ਮਾਰੂ ਮਹਲਾ ੧ ॥
Maaroo, First Mehl:
ਆਦਿ ਜੁਗਾਦੀ ਅਪਰ ਅਪਾਰੇ ॥
ਹੇ ਸਾਰੀ ਰਚਨਾ ਦੇ ਮੂਲ! ਹੇ ਜੁਗਾਂ ਦੇ ਸ਼ੁਰੂ ਤੋਂ ਮੌਜੂਦ ਪ੍ਰਭੂ! ਹੇ ਅਪਰ ਤੇ ਅਪਾਰ ਹਰੀ!
From the very beginning of time, and throughout the ages, You are infinite and incomparable.
ਆਦਿ ਨਿਰੰਜਨ ਖਸਮ ਹਮਾਰੇ ॥
ਹੇ ਨਿਰੰਜਨ! ਹੇ ਸਾਡੇ ਖਸਮ! ਹੇ ਸਦਾ-ਥਿਰ ਪ੍ਰਭੂ! ਹੇ ਮਿਲਾਪ ਦੀ ਜੁਗਤਿ ਨੂੰ ਵਿਚਾਰਨ ਵਾਲੇ!
You are my primal, immaculate Lord and Master.
ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥
(ਜਦੋਂ ਤੂੰ ਸੰਸਾਰ ਦੀ ਰਚਨਾ ਨਹੀਂ ਕੀਤੀ ਸੀ) ਤੂੰ ਆਪਣੇ ਆਪ ਵਿਚ ਸਮਾਧੀ ਲਾਈ ਹੋਈ ਸੀ ।੧।
I contemplate the Way of Yoga, the Way of Union with the True Lord. I am truly absorbed in the primal void of deep meditation. ||1||
ਕੇਤੜਿਆ ਜੁਗ ਧੁੰਧੂਕਾਰੈ ॥
(ਜਗਤ-ਰਚਨਾ ਤੋਂ ਪਹਿਲਾਂ) ਅਨੇਕਾਂ ਹੀ ਜੁਗ ਧੰੁਧੂਕਾਰ ਵਿਚ, ਇਕ-ਰਸ ਘੁੱਪ ਹਨੇਰੇ ਵਿਚ, ਜਿਸ ਦੀ ਬਾਬਤ ਕੁਝ ਪਤਾ ਨਹੀਂ ਲੱਗ ਸਕਦਾ ।
For so many ages, there was only pitch darkness;
ਤਾੜੀ ਲਾਈ ਸਿਰਜਣਹਾਰੈ ॥
ਉਸ ਸਿਰਜਣਹਾਰ ਨੇ ਸਮਾਧੀ ਲਾਈ ਰੱਖੀ ਸਦਾ-ਥਿਰ ਰਹਿਣ ਵਾਲਾ ਹੈ,
the Creator Lord was absorbed in the primal void.
ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥
ਉਸ ਸਿਰਜਣਹਾਰ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਵਡਿਆਈ ਦਾ ਮਾਲਕ ਪ੍ਰਭੂ ਸਦਾ ਟਿਕੇ ਰਹਿਣ ਵਾਲੇ ਤਖ਼ਤ ਉਤੇ ਸਦਾ ਬੈਠਾ ਹੋਇਆ ਹੈ ।੨।
There was the True Name, the glorious greatness of the Truth, and the glory of His true throne. ||2||
ਸਤਜੁਗਿ ਸਤੁ ਸੰਤੋਖੁ ਸਰੀਰਾ ॥
(ਜਗਤ-ਰਚਨਾ ਕਰ ਕੇ) ਉਹ ਸਦਾ-ਥਿਰ ਰਹਿਣ ਵਾਲਾ, ਡੂੰਘਾ ਤੇ ਵੱਡੇ ਜਿਗਰੇ ਵਾਲਾ ਪ੍ਰਭੂ (ਹਰ ਥਾਂ) ਵਿਆਪਕ ਹੋ ਰਿਹਾ ਹੈ ।
In the Golden Age of Truth, Truth and contentment filled the bodies.
