ਮਾਰੂ ਮਹਲਾ ੧ ॥
Maaroo, First Mehl:
 
ਹਰਿ ਸਾ ਮੀਤੁ ਨਾਹੀ ਮੈ ਕੋਈ ॥
ਮੈਨੂੰ ਪਰਮਾਤਮਾ ਵਰਗਾ ਹੋਰ ਕੋਈ ਮਿੱਤਰ ਨਹੀਂ ਦਿੱਸਦਾ,
I have no other friend like the Lord.
 
ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥
(ਪਰਮਾਤਮਾ ਹੀ ਹੈ) ਜਿਸ ਨੇ ਮੈਨੂੰ ਇਹ ਸਰੀਰ ਦਿੱਤਾ ਇਹ (ਮਨ) ਜਿੰਦ ਦਿੱਤੀ ਤੇ ਮੇਰੇ ਅੰਦਰਿ ਸੁਰਤਿ ਟਿਕਾ ਦਿੱਤੀ ।
He gave me body and mind, and infused consciousness into my being.
 
ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥
(ਉਹ ਸਿਰਫ਼ ਪ੍ਰਭੂ ਹੀ ਹੈ ਜੋ) ਸਾਰੇ ਜੀਵਾਂ ਦੀ ਪਾਲਣਾ ਕਰ ਕੇ ਸਭ ਦੀ ਸੰਭਾਲ ਕਰਦਾ ਹੈ, ਉਹ ਸਭ ਜੀਵਾਂ ਦੇ ਅੰਦਰ ਮੌਜੂਦ ਹੈ, ਸਭ ਦੇ ਦਿਲ ਦੀ ਜਾਣਦਾ ਹੈ, ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ ।੧।
He cherishes and cares for all beings; He is deep within, the wise, all-knowing Lord. ||1||
 
ਗੁਰੁ ਸਰਵਰੁ ਹਮ ਹੰਸ ਪਿਆਰੇ ॥
(ਪਰ ਉਹ ਮਿੱਤਰ-ਪ੍ਰਭੂ ਗੁਰੂ ਦੀ ਸਰਨ ਪਿਆਂ ਮਿਲਦਾ ਹੈ) ਗੁਰੂ ਸਰੋਵਰ ਹੈ, ਅਸੀਂ ਜੀਵ ਉਸ ਪਿਆਰੇ (ਸਰੋਵਰ) ਦੇ ਹੰਸ ਹਾਂ (ਗੁਰੂ ਦੇ ਹੋ ਕੇ ਰਹਿਣ ਵਾਲੇ ਹੰਸਾਂ ਨੂੰ ਗੁਰੂ-ਮਾਨਸਰੋਵਰ ਵਿਚੋਂ ਮੋਤੀ ਮਿਲਦੇ ਹਨ) ।
The Guru is the sacred pool, and I am His beloved swan.
 
ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥
(ਗੁਰੂ ਸਮੁੰਦਰ ਹੈ) ਉਸ ਸਮੁੰਦਰ ਵਿਚ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਰਤਨ ਹਨ, ਲਾਲ ਹਨ, ਮੋਤੀ ਮਾਣਕ ਹਨ, ਹੀਰੇ ਹਨ ।
In the ocean, there are so many jewels and rubies.
 
ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥
(ਗੁਰੂ-ਸਮੁੰਦਰ ਵਿਚ ਟਿਕ ਕੇ) ਪਰਮਾਤਮਾ ਦੇ ਗੁਣ ਗਾਵਿਆਂ ਮਨ (ਹਰੀ ਦੇ ਪੇ੍ਰਮ-ਰੰਗ ਵਿਚ) ਭਿੱਜ ਜਾਂਦਾ ਹੈ, ਸਰੀਰ (ਭੀ) ਭਿੱਜ ਜਾਂਦਾ ਹੈ ।੨।
The Lord's Praises are pearls, gems and diamonds. Singing His Praises, my mind and body are drenched with His Love. ||2||
 
ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥
(ਸਭ ਜੀਵਾਂ ਵਿਚ ਵਿਆਪਕ ਹੁੰਦਿਆਂ ਭੀ) ਪਰਮਾਤਮਾ ਜੀਵਾਂ ਦੀ ਪਹੁੰਚ ਤੋਂ ਪਰੇ ਹੈ, ਅਥਾਹ ਹੈ, ਉਸ ਦੇ ਗੁਣਾਂ (ਦੇ ਸਮੁੰਦਰ) ਦੀ ਹਾਥ ਨਹੀਂ ਲੱਭਦੀ, ਉਹ ਨਿਰਲੇਪ ਹੈ ।
The Lord is inaccessible, inscrutable, unfathomable and unattached.
 
ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥
ਸ੍ਰਿਸ਼ਟੀ ਦੇ ਰਾਖੇ, ਸਭ ਤੋਂ ਵੱਡੇ ਹਰੀ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ।
The Lord's limits cannot be found; the Guru is the Lord of the World.
 
ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥
ਸਭ ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰੱਥ ਪ੍ਰਭੂ ਸਤਿਗੁਰੂ ਦੀ ਮਤਿ ਦੇ ਕੇ ਪਾਰ ਲੰਘਾ ਲੈਂਦਾ ਹੈ । ਜਿਸ ਜੀਵ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ ਉਹ ਉਸ ਦੇ ਪ੍ਰੇਮ-ਰੰਗ ਵਿਚ ਲੀਨ ਹੋ ਜਾਂਦਾ ਹੈ ।੩।
Through the Teachings of the True Guru, the Lord carries us across to the other side. He unites in His Union those who are colored by His Love. ||3||
 
ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥
ਉਹ ਪਰਮਾਤਮਾ ਸਾਰੇ ਜਗਤ ਦਾ ਮੂਲ ਹੈ, ਜੁਗਾਂ ਦੇ ਸ਼ੁਰੂ ਤੋਂ ਹੈ, ਸਭ ਵਿਚ ਵਿਆਪਕ ਤੇ ਸਭ ਨਾਲ ਪਿਆਰ ਕਰਨ ਵਾਲਾ ਹੈ (ਉਹ ਆਪ ਹੀ ਗੁਰੂ ਮਿਲਾਂਦਾ ਹੈ),
Without the True Guru, how can anyone be liberated?
 
ਓਹੁ ਆਦਿ ਜੁਗਾਦੀ ਰਾਮ ਸਨੇਹੀ ॥
ਗੁਰੂ ਨੂੰ ਮਿਲਣ ਤੋਂ ਬਿਨਾ (ਮਾਇਆ ਦੇ ਮੋਹ-ਸਮੁੰਦਰ ਤੋਂ) ਖ਼ਲਾਸੀ ਨਹੀਂ ਮਿਲਦੀ ।
He has been the Friend of the Lord, from the very beginning of time, and all throughout the ages.
 
ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥
ਉਹ ਪਰਮਾਤਮਾ ਮੇਹਰ ਕਰ ਕੇ ਸਾਡੇ ਕੀਤੇ ਔਗੁਣਾਂ ਨੂੰ ਬਖ਼ਸ਼ਦਾ ਹੈ, ਸਾਨੂੰ ਔਗੁਣਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਆਪਣੀ ਹਜ਼ੂਰੀ ਵਿਚ ਰੱਖਦਾ ਹੈ ।੪।
By His Grace, He grants liberation in His Court; He forgives them for their sins. ||4||
 
ਸਤਿਗੁਰੁ ਦਾਤਾ ਮੁਕਤਿ ਕਰਾਏ ॥
(ਪਰਮਾਤਮਾ ਦੀ ਮੇਹਰ ਨਾਲ ਮਿਲਿਆ ਹੋਇਆ) ਸਤਿਗੁਰੂ ਆਤਮਕ ਜੀਵਨ ਦੇ ਗੁਣਾਂ ਦੀ ਦਾਤਿ ਕਰਦਾ ਹੈ, ਵਿਕਾਰਾਂ ਤੋਂ ਬਚਾਂਦਾ ਹੈ, ਸਾਡੇ ਹਿਰਦੇ ਵਿਚ ਨਾਮ-ਅੰਮ੍ਰਿਤ ਦਾ ਰਸ ਪਾ ਕੇ ਸਾਡੇ ਰੋਗ ਦੂਰ ਕਰਦਾ ਹੈ ।
The True Guru, the Giver, grants liberation;
 
ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥
(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੀ ਤ੍ਰਿਸ਼ਨਾ-ਅੱਗ ਬੁੱਝ ਜਾਂਦੀ ਹੈ ਜਿਸ ਦੀ ਛਾਤੀ (ਨਾਮ ਦੀ ਠੰਢ ਨਾਲ) ਠੰਢੀ-ਠਾਰ ਹੋ ਜਾਂਦੀ ਹੈ, ਜਮ ਮਸੂਲੀਆ ਉਸ ਦੇ ਨੇੜੇ ਨਹੀਂ ਢੁਕਦਾ
all diseases are eradicated, and one is blessed with the Ambrosial Nectar.
 
ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥
ਉਸ ਨੂੰ (ਜਮ ਦਾ) ਮਸੂਲ ਨਹੀਂ ਦੇਣਾ ਪੈਂਦਾ (ਕਿਉਂਕਿ ਉਸ ਨੇ ਗੁਰੂ ਦੀ ਕਿਰਪਾ ਨਾਲ ਸਿਮਰਨ ਤੋਂ ਬਿਨਾ ਕੋਈ ਹੋਰ ਮਾਇਕ ਵੱਖਰ ਆਪਣੇ ਜੀਵਨ-ਬੇੜੇ ਵਿਚ ਲੱਦਿਆ ਹੀ ਨਹੀਂ) ।੫।
Death, the tax collector, does not impose any tax on one whose inner fire has been put out, whose heart is cool and tranquil. ||5||
 
ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥
(ਪਰ ਜਗਤ ਵਿਚ ਆ ਕੇ) ਪੰਛੀ ਜੀਵਾਤਮਾ ਕਾਇਆ-ਨਾਰ ਨਾਲ ਬੜੀ ਪ੍ਰੀਤ ਬਣਾ ਲੈਂਦਾ ਹੈ ।
The body has developed a great love for the soul-swan.
 
ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥
ਇਹ ਜੀਵਾਤਮਾ (ਮਾਨੋ) ਇਕ ਜੋਗੀ ਹੈ (ਜੋ ਜੋਗੀ ਵਾਲੀ ਫੇਰੀ ਪਾ ਕੇ ਜਗਤ ਤੋਂ ਚਲਾ ਜਾਂਦਾ ਹੈ) ਇਹ ਕਾਂਇਆਂ (ਮਾਨੋ) ਇਕ ਸੁੰਦਰ ਇਸਤ੍ਰੀ ਹੈ
He is a Yogi, and she is a beautiful woman.
 
ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥
ਰੰਗ-ਰਲੀਆਂ ਵਿਚ ਮਸਤ ਜੋਗੀ-ਜੀਵਾਤਮਾ ਦਿਨ ਰਾਤ ਕਾਂਇਆਂ ਨੂੰ ਭੋਗਦਾ ਹੈ (ਦਰਗਾਹੋਂ ਸੱਦਾ ਆਉਣ ਤੇ) ਤੁਰਨ ਵੇਲੇ (ਜੋਗੀ-ਜੀਵ ਕਾਇਆ-ਨਾਰ ਨਾਲ) ਸਲਾਹ ਭੀ ਨਹੀਂ ਕਰਦਾ ।੬।
Day and night, he enjoys her with delight, and then he arises and departs without consulting her. ||6||
 
ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥
ਜਗਤ ਪੈਦਾ ਕਰ ਕੇ ਪ੍ਰਭੂ ਸਭ ਜੀਵਾਂ ਦੀ ਰੱਖਿਆ ਕਰਦਾ ਹੈ,
Creating the Universe, God remains diffused throughout it.
 
ਪਉਣ ਪਾਣੀ ਬੈਸੰਤਰੁ ਗਾਜੈ ॥
ਹਵਾ ਪਾਣੀ ਅੱਗ (ਆਦਿਕ ਸਭ ਤੱਤਾਂ ਤੋਂ ਸਰੀਰ ਰਚ ਕੇ ਸਭ ਦੇ ਅੰਦਰ) ਪਰਗਟ ਰਹਿੰਦਾ ਹੈ,
In the wind, water and fire, He vibrates and resounds.
 
ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥
(ਪਰ ਉਸ ਰੱਖਣਹਾਰ ਪ੍ਰਭੂ ਨੂੰ ਭੁਲਾ ਕੇ) ਮੂਰਖ ਮਨ ਕਾਮਾਦਿਕ ਵੈਰੀਆਂ ਦੀ ਸੰਗਤਿ ਵਿਚ ਰਲ ਕੇ ਭਟਕਦਾ ਹੈ, ਤੇ ਆਪਣੇ ਕੀਤੇ ਦਾ ਫਲ ਪਾਂਦਾ ਰਹਿੰਦਾ ਹੈ ।੭।
The mind wavers, keeping company with evil passions; one obtains the rewards of his own actions. ||7||
 
ਨਾਮੁ ਵਿਸਾਰਿ ਦੋਖ ਦੁਖ ਸਹੀਐ ॥
ਪਰਮਾਤਮਾ ਦਾ ਨਾਮ ਭੁਲਾ ਕੇ ਦੋਖਾਂ (ਵਿਕਾਰਾਂ) ਵਿਚ ਫਸ ਜਾਈਦਾ ਹੈ ਦੁੱਖ ਸਹਾਰਨੇ ਪੈਂਦੇ ਹਨ ।
Forgetting the Naam, one suffers the misery of his evil ways.
 
ਹੁਕਮੁ ਭਇਆ ਚਲਣਾ ਕਿਉ ਰਹੀਐ ॥
ਜਦੋਂ ਪ੍ਰਭੂ ਦਾ ਹੁਕਮ (ਸੱਦਾ) ਆਉਂਦਾ ਹੈ, ਇਥੋਂ ਤੁਰਨਾ ਪੈ ਜਾਂਦਾ ਹੈ, ਫਿਰ ਇਥੇ ਰਹਿ ਸਕੀਦਾ ਹੀ ਨਹੀਂ ।
When the order to depart is issued, how can he remain here?
 
ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥
(ਪਰਮਾਤਮਾ ਦੀ ਯਾਦ ਤੋਂ ਖੁੰਝ ਕੇ ਸਾਰੀ ਉਮਰ) ਨਰਕਾਂ ਦੇ ਖੂਹ ਵਿਚ ਗੋਤੇ ਖਾਂਦਾ ਰਹਿੰਦਾ ਹੈ (ਇਉਂ ਤੜਫਦਾ ਰਹਿੰਦਾ ਹੈ) ਜਿਵੇਂ ਪਾਣੀ ਤੋਂ ਬਾਹਰ ਨਿਕਲ ਕੇ ਮੱਛੀ (ਤੜਫਦੀ ਹੈ) ।੮।
He falls into the pit of hell, and suffers like a fish out of water. ||8||
 
ਚਉਰਾਸੀਹ ਨਰਕ ਸਾਕਤੁ ਭੋਗਾਈਐ ॥
ਮਾਇਆ-ਵੇੜ੍ਹਿਆ ਜੀਵ (ਪਰਮਾਤਮਾ ਨੂੰ ਭੁਲਾ ਕੇ) ਚੁਰਾਸੀ ਲੱਖ ਜੂਨਾਂ ਦੇ ਗੇੜ ਦੇ ਦੁੱਖ ਭੋਗਦਾ ਹੈ,
The faithless cynic has to endure 8.4 million hellish incarnations.
 
ਜੈਸਾ ਕੀਚੈ ਤੈਸੋ ਪਾਈਐ ॥
(ਸਿਰਜਣਹਾਰ ਦੀ ਰਜ਼ਾ ਦਾ ਨਿਯਮ ਹੀ ਐਸਾ ਹੈ ਕਿ) ਜਿਹੋ ਜਿਹਾ ਕਰਮ ਕਰੀਦਾ ਹੈ ਤਿਹੋ ਜਿਹਾ ਫਲ ਭੋਗੀਦਾ ਹੈ ।
As he acts, so does he suffer.
 
ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥
ਗੁਰੂ ਦੀ ਸਰਨ ਪੈਣ ਤੋਂ ਬਿਨਾ (ਚੁਰਾਸੀ ਦੇ ਗੇੜ ਵਿਚੋਂ) ਖ਼ਲਾਸੀ ਨਹੀਂ ਹੁੰਦੀ, ਆਪਣੇ ਕੀਤੇ ਕਰਮਾਂ ਦਾ ਬੱਝਾ ਜੀਵ ਉਸ ਗੇੜ ਵਿਚ ਫਸਿਆ ਰਹਿੰਦਾ ਹੈ ।੯।
Without the True Guru, there is no liberation. Bound and gagged by his own actions, he is helpless. ||9||
 
ਖੰਡੇ ਧਾਰ ਗਲੀ ਅਤਿ ਭੀੜੀ ॥
(ਇਸ ਵਿਕਾਰ-ਭਰੇ ਜਗਤ ਵਿਚ ਸਹੀ ਇਨਸਾਨੀ ਜੀਵਨ ਦਾ ਰਸਤਾ, ਮਾਨੋ,) ਇਕ ਬੜੀ ਹੀ ਤੰਗ ਗਲੀ (ਵਿਚੋਂ ਦੀ ਲੰਘਦਾ ਹੈ ਜਿਥੇ ਬੜਾ ਹੀ ਸੰਕੋਚ ਕਰ ਕੇ ਤੁਰਨਾ ਪੈਂਦਾ) ਹੈ (ਉਹ ਰਸਤਾ, ਮਾਨੋ,) ਖੰਡੇ ਦੀ ਧਾਰ (ਵਰਗਾ ਤਿੱ੍ਰਖਾ) ਹੈ (ਜਿਸ ਉਤੋਂ ਲੰਘਦਿਆਂ ਰਤਾ ਭਰ ਭੀ ਡੋਲਿਆਂ ਵਿਕਾਰਾਂ ਦੇ ਸਮੁੰਦਰ ਵਿਚ ਡਿੱਗ ਪਈਦਾ ਹੈ) ।
This path is very narrow, like the sharp edge of a sword.
 
ਲੇਖਾ ਲੀਜੈ ਤਿਲ ਜਿਉ ਪੀੜੀ ॥
ਕੀਤੇ ਕਰਮਾਂ ਦਾ ਹਿਸਾਬ ਭੀ ਮੁਕਾਣਾ ਪੈਂਦਾ ਹੈ (ਭਾਵ, ਜਦ ਤਕ ਮਨ ਵਿਚ ਵਿਕਾਰਾਂ ਦੇ ਸੰਸਕਾਰ ਮੌਜੂਦ ਹਨ, ਤਦ ਤਕ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ) ਜਿਵੇਂ ਤਿਲਾਂ ਨੂੰ (ਕੋਲ੍ਹੂ ਵਿਚ) ਪੀੜਿਆਂ ਹੀ ਤੇਲ ਨਿਕਲਦਾ ਹੈ (ਤਿਵੇਂ ਦੁੱਖ ਦੇ ਕੋਲ੍ਹੂ ਵਿਚ ਪੈ ਕੇ ਵਿਕਾਰਾਂ ਤੋਂ ਖ਼ਲਾਸੀ ਮਿਲਦੀ ਹੈ) ।
When his account is read, he shall be crushed like the sesame seed in the mill.
 
ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥੧੦॥
ਇਸ ਦੁੱਖ ਵਿਚ ਮਾਂ ਪਿਉ ਵਹੁਟੀ ਪੁੱਤਰ ਕੋਈ ਭੀ ਸਹਾਈ ਨਹੀਂ ਹੋ ਸਕਦਾ । ਪਰਮਾਤਮਾ ਦੇ ਨਾਮ-ਰਸ ਦੀ ਪ੍ਰਾਪਤੀ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੁੰਦੀ ।੧੦।
Mother, father, spouse and child - none is anyone's friend in the end. Without the Lord's Love, no one is liberated. ||10||
 
