ਮਾਰੂ ਮਹਲਾ ੧ ॥
Maaroo, First Mehl:
 
ਅਰਬਦ ਨਰਬਦ ਧੁੰਧੂਕਾਰਾ ॥
(ਜਗਤ ਦੀ ਰਚਨਾ ਤੋਂ ਪਹਿਲਾਂ ਬੇਅੰਤ ਸਮਾ ਜਿਸ ਦੀ ਗਿਣਤੀ ਦੇ ਵਾਸਤੇ) ਅਰਬਦ ਨਰਬਦ (ਲਫ਼ਜ਼ ਭੀ ਨਹੀਂ ਵਰਤੇ ਜਾ ਸਕਦੇ, ਐਸੀ) ਘੁੱਪ ਹਨੇਰੇ ਦੀ ਹਾਲਤ ਸੀ (ਭਾਵ, ਅਜੇਹੀ ਹਾਲਤ ਸੀ ਜਿਸ ਦੀ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ ।
For endless eons, there was only utter darkness.
 
ਧਰਣਿ ਨ ਗਗਨਾ ਹੁਕਮੁ ਅਪਾਰਾ ॥
ਤਦੋਂ ਨਾਹ ਧਰਤੀ ਸੀ ਨਾਹ ਆਕਾਸ਼ ਸੀ ਅਤੇ ਨਾਹ ਹੀ ਕਿਤੇ ਬੇਅੰਤ ਪ੍ਰਭੂ ਦਾ ਹੁਕਮ ਚੱਲ ਰਿਹਾ ਸੀ ।
There was no earth or sky; there was only the infinite Command of His Hukam.
 
ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥
ਤਦੋਂ ਨਾਹ ਦਿਨ ਸੀ ਨਾਹ ਰਾਤ ਸੀ, ਨਾਹ ਚੰਦ ਸੀ ਨਾਹ ਸੂਰਜ ਸੀ । ਤਦੋਂ ਪਰਮਾਤਮਾ ਆਪਣੇ ਆਪ ਵਿਚ ਹੀ (ਮਾਨੋ ਐਸੀ) ਸਮਾਧੀ ਲਾਈ ਬੈਠਾ ਸੀ ਜਿਸ ਵਿਚ ਕੋਈ ਕਿਸੇ ਕਿਸਮ ਦਾ ਫੁਰਨਾ ਨਹੀਂ ਸੀ ।੧।
There was no day or night, no moon or sun; God sat in primal, profound Samaadhi. ||1||
 
ਖਾਣੀ ਨ ਬਾਣੀ ਪਉਣ ਨ ਪਾਣੀ ॥
ਤਦੋਂ ਨਾਹ ਜਗਤ-ਰਚਨਾ ਦੀਆਂ ਚਾਰ ਖਾਣੀਆਂ ਸਨ ਨਾਹ ਜੀਵਾਂ ਦੀਆਂ ਬਾਣੀਆਂ ਸਨ ।
There were no sources of creation or powers of speech, no air or water.
 
ਓਪਤਿ ਖਪਤਿ ਨ ਆਵਣ ਜਾਣੀ ॥
ਤਦੋਂ ਨਾਹ ਹਵਾ ਸੀ ਨਾਹ ਪਾਣੀ ਸੀ, ਨਾਹ ਉਤਪੱਤੀ ਸੀ ਨਾਹ ਪਰਲੌ ਸੀ, ਨਾਹ ਜੰਮਣ ਸੀ ਨਾਹ ਮਰਨ ਸੀ ।
There was no creation or destruction, no coming or going.
 
ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥
ਤਦੋਂ ਨਾਹ ਧਰਤੀ ਦੇ ਨੌ ਖੰਡ ਸਨ ਨਾਹ ਪਾਤਾਲ ਸੀ, ਨਾਹ ਸਤ ਸਮੁੰਦਰ ਸਨ ਤੇ ਨਾਹ ਹੀ ਨਦੀਆਂ ਵਿਚ ਪਾਣੀ ਵਹਿ ਰਿਹਾ ਸੀ ।੨।
There were no continents, nether regions, seven seas, rivers or flowing water. ||2||
 
ਨਾ ਤਦਿ ਸੁਰਗੁ ਮਛੁ ਪਇਆਲਾ ॥
ਤਦੋਂ ਨਾਹ ਸੁਰਗ-ਲੋਕ ਸੀ, ਨਾਹ ਮਾਤ-ਲੋਕ ਸੀ ਤੇ ਨਾਹ ਹੀ ਪਤਾਲ ਸੀ ।
There were no heavenly realms, earth or nether regions of the underworld.
 
ਦੋਜਕੁ ਭਿਸਤੁ ਨਹੀ ਖੈ ਕਾਲਾ ॥
ਤਦੋਂ ਨਾਹ ਕੋਈ ਦੋਜ਼ਖ਼ ਸੀ ਨਾਹ ਬਹਿਸ਼ਤ ਸੀ, ਤੇ ਨਾਹ ਹੀ ਮੌਤ ਲਿਆਉਣ ਵਾਲਾ ਕਾਲ ਸੀ ।
There was no heaven or hell, no death or time.
 
ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥
ਤਦੋਂ ਨਾਹ ਸੁਰਗ ਸੀ ਨਾਹ ਨਰਕ ਸੀ, ਨਾਹ ਜੰੰਮਣ ਸੀ ਨਾਹ ਮਰਨ ਸੀ, ਨਾਹ ਕੋਈ ਜੰਮਦਾ ਸੀ ਨਾਹ ਮਰਦਾ ਸੀ ।੩।
There was no hell or heaven, no birth or death, no coming or going in reincarnation. ||3||
 
ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥
ਤਦੋਂ ਨਾਹ ਕੋਈ ਬ੍ਰਹਮਾ ਸੀ ਨਾਹ ਵਿਸ਼ਨੂੰ ਸੀ ਤੇ ਨਾਹ ਹੀ ਸ਼ਿਵ ਸੀ ।
There was no Brahma, Vishnu or Shiva.
 
ਅਵਰੁ ਨ ਦੀਸੈ ਏਕੋ ਸੋਈ ॥
ਤਦੋਂ ਇਕ ਪਰਮਾਤਮਾ ਹੀ ਪਰਮਾਤਮਾ ਸੀ, ਹੋਰ ਕੋਈ ਵਿਅਕਤੀ ਨਹੀਂ ਸੀ ਦਿੱਸਦਾ ।
No one was seen, except the One Lord.
 
ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥
ਤਦੋਂ ਨਾਹ ਕੋਈ ਇਸਤ੍ਰੀ ਸੀ ਨਾਹ ਕੋਈ ਮਰਦ ਸੀ ਤਦੋਂ ਨਾਹ ਕੋਈ ਜਾਤਿ ਸੀ ਨਾਹ ਕਿਸੇ ਜਾਤਿ ਵਿਚ ਕੋਈ ਜਨਮ ਹੀ ਲੈਂਦਾ ਸੀ । ਨਾਹ ਕੋਈ ਦੁੱਖ ਭੋਗਣ ਵਾਲਾ ਜੀਵ ਹੀ ਸੀ ।੪।
There was no female or male, no social class or caste of birth; no one experienced pain or pleasure. ||4||
 
ਨਾ ਤਦਿ ਜਤੀ ਸਤੀ ਬਨਵਾਸੀ ॥
ਤਦੋਂ ਨਾਹ ਕੋਈ ਜਤੀ ਸੀ ਨਾਹ ਕੋਈ ਸਤੀ ਸੀ ਤੇ ਨਾਹ ਕੋਈ ਤਿਆਗੀ ਸੀ ।
There were no people of celibacy or charity; no one lived in the forests.
 