ਸਤਿ ਸਤਿ ਵਰਤੈ ਗਹਿਰ ਗੰਭੀਰਾ ॥
ਜਿਨ੍ਹਾਂ ਪ੍ਰਾਣੀਆਂ ਦੇ ਅੰਦਰ (ਉਸ ਸਿਰਜਣਹਾਰ ਦੀ ਮੇਹਰ ਦਾ ਸਦਕਾ) ਸਤ ਅਤੇ ਸੰਤੋਖ (ਵਾਲਾ ਜੀਵਨ ਉੱਘੜਦਾ) ਹੈ ਉਹ, ਮਾਨੋ, ਸਤਜੁਗ ਵਿਚ (ਵੱਸ ਰਹੇ ਹਨ) ।
Truth was pervasive, Truth, deep, profound and unfathomable.
ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥੩॥
ਸਦਾ-ਥਿਰ ਰਹਿਣ ਵਾਲਾ ਮਾਲਕ (ਸਭ ਜੀਵਾਂ ਦੀ) ਸਹੀ ਪਰਖ ਕਰਦਾ ਹੈ, ਉਹ ਸ੍ਰਿਸ਼ਟੀ ਦੀ ਕਾਰ ਨੂੰ ਆਪਣੇ ਅਟੱਲ ਹੁਕਮ ਵਿਚ ਚਲਾ ਰਿਹਾ ਹੈ ।੩।
The True Lord appraises the mortals on the Touchstone of Truth, and issues His True Command. ||3||
ਸਤ ਸੰਤੋਖੀ ਸਤਿਗੁਰੁ ਪੂਰਾ ॥
ਪੂਰਾ ਗੁਰੂ (ਭੀ) ਸਤ ਤੇ ਸੰਤੋਖ ਦਾ ਮਾਲਕ ਹੈ ।
The Perfect True Guru is true and contented.
ਗੁਰ ਕਾ ਸਬਦੁ ਮਨੇ ਸੋ ਸੂਰਾ ॥
ਜੇਹੜਾ ਮਨੁੱਖ ਗੁਰੂ ਦਾ ਸ਼ਬਦ ਮੰਨਦਾ ਹੈ (ਆਪਣੇ ਹਿਰਦੇ ਵਿਚ ਟਿਕਾਂਦਾ ਹੈ) ਉਹ ਸੂਰਮਾ (ਬਣ ਜਾਂਦਾ) ਹੈ (ਵਿਕਾਰ ਉਸ ਨੂੰ ਜਿੱਤ ਨਹੀਂ ਸਕਦੇ) ।
He alone is a spiritual hero, who believes in the Word of the Guru's Shabad.
ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥੪॥
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਸਦਾ ਦਾ ਨਿਵਾਸ ਪ੍ਰਾਪਤ ਕਰ ਲੈਂਦਾ ਹੈ, ਉਹ ਉਸ ਰਜ਼ਾ ਦੇ ਮਾਲਕ ਪ੍ਰਭੂ ਦਾ ਹੁਕਮ ਮੰਨਦਾ ਹੈ ।੪।
He alone obtains a true seat in the True Court of the Lord, who surrenders to the Command of the Commander. ||4||
ਸਤਜੁਗਿ ਸਾਚੁ ਕਹੈ ਸਭੁ ਕੋਈ ॥
ਜੇਹੜਾ ਜੇਹੜਾ ਬੰਦਾ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ, ਮਾਨੋ, ਸਤਜੁਗ ਵਿਚ ਹੈ ।
In the Golden Age of Truth, everyone spoke the Truth.
ਸਚਿ ਵਰਤੈ ਸਾਚਾ ਸੋਈ ॥
ਉਹ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਟਿਕਿਆ ਹੋਇਆ ਹੀ ਜਗਤ ਦੀ ਕਾਰ ਕਰਦਾ ਹੈ, ਉਸ ਨੂੰ ਹਰ ਥਾਂ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ । ਉਸ ਦੇ ਮਨ ਵਿਚ ਉਸ ਦੇ ਮੂੰਹ ਵਿਚ ਸਦਾ-ਥਿਰ ਪ੍ਰਭੂ (ਦੀ ਯਾਦ) ਹੈ ।
Truth was pervasive - the Lord was Truth.
ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥੫॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਭਟਕਣਾ ਤੇ ਸਹਮ ਦੂਰ ਕਰਨ ਵਾਲਾ ਸਦਾ-ਥਿਰ ਪ੍ਰਭੂ ਉਸ ਦਾ ਸਦਾ ਦਾ ਸਾਥੀ ਬਣ ਜਾਂਦਾ ਹੈ ।੫।
With Truth in their minds and mouths, mortals were rid of doubt and fear. Truth was the friend of the Gurmukhs. ||5||
ਤ੍ਰੇਤੈ ਧਰਮ ਕਲਾ ਇਕ ਚੂਕੀ ॥
ਜਿਸ ਦੇ ਅੰਦਰ ਧਰਮ ਦੇ ਤਿੰਨ ਪੈਰ ਰਹਿ ਜਾਂਦੇ ਹਨ ਤੇ ਮੇਰ-ਤੇਰ ਜ਼ੋਰ ਪਾ ਲੈਂਦੀ ਹੈ ਉਹ, ਮਾਨੋ, ਤ੍ਰੇਤੇ ਜੁਗ ਵਿਚ ਵੱਸ ਰਿਹਾ ਹੈ ।
In the Silver Age of Traytaa Yoga, one power of Dharma was lost.
ਤੀਨਿ ਚਰਣ ਇਕ ਦੁਬਿਧਾ ਸੂਕੀ ॥
ਜਿਸ ਮਨੁੱਖ ਦੇ ਅੰਦਰੋਂ ਧਰਮ ਦੀ ਇਕ ਤਾਕਤ ਮੁੱਕ ਜਾਂਦੀ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਮੇਰ-ਤੇਰ ਦੇ) ਅਵੈੜਾ-ਪਨ ਵਿਚ ਖ਼ੁਆਰ ਹੁੰਦਾ ਹੈ,
Three feet remained; through duality, one was cut off.
ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ (ਤੇ, ਉਹ, ਮਾਨੋ, ਸਤਜੁਗ ਵਿਚ ਹੈ) ।੬।
Those who were Gurmukh spoke the Truth, while the self-willed manmukhs wasted away in vain. ||6||
ਮਨਮੁਖਿ ਕਦੇ ਨ ਦਰਗਹ ਸੀਝੈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਕਦੇ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਹੀਂ ਪਾਂਦਾ
The manmukh never succeeds in the Court of the Lord.
ਬਿਨੁ ਸਬਦੈ ਕਿਉ ਅੰਤਰੁ ਰੀਝੈ ॥
ਉਸ ਦਾ ਅੰਤਰ ਆਤਮਾ ਕਦੇ ਭੀ (ਸਿਮਰਨ ਦੇ) ਉਤਸ਼ਾਹ ਵਿਚ ਨਹੀਂ ਆਉਂਦਾ ।
Without the Word of the Shabad, how can one be pleased within?
ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥੭॥
ਅਜੇਹੇ ਬੰਦੇ ਆਪਣੇ ਮਨ ਦੀਆਂ ਵਾਸਨਾ ਵਿਚ ਬੱਝੇ ਹੋਏ ਜਗਤ ਵਿਚ ਆਉਂਦੇ ਹਨ ਤੇ ਬੱਝੇ ਹੋਏ ਹੀ ਇਥੋਂ ਚਲੇ ਜਾਂਦੇ ਹਨ, ਉਹਨਾਂ ਨੂੰ (ਸਹੀ ਜੀਵਨ-ਮਾਰਗ ਦੀ) ਕੋਈ ਸੂਝ ਨਹੀਂ ਹੁੰਦੀ ।੭।
In bondage they come, and in bondage they go; they understand and comprehend nothing. ||7||
ਦਇਆ ਦੁਆਪੁਰਿ ਅਧੀ ਹੋਈ ॥
ਜਿਨ੍ਹਾਂ ਬੰਦਿਆਂ ਦੇ ਅੰਦਰ ਦਇਆ ਅੱਧੀ ਰਹਿ ਗਈ (ਦਇਆ ਦਾ ਪ੍ਰਭਾਵ ਕਮਜ਼ੋਰ ਹੋ ਗਿਆ) ਜਿਨ੍ਹਾਂ ਦੇ ਹਿਰਦੇ ਵਿਚ ਧਰਤੀ ਦਾ ਆਸਰਾ ਧਰਮ ਸਿਰਫ਼ ਦੋ ਪੈਰ ਟਿਕਾਂਦਾ ਹੈ (ਭਾਵ, ਜਿਨ੍ਹਾਂ ਦੇ ਅੰਦਰ ਸੁਰੀ ਸੰਪਤਾ ਤੇ ਅਸੁਰੀ ਸੰਪਤਾ ਇਕੋ ਜਿਹੀ ਹੋ ਗਈ) ਉਹ, ਮਾਨੋ, ਦੁਆਪੁਰ ਵਿਚ ਵੱਸਦੇ ਹਨ ।
In the Brass Age of Dwaapur Yuga, compassion was cut in half.
