾ ਹੈ ।੫।
The nine treasures, wealth and miraculous spiritual powers are obtained, by one who is pleasing to Your mind. ||5||
ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥੬॥
ਹੇ ਭਾਈ! ਗੁਰੂ ਤੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ, ਕਿਸੇ ਹੋਰ ਥਾਂ ਜਾਣਾ ਮੈਨੂੰ ਨਹੀਂ ਸੁੱਝਦਾ ।੬।
Without the Saint, I have no place of rest at all; I cannot think of any other place to go. ||6||
ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥੭॥
ਹੇ ਭਾਈ! ਮੇਰੀ ਗੁਣ-ਹੀਨ ਦੀ (ਗੁਰੂ ਤੋਂ ਬਿਨਾ) ਹੋਰ ਕੋਈ ਬਾਂਹ ਨਹੀਂ ਫੜਦਾ । ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਹੀ ਪ੍ਰਭੂ-ਚਰਨਾਂ ਵਿਚ ਲੀਨ ਹੋਈਦਾ ਹੈ ।੭।
I am unworthy; no one gives me sanctuary. But in the Society of the Saints, I merge in God. ||7||
ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥
ਹੇ ਨਾਨਕ! ਆਖ—ਗੁਰੂ ਨੇ (ਮੈਨੂੰ) ਅਚਰਜ ਤਮਾਸ਼ਾ ਵਿਖਾ ਦਿੱਤਾ ਹੈ । ਮੈਂ ਆਪਣੇ ਮਨ ਵਿਚ ਹਰ ਵੇਲੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣ ਰਿਹਾ ਹਾਂ ।੮।੨।੫।
Says Nanak, the Guru has revealed this miracle; within my mind, I enjoy the Lord, Har, Har. ||8||2||5||