ਨਾ ਤਦਿ ਸਿਧ ਸਾਧਿਕ ਸੁਖਵਾਸੀ ॥
ਤਦੋਂ ਨਾਹ ਕੋਈ ਸਿੱਧ ਸਨ ਨਾਹ ਸਾਧਿਕ ਸਨ ਤੇ ਨਾਹ ਹੀ ਕੋਈ ਗ੍ਰਿਹਸਤੀ ਸਨ ।
There were no Siddhas or seekers, no one living in peace.
 
ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥
ਤਦੋਂ ਨਾਹ ਕੋਈ ਜੋਗੀਆਂ ਦਾ ਤੇ ਨਾਹ ਕੋਈ ਜੰਗਮਾਂ ਦਾ ਭੇਖ ਸੀ, ਤੇ ਨਾਹ ਹੀ ਕੋਈ ਜੋਗੀਆਂ ਦਾ ਗੁਰੂ ਅਖਵਾਣ ਵਾਲਾ ਸੀ ।੫।
There were no Yogis, no wandering pilgrims, no religious robes; no one called himself the master. ||5||
 
ਜਪ ਤਪ ਸੰਜਮ ਨਾ ਬ੍ਰਤ ਪੂਜਾ ॥
ਤਦੋਂ ਨਾਹ ਕਿਤੇ ਜਪ ਹੋ ਰਹੇ ਸਨ ਨਾਹ ਤਪ ਹੋ ਰਹੇ ਸਨ, ਨਾਹ ਕਿਤੇ ਸੰਜਮ ਸਾਧੇ ਜਾ ਰਹੇ ਸਨ ਨਾਹ ਵਰਤ ਰੱਖੇ ਜਾ ਰਹੇ ਸਨ ਤੇ ਨਾਹ ਹੀ ਪੂਜਾ ਕੀਤੀ ਜਾ ਰਹੀ ਸੀ ।
There was no chanting or meditation, no self-discipline, fasting or worship.
 
ਨਾ ਕੋ ਆਖਿ ਵਖਾਣੈ ਦੂਜਾ ॥
ਤਦੋਂ ਕੋਈ ਐਸਾ ਜੀਵ ਨਹੀਂ ਸੀ ਜੋ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਜ਼ਿਕਰ ਕਰ ਸਕਦਾ ।
No one spoke or talked in duality.
 
ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥
ਤਦੋਂ ਪਰਮਾਤਮਾ ਆਪ ਹੀ ਆਪਣੇ ਆਪ ਵਿਚ ਪਰਗਟ ਹੋ ਕੇ ਖ਼ੁਸ਼ ਹੋ ਰਿਹਾ ਸੀ ਤੇ ਆਪਣੇ ਵਡੱਪਣ ਦਾ ਮੁੱਲ ਆਪ ਹੀ ਪਾਂਦਾ ਸੀ ।੬।
He created Himself, and rejoiced; He evaluates Himself. ||6||
 
ਨਾ ਸੁਚਿ ਸੰਜਮੁ ਤੁਲਸੀ ਮਾਲਾ ॥
ਤਦੋਂ ਨਾਹ ਕਿਤੇ ਸੁੱਚ ਰੱਖੀ ਜਾ ਰਹੀ ਸੀ, ਨਾਹ ਕਿਤੇ ਕੋਈ ਸੰਜਮ ਕੀਤਾ ਜਾ ਰਿਹਾ ਸੀ, ਨਾਹ ਹੀ ਕਿਤੇ ਤੁਲਸੀ ਦੀ ਮਾਲਾ ਸੀ ।
There was no purification, no self-restraint, no malas of basil seeds.
 
ਗੋਪੀ ਕਾਨੁ ਨ ਗਊ ਗੋੁਆਲਾ ॥
ਤਦੋਂ ਨਾਹ ਕਿਤੇ ਕੋਈ ਗੋਪੀ ਸੀ ਨਾਹ ਕੋਈ ਕਾਨ੍ਹ ਸੀ, ਨਾਹ ਕੋਈ ਗਊ ਸੀ ਨਾਹ ਗਊਆਂ ਦਾ ਰਾਖਾ ਸੀ ।
There were no Gopis, no Krishna, no cows or cowherds.
 
ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥
ਤਦੋਂ ਨਾਹ ਕੋਈ ਤੰਤ੍ਰ ਮੰਤ੍ਰ ਆਦਿਕ ਪਖੰਡ ਸੀ ਤੇ ਨਾਹ ਕੋਈ ਬੰਸਰੀ ਵਜਾ ਰਿਹਾ ਸੀ ।੭।
There were no tantras, no mantras and no hypocrisy; no one played the flute. ||7||
 
ਕਰਮ ਧਰਮ ਨਹੀ ਮਾਇਆ ਮਾਖੀ ॥
ਤਦੋਂ ਨਾਹ ਕਿਤੇ ਧਾਰਮਿਕ ਕਰਮ-ਕਾਂਡ ਸੀ ਨਾਹ ਕਿਤੇ ਮਿੱਠੀ ਮਾਇਆ ਸੀ ।
There was no karma, no Dharma, no buzzing fly of Maya.
 
ਜਾਤਿ ਜਨਮੁ ਨਹੀ ਦੀਸੈ ਆਖੀ ॥
ਤਦੋਂ ਨਾਹ ਕਿਤੇ ਕੋਈ (ਉੱਚੀ ਨੀਵੀਂ) ਜਾਤਿ ਸੀ ਤੇ ਨਾਹ ਹੀ ਕਿਸੇ ਜਾਤਿ ਵਿਚ ਕੋਈ ਜਨਮ ਲੈਂਦਾ ਅੱਖੀਂ ਦਿੱਸਦਾ ਸੀ ।
Social class and birth were not seen with any eyes.
 
ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥
ਤਦੋਂ ਨਾਹ ਕਿਤੇ ਮਾਇਆ ਦੀ ਮਮਤਾ ਦਾ ਜਾਲ ਸੀ, ਨਾਹ ਕਿਤੇ ਕਿਸੇ ਦੇ ਸਿਰ ਉਤੇ ਕਾਲ (ਕੂਕਦਾ ਸੀ) । ਨਾਹ ਕੋਈ ਜੀਵ ਕਿਸੇ ਦਾ ਸਿਮਰਨ-ਧਿਆਨ ਧਰਦਾ ਸੀ ।੮।
There was no noose of attachment, no death inscribed upon the forehead; no one meditated on anything. ||8||
 
ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥
ਤਦੋਂ ਨਾਹ ਕਿਤੇ ਨਿੰਦਿਆ ਸੀ ਨਾਹ ਖ਼ੁਸ਼ਾਮਦ ਸੀ, ਨਾਹ ਕੋਈ ਜੀਵਾਤਮਾ ਸੀ ਨਾਹ ਕੋਈ ਜਿੰਦ ਸੀ ।
There was no slander, no seed, no soul and no life.
 
ਨਾ ਤਦਿ ਗੋਰਖੁ ਨਾ ਮਾਛਿੰਦੋ ॥
ਤਦੋਂ ਨਾਹ ਗੋਰਖ ਸੀ ਨਾਹ ਮਾਛਿੰਦ੍ਰ ਨਾਥ ਸੀ ।
There was no Gorakh and no Maachhindra.
 
ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥
ਤਦੋਂ ਨਾਹ ਕਿਤੇ (ਧਾਰਮਿਕ ਪੁਸਤਕਾਂ ਦੀ) ਗਿਆਨ-ਚਰਚਾ ਸੀ ਨਾਹ ਕਿਤੇ ਸਮਾਧੀ-ਇਸਥਿਤ ਧਿਆਨ ਸੀ, ਤਦੋਂ ਨਾਹ ਕਿਤੇ ਕੁਲਾਂ ਦੀ ਉਤਪੱਤੀ ਸੀ ਤੇ ਨਾਹ ਹੀ ਕੋਈ (ਚੰਗੀ ਕੁਲ ਵਿਚ ਜੰੰਮਣ ਦਾ) ਮਾਣ ਕਰਦਾ ਸੀ ।੯।
There was no spiritual wisdom or meditation, no ancestry or creation, no reckoning of accounts. ||9||
 
ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥
ਤਦੋਂ ਨਾਹ ਕੋਈ ਬ੍ਰਾਹਮਣ ਖੱਤ੍ਰੀ ਆਦਿਕ ਵਰਨ ਸਨ ਨਾਹ ਕਿਤੇ ਜੋਗੀ ਜੰਗਮ ਆਦਿਕ ਭੇਖ ਸਨ ।
There were no castes or social classes, no religious robes, no Brahmin or Kh'shaatriya.
 
ਦੇਉ ਨ ਦੇਹੁਰਾ ਗਊ ਗਾਇਤ੍ਰੀ ॥
ਤਦੋਂ ਨਾਹ ਕੋਈ ਦੇਵਤਾ ਸੀ ਤੇ ਨਾਹ ਦੇਵਤੇ ਦਾ ਮੰਦਰ ਸੀ । ਤਦੋਂ ਨਾਹ ਕੋਈ ਗਊ ਸੀ, ਨਾਹ ਕਿਤੇ ਗਾਇਤ੍ਰੀ ਸੀ ।
There were no demi-gods or temples, no cows or Gaayatri prayer.
 
ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥
ਨਾਹ ਕਿਤੇ ਹਵਨ ਸਨ ਨਾਹ ਜੱਗ ਹੋ ਰਹੇ ਸਨ, ਨਾਹ ਕਿਤੇ ਤੀਰਥਾਂ ਦਾ ਇਸ਼ਨਾਨ ਸੀ ਤੇ ਨਾਹ ਕੋਈ (ਦੇਵ-) ਪੂਜਾ ਕਰ ਰਿਹਾ ਸੀ ।੧੦।
There were no burnt offerings, no ceremonial feasts, no cleansing rituals at sacred shrines of pilgrimage; no one worshipped in adoration. ||10||
 
ਨਾ ਕੋ ਮੁਲਾ ਨਾ ਕੋ ਕਾਜੀ ॥
ਤਦੋਂ ਨਾਹ ਕੋਈ ਮੌਲਵੀ ਸੀ ਨਾਹ ਕਾਜ਼ੀ ਸੀ, ਨਾਹ ਕੋਈ ਸ਼ੇਖ਼ ਸੀ ਨਾਹ ਹਾਜੀ ਸੀ ।
There was no Mullah, there was no Qazi.
 
ਨਾ ਕੋ ਸੇਖੁ ਮਸਾਇਕੁ ਹਾਜੀ ॥
ਤਦੋਂ ਨਾਹ ਕਿਤੇ ਪਰਜਾ ਸੀ ਨਾਹ ਕੋਈ ਰਾਜਾ ਸੀ,
There was no Shaykh, or pilgrims to Mecca.
 
ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥
ਨਾਹ ਕਿਤੇ ਦੁਨੀਆ ਵਾਲੀ ਹਉਮੈ ਹੀ ਸੀ, ਨਾਹ ਕੋਈ ਇਹੋ ਜਿਹੀ ਗੱਲ ਹੀ ਕਰਨ ਵਾਲਾ ਸੀ ।੧੧।
There was no king or subjects, and no worldly egotism; no one spoke of himself. ||11||
 
ਭਾਉ ਨ ਭਗਤੀ ਨਾ ਸਿਵ ਸਕਤੀ ॥
ਤਦੋਂ ਨਾਹ ਕਿਤੇ ਪ੍ਰੇਮ ਸੀ ਨਾਹ ਕਿਤੇ ਭਗਤੀ ਸੀ, ਨਾਹ ਕਿਤੇ ਜੜ੍ਹ ਸੀ ਨਾਹ ਚੇਤਨ ਸੀ ।
There was no love or devotion, no Shiva or Shakti - no energy or matter.
 
ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥
ਤਦੋਂ ਨਾਹ ਕਿਤੇ ਕੋਈ ਸੱਜਣ ਸੀ ਨਾਹ ਮਿੱਤਰ ਸੀ, ਨਾਹ ਕਿਤੇ ਪਿਤਾ ਦਾ ਵੀਰਜ ਸੀ ਨਾਹ ਮਾਂ ਦੀ ਰੱਤ ਸੀ ।
There were no friends or companions, no semen or blood.
 
ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥
ਤਦੋਂ ਪਰਮਾਤਮਾ ਆਪ ਹੀ ਸ਼ਾਹ ਸੀ, ਆਪ ਹੀ ਵਣਜ ਕਰਨ ਵਾਲਾ ਸੀ, ਤਦੋਂ ਉਸ ਸਦਾ-ਥਿਰ ਪ੍ਰਭੂ ਨੂੰ ਇਹੋ ਕੁਝ ਚੰਗਾ ਲੱਗਦਾ ਸੀ ।੧੨।
He Himself is the banker, and He Himself is the merchant. Such is the Pleasure of the Will of the True Lord. ||12||
 
ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥
ਤਦੋਂ ਨਾਹ ਕਿਤੇ ਸ਼ਾਸਤ੍ਰ ਸਿੰਮ੍ਰਿਤੀਆਂ ਤੇ ਵੇਦ ਸਨ, ਨਾਹ ਕਿਤੇ ਕੁਰਾਨ ਅੰਜੀਲ ਆਦਿਕ ਸ਼ਾਮੀ ਕਿਤਾਬਾਂ ਸਨ । ਤਦੋਂ ਕਿਤੇ ਪੁਰਾਣਾਂ ਦੇ ਪਾਠ ਭੀ ਨਹੀਂ ਸਨ ।
There were no Vedas, Korans or Bibles, no Simritees or Shaastras.
 
ਪਾਠ ਪੁਰਾਣ ਉਦੈ ਨਹੀ ਆਸਤ ॥
ਤਦੋਂ ਕਿਤੇ ਪੁਰਾਣਾਂ ਦੇ ਪਾਠ ਭੀ ਨਹੀਂ ਸਨ । ਤਦੋਂ ਨਾਹ ਕਿਤੇ ਸੂਰਜ ਦਾ ਚੜ੍ਹਨਾ ਸੀ ਨਾਹ ਡੁੱਬਣਾ ਸੀ ।
There was no recitation of the Puraanas, no sunrise or sunset.
 
ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥
ਤਦੋਂ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲਾ ਪਰਮਾਤਮਾ ਆਪ ਹੀ ਬੋਲਣ ਚਾਲਣ ਵਾਲਾ ਸੀ, ਆਪ ਹੀ ਅਦ੍ਰਿਸ਼ਟ ਸੀ ਤੇ ਆਪ ਹੀ ਆਪਣੇ ਆਪ ਨੂੰ ਪਰਗਟ ਕਰਨ ਵਾਲਾ ਸੀ ।੧੩।
The Unfathomable Lord Himself was the speaker and the preacher; the unseen Lord Himself saw everything. ||13||
 
ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥
ਜਦੋਂ ਉਸ ਪਰਮਾਤਮਾ ਨੂੰ ਚੰਗਾ ਲੱਗਾ ਤਾਂ ਉਸ ਨੇ ਜਗਤ ਪੈਦਾ ਕਰ ਦਿੱਤਾ ।
When He so willed, He created the world.
 
