ਮਾਰੂ ਮਹਲਾ ੧ ॥
Maaroo, First Mehl:
 
ਸਾਚੈ ਮੇਲੇ ਸਬਦਿ ਮਿਲਾਏ ॥
ਉਸ ਸਦਾ-ਥਿਰ ਪ੍ਰਭੂ ਨੇ ਜਿਨ੍ਹਾਂ ਬੰਦਿਆਂ ਨੂੰ (ਆਪਣੇ ਚਰਨਾਂ ਵਿਚ) ਮਿਲਾਇਆ
The True Lord unites with those who are united with the Word of the Shabad.
 
ਜਾ ਤਿਸੁ ਭਾਣਾ ਸਹਜਿ ਸਮਾਏ ॥
ਜਿਨ੍ਹਾਂ ਨੂੰ ਗੁਰੂ ਦੇ ਸ਼ਬਦ ਵਿਚ ਜੋੜਿਆ ਤਾਂ ਜਦੋਂ ਉਸ ਨੂੰ ਚੰਗਾ ਲੱਗਾ, ਉਹ ਬੰਦੇ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਗਏ
When it pleases Him, we intuitively merge with Him.
 
ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥
ਪਰਮੇਸਰ ਨੇ ਆਪਣੀ ਜੋਤਿ ਤਿੰਨਾਂ ਭਵਨਾਂ ਵਿਚ ਟਿਕਾ ਰੱਖੀ ਹੈ; ਹੇ ਭਾਈ! ਕੋਈ ਹੋਰ ਉਸ ਪ੍ਰਭੂ ਵਰਗਾ ਨਹੀਂ ਹੈ ।
The Light of the Transcendent Lord pervades the three worlds; there is no other at all, O Siblings of Destiny. ||1||
 
ਜਿਸ ਕੇ ਚਾਕਰ ਤਿਸ ਕੀ ਸੇਵਾ ॥
ਜਦੋਂ (ਭਗਤ ਜਨ) ਗੁਰੂ ਦੇ ਸ਼ਬਦ ਵਿਚ ਜੁੜਦੇ ਹਨ, ਜਦੋਂ ਉਸ ਪ੍ਰਭੂ ਦੇ ਸੇਵਕ ਬਣ ਕੇ ਉਸ ਦੀ ਸੇਵਾ-ਭਗਤੀ ਕਰਦੇ ਹਨ,
I am His servant; I serve Him.
 
ਸਬਦਿ ਪਤੀਜੈ ਅਲਖ ਅਭੇਵਾ ॥
ਤਾਂ ਉਹ ਅਲੱਖ ਅਤੇ ਅਭੇਵ ਪ੍ਰਭੂ (ਉਹਨਾਂ ਦੀ ਇਸ ਘਾਲ ਤੇ) ਪ੍ਰਸੰਨ ਹੁੰਦਾ ਹੈ ।
He is unknowable and mysterious; He is pleased by the Shabad.
 
ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥
ਕਰਤਾਰ ਆਪਣੇ ਭਗਤਾਂ ਵਿਚ ਆਤਮਕ ਗੁਣ ਪੈਦਾ ਕਰਦਾ ਹੈ, ਆਪ ਉਹਨਾਂ ਉਤੇ ਬਖ਼ਸ਼ਸ਼ ਕਰਦਾ ਹੈ ਉਹਨਾਂ ਨੂੰ ਵਡਿਆਈ ਦੇਂਦਾ ਹੈ ।੨।
The Creator is the Benefactor of His devotees. He forgives them - such is His greatness. ||2||
 
ਦੇਦੇ ਤੋਟਿ ਨ ਆਵੈ ਸਾਚੇ ॥
(ਜੀਵਾਂ ਨੂੰ ਦਾਤਾਂ) ਦੇ ਦੇ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ (ਭੰਡਾਰਿਆਂ ਵਿਚ) ਘਾਟਾ ਨਹੀਂ ਪੈਂਦਾ
The True Lord gives and gives; His blessings never run short.
 
