ਮਾਰੂ ਮਹਲਾ ੫ ॥
Maaroo, Fifth Mehl:
ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥
ਹੇ ਭਾਈ! ਜੀਊਣ ਵਿਚੋਂ ਉਸ ਮਨੁੱਖ ਦਾ ਜੀਊਣਾ ਕਾਮਯਾਬ ਹੈ ਜਿਹੜਾ ਹਰਿ-ਨਾਮ ਸੁਣ ਕੇ ਸਦਾ ਹਰਿ-ਨਾਮ ਜਪ ਕੇ ਜੀਊਂਦਾ ਹੈ ।੧।ਰਹਾਉ।
Fruitful is the life, the life of one who hears about the Lord, and chants and meditates on Him; he lives forever. ||1||Pause||
ਪੀਵਨਾ ਜਿਤੁ ਮਨੁ ਆਘਾਵੈ ਨਾਮੁ ਅੰਮ੍ਰਿਤ ਰਸੁ ਪੀਵਨਾ ॥੧॥
ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪੀਣਾ ਚਾਹੀਦਾ ਹੈ, ਇਹ ਪੀਣ ਐਸਾ ਹੈ ਕਿ ਇਸ ਦੀ ਰਾਹੀਂ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜਿਆ ਰਹਿੰਦਾ ਹੈ ।੧।
The real drink is that which satisfies the mind; this drink is the sublime essence of the Ambrosial Naam. ||1||
ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥੨॥
ਹੇ ਭਾਈ! ਨਾਮ-ਭੋਜਨ ਨੂੰ ਹੀ ਜਿੰਦ ਦੀ ਖ਼ੁਰਾਕ ਬਣਾਣਾ ਚਾਹੀਦਾ ਹੈ ਕਿਉਂਕਿ ਇਸ ਦੀ ਬਰਕਤਿ ਨਾਲ ਮਾਇਆ ਵਾਲੀ ਭੁੱਖ ਨਹੀਂ ਲੱਗਦੀ, ਸੰਤੋਖ ਵਿਚ ਸਦਾ ਰੱਜੇ ਰਹੀਦਾ ਹੈ ।੨।
The real food is that which will never leave you hungry again; it will leave you contented and satisfied forever. ||2||
ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥੩॥
ਹੇ ਜਿੰਦੇ! ਪਤੀ-ਪਰਮੇਸਰ ਦਾ ਨਾਮ-ਕੱਪੜਾ ਹੀ ਸਿਰ ਉੱਤੇ ਰੱਖ, ਫਿਰ ਕਦੇ ਸਿਰੋਂ ਨੰਗੇ ਨਹੀਂ ਹੋ ਸਕੀਦਾ ਹੈ ।੩।
The real clothes are those which protect your honor before the Transcendent Lord, and do not leave you naked ever again. ||3||
ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥੪॥
ਹੇ ਭਾਈ! ਮਨ ਵਿਚ ਹਰਿ-ਨਾਮ ਰਸ ਨੂੰ ਹੀ ਮਾਣਨਾ ਚਾਹੀਦਾ ਹੈ, ਸੰਤਾਂ ਦੀ ਸੰਗਤਿ ਵਿਚ ਰਹਿ ਕੇ ਨਾਮ-ਰਸ ਹੀ ਪੀਣਾ ਚਾਹੀਦਾ ਹੈ ।੪।
The real enjoyment within the mind is to be absorbed in the sublime essence of the Lord, in the Society of the Saints. ||4||
ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥੫॥
ਹੇ ਭਾਈ! (ਕਿਸੇ ਸੂਈ ਦੀ ਲੋੜ ਨਹੀਂ ਪੈਂਦੀ, ਕਿਸੇ ਧਾਗੇ ਦੀ ਲੋੜ ਨਹੀਂ ਪੈਂਦੀ; ਜਿਉਂ ਜਿਉਂ ਨਾਮ ਜਪਦੇ ਰਹੀਏ) ਬਿਨਾ ਸੂਈ ਧਾਗਾ ਲਿਆਉਣ ਦੇ ਮਨ ਪਰਮਾਤਮਾ ਦੀ ਭਗਤੀ ਵਿਚ ਸੀਤਾ ਜਾਂਦਾ ਹੈ ।੫।
Sew devotional worship to the Lord into the mind, without any needle or thread. ||5||
ਮਾਤਿਆ ਹਰਿ ਰਸ ਮਹਿ ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥੬॥
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਂਦੇ ਹਨ ਉਹ ਅਸਲ ਨਸ਼ੇ ਵਿਚ ਮਸਤ ਹਨ; ਇਹ ਨਸ਼ਾ ਮੁੜ ਕਦੇ ਭੀ ਘਟਦਾ ਨਹੀਂ ।੬।
Imbued and intoxicated with the sublime essence of the Lord, this experience will never wear off again. ||6||
ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥੭॥
ਪਰ, ਹੇ ਭਾਈ! ਕਿਰਪਾਲ ਪ੍ਰਭੂ ਨੇ ਆਪ ਜਿਸ ਜੀਵ ਨੂੰ ਇਹ ਨਾਮ-ਦਾਤਿ ਦਿੱਤੀ ਉਸ ਨੂੰ ਹੀ ਸਾਰੇ ਖ਼ਜ਼ਾਨਿਆਂ ਦਾ ਮਾਲਕ (ਪ੍ਰਭੂ) ਮਿਲ ਪਿਆ ।੭।
One is blessed with all treasures, when God, in His Mercy, gives them. ||7||
ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥੮॥੩॥੬॥
ਹੇ ਨਾਨਕ! ਅਸਲ ਆਤਮਕ ਆਨੰਦ ਸੰਤ ਜਨਾਂ ਦੀ ਸੇਵਾ ਕਰਨ ਵਿਚ ਹੀ ਹੈ, ਸੰਤਾਂ ਦੇ ਚਰਨ ਧੋ ਕੇ ਪੀਣ ਵਿਚ ਹੈ (ਭਾਵ, ਗ਼ਰੀਬੀ-ਭਾਵ ਨਾਲ ਸੰਤਾਂ ਦੀ ਸੇਵਾ ਵਿਚ ਹੀ ਸੁਖ ਹੈ) ।੮।੩।੬।
O Nanak, service to the Saints beings peace; I drink in the wash water of the feet of the Saints. ||8||3||6||