ਬਾਝੁ ਕਲਾ ਆਡਾਣੁ ਰਹਾਇਆ ॥
ਇਸ ਸਾਰੇ ਜਗਤ-ਖਿਲਾਰੇ ਨੂੰ ਉਸ ਨੇ (ਕਿਸੇ ਦਿੱਸਦੇ) ਸਹਾਰੇ ਤੋਂ ਬਿਨਾ ਹੀ (ਆਪੋ ਆਪਣੇ ਥਾਂ) ਟਿਕਾ ਦਿੱਤਾ ।
Without any supporting power, He sustained the universe.
 
ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥
ਤਦੋਂ ਉਸ ਨੇ ਬ੍ਰਹਮਾ ਵਿਸ਼ਨੂ ਤੇ ਸ਼ਿਵ ਭੀ ਪੈਦਾ ਕਰ ਦਿੱਤੇ, (ਜਗਤ ਵਿਚ) ਮਾਇਆ ਦਾ ਮੋਹ ਭੀ ਵਧਾ ਦਿੱਤਾ ।੧੪।
He created Brahma, Vishnu and Shiva; He fostered enticement and attachment to Maya. ||14||
 
ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥
ਜਿਸ ਕਿਸੇ ਵਿਰਲੇ ਬੰਦੇ ਨੂੰ ਗੁਰੂ ਨੇ ਉਪਦੇਸ਼ ਸੁਣਾਇਆ (ਉਸ ਨੂੰ ਸਮਝ ਆ ਗਈ ਕਿ)
How rare is that person who listens to the Word of the Guru's Shabad.
 
ਕਰਿ ਕਰਿ ਦੇਖੈ ਹੁਕਮੁ ਸਬਾਇਆ ॥
ਪਰਮਾਤਮਾ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਕਰ ਰਿਹਾ ਹੈ, ਹਰ ਥਾਂ ਉਸ ਦਾ ਹੁਕਮ ਚੱਲ ਰਿਹਾ ਹੈ ।
He created the creation, and watches over it; the Hukam of His Command is over all.
 
ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥
ਉਸ ਪਰਮਾਤਮਾ ਨੇ ਆਪ ਹੀ ਖੰਡ ਬ੍ਰਹਮੰਡ ਪਾਤਾਲ ਆਦਿਕ ਬਣਾਏ ਹਨ ਤੇ ਉਹ ਆਪ ਹੀ ਗੁਪਤ ਹਾਲਤ ਤੋਂ ਪਰਗਟ ਹੋਇਆ ਹੈ ।੧੫।
He formed the planets, solar systems and nether regions, and brought what was hidden to manifestation. ||15||
 
ਤਾ ਕਾ ਅੰਤੁ ਨ ਜਾਣੈ ਕੋਈ ॥
ਕੋਈ ਭੀ ਜੀਵ ਪਰਮਾਤਮਾ ਦੀ ਤਾਕਤ ਦਾ ਅੰਤ ਨਹੀਂ ਜਾਣ ਸਕਦਾ ।
No one knows His limits.
 
ਪੂਰੇ ਗੁਰ ਤੇ ਸੋਝੀ ਹੋਈ ॥
ਇਹ ਸਮਝ ਪੂਰੇ ਗੁਰੂ ਤੋਂ ਪੈਂਦੀ ਹੈ।
This understanding comes from the Perfect Guru.
 
ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥
ਹੇ ਨਾਨਕ! ਜੇਹੜੇ ਬੰਦੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ ਉਹ (ਉਸ ਦੀ ਬੇਅੰਤ ਤਾਕਤ ਦੇ ਕੌਤਕ ਵੇਖ ਵੇਖ ਕੇ) ਹੈਰਾਨ ਹੀ ਹੈਰਾਨ ਹੁੰਦੇ ਹਨ ਤੇ ਉਸ ਦੇ ਗੁਣ ਗਾਂਦੇ ਰਹਿੰਦੇ ਹਨ ।੧੬।੩।੧੫।
O Nanak, those who are attuned to the Truth are wonderstruck; singing His Glorious Praises, they are filled with wonder. ||16||3||15||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by