ਮਾਰੂ ਮਹਲਾ ੧ ॥
Maaroo, First Mehl:
ਆਪੇ ਧਰਤੀ ਧਉਲੁ ਅਕਾਸੰ ॥
(ਸਾਰਾ ਜਗਤ ਪ੍ਰਭੂ ਦੇ ਆਪਣੇ ਆਪੇ ਤੋਂ ਪਰਗਟ ਹੋਇਆ ਹੈ, ਇਸ ਵਾਸਤੇ ਪ੍ਰਭੂ) ਆਪ ਹੀ ਧਰਤੀ ਹੈ ਆਪ ਹੀ ਧਰਤੀ ਦਾ ਆਸਰਾ ਹੈ, ਆਪ ਹੀ ਅਕਾਸ਼ ਹੈ ।
He Himself is the earth, the mythical bull which supports it and the Akaashic ethers.
ਆਪੇ ਸਾਚੇ ਗੁਣ ਪਰਗਾਸੰ ॥
ਪ੍ਰਭੂ ਆਪ ਹੀ ਆਪਣੇ ਸਦਾ-ਥਿਰ ਰਹਿਣ ਵਾਲੇ ਗੁਣਾਂ ਦਾ ਪਰਕਾਸ਼ ਕਰਨ ਵਾਲਾ ਹੈ ।
The True Lord Himself reveals His Glorious Virtues.
ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥
ਆਪ ਹੀ ਜਤੀ ਹੈ, ਆਪ ਹੀ ਦਾਨੀ ਹੈ, ਆਪ ਹੀ ਸੰਤੋਖੀ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਜਤ ਸਤ ਸੰਤੋਖ ਦੇ ਅਭਿਆਸ ਦੀ) ਕਾਰ ਕਮਾਣ ਵਾਲਾ ਹੈ ।੧।
He Himself is celibate, chaste and contented; He Himself is the Doer of deeds. ||1||
ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥
ਜਿਸ ਕਰਤਾਰ ਦਾ ਇਹ ਰਚਿਆ ਸੰਸਾਰ ਹੈ ਉਹ ਇਸ ਨੂੰ ਰਚ ਰਚ ਕੇ ਆਪ ਹੀ ਇਸ ਦੀ ਸੰਭਾਲ ਕਰਦਾ ਹੈ ।
He who created the creation, beholds what He has created.
ਕੋਇ ਨ ਮੇਟੈ ਸਾਚੇ ਲੇਖੈ ॥
ਕੋਈ ਜੀਵ ਉਸ ਪਰਮਾਤਮਾ ਦੇ ਸਦਾ-ਥਿਰ ਰਹਿਣ ਵਾਲੇ ਹੁਕਮ ਨੂੰ ਉਲੰਘ ਨਹੀਂ ਸਕਦਾ ।
No one can erase the Inscription of the True Lord.
ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥
(ਜੀਵਾਂ ਵਿਚ ਵਿਆਪਕ ਹੋ ਕੇ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ (ਆਪਣੇ ਹੁਕਮ ਅਨੁਸਾਰ ਕੰਮ) ਕਰਵਾ ਰਿਹਾ ਹੈ । ਆਪ ਹੀ (ਜਿਨ੍ਹਾਂ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਹਨਾਂ ਨੂੰ) ਆਦਰ ਦੇ ਰਿਹਾ ਹੈ ।੨।
He Himself is the Doer, the Cause of causes; He Himself is the One who bestows glorious greatness. ||2||
ਪੰਚ ਚੋਰ ਚੰਚਲ ਚਿਤੁ ਚਾਲਹਿ ॥
(ਪ੍ਰਭੂ ਦੀ ਆਪਣੀ ਰਜ਼ਾ ਵਿਚ ਹੀ) ਭਰਮਾ ਦੇਣ ਵਾਲੇ ਪੰਜ ਕਾਮਾਦਿਕ ਚੋਰ (ਜੀਵਾਂ ਦੇ) ਮਨ ਮੋਹ ਲੈਂਦੇ ਹਨ ।
The five thieves cause the fickle consciousness to waver.
ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥
(ਜਿਨ੍ਹਾਂ ਦੇ ਮਨ ਕਾਮਾਦਿਕ ਮੋਹ ਲੈਂਦੇ ਹਨ) ਉਹ ਪਰਾਏ ਘਰ ਤੱਕਦੇ ਹਨ, ਆਪਣੇ ਹਿਰਦੇ-ਘਰ ਨੂੰ ਨਹੀਂ ਖੋਜਦੇ ।
It looks into the homes of others, but does not search its own home.
ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥
(ਵਿਕਾਰਾਂ ਵਿਚ ਫਸੇ ਹੋਇਆਂ ਦਾ ਆਖ਼ਰ) ਸਰੀਰ ਸ਼ਹਿਰ ਢਹਿ ਪੈਂਦਾ ਹੈ, ਢਹਿ ਕੇ ਢੇਰੀ ਹੋ ਜਾਂਦਾ ਹੈ; ਗੁਰੂ ਦੇ ਸ਼ਬਦ ਤੋਂ ਵਾਂਜੇ ਰਹਿਣ ਕਰਕੇ ਉਹਨਾਂ ਦੀ ਇੱਜ਼ਤ ਖੋਹੀ ਜਾਂਦੀ ਹੈ ।੩।
The body-village crumbles into dust; without the Word of the Shabad, one's honor is lost. ||3||
ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥
(ਹੇ ਪ੍ਰਭੂ! ਤੇਰੀ ਮੇਹਰ ਨਾਲ ਜੇਹੜਾ ਮਨੁੱਖ) ਗੁਰੂ ਤੋਂ ਗਿਆਨ ਹਾਸਲ ਕਰਦਾ ਹੈ ਉਸ ਨੂੰ ਤੂੰ ਤਿੰਨਾਂ ਭਵਨਾਂ ਵਿਚ ਵਿਆਪਕ ਦਿੱਸ ਪੈਂਦਾ ਹੈਂ,
One who realizes the Lord through the Guru, comprehends the three worlds.
ਮਨਸਾ ਮਾਰਿ ਮਨੈ ਸਿਉ ਲੂਝੈ ॥
ਉਹ ਮਨੁੱਖ ਮਨ ਦੇ ਮਾਇਕ ਫੁਰਨੇ ਮਾਰ ਕੇ ਮਨ ਨਾਲ ਹੀ ਟਾਕਰਾ ਕਰਦਾ ਹੈ (ਤੇ ਇਸ ਨੂੰ ਵੱਸ ਵਿਚ ਰੱਖਦਾ ਹੈ) ।
He subdues his desires, and struggles with his mind.
ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥
ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਸਿਮਰਦੇ ਹਨ ਉਹ ਤੇਰੇ ਵਰਗੇ ਹੋ ਜਾਂਦੇ ਹਨ, ਤੂੰ ਕਿਸੇ ਤੋਂ ਨਾ ਡਰਨ ਵਾਲਾ ਉਹਨਾਂ ਦਾ ਸਦਾ ਦਾ ਸਾਥੀ ਬਣ ਜਾਂਦਾ ਹੈਂ ।੪।
Those who serve You, become just like You; O Fearless Lord, You are their best friend from infancy. ||4||
ਆਪੇ ਸੁਰਗੁ ਮਛੁ ਪਇਆਲਾ ॥
(ਸਾਰੀ ਸ੍ਰਿਸ਼ਟੀ ਪ੍ਰਭੂ ਦੇ ਆਪਣੇ ਆਪੇ ਤੋਂ ਪਰਗਟ ਹੋਣ ਕਰਕੇ) ਪ੍ਰਭੂ ਆਪ ਹੀ ਸੁਰਗ-ਲੋਕ ਹੈ, ਆਪ ਹੀ ਮਾਤ-ਲੋਕ ਹੈ, ਆਪ ਹੀ ਪਤਾਲ-ਲੋਕ ਹੈ ।
You Yourself are the heavenly realms, this world and the nether regions of the underworld.
