ਮਹਲਾ ੪ ॥
Fourth Mehl:
ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥
ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਵੱਸਦਾ ਹੈ, ਮੂੰਹੋਂ (ਭੀ) ਸਦਾ-ਥਿਰ ਰਹਿਣ ਵਾਲਾ ਸੱਚਾ ਨਾਮ ਹੀ ਬੋਲਦਾ ਹੈ,
Those, within whom the Truth dwells, obtain the True Name; they speak only the Truth.
ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥
ਉਹ ਆਪ ਪਰਮਾਤਮਾ ਦੇ ਰਾਹ ਤੇ ਤੁਰਦਾ ਹੈ ਤੇ ਹੋਰਨਾਂ ਨੂੰ ਭੀ ਪ੍ਰਭੂ ਦੇ ਤੇ ਰਾਹ ਤੋਰਦਾ ਹੈ ।
They walk on the Lord's Path, and inspire others to walk on the Lord's Path as well.
ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥
(ਜਿੱਥੇ ਨ੍ਹਾਉਣ ਜਾਈਏ) ਜੇ ਉੱਥੇ ਖੁਲ੍ਹੇ ਸਾਫ਼ ਪਾਣੀ ਦਾ ਸੋਮਾ ਹੋਵੇ ਤਾਂ (ਨ੍ਹਾਉਣ ਵਾਲੇ ਦੀ) ਮੈਲ ਲਹਿ ਜਾਂਦੀ ਹੈ, ਪਰ ਛੱਪੜ ਵਿਚ ਨ੍ਹਾਤਿਆਂ ਸਗੋਂ ਹੋਰ ਮੈਲ ਵਧਦੀ ਹੈ ।
Bathing in a pool of holy water, they are washed clean of filth. But, by bathing in a stagnant pond, they are contaminated with even more filth.
ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥
(ਇਹੀ ਨੇਮ ਸਮਝੋ ਮਨ ਦੀ ਮੈਲ ਧੋਣ ਲਈ), ਪੂਰਾ ਗੁਰੂ ਜੋ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ (ਮਾਨੋ) ਖੁਲ੍ਹੇ ਸਾਫ਼ ਪਾਣੀ ਦਾ ਸੋਮਾ ਹੈ,
The True Guru is the Perfect Pool of Holy Water. Night and day, He meditates on the Name of the Lord, Har, Har.
ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥
ਉਹ ਆਪ ਆਪਣੇ ਪਰਵਾਰ ਸਮੇਤ ਵਿਕਾਰਾਂ ਤੋਂ ਬਚਿਆ ਹੋਇਆ ਹੈ, ਪਰਮਾਤਮਾ ਦਾ ਨਾਮ ਦੇ ਕੇ ਉਹ ਸਾਰੀ ਸ੍ਰਿਸ਼ਟੀ ਨੂੰ ਵੀ ਬਚਾਂਦਾ ਹੈ ।
He is saved, along with his family; bestowing the Name of the Lord, Har, Har, He saves the whole world.
ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥
ਹੇ ਦਾਸ ਨਾਨਕ ! (ਆਖ—ਮੈਂ) ਉਸ ਤੋਂ ਸਦਕੇ ਹਾਂ, ਜੋ ਆਪ (ਪ੍ਰਭੂ ਦਾ) ਨਾਮ ਜਪਦਾ ਹੈ ਤੇ ਹੋਰਨਾਂ ਨੂੰ ਜਪਾਂਦਾ ਹੈ ।੨।
Servant Nanak is a sacrifice to one who himself chants the Naam, and inspires others to chant it as well. ||2||