ਗੁਰਮੁਖਿ ਵਿਰਲਾ ਚੀਨੈ ਕੋਈ ॥
ਪਰ ਜੇਹੜਾ ਕੋਈ ਵਿਰਲਾ ਬੰਦਾ ਗੁਰੂ ਦੀ ਸਰਨ ਪੈਂਦਾ ਹੈ
Only a few, as Gurmukh, remembered the Lord.
ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥
ਉਹ (ਜੀਵਨ ਦੇ ਸਹੀ ਰਾਹ ਨੂੰ) ਪਛਾਣਦਾ ਹੈ, ਉਹ ਉਸੇ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਜਿਥੇ ਸਦਾ-ਥਿਰ ਪ੍ਰਭੂ ਉਸ ਦੇ ਅੰਦਰ ਪ੍ਰਤੱਖ ਵੱਸਦਾ ਹੈ ।੮।
Dharmic faith, which upholds and supports the earth, had only two feet; Truth was revealed to the Gurmukhs. ||8||
ਰਾਜੇ ਧਰਮੁ ਕਰਹਿ ਪਰਥਾਏ ॥
ਰਾਜੇ ਲੋਕ ਕਿਸੇ ਗ਼ਰਜ਼ ਦੀ ਖ਼ਾਤਰ ਧਰਮ ਕਮਾਂਦੇ ਹਨ,
The kings acted righteously only out of self-interest.
ਆਸਾ ਬੰਧੇ ਦਾਨੁ ਕਰਾਏ ॥
ਦੁਨਿਆਵੀ ਆਸਾਂ ਦੇ ਬੱਝੇ ਹੋਏ ਦਾਨ-ਪੁੰਨ ਕਰਦੇ ਹਨ (ਇਹ ਸਭ ਕੁਝ ਉਸ ਲਕ-ਟੱੁਟੀ ਦਇਆ ਦੇ ਕਾਰਨ ਹੀ ਕਰਦੇ ਹਨ, ਇਹ ਲੋਕ ਤੇ ਪਰਲੋਕ ਦੋਹਾਂ ਦੇ ਸੁਖ ਹੀ ਭਾਲਦੇ ਹਨ) ।
Tied to hopes of reward, they gave to charities.
ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥
(ਦਾਨ-ਪੁੰਨ ਆਦਿਕ ਦੇ) ਕਰਮ ਕਰ ਕੇ ਥੱਕ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਦੁਨੀਆ ਦੇ ਸੁਖਾਂ ਦੀਆਂ ਆਸਾਂ ਤੋਂ) ਉਹਨਾਂ ਨੂੰ ਖ਼ਲਾਸੀ ਨਹੀਂ ਮਿਲਦੀ (ਇਸ ਵਾਸਤੇ ਆਤਮਕ ਆਨੰਦ ਨਹੀਂ ਮਿਲਦਾ) ।੯।
Without the Lord's Name, liberation did not come, although they grew weary of performing rituals. ||9||
ਕਰਮ ਧਰਮ ਕਰਿ ਮੁਕਤਿ ਮੰਗਾਹੀ ॥
ਸਿਰਜਣਹਾਰ ਨੇ ਇਹ ਜਗਤ-ਰਚਨਾ ਕਰ ਕੇ ਜੀਵਾਂ ਨੂੰ ਅਜਬ ਭੁਲੇਖੇ ਵਿਚ ਪਾਇਆ ਹੋਇਆ ਹੈ ਕਿ (ਦਾਨ-ਪੁੰਨ ਤੀਰਥ ਆਦਿਕ) ਕਰਮ ਕਰ ਕੇ ਮੁਕਤੀ ਮੰਗਦੇ ਹਨ ।
Practicing religious rituals, they sought liberation,
ਮੁਕਤਿ ਪਦਾਰਥੁ ਸਬਦਿ ਸਲਾਹੀ ॥
ਪਰ ਮੁਕਤੀ ਦੇਣ ਵਾਲਾ ਨਾਮ-ਪਦਾਰਥ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਮਿਲਦਾ ਹੈ ।
but the treasure of liberation comes only by praising the Shabad.
ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥
(ਇਹ ਪੱਕੀ ਗੱਲ ਹੈ ਕਿ ਸਮੇ ਦਾ ਨਾਮ ਚਾਹੇ ਸਤਜੁਗ ਰੱਖ ਲਵੋ ਚਾਹੇ ਤ੍ਰੇਤਾ ਤੇ ਚਾਹੇ ਦੁਆਪੁਰ) ਗੁਰੂ ਦੇ ਸ਼ਬਦ ਤੋਂ ਬਿਨਾ ਮੁਕਤੀ ਨਹੀਂ ਮਿਲ ਸਕਦੀ ।੧੦।
Without the Word of the Guru's Shabad, liberation is not obtained; practicing hypocrisy, they wander around confused. ||10||
ਮਾਇਆ ਮਮਤਾ ਛੋਡੀ ਨ ਜਾਈ ॥
(ਸਮਾ ਕੋਈ ਭੀ ਹੋਵੇ) ਮਾਇਆ ਦੀ ਅਪਣੱਤ ਛੱਡੀ ਨਹੀਂ ਜਾ ਸਕਦੀ ।
Love and attachment to Maya cannot be abandoned.
ਸੇ ਛੂਟੇ ਸਚੁ ਕਾਰ ਕਮਾਈ ॥
ਸਿਰਫ਼ ਉਹੀ ਬੰਦੇ (ਇਸ ਮਮਤਾ ਦੇ ਪੰਜੇ ਵਿਚੋਂ) ਖ਼ਲਾਸੀ ਪਾਂਦੇ ਹਨ ਜੇਹੜੇ ਸਦਾ-ਥਿਰ ਪ੍ਰਭੂ ਦੇ ਸਿਮਰਨ ਦੀ ਕਾਰ ਕਰਦੇ ਹਨ,
They alone find release, who practice deeds of Truth.
ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥
ਜੇਹੜੇ ਦਿਨ ਰਾਤ ਪਰਮਾਤਮਾ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਜੇਹੜੇ ਉਸ ਦੇ ਗੁਣਾਂ ਦੀ ਵਿਚਾਰ ਕਰਦੇ ਹਨ ਤੇ (ਇਸ ਤਰ੍ਹਾਂ) ਜਿਨ੍ਹਾਂ ਦੀ ਪ੍ਰੀਤਿ ਮਾਲਕ-ਪ੍ਰਭੂ ਨਾਲ ਬਣੀ ਰਹਿੰਦੀ ਹੈ ।੧੧।
Day and night, the devotees remain imbued with contemplative meditation; they become just like their Lord and Master. ||11||
ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥
ਹੇ ਪ੍ਰਭੂ! ਅਨੇਕਾਂ ਬੰਦੇ ਐਸੇ ਹਨ ਜੋ ਜਪ ਕਰਦੇ ਹਨ ਤਪ ਤਾਪਦੇ ਹਨ ਤੀਰਥਾਂ ਤੇ ਜਾਂਦੇ ਹਨ (ਤੇ ਇਸ ਤਰ੍ਹਾਂ ਇਸ ਲੋਕ ਵਿਚ ਤੇ ਪਰਲੋਕ ਵਿਚ ਇੱਜ਼ਤ ਹਾਸਲ ਕਰਨੀ ਚਾਹੁੰਦੇ ਹਨ) ।
Some chant and practice intensive meditation, and take cleansing baths at sacred shrines of pilgrimage.
ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥
(ਪਰ ਹੇ ਪ੍ਰਭੂ! ਉਹਨਾਂ ਦੇ ਭੀ ਕੀਹ ਵੱਸ?) ਜਿਵੇਂ ਤੇਰੀ ਰਜ਼ਾ ਹੈ ਤੂੰ ਉਹਨਾਂ ਨੂੰ ਇਸ ਰਾਹੇ ਤੋਰ ਰਿਹਾ ਹੈਂ ।
They walk as You will them to walk.
ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥
(ਉਹ ਵਿਚਾਰੇ ਨਹੀਂ ਸਮਝਦੇ ਕਿ) ਧੱਕੇ ਨਾਲ ਇੰਦ੍ਰਿਆਂ ਨੂੰ ਵੱਸ ਕਰਨ ਦਾ ਜਤਨ ਕੀਤਿਆਂ ਇਹ ਕਦੇ ਨ ਪਤੀਜਣ ਵਾਲਾ ਮਨ ਤੇਰੇ ਨਾਮ-ਰਸ ਵਿਚ ਗਿੱਝ ਨਹੀਂ ਸਕਦਾ । ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਕਦੇ ਪ੍ਰਭੂ ਦੀ ਹਜ਼ੂਰੀ ਵਿਚ ਇੱਜ਼ਤ ਨਹੀਂ ਪ੍ਰਾਪਤ ਕੀਤੀ (ਸਮੇ ਤੇ ਜੁਗ ਦਾ ਨਾਮ ਚਾਹੇ ਕੁਝ ਪਿਆ ਹੋਵੇ) ।੧੨।
By stubborn rituals of self-suppression, the Lord is not pleased. No one has ever obtained honor, without the Lord, without the Guru. ||12||
ਕਲੀ ਕਾਲ ਮਹਿ ਇਕ ਕਲ ਰਾਖੀ ॥
(ਜੇ ਧਰਮ-ਸੱਤਿਆ ਦੇ ਚਾਰ ਹਿੱਸੇ ਕਰ ਦਿੱਤੇ ਜਾਣ ਤੇ ਜੇ ਕਿਸੇ ਮਨੁੱਖ ਦੇ ਅੰਦਰ) ਧਰਮ ਦੀ ਇਕੋ ਸਤਿਆ ਰਹਿ ਜਾਏ ਤਾਂ ਉਹ ਮਨੁੱਖ, ਮਾਨੋ, ਕਲਿਜੁਗ ਵਿਚ ਵੱਸਦਾ ਹੈ,
In the Iron Age, the Dark Age of Kali Yuga, only one power remains.
ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥
ਪੂਰੇ ਗੁਰੂ ਤੋਂ ਬਿਨਾ ਕਦੇ ਕਿਸੇ ਨੇ ਇਹ ਗੱਲ ਨਹੀਂ ਸਮਝਾਈ
Without the Perfect Guru, no one has even described it.
ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਸ ਮਨੁੱਖ ਦੇ ਅੰਦਰ ਮਾਇਆ ਦਾ ਮੋਹ ਹੀ ਆਪਣਾ ਜ਼ੋਰ ਪਾਈ ਰੱਖਦਾ ਹੈ (ਉਸ ਦੇ ਅੰਦਰ ਸਦਾ ਮਾਇਆ ਦੀ ਭਟਕਣਾ ਬਣੀ ਰਹਿੰਦੀ ਹੈ) ਸਤਿਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਦੀ ਇਹ ਭਟਕਣਾ ਦੂਰ ਨਹੀਂ ਹੁੰਦੀ ।੧੩।
The self-willed manmukhs have staged the show of falsehood. Without the True Guru, doubt does not depart. ||13||
ਸਤਿਗੁਰੁ ਵੇਪਰਵਾਹੁ ਸਿਰੰਦਾ ॥
ਸਤਿਗੁਰੂ ਸਿਰਜਣਹਾਰ ਦਾ ਰੂਪ ਹੈ, ਗੁਰੂ ਦੁਨੀਆ ਦੀਆਂ ਗ਼ਰਜ਼ਾਂ ਤੋਂ ਬਹੁਤ ਉੱਚਾ ਹੈ
The True Guru is the Creator Lord, independent and carefree.