ਆਪੇ ਜੋਤਿ ਸਰੂਪੀ ਬਾਲਾ ॥
ਆਪ ਹੀ ਨਿਰਾ ਚਾਨਣ ਹੀ ਚਾਨਣ ਹੈ ਤੇ ਸਭ ਦਾ ਵੱਡਾ ਹੈ ।
You Yourself are the embodiment of light, forever young.
ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥
ਭਿਆਨਕ ਤੇ ਡਰਾਉਣੀਆਂ ਜਟਾਂ ਧਾਰਨ ਵਾਲਾ ਭੀ ਆਪ ਹੀ ਹੈ । ਫਿਰ ਭੀ ਉਸ ਦਾ ਨਾਹ ਕੋਈ ਖ਼ਾਸ ਰੂਪ ਹੈ ਨਾਹ ਕੋਈ ਖ਼ਾਸ ਚਿਹਨ-ਚੱਕ੍ਰ ਹੈ ।੫।
With matted hair, and a horrible, dreadful form, still, You have no form or feature. ||5||
ਬੇਦ ਕਤੇਬੀ ਭੇਦੁ ਨ ਜਾਤਾ ॥
ਨਾਹ ਹੀ ਹਿੰਦੂ ਧਰਮ ਦੀਆਂ ਵੇਦ ਆਦਿਕ ਧਰਮ-ਪੁਸਤਕਾਂ ਨੇ ਤੇ ਨਾਹ ਹੀ ਸ਼ਾਮੀ ਮਤਾਂ ਦੀਆਂ ਕੁਰਾਨ ਆਦਿਕ ਕਿਤਾਬਾਂ ਨੇ ਪਰਮਾਤਮਾ ਦੀ ਹਸਤੀ ਦੀ ਡੂੰਘਾਈ ਨੂੰ ਸਮਝਿਆ ਹੈ ।
The Vedas and the Bible do not know the mystery of God.
ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥
ਉਸ ਪਰਮਾਤਮਾ ਦੀ ਨਾਹ ਕੋਈ ਮਾਂ, ਨਾਹ ਉਸ ਦੇ ਕੋਈ ਖ਼ਾਸ ਪੁੱਤਰ ਤੇ ਨਾਹ ਕੋਈ ਭਰਾ ਹਨ ।
He has no mother, father, child or brother.
ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥
ਵੱਡੇ ਵੱਡੇ ਪਹਾੜ ਆਦਿਕ ਪੈਦਾ ਕਰ ਕੇ (ਜਦੋਂ ਚਾਹੇ) ਸਾਰੇ ਹੀ ਆਪਣੇ ਵਿਚ ਲੀਨ ਕਰ ਲੈਂਦਾ ਹੈ । ਉਸ ਦਾ ਸਰੂਪ ਬਿਆਨ ਤੋਂ ਪਰੇ ਹੈ, ਬਿਆਨ ਕੀਤਾ ਨਹੀਂ ਜਾ ਸਕਦਾ ।੬।
He created all the mountains, and levels them again; the Unseen Lord cannot be seen. ||6||
ਕਰਿ ਕਰਿ ਥਾਕੀ ਮੀਤ ਘਨੇਰੇ ॥
(ਪਰਮਾਤਮਾ ਤੋਂ ਖੁੰਝ ਕੇ) ਅਨੇਕਾਂ (ਦੇਵੀ ਦੇਵਤਿਆਂ ਨੂੰ) ਮੈਂ ਆਪਣੇ ਮਿੱਤਰ ਬਣਾ ਬਣਾ ਕੇ ਹਾਰ ਗਈ ਹਾਂ, (ਮੇਰੇ ਅੰਦਰੋਂ) ਕੋਈ (ਅਜੇਹਾ ਮਿੱਤਰ) ਮੇਰੇ ਔਗੁਣ ਦੂਰ ਨਹੀਂ ਕਰ ਸਕਿਆ ।
I have grown weary of making so many friends.