ਲੈ ਲੈ ਮੁਕਰਿ ਪਉਦੇ ਕਾਚੇ ॥
ਪਰ ਥੋੜ੍ਹ-ਵਿਤੇ ਜੀਵ ਦਾਤਾਂ ਲੈ ਲੈ ਕੇ (ਭੀ) ਮੁੱਕਰ ਜਾਂਦੇ ਹਨ,
The false ones receive, and then deny having received.
 
ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥
(ਆਪਣੇ ਜੀਵਨ ਦੇ) ਮੂਲ-ਪ੍ਰਭੂ (ਦੇ ਖੁਲ੍ਹ-ਦਿਲੇ ਸੁਭਾਉ) ਨੂੰ ਨਹੀਂ ਸਮਝਦੇ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਨ ਲਈ ਜੀਵਾਂ ਨੂੰ ਰੀਝ ਪੈਦਾ ਨਹੀਂ ਹੁੰਦੀ, ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ ਵਿਚ ਭਟਕ ਕੇ ਕੁਰਾਹੇ ਪਏ ਰਹਿੰਦੇ ਹਨ ।੩।
They do not understand their origins, they are not pleased with the Truth, and so they wander in duality and doubt. ||3||
 
ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥
ਜੇਹੜੇ ਬੰਦੇ ਗੁਰੂ ਦੀ ਸਰਨ ਪੈਂਦੇ ਹਨ ਉਹ ਹਰ ਵੇਲੇ ਮਾਇਆ ਦੇ ਮੋਹ ਵਲੋਂ ਸੁਚੇਤ ਰਹਿੰਦੇ ਹਨ,
The Gurmukhs remain awake and aware, day and night.
 
ਸਾਚੇ ਕੀ ਲਿਵ ਗੁਰਮਤਿ ਜਾਤੀ ॥
ਗੁਰੂ ਦੀ ਸਿੱਖਿਆ ਲੈ ਕੇ ਉਹ ਸਦਾ-ਥਿਰ ਪ੍ਰਭੂ ਦੀ ਲਗਨ (ਦਾ ਆਨੰਦ) ਪਛਾਣ ਲੈਂਦੇ ਹਨ ।
Following the Guru's Teachings, they know the Love of the True Lord.
 
ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥
ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਆਪਣੇ ਆਤਮਕ ਜੀਵਨ ਦੀ ਪੂੰਜੀ ਨੂੰ (ਮਾਇਆ ਦੇ ਹੱਲਿਆਂ ਤੋਂ) ਬਚਾ ਕੇ ਰੱਖਦੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਗ਼ਾਫ਼ਿਲ ਟਿਕੇ ਰਹਿੰਦੇ ਹਨ, ਤੇ ਆਤਮਕ ਗੁਣਾਂ ਦਾ ਸਰਮਾਇਆ ਲੁਟਾ ਬੈਠਦੇ ਹਨ ।੪।
The self-willed manmukhs remain asleep, and are plundered. The Gurmukhs remain safe and sound, O Siblings of Destiny. ||4||
 
ਕੂੜੇ ਆਵੈ ਕੂੜੇ ਜਾਵੈ ॥
ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਦੇ ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਮਾਇਆ ਦੇ ਮੋਹ ਵਿਚ ਗ੍ਰਸੀ ਹੀ ਜੰਮਦੀ ਹੈ,
The false come, and the false go;
 
ਕੂੜੇ ਰਾਤੀ ਕੂੜੁ ਕਮਾਵੈ ॥
ਇਥੇ ਸਦਾ ਮਾਇਆ ਦੇ ਮੋਹ ਦਾ ਹੀ ਵਣਜ ਕਰਦੀ ਹੈ, ਮਾਇਆ ਦੇ ਮੋਹ ਵਿਚ ਫਸੀ ਹੀ ਦੁਨੀਆ ਤੋਂ ਚਲੀ ਜਾਂਦੀ ਹੈ ।
imbued with falsehood, they practice only falsehood.
 
ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥
ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਜੁੜੇ ਰਹਿੰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ । ਗੁਰੂ ਦੀ ਸਰਨ ਪੈਣ ਵਾਲੇ ਬੰਦਿਆਂ ਦੀ ਸੁਰਤਿ (ਪ੍ਰਭੂ ਦੀ ਯਾਦ ਵਿਚ) ਟਿਕੀ ਰਹਿੰਦੀ ਹੈ ।੫।
Those who are imbued with the Shabad are robed in honor in the Court of the Lord; the Gurmukhs focus their consciousness on Him. ||5||
 
ਕੂੜਿ ਮੁਠੀ ਠਗੀ ਠਗਵਾੜੀ ॥
ਜੇਹੜੀ ਜੀਵ-ਇਸਤ੍ਰੀ ਮਾਇਆ ਦੀ ਤ੍ਰਿਸ਼ਨਾ ਵਿਚ ਮੋਹੀ ਰਹਿੰਦੀ ਹੈ ਉਸ ਦੇ ਆਤਮਕ ਜੀਵਨ ਦੀ ਬਗ਼ੀਚੀ ਨੂੰ ਕਾਮਾਦਿਕ ਠੱਗ ਠੱਗ ਲੈਂਦੇ ਹਨ
The false are cheated, and robbed by the robbers.
 
ਜਿਉ ਵਾੜੀ ਓਜਾੜਿ ਉਜਾੜੀ ॥
ਜਿਵੇਂ ਕੋਈ ਫੁਲਵਾੜੀ ਕਿਤੇ ਉਜਾੜ ਵਿਚ (ਨਿਖਸਮੀ ਹੋਣ ਕਰਕੇ) ਉੱਜੜ ਜਾਂਦੀ ਹੈ ।
The garden is laid waste, like the rough wilderness.
 
ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥
(ਭਾਵੇਂ ਉਹ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈ, ਫਿਰ ਭੀ) ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਖਿੱਚ ਸੁਆਦਲੀ ਨਹੀਂ ਲੱਗ ਸਕਦੀ, ਪ੍ਰਭੂ ਦਾ ਨਾਮ ਭੁੱਲਣ ਕਰਕੇ ਉਹ ਸਦਾ ਦੁੱਖ ਹੀ ਪਾਂਦੀ ਹੈ ।੬।
Without the Naam, the Name of the Lord, nothing tastes sweet; forgetting the Lord, they suffer in sorrow. ||6||
 
ਭੋਜਨੁ ਸਾਚੁ ਮਿਲੈ ਆਘਾਈ ॥
ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਨਾਮ (ਆਤਮਕ ਜ਼ਿੰਦਗੀ ਵਾਸਤੇ) ਭੋਜਨ ਮਿਲਦਾ ਹੈ, ਉਹ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ,
Receiving the food of Truth, one is satisfied.
 
ਨਾਮ ਰਤਨੁ ਸਾਚੀ ਵਡਿਆਈ ॥
ਜਿਸ ਨੂੰ ਪਰਮਾਤਮਾ ਦਾ ਨਾਮ-ਰਤਨ ਲੱਭ ਪੈਂਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਸਦਾ-ਥਿਰ ਰਹਿਣ ਵਾਲੀ ਇੱਜ਼ਤ ਮਿਲਦੀ ਹੈ ।
True is the glorious greatness of the jewel of the Name.
 
ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥
ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਹੀ (ਆਪਣੇ ਜੀਵਨ-ਮਨੋਰਥ ਨੂੰ) ਪਛਾਣਦਾ ਹੈ, ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।੭।
One who understands his own self, realizes the Lord. His light merges into the Light. ||7||
 
ਨਾਵਹੁ ਭੁਲੀ ਚੋਟਾ ਖਾਏ ॥
ਜੇਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਨਾਮ ਤੋਂ ਖੁੰਝੀ ਰਹਿੰਦੀ ਹੈ ਉਹ ਦੁੱਖ ਸਹਾਰਦੀ ਹੈ
Wandering from the Name, he endures beatings.
 
