ਪਉੜੀ ॥
Pauree:
ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥
ਕਈ ਬੰਦੇ ਮੂਲੀ ਆਦਿਕ ਪੁਟ ਕੇ ਖਾਂਦੇ ਹਨ (ਮੂਲੀ ਆਦਿਕ ਖਾ ਕੇ ਗੁਜ਼ਾਰਾ ਕਰਦੇ ਹਨ) ਤੇ ਜੰਗਲ ਦੇ ਗੋਸ਼ੇ ਵਿਚ ਜਾ ਰਹਿੰਦੇ ਹਨ ।
Some pick and eat fruits and roots, and live in the wilderness.
ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥
ਕਈ ਲੋਕ ਭਗਵੇ ਕੱਪੜੇ ਪਾ ਕੇ ਜੋਗੀ ਤੇ ਸੰਨਿਆਸੀ ਬਣ ਕੇ ਫਿਰਦੇ ਹਨ
Some wander around wearing saffron robes, as Yogis and Sanyaasees.
ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥
(ਪਰ ਉਹਨਾਂ ਦੇ) ਮਨ ਵਿਚ ਬਹੁਤ ਲਾਲਚ ਹੁੰਦਾ ਹੈ, ਕੱਪੜੇ ਤੇ ਭੋਜਨ ਦੀ ਲਾਲਸਾ ਟਿਕੀ ਰਹਿੰਦੀ ਹੈ
But there is still so much desire within them-they still yearn for clothes and food.
ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥
(ਇਸ ਤਰ੍ਹਾਂ) ਅਜਾਈਂ ਮਨੁੱਖਾ ਜਨਮ ਗਵਾ ਕੇ ਨਾਹ ਉਹ ਗ੍ਰਿਹਸਤੀ ਰਹਿੰਦੇ ਹਨ ਤੇ ਨਾਹ ਹੀ ਫ਼ਕੀਰ ।
They waste their lives uselessly; they are neither householders nor renunciates.
ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥
(ਉਹਨਾਂ ਦੇ ਅੰਦਰ) ਤ੍ਰਿਗੁਣੀ (ਮਾਇਆ ਦੀ) ਲਾਲਸਾ ਹੋਣ ਦੇ ਕਾਰਨ ਆਤਮਕ ਮੌਤ ਉਹਨਾਂ ਦੇ ਸਿਰ ਤੋਂ ਟਲਦੀ ਨਹੀਂ ਹੈ ।
The Messenger of Death hangs over their heads, and they cannot escape the three-phased desire.
ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥
ਜਦੋਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਤਾਂ ਸਤਿਗੁਰੂ ਦੀ ਸਿੱਖਿਆ ਤੇ ਤੁਰ ਕੇ ਆਤਮਕ ਮੌਤ ਉਸਦੇ ਨੇੜੇ ਨਹੀਂ ਆਉਂਦੀ ।
Death does not even approach those who follow the Guru's Teachings, and become the slaves of the Lord's slaves.
ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥
ਗੁਰੂ ਦਾ ਸੱਚਾ ਸਬਦ ਤੇ ਪ੍ਰਭੂ (ਉਸ ਦੇ) ਮਨ ਵਿਚ ਹੋਣ ਕਰਕੇ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਹੀ ਤਿਆਗੀ ਹੈ ।
The True Word of the Shabad abides in their true minds; within the home of their own inner beings, they remain detached.
ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥
ਹੇ ਨਾਨਕ ! ਜੋ ਮਨੁੱਖ ਆਪਣੇ ਗੁਰੂ ਦੇ ਹੁਕਮ ਵਿਚ ਤੁਰਦੇ ਹਨ, ਉਹ (ਦੁਨੀਆ ਦੀਆਂ) ਲਾਲਸਾ ਤੋਂ ਉਪਰਾਮ ਹੋ ਜਾਂਦੇ ਹਨ ।੫।
O Nanak, those who serve their True Guru, rise from desire to desirelessness. ||5||