ਕੋਇ ਨ ਕਾਟੈ ਅਵਗੁਣ ਮੇਰੇ ॥
ਉਹ ਪਰਮਾਤਮਾ ਹੀ ਸਾਰੇ ਦੇਵਤਿਆਂ ਤੇ ਮਨੁੱਖਾਂ ਦਾ ਖਸਮ ਹੈ, ਉਹੀ ਸਭਨਾਂ ਜੀਵਾਂ ਦੇ ਸਿਰ ਉਤੇ ਮਾਲਕ ਹੈ ।
No one can rid me of my sins and mistakes.
ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥
ਪਿਆਰ ਦੀ ਰਾਹੀਂ ਜਿਸ ਬੰਦੇ ਨੂੰ ਉਹ ਮਿਲ ਪੈਂਦਾ ਹੈ ਉਸ ਦਾ (ਪਾਪਾਂ ਵਿਕਾਰਾਂ ਦਾ ਸਾਰਾ) ਸਹਮ ਦੂਰ ਹੋ ਜਾਂਦਾ ਹੈ ।੭।
God is the Supreme Lord and Master of all the angels and mortal beings; blessed with His Love, their fear is dispelled. ||7||
ਭੂਲੇ ਚੂਕੇ ਮਾਰਗਿ ਪਾਵਹਿ ॥
ਹੇ ਪ੍ਰਭੂ! ਔਝੜੇ ਕੁਰਾਹੇ ਪਏ ਬੰਦਿਆਂ ਨੂੰ ਤੂੰ ਆਪ ਹੀ ਸਹੀ ਜੀਵਨ-ਰਾਹ ਤੇ ਪਾਂਦਾ ਹੈਂ ।
He puts back on the Path those who have wandered and strayed.
ਆਪਿ ਭੁਲਾਇ ਤੂਹੈ ਸਮਝਾਵਹਿ ॥
ਤੂੰ ਆਪ ਹੀ ਕੁਰਾਹੇ ਪਾ ਕੇ ਫਿਰ ਆਪ ਹੀ (ਸਿੱਧੇ ਰਾਹ ਦੀ) ਸਮਝ ਬਖ਼ਸ਼ਦਾ ਹੈਂ (ਔਝੜ ਤੋਂ ਬਚਣ ਲਈ)
You Yourself make them stray, and You teach them again.
ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥
ਤੇਰੇ ਨਾਮ ਤੋਂ ਬਿਨਾ ਮੈਨੂੰ ਕੋਈ ਹੋਰ ਵਸੀਲਾ ਦਿੱਸਦਾ ਨਹੀਂ । ਤੇਰਾ ਨਾਮ ਸਿਮਰਿਆਂ ਹੀ ਪਤਾ ਲੱਗਦਾ ਹੈ ਕਿ ਤੂੰ ਕਿਹੋ ਜਿਹਾ (ਦਇਆਲ) ਹੈਂ, ਅਤੇ ਕੇਡਾ ਵੱਡਾ (ਬੇਅੰਤ) ਹੈਂ ।੮।
I cannot see anything except the Name. Through the Name comes salvation and merit. ||8||
ਗੰਗਾ ਜਮੁਨਾ ਕੇਲ ਕੇਦਾਰਾ ॥
ਗੰਗਾ, ਜਮੁਨਾ, ਬਿੰਦ੍ਰਾਬਨ, ਕੇਦਾਰ,
The Ganges, the Jamunaa where Krishna played, Kaydar Naat'h,
ਕਾਸੀ ਕਾਂਤੀ ਪੁਰੀ ਦੁਆਰਾ ॥
ਕਾਂਸ਼ੀ, ਕਾਂਤੀ, ਦੁਆਰਕਾ ਪੁਰੀ,
Benares, Kanchivaram, Puri, Dwaarkaa,
ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥
ਸਾਗਰ-ਗੰਗਾ, ਤ੍ਰਿਬੇਣੀ ਦਾ ਸੰਗਮ ਆਦਿਕ ਅਠਾਹਠ ਤੀਰਥ ਉਸ ਕਰਤਾਰ-ਪ੍ਰਭੂ ਦੀ ਆਪਣੀ ਹੀ ਗੋਦ ਵਿਚ ਟਿਕੇ ਹੋਏ ਹਨ ।੯।
Ganga Saagar where the Ganges empties into the ocean, Trivaynee where the three rivers come together, and the sixty-eight sacred shrines of pilgrimage, are all merged in the Lord's Being. ||9||
ਆਪੇ ਸਿਧ ਸਾਧਿਕੁ ਵੀਚਾਰੀ ॥
(ਪ੍ਰਭੂ ਦੇ ਆਪਣੇ ਆਪੇ ਤੋਂ ਪੈਦਾ ਹੋਈ ਇਸ ਸ੍ਰਿਸ਼ਟੀ ਵਿਚ ਕਿਤੇ ਤਿਆਗੀ ਹਨ ਤੇ ਕਿਤੇ ਰਾਜੇ ਹਨ, ਸੋ,) ਪ੍ਰਭੂ ਆਪ ਹੀ ਜੋਗ-ਸਾਧਨਾਂ ਵਿਚ ਪੁੱਗਾ ਹੋਇਆ ਜੋਗੀ ਹੈ, ਆਪ ਹੀ ਜੋਗ-ਸਾਧਨ ਕਰਨ ਵਾਲਾ ਹੈ, ਆਪ ਹੀ ਜੋਗ-ਸਾਧਨਾਂ ਦੀ ਵਿਚਾਰ ਕਰਨ ਵਾਲਾ ਹੈ ।
He Himself is the Siddha, the seeker, in meditative contemplation.
ਆਪੇ ਰਾਜਨੁ ਪੰਚਾ ਕਾਰੀ ॥
ਪ੍ਰਭੂ ਆਪ ਹੀ ਰਾਜਾ ਹੈ ਆਪ ਹੀ (ਆਪਣੇ ਰਾਜ ਵਿਚ) ਪੈਂਚ ਚੌਧਰੀ ਬਣਾਣ ਵਾਲਾ ਹੈ ।
He Himself is the King and the Council.
ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥
ਨਿਆਂ ਕਰਨ ਵਾਲਾ ਪ੍ਰਭੂ ਆਪ ਹੀ ਤਖ਼ਤ ਉਤੇ ਬੈਠਾ ਹੋਇਆ ਹੈ, (ਉਸ ਦੀ ਆਪਣੀ ਹੀ ਮੇਹਰ ਨਾਲ ਜਗਤ ਵਿਚੋਂ) ਭਟਕਣਾ, (ਪਰਸਪਰ) ਵਿੱਥ ਤੇ ਡਰ-ਸਹਮ ਦੂਰ ਹੁੰਦਾ ਹੈ ।੧੦।
God Himself, the wise Judge, sits on the throne; He takes away doubt, duality and fear. ||10||
ਆਪੇ ਕਾਜੀ ਆਪੇ ਮੁਲਾ ॥
(ਸਭ ਜੀਵਾਂ ਵਿਚ ਆਪ ਹੀ ਵਿਆਪਕ ਹੋਣ ਕਰਕੇ) ਪ੍ਰਭੂ ਆਪ ਹੀ ਕਾਜ਼ੀ ਹੈ ਆਪ ਹੀ ਮੁੱਲਾਂ ਹੈ (ਜੀਵ ਤਾਂ ਮਾਇਆ ਦੇ ਮੋਹ ਵਿਚ ਫਸ ਕੇ ਭੁੱਲਾਂ ਕਰਦੇ ਰਹਿੰਦੇ ਹਨ,
He Himself is the Qazi; He Himself is the Mullah.
ਆਪਿ ਅਭੁਲੁ ਨ ਕਬਹੂ ਭੁਲਾ ॥
ਪਰ ਸਭ ਵਿਚ ਵਿਆਪਕ ਹੁੰਦਾ ਹੋਇਆ ਭੀ ਪ੍ਰਭੂ) ਆਪ ਅਭੁੱਲ ਹੈ, ਉਹ ਕਦੇ ਉਕਾਈ ਨਹੀਂ ਖਾਂਦਾ ।
He Himself is infallible; He never makes mistakes.
ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥
ਉਹ ਕਿਸੇ ਨਾਲ ਵੈਰ ਭੀ ਨਹੀਂ ਕਰਦਾ, ਉਹ ਸਦਾ ਮੇਹਰ ਦਾ ਮਾਲਕ ਹੈ ਦਇਆ ਦਾ ਸੋਮਾ ਹੈ ਸਭ ਜੀਵਾਂ ਨੂੰ ਦਾਤਾਂ ਦੇਂਦਾ ਹੈ ।੧੧।
He Himself is the Giver of Grace, compassion and honor; He is no one's enemy. ||11||
ਜਿਸੁ ਬਖਸੇ ਤਿਸੁ ਦੇ ਵਡਿਆਈ ॥
ਪ੍ਰਭੂ ਜਿਸ ਜੀਵ ਉਤੇ ਬਖ਼ਸ਼ਸ਼ ਕਰਦਾ ਹੈ ਉਸ ਨੂੰ ਵਡਿਆਈ ਦੇਂਦਾ ਹੈ,
Whoever He forgives, He blesses with glorious greatness.
ਸਭਸੈ ਦਾਤਾ ਤਿਲੁ ਨ ਤਮਾਈ ॥
ਹਰੇਕ ਜੀਵ ਨੂੰ ਦਾਤਾਂ ਦੇਣ ਵਾਲਾ ਹੈ (ਉਸ ਨੂੰ ਕਿਸੇ ਜੀਵ ਪਾਸੋਂ ਕਿਸੇ ਕਿਸਮ ਦਾ) ਰਤਾ ਭਰ ਭੀ ਕੋਈ ਲਾਲਚ ਨਹੀਂ ਹੈ ।
He is the Giver of all; He does not have even an iota of greed.
ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥
ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਨੂੰ ਆਸਰਾ ਦੇ ਰਿਹਾ ਹੈ (ਸਭ ਵਿਚ ਹੁੰਦਾ ਹੋਇਆ ਭੀ ਆਪ) ਪਵਿਤ੍ਰ ਹਸਤੀ ਵਾਲਾ ਹੈ । ਦਿੱਸਦਾ ਜਗਤ ਹੋਵੇ ਚਾਹੇ ਅਣਦਿੱਸਦਾ, ਪ੍ਰਭੂ ਹਰ ਥਾਂ ਮੌਜੂਦ ਹੈ ।੧੨।
The Immaculate Lord is all pervading, permeating everywhere, both hidden and manifest. ||12||
ਕਿਆ ਸਾਲਾਹੀ ਅਗਮ ਅਪਾਰੈ ॥
ਪਰਮਾਤਮਾ ਅਪਹੁੰਚ ਹੈ, ਉਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ,
How can I praise the inaccessible, infinite Lord?
ਸਾਚੇ ਸਿਰਜਣਹਾਰ ਮੁਰਾਰੈ ॥
ਉਹ ਸਦਾ-ਥਿਰ ਰਹਿਣ ਵਾਲਾ ਹੈ, ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈ, ਤੇ ਦੈਂਤਾਂ ਦਾ ਨਾਸ ਕਰਨ ਵਾਲਾ ਹੈ ।
The True Creator Lord is the Enemy of ego.
ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥
ਮੈਂ ਉਸ ਦੀ ਕੇਹੜੀ ਕੇਹੜੀ ਸਿਫ਼ਤਿ ਦੱਸ ਸਕਦਾ ਹਾਂ? ਜਿਸ ਜੀਵ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਉਹ ਜੀਵ ਪ੍ਰਭੂ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ, ਪ੍ਰਭੂ ਆਪ ਹੀ ਮਿਲਾਈ ਰੱਖਦਾ ਹੈ ।੧੩।
He unites those whom He blesses with His Grace; uniting them in His Union, they are united. ||13||
ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥
(ਵੱਡੇ ਵੱਡੇ ਦੇਵਤੇ ਭੀ) ਕੀਹ ਬ੍ਰਹਮਾ, ਕੀਹ ਵਿਸ਼ਨੂੰ ਤੇ ਕੀਹ ਸ਼ਿਵ—ਸਾਰੇ
Brahma, Vishnu and Shiva stand at His Door;
ਊਭੇ ਸੇਵਹਿ ਅਲਖ ਅਪਾਰੈ ॥
ਉਸ ਅਲੱਖ ਤੇ ਅਪਾਰ ਪ੍ਰਭੂ ਦੇ ਦਰ ਤੇ ਖਲੋਤੇ ਸੇਵਾ ਵਿਚ ਹਾਜ਼ਰ ਰਹਿੰਦੇ ਹਨ ।
they serve the unseen, infinite Lord.
ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥
ਹੋਰ ਭੀ ਇਤਨੀ ਬੇਅੰਤ ਲੋਕਾਈ ਉਸ ਦੇ ਦਰ ਤੇ ਤਰਲੇ ਲੈਂਦੀ ਦਿੱਸ ਰਹੀ ਹੈ ਕਿ ਮੈਥੋਂ ਕੋਈ ਗਿਣਤੀ ਨਹੀਂ ਹੋ ਸਕਦੀ ।੧੪।
Millions of others can be seen crying at His door; I cannot even estimate their numbers. ||14||
ਸਾਚੀ ਕੀਰਤਿ ਸਾਚੀ ਬਾਣੀ ॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੇ ਸਿਫ਼ਤਿ-ਸਾਲਾਹ ਦੀ ਬਾਣੀ ਹੀ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।
True is the Kirtan of His Praise, and True is the Word of His Bani.
ਹੋਰ ਨ ਦੀਸੈ ਬੇਦ ਪੁਰਾਣੀ ॥
ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਵਿਚ ਭੀ ਇਸ ਰਾਸਿ-ਪੂੰਜੀ ਤੋਂ ਬਿਨਾ ਕੋਈ ਹੋਰ ਸਦਾ-ਥਿਰ ਰਹਿਣ ਵਾਲਾ ਪਦਾਰਥ ਨਹੀਂ ਦਿੱਸਦਾ ।
I can see no other in the Vedas and the Puraanas.
ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥
ਪ੍ਰਭੂ ਦਾ ਨਾਮ ਹੀ ਅਟੱਲ ਪੂੰਜੀ ਹੈ, ਮੈਂ ਉਸ ਸਦਾ ਅਟੱਲ ਪ੍ਰਭੂ ਦੇ ਗੁਣ ਗਾਂਦਾ ਹਾਂ, ਮੈਨੂੰ ਉਸ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਦਿੱਸਦਾ ।੧੫।
Truth is my capital; I sing the Glorious Praises of the True Lord. I have no other support at all. ||15||
ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥
ਪ੍ਰਭੂ ਹਰੇਕ ਜੁਗ ਵਿਚ ਕਾਇਮ ਰਹਿਣ ਵਾਲਾ ਹੈ, ਹੁਣ ਭੀ ਮੌਜੂਦ ਹੈ, ਸਦਾ ਹੀ ਕਾਇਮ ਰਹੇਗਾ ।
In each and every age, the True Lord is, and shall always be.
ਕਉਣੁ ਨ ਮੂਆ ਕਉਣੁ ਨ ਮਰਸੀ ॥
ਜਗਤ ਵਿਚ ਹੋਰ ਜੇਹੜਾ ਭੀ ਜੀਵ ਆਇਆ ਉਹ (ਆਖ਼ਰ) ਮਰ ਗਿਆ, ਜੇਹੜਾ ਭੀ ਆਵੇਗਾ ਉਹ (ਜ਼ਰੂਰ) ਮਰੇਗਾ ।
Who has not died? Who shall not die?
ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥
ਗਰੀਬ ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਤੂੰ ਆਪਣੇ ਦਰਬਾਰ ਵਿਚ ਬੈਠਾ ਸਭ ਜੀਵਾਂ ਦੀ ਬੜੇ ਧਿਆਨ ਨਾਲ ਸੰਭਾਲ ਕਰ ਰਿਹਾ ਹੈਂ ।੧੬।੨।
Nanak the lowly offers this prayer; see Him within your own self, and lovingly focus on the Lord. ||16||2||