ਮੀਤ ਸਖੇ ਕੇਤੇ ਜਗ ਮਾਹੀ ॥
ਜਗਤ ਵਿਚ (ਭਾਵੇਂ) ਅਨੇਕਾਂ ਹੀ ਮਿੱਤਰ ਸਾਥੀ (ਬਣਾ ਲਈਏ), ਪਰ ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ (ਵਿਕਾਰਾਂ ਦੇ ਸਮੁੰਦਰ ਵਿਚ ਡੁੱਬਦੇ ਜੀਵ ਦਾ) ਕੋਈ ਮਦਦਗਾਰ ਨਹੀਂ ਬਣਦਾ ।
You may have many friends and companions in the world,
 
ਬਿਨੁ ਗੁਰ ਪਰਮੇਸਰ ਕੋਈ ਨਾਹੀ ॥
ਗੁਰੂ ਦੀ ਦੱਸੀ ਸੇਵਾ ਹੀ (ਵਿਕਾਰਾਂ ਤੋਂ) ਖ਼ਲਾਸੀ ਦਾ ਆਸਰਾ ਬਣਦਾ ਹੈ ।
but without the Guru, the Transcendent Lord Incarnate, there is no one at all.
 
ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥
(ਜੇਹੜਾ ਬੰਦਾ) ਹਰ ਵੇਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ (ਉਹ ਵਿਕਾਰਾਂ ਤੋਂ ਸੁਤੰਤਰ ਹੋ ਜਾਂਦਾ ਹੈ) ।੧੧।
Service to the Guru is the way to liberation. Night and day, sing the Kirtan of the Lord's Praises. ||11||
 
ਕੂੜੁ ਛੋਡਿ ਸਾਚੇ ਕਉ ਧਾਵਹੁ ॥
(ਹੇ ਭਾਈ!) ਮਾਇਆ ਦਾ ਮੋਹ ਛੱਡ ਕੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਿਲਣ ਦਾ ਉੱਦਮ ਕਰੋ (ਮਾਇਆ ਵਲੋਂ ਭੀ ਤਰਸੇਵਾਂ ਨਹੀਂ ਰਹੇਗਾ),
Abandon falsehood, and pursue the Truth,
 
ਜੋ ਇਛਹੁ ਸੋਈ ਫਲੁ ਪਾਵਹੁ ॥
ਜੋ ਕੁਝ (ਪ੍ਰਭੂ-ਦਰ ਤੋਂ) ਮੰਗੋਗੇ ਉਹੀ ਮਿਲ ਜਾਇਗਾ ।
and you shall obtain the fruits of your desires.
 
ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥
(ਪਰ ਮਾਇਆ ਇਤਨੀ ਪ੍ਰਬਲ ਹੈ ਕਿ) ਸਦਾ ਕਾਇਮ-ਰਹਿਣ ਵਾਲੇ ਨਾਮ-ਵੱਖਰ ਦੇ ਵਣਜਣ ਵਾਲੇ (ਜਗਤ ਵਿਚ) ਕੋਈ ਵਿਰਲੇ ਹੀ ਹੁੰਦੇ ਹਨ । ਜੇਹੜਾ ਮਨੁੱਖ ਇਹ ਵਣਜ ਕਰਦਾ ਹੈ ਉਹ (ਉੱਚੀ ਆਤਮਕ ਅਵਸਥਾ ਦਾ) ਲਾਭ ਖੱਟ ਲੈਂਦਾ ਹੈ ।੧੨।
Very few are those who trade in the merchandise of Truth. Those who deal in it, obtain the true profit. ||12||
 
ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥
(ਹੇ ਭਾਈ!) ਪਰਮਾਤਮਾ ਦੇ ਨਾਮ ਦਾ ਸੌਦਾ (ਇਥੋਂ) ਖ਼ਰੀਦ ਕੇ ਤੁਰੋ, ਪਰਮਾਤਮਾ ਦਾ ਦਰਸ਼ਨ ਪਾਵੋਗੇ,
Depart with the merchandise of the Name of the Lord, Har, Har,
 
ਦਰਸਨੁ ਪਾਵਹੁ ਸਹਜਿ ਮਹਲਹੁ ॥
ਉਸ ਦੀ ਦਰਗਾਹ ਤੋਂ (ਉਹ ਦਾਤਿ ਮਿਲੇਗੀ ਜਿਸ ਦੀ ਬਰਕਤਿ ਨਾਲ) ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹੋਗੇ ।
and you shall intuitively obtain the Blessed Vision of His Darshan, in the Mansion of His Presence.
 
ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਬੰਦੇ (ਆਤਮਕ ਗੁਣਾਂ ਵਿਚ) ਪੂਰਨ (ਹੋ ਕੇ ਪ੍ਰਭੂ ਦਾ ਨਾਮ-ਵੱਖਰ) ਹਾਸਲ ਕਰ ਲੈਂਦੇ ਹਨ, ਤੇ ਇਸ ਤਰ੍ਹਾਂ ਸਭ ਨਾਲ ਪਿਆਰ ਕਰਨ ਵਾਲੇ ਪਰਮਾਤਮਾ ਨੂੰ (ਆਪਣੇ ਅੰਦਰ ਵੱਸਦਾ ਹੀ) ਪਛਾਣ ਲੈਂਦੇ ਹਨ ।੧੩।
The Gurmukhs search for Him and find Him; they are the perfect humble beings. In this way, they see Him, who looks upon all alike. ||13||
 
ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥
ਕੋਈ ਵਿਰਲੇ (ਭਾਗਾਂ ਵਾਲੇ) ਬੰਦੇ ਗੁਰੂ ਦੀ ਮਤਿ ਲੈ ਕੇ ਬੇਅੰਤ ਗੁਣਾਂ ਦੇ ਮਾਲਕ ਪਰਮਾਤਮਾ ਨੂੰ ਲੱਭ ਲੈਂਦੇ ਹਨ
God is endless; following the Guru's Teachings, some find Him.
 
ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ) ਮਨ ਨੂੰ (ਵਿਕਾਰਾਂ ਵਲ ਦੌੜਨ ਤੋਂ ਹਟਣ ਲਈ) ਸਮਝਾਂਦੇ ਹਨ । ਹੇ ਭਾਈ! ਸਤਿਗੁਰੂ ਦੀ ਬਾਣੀ ਵਿਚ ਪੂਰਨ ਸਰਧਾ ਬਣਾਵੋ ।
Through the Word of the Guru's Shabad, they instruct their minds.
 
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥
ਇਸ ਤਰ੍ਹਾਂ (ਭਾਵ, ਗੁਰੂ ਦੀ ਬਾਣੀ ਵਿਚ ਸਰਧਾ ਬਣਾਇਆਂ) ਸਰਬ-ਵਿਆਪਕ ਪਰਮਾਤਮਾ ਵਿਚ ਲੀਨ ਹੋ ਜਾਈਦਾ ਹੈ (ਤੇ ਵਿਕਾਰਾਂ ਵਲ ਦੀ ਭਟਕਣਾ ਮੁੱਕ ਜਾਂਦੀ ਹੈ) ।੧੪।
Accept as True, Perfectly True, the Word of the True Guru's Bani. In this way, you shall merge in the Lord, the Supreme Soul. ||14||
 
ਨਾਰਦ ਸਾਰਦ ਸੇਵਕ ਤੇਰੇ ॥
ਹੇ ਪ੍ਰਭੂ! ਨਾਰਦ (ਆਦਿਕ ਵੱਡੇ ਵੱਡੇ ਰਿਸ਼ੀ) ਤੇ ਸਾਰਦਾ (ਵਰਗੀਆਂ ਬੇਅੰਤ ਦੇਵੀਆਂ) ਸਭ ਤੇਰੇ (ਹੀ ਦਰ ਦੇ) ਸੇਵਕ ਹਨ
Naarad and Saraswati are Your servants.
 
ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥
ਇਸ ਤ੍ਰਿਭਵਨੀ ਸੰਸਾਰ ਵਿਚ ਵੱਡੇ ਤੋਂ ਵੱਡੇ ਅਖਵਾਣ ਵਾਲੇ ਭੀ ਤੇਰੇ ਦਰ ਦੇ ਸੇਵਕ ਹਨ ।
Your servants are the greatest of the great, throughout the three worlds.
 
ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥
ਇਹ ਸਾਰੀ ਰਚਨਾ ਤੇਰੀ ਹੀ ਰਚੀ ਹੋਈ ਹੈ, ਇਹ ਸਾਰਾ ਸੰਸਾਰ ਤੇਰਾ ਹੀ ਬਣਾਇਆ ਹੋਇਆ ਹੈ । ਤੂੰ ਹਰੇਕ ਜੀਵ ਦੇ ਸਿਰ ਉਤੇ ਰਾਜ਼ਕ ਹੈਂ ।੧੫।
Your creative power permeates all; You are the Great Giver of all. You created the whole creation. ||15||
 
ਇਕਿ ਦਰਿ ਸੇਵਹਿ ਦਰਦੁ ਵਞਾਏ ॥
ਅਨੇਕਾਂ ਹੀ ਜੀਵ (ਤੇਰੇ ਨਾਮ ਦੀ ਬਰਕਤਿ ਨਾਲ ਆਪਣਾ) ਦੁੱਖ ਦਰਦ ਦੂਰ ਕਰ ਕੇ ਤੇਰੇ ਦਰ ਤੇ ਤੇਰੀ ਸੇਵਾ-ਭਗਤੀ ਕਰਦੇ ਹਨ ।
Some serve at Your Door, and their sufferings are dispelled.
 
ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥
ਜਿਨ੍ਹਾਂ ਨੂੰ ਸਤਿਗੁਰੂ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲੈਂਦਾ ਹੈ ਉਹਨਾਂ ਨੂੰ ਪਰਮਾਤਮਾ ਦੀ ਦਰਗਾਹ ਵਿਚ ਆਦਰ-ਸਤਕਾਰ ਮਿਲਦਾ ਹੈ ।
They are robed with honor in the Court of the Lord, and emancipated by the True Guru.
 
ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥
ਜਿਨ੍ਹਾਂ (ਵਡ-ਭਾਗੀਆਂ) ਦੇ ਹਉਮੈ ਦੇ ਬੰਧਨ ਸਤਿਗੁਰੂ ਨੇ ਤੋੜ ਦਿੱਤੇ, ਉਹਨਾਂ ਦੇ ਚੰਚਲ ਮਨ ਨੂੰ ਗੁਰੂ ਨੇ (ਵਿਕਾਰਾਂ ਵਲ) ਭਟਕਣ ਨਹੀਂ ਦਿੱਤਾ ।੧੬।
The True Guru breaks the bonds of egotism, and restrains the fickle consciousness. ||16||
 
ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥
ਹੇ ਭਾਈ! ਤੁਸੀ ਗੁਰੂ ਨੂੰ ਮਿਲੋ, ਤੇ (ਗੁਰੂ ਪਾਸੋਂ) ਉਹ ਢੰਗ ਸਿੱਖ ਲਵੋ ਜਿਸ ਦੀ ਸਹਾਇਤਾ ਨਾਲ ਪਰਮਾਤਮਾ ਨੂੰ ਮਿਲ ਸਕੋ, ਤੇ ਕਰਮਾਂ ਦਾ ਲੇਖਾ ਭੀ ਕੋਈ ਨਾਹ ਰਹਿ ਜਾਏ ।
Meet the True Guru, and search for the way,
 
ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥
ਆਪਣੀ ਹਉਮੈ ਮਾਰ ਕੇ ਗੁਰੂ ਦੀ ਦੱਸੀ ਸੇਵਾ ਕਰੋ ।
by which you may find God, and not have to answer for your account.
 
ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥
ਹੇ ਦਾਸ ਨਾਨਕ! (ਜੇਹੜਾ ਮਨੁੱਖ ਗੁਰੂ ਦੀ ਦੱਸੀ ਕਾਰ ਕਰਦਾ ਹੈ) ਉਹ ਪਰਮਾਤਮਾ ਦੇ ਪੇ੍ਰਮ-ਰੰਗ ਵਿਚ ਭਿੱਜ ਜਾਂਦਾ ਹੈ ।੧੭।੨।੮।
Subdue your egotism, and serve the Guru; O servant Nanak, you shall be drenched with the Lord's Love. ||17||2||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by