ਬਹੁਤੁ ਸਿਆਣਪ ਭਰਮੁ ਨ ਜਾਏ ॥
(ਦੁਨੀਆ ਦੇ ਕੰਮਾਂ ਵਿਚ ਭਾਵੇਂ ਉਹ) ਬਹੁਤ ਸਿਆਣਪ (ਵਿਖਾਵੇ), ਉਸ ਦੀ (ਮਾਇਆ ਦੀ) ਭਟਕਣਾ ਦੂਰ ਨਹੀਂ ਹੁੰਦੀ ।
Even great cleverness does not dispel doubt.
 
ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥
ਜੇਹੜੇ ਬੰਦੇ ਪਰਮਾਤਮਾ ਦੀ ਯਾਦ ਵਲੋਂ ਅਵੇਸਲੇ ਰਹਿੰਦੇ ਹਨ ਪਰਮਾਤਮਾ ਨੂੰ ਚੇਤੇ ਨਹੀਂ ਕਰਦੇ, (ਉਹ ਮਾਇਆ ਦੇ ਮੋਹ ਵਿਚ) ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਹਨ, ਉਹ (ਮੋਹ ਦੇ) ਬਹੁਤ ਹੀ ਭਾਰੇ ਬੋਝ ਹੇਠ ਲੱਦੇ ਰਹਿੰਦੇ ਹਨ ।੮।
The unconscious fool does not remain conscious of the Lord; he putrifies and rots away to death, carrying his heavy load of sin. ||8||
 
ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥
(ਮਾਇਆ ਦੇ ਮੋਹ ਵਿਚ ਫਸਿਆਂ ਦਾ ਜਿਧਰ ਕਿਧਰ ਭੀ ਹਾਲ ਵੇਖੋ) ਝਗੜਿਆਂ ਤੋਂ ਵਿਰੋਧ ਤੋਂ ਕੋਈ ਭੀ ਖ਼ਾਲੀ ਨਹੀਂ ਹੈ
No one is free of conflict and strife.
 
ਮੈ ਦੇਖਾਲਿਹੁ ਤਿਸੁ ਸਾਲਾਹੀ ॥
(ਤੇ ਤੁਹਾਨੂੰ ਯਕੀਨ ਨਹੀਂ ਆਉਂਦਾ ਤਾਂ) ਮੈਨੂੰ ਕੋਈ ਐਸਾ ਵਿਖਾਓ, ਮੈਂ ਉਸ ਦਾ ਸਤਕਾਰ ਕਰਦਾ ਹਾਂ ।
Show me anyone who is, and I will praise him.
 
ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥
ਆਪਣਾ ਮਨ ਤੇ ਸਰੀਰ ਭੇਟਾ ਕੀਤਿਆਂ ਹੀ (ਭਾਵ, ਆਪਣੇ ਮਨ ਦੀ ਅਗਵਾਈ ਤੇ ਗਿਆਨ-ਇੰਦ੍ਰਿਆਂ ਦੀ ਭਟਕਣਾ ਛੱਡਿਆਂ ਹੀ) ਜਗਤ ਦਾ ਜੀਵਨ ਪਰਮਾਤਮਾ ਮਿਲਦਾ ਹੈ, ਤਦੋਂ ਹੀ ਉਸ ਨਾਲ ਸਾਂਝ ਬਣਦੀ ਹੈ ।੯।
Dedicating mind and body to God, one meets the Lord, the Life of the World, and becomes just like Him. ||9||
 
ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥
ਕੋਈ ਆਦਮੀ ਨਹੀਂ ਜਾਣ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ ।
No one knows the state and extent of God.
 
ਜੇ ਕੋ ਵਡਾ ਕਹਾਇ ਵਡਾਈ ਖਾਵੈ ॥
ਜੇ ਕੋਈ ਮਨੁੱਖ ਆਪਣੇ ਆਪ ਨੂੰ ਵੱਡਾ ਅਖਵਾ ਕੇ (ਇਹ ਮਾਣ ਕਰੇ ਕਿ ਮੈਂ ਪ੍ਰਭੂ ਦੀ ਗਤਿ ਮਿਤਿ ਲੱਭ ਸਕਦਾ ਹਾਂ ਤਾਂ ਇਹ) ਮਾਣ ਉਸ ਦੇ ਆਤਮਕ ਜੀਵਨ ਨੂੰ ਤਬਾਹ ਕਰ ਦੇਂਦਾ ਹੈ ।
Whoever calls himself great, will be eaten by his greatness.
 
ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥
ਸਾਰੀ ਸ੍ਰਿਸ਼ਟੀ ਸਦਾ-ਥਿਰ ਰਹਿਣ ਵਾਲੇ ਮਾਲਕ ਨੇ ਪੈਦਾ ਕੀਤੀ ਹੈ (ਸਭ ਨੂੰ ਦਾਤਾਂ ਦੇਂਦਾ ਹੈ, ਪਰ ਉਸ ਦੀਆਂ) ਦਾਤਾਂ ਵਿਚ ਕਮੀ ਨਹੀਂ ਹੁੰਦੀ ।੧੦।
There is no lack of gifts of our True Lord and Master. He created all. ||10||
 
ਵਡੀ ਵਡਿਆਈ ਵੇਪਰਵਾਹੇ ॥
(ਪਰਮਾਤਮਾ ਦੀ ਇਹ ਇਕ) ਬੜੀ ਭਾਰੀ ਸਿਫ਼ਤਿ ਹੈ ਕਿ (ਇਤਨੇ ਵੱਡੇ ਜਗਤ-ਪਰਵਾਰ ਦਾ ਮਾਲਕ-ਖਸਮ ਹੋ ਕੇ ਭੀ) ਬੇ-ਪਰਵਾਹ ਹੈ (ਪ੍ਰਬੰਧ ਕਰਨ ਵਿਚ ਘਬਰਾਂਦਾ ਨਹੀਂ),
Great is the glorious greatness of the independent Lord.
 
ਆਪਿ ਉਪਾਏ ਦਾਨੁ ਸਮਾਹੇ ॥
ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ ਸਭ ਨੂੰ ਰਿਜ਼ਕ ਅਪੜਾਂਦਾ ਹੈ ।
He Himself created, and gives sustanance to all.
 
ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥
ਸਭ ਦਾਤਾਂ ਦਾ ਮਾਲਕ ਪ੍ਰਭੂ ਦਇਆ ਦਾ ਸੋਮਾ ਹੈ, ਕਿਸੇ ਭੀ ਜੀਵ ਤੋਂ ਦੂਰ ਨਹੀਂ ਹੈ, ਉਹ ਰਜ਼ਾ ਦਾ ਮਾਲਕ ਜਿਸ ਜੀਵ ਨੂੰ ਮਿਲ ਪੈਂਦਾ ਹੈ ਉਹ (ਭੀ) ਆਤਮਕ ਅਡਲੋਤਾ ਵਿਚ ਟਿਕ ਜਾਂਦਾ ਹੈ ।੧੧।
The Merciful Lord is not far away; the Great Giver spontaneously unites with Himself, by His Will. ||11||
 
ਇਕਿ ਸੋਗੀ ਇਕਿ ਰੋਗਿ ਵਿਆਪੇ ॥
(ਸ੍ਰਿਸ਼ਟੀ ਦੇ) ਅਨੇਕਾਂ ਜੀਵ ਸੋਗ ਵਿਚ ਗ੍ਰਸੇ ਰਹਿੰਦੇ ਹਨ, ਅਨੇਕਾਂ ਜੀਵ ਰੋਗ ਹੇਠ ਦਬਾਏ ਰਹਿੰਦੇ ਹਨ
Some are sad, and some are afflicted with disease.
 
ਜੋ ਕਿਛੁ ਕਰੇ ਸੁ ਆਪੇ ਆਪੇ ॥
ਜੋ ਕੁਝ ਕਰਦਾ ਹੈ ਪ੍ਰਭੂ ਆਪ ਹੀ ਆਪ ਕਰਦਾ ਹੈ ।
Whatever God does, He does by Himself.
 
ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥
ਜੋ ਮਨੁੱਖ ਗੁਰੂ ਦੀ ਪੂਰੀ ਮਤਿ ਦੀ ਰਾਹੀਂ ਪਰਮਾਤਮਾ ਦੀ ਭਗਤੀ ਕਰਦਾ ਹੈ ਪਰਮਾਤਮਾ ਨਾਲ ਪੇ੍ਰਮ ਗੰਢਦਾ ਹੈ, ਉਹ ਉਸ ਅਮਰ ਪ੍ਰਭੂ ਵਿਚ ਲੀਨ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਉਸ ਨੂੰ ਆਪਣਾ ਆਪ ਲਖਾ ਦੇਂਦਾ ਹੈ (ਤੇ ਉਸ ਨੂੰ ਕੋਈ ਸੋਗ ਕੋਈ ਰੋਗ ਨਹੀਂ ਵਿਆਪਦਾ) ।੧੨।
Through loving devotion, and the Perfect Teachings of the Guru, the unstruck sound current of the Shabad is realized. ||12||
 
ਇਕਿ ਨਾਗੇ ਭੂਖੇ ਭਵਹਿ ਭਵਾਏ ॥
ਅਨੇਕਾਂ ਬੰਦੇ (ਜਗਤ ਤਿਆਗ ਕੇ) ਨੰਗੇ ਰਹਿੰਦੇ ਹਨ, ਭੁੱਖਾਂ ਕੱਟਦੇ ਹਨ (ਤਿਆਗ ਦੇ ਭੁਲੇਖੇ ਦੇ) ਭਟਕਾਏ ਹੋਏ (ਥਾਂ ਥਾਂ) ਭੌਂਦੇ ਫਿਰਦੇ ਹਨ ।
Some wander and roam around, hungry and naked.
 
ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥
ਅਨੇਕਾਂ ਬੰਦੇ (ਕਿਸੇ ਮਿਥੀ ਆਤਮਕ ਉੱਨਤੀ ਦੀ ਪ੍ਰਾਪਤੀ ਦੀ ਖ਼ਾਤਰ) ਆਪਣੇ ਸਰੀਰ ਉਤੇ ਧੱਕਾ-ਜ਼ੋਰ ਕਰ ਕੇ ਮਰਦੇ ਹਨ ।
Some act in stubbornness and die, but do not know the value of God.
 
ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥
ਪਰ ਅਜੇਹਾ ਕੋਈ ਮਨੁੱਖ (ਮਨੁੱਖਾ ਜੀਵਨ ਦੀ) ਕਦਰ ਨਹੀਂ ਸਮਝਦਾ, ਅਜੇਹੇ ਕਿਸੇ ਬੰਦੇ ਨੂੰ ਚੰਗੇ ਮੰਦੇ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ । ਉਹੀ ਬੰਦਾ ਸਮਝਦਾ ਹੈ ਜੋ ਗੁਰੂ ਦਾ ਸ਼ਬਦ ਕਮਾਂਦਾ ਹੈ (ਜੋ ਗੁਰੂ ਦੇ ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ) ।੧੩।
They do not know the difference between good and bad; this is understood only through the practice of the Word of the Shabad. ||13||
 
ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥
ਅਨੇਕਾਂ ਬੰਦੇ (ਜਗਤ ਤਿਆਗ ਕੇ) ਤੀਰਥ (ਤੀਰਥਾਂ) ਉਤੇ ਇਸ਼ਨਾਨ ਕਰਦੇ ਹਨ, ਤੇ ਅੰਨ ਨਹੀਂ ਖਾਂਦੇ (ਦੁਧਾਧਾਰੀ ਬਣਦੇ ਹਨ) ।
Some bathe at sacred shrines and refuse to eat.
 
ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥
ਅਨੇਕਾਂ ਬੰਦੇ (ਤਿਆਗੀ ਬਣ ਕੇ) ਅੱਗ ਬਾਲਦੇ ਹਨ (ਧੂਣੀਆਂ ਤਪਾਂਦੇ ਹਨ ਤੇ) ਆਪਣੇ ਸਰੀਰ ਨੂੰ (ਤਪਾਂ ਦਾ) ਕਸ਼ਟ ਦੇਂਦੇ ਹਨ
Some torment their bodies in burning fire.
 
ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥
ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਮਿਲਦੀ । ਸਿਮਰਨ ਤੋਂ ਬਿਨਾ ਹੋਰ ਕਿਸੇ ਤਰੀਕੇ ਨਾਲ ਕੋਈ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘ ਸਕਦਾ ।੧੪।
Without the Lord's Name, liberation is not obtained; how can anyone cross over? ||14||
 
ਗੁਰਮਤਿ ਛੋਡਹਿ ਉਝੜਿ ਜਾਈ ॥
(ਕਈ ਬੰਦੇ ਐਸੇ ਹਨ ਜੋ) ਔਝੜੇ ਜਾ ਕੇ ਗੁਰੂ ਦੀ ਮਤਿ ਤੇ ਤੁਰਨਾ ਛੱਡ ਦੇਂਦੇ ਹਨ ।
Abandoning the Guru's Teachings, some wander in the wilderness.
 
ਮਨਮੁਖਿ ਰਾਮੁ ਨ ਜਪੈ ਅਵਾਈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਅਵੈੜਾ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਜਪਦਾ ।
The self-willed manmukhs are destitute; they do not meditate on the Lord.
 
ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥
ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਬੰਦੇ (ਨਿਰਾ) ਮਾਇਆ ਦਾ ਧੰਧਾ ਹੀ ਕਰਦੇ ਰਹਿੰਦੇ ਹਨ, ਅਜੇਹੇ ਬੰਦੇ ਖ਼ੁਆਰ ਹੋ ਹੋ ਕੇ (ਮਾਇਆ ਦੇ ਮੋਹ ਦੇ ਸਮੁੰਦਰ ਵਿਚ ਹੀ) ਗੋਤੇ ਖਾਂਦੇ ਰਹਿੰਦੇ ਹਨ (ਮਾਇਆ ਦੇ ਮੋਹ ਦੇ) ਝੂਠੇ ਧੰਧੇ ਵਿਚ (ਫਸੇ ਰਹਿਣ ਕਰਕੇ) ਆਤਮਕ ਮੌਤ ਉਹਨਾਂ ਦੀ ਵੈਰਨ ਬਣ ਜਾਂਦੀ ਹੈ ।੧੫।
They are ruined, destroyed and drowned from practicing falsehood; death is the enemy of the false. ||15||
 
ਹੁਕਮੇ ਆਵੈ ਹੁਕਮੇ ਜਾਵੈ ॥
ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਬੰਦੇ (ਨਿਰਾ) ਮਾਇਆ ਦਾ ਧੰਧਾ ਹੀ ਕਰਦੇ ਰਹਿੰਦੇ ਹਨ, ਅਜੇਹੇ ਬੰਦੇ ਖ਼ੁਆਰ ਹੋ ਹੋ ਕੇ (ਮਾਇਆ ਦੇ ਮੋਹ ਦੇ ਸਮੁੰਦਰ ਵਿਚ ਹੀ) ਗੋਤੇ ਖਾਂਦੇ ਰਹਿੰਦੇ ਹਨ (ਮਾਇਆ ਦੇ ਮੋਹ ਦੇ) ਝੂਠੇ ਧੰਧੇ ਵਿਚ (ਫਸੇ ਰਹਿਣ ਕਰਕੇ) ਆਤਮਕ ਮੌਤ ਉਹਨਾਂ ਦੀ ਵੈਰਨ ਬਣ ਜਾਂਦੀ ਹੈ ।੧੫।
By the Hukam of the Lord's Command, they come, and by the Hukam of His Command, they go.
 
ਬੂਝੈ ਹੁਕਮੁ ਸੋ ਸਾਚਿ ਸਮਾਵੈ ॥
ਜੇਹੜਾ ਜੀਵ ਉਸ ਦੀ ਰਜ਼ਾ ਨੂੰ ਸਮਝ ਲੈਂਦਾ ਹੈ ਉਹ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।
One who realizes His Hukam, merges in the True Lord.
 
ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ) ਕਾਰ ਕਰਦਾ ਹੈ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ ।੧੬।੫।
O Nanak, he merges in the True Lord, and his mind is pleased with the Lord. The Gurmukhs do His work. ||16||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by