ਨਾ ਜਮ ਕਾਣਿ ਨ ਛੰਦਾ ਬੰਦਾ ॥
ਗੁਰੂ ਨੂੰ ਜਮ ਦਾ ਡਰ ਨਹੀਂ, ਗੁਰੂ ਨੂੰ ਦੁਨੀਆ ਦੇ ਬੰਦਿਆਂ ਦੀ ਮੁਥਾਜੀ ਨਹੀਂ ।
He does not fear death, and He is not dependent on mortal men.
ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥
ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ ਨਾਸ-ਰਹਿਤ ਹੋ ਜਾਂਦਾ ਹੈ (ਉਸ ਨੂੰ ਕਦੇ ਆਤਮਕ ਮੌਤ ਨਹੀਂ ਆਉਂਦੀ) ਮੌਤ ਦਾ ਡਰ ਉਸ ਨੂੰ ਕਦੇ ਨਹੀਂ ਸਤਾਂਦਾ ।੧੪।
Whoever serves Him becomes immortal and imperishable, and will not be tortured by death. ||14||
ਗੁਰ ਮਹਿ ਆਪੁ ਰਖਿਆ ਕਰਤਾਰੇ ॥
ਕਰਤਾਰ ਨੇ ਆਪਣਾ ਆਪ ਗੁਰੂ ਵਿਚ ਲੁਕਾ ਰੱਖਿਆ ਹੈ
The Creator Lord has enshrined Himself within the Guru.
ਗੁਰਮੁਖਿ ਕੋਟਿ ਅਸੰਖ ਉਧਾਰੇ ॥
ਉਹ ਜਗਤ ਦੀ ਜ਼ਿੰਦਗੀ ਦਾ ਆਸਰਾ ਹੈ ਉਹ ਸਭ ਜੀਵਾਂ ਨੂੰ ਦਾਤਾਂ ਦੇਂਦਾ ਹੈ,
The Gurmukh saves countless millions.
ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥
ਉਸ ਨੂੰ ਕਿਸੇ ਦਾ ਡਰ ਨਹੀਂ, ਉਸ ਨੂੰ (ਮਾਇਆ-ਮੋਹ ਆਦਿਕ ਦੀ) ਕੋਈ ਮੈਲ ਨਹੀਂ ਲੱਗ ਸਕਦੀ । ਉਹ ਕਰਤਾਰ ਗੁਰੂ ਦੀ ਰਾਹੀਂ ਕੋ੍ਰੜਾਂ ਤੇ ਅਸੰਖਾਂ ਜੀਵਾਂ ਨੂੰ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚਾ ਲੈਂਦਾ ਹੈ ।੧੫।
The Life of the World is the Great Giver of all beings. The Fearless Lord has no filth at all. ||15||
ਸਗਲੇ ਜਾਚਹਿ ਗੁਰ ਭੰਡਾਰੀ ॥
ਸਾਰੇ ਜੀਵ ਗੁਰੂ ਦੇ ਖ਼ਜ਼ਾਨੇ ਵਿਚੋਂ (ਉਸ ਪ੍ਰਭੂ ਦਾ ਨਾਮ) ਮੰਗਦੇ ਹਨ
Everyone begs from the Guru, God's Treasurer.
ਆਪਿ ਨਿਰੰਜਨੁ ਅਲਖ ਅਪਾਰੀ ॥
ਜੋ ਆਪ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ਜੋ ਅਲੱਖ ਹੈ ਤੇ ਬੇਅੰਤ ਹੈ ।
He Himself is the immaculate, unknowable, infinite Lord.
ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥
ਹੇ ਰਜ਼ਾ ਦੇ ਮਾਲਕ ਪ੍ਰਭੂ! ਨਾਨਕ (ਭੀ ਗੁਰੂ ਦੇ ਦਰ ਤੇ ਪੈ ਕੇ) ਤੇਰਾ ਸਦਾ-ਥਿਰ ਨਾਮ ਸਿਮਰਦਾ ਹੈ ਤੇ ਮੰਗਦਾ ਹੈ ਕਿ ਮੈਨੂੰ ਆਪਣੇ ਸਦਾ-ਥਿਰ ਰਹਿਣ ਵਾਲੇ ਨਾਮ ਦੀ ਦਾਤਿ ਦੇਹ ।੧੬।੪।
Nanak speaks the Truth; he begs from God. Please bless me with the Truth, by Your Will. ||16||4||