ਮਾਰੂ ਮਹਲਾ ੧ ॥
Maaroo, First Mehl:
ਜਹ ਦੇਖਾ ਤਹ ਦੀਨ ਦਇਆਲਾ ॥
ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੈਨੂੰ ਦੀਨਾਂ ਉਤੇ ਦਇਆ ਕਰਨ ਵਾਲਾ ਪਰਮਾਤਮਾ ਦਿੱਸਦਾ ਹੈ ।
Wherever I look, I see the Lord, merciful to the meek.
ਆਇ ਨ ਜਾਈ ਪ੍ਰਭੁ ਕਿਰਪਾਲਾ ॥
ਉਹ ਕਿਰਪਾ ਦਾ ਸੋਮਾ ਪ੍ਰਭੂ ਨਾਹ ਜੰਮਦਾ ਹੈ ਨਾਹ ਮਰਦਾ ਹੈ ।
God is compassionate; He does not come or go in reincarnation.
ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥
ਸਭ ਜੀਵਾਂ ਦੇ ਅੰਦਰ (ਉਸੇ ਦੀ ਸਿਖਾਈ ਹੋਈ) ਜੀਵਨ-ਜਾਚ ਗੁਪਤ ਵਰਤ ਰਹੀ ਹੈ (ਭਾਵ, ਹਰੇਕ ਜੀਵ ਉਸੇ ਪਰਮਾਤਮਾ ਦੇ ਆਸਰੇ ਜਿਊ ਰਿਹਾ ਹੈ, ਪਰ) ਉਹ ਪਾਤਿਸ਼ਾਹ ਆਪ ਹੋਰ ਆਸਰਿਆਂ ਤੋਂ ਬੇ-ਮੁਥਾਜ ਰਹਿੰਦਾ ਹੈ ।੧।
He pervades all beings in His mysterious way; the Sovereign Lord remains detached. ||1||
ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥
(ਅਸਲ ਸਦਾ ਟਿਕੀ ਰਹਿਣ ਵਾਲੀ ਹਸਤੀ ਤਾਂ ਪਰਮਾਤਮਾ ਆਪ ਹੈ) ਜਗਤ ਉਸ ਪਰਮਾਤਮਾ ਦਾ ਪਰਛਾਵਾਂ ਹੈ (ਜਦੋਂ ਚਾਹੇ ਆਪਣੇ ਇਸ ਪਰਛਾਵੇਂ ਨੂੰ ਆਪਣੇ ਆਪ ਵਿਚ ਹੀ ਗੁੰਮ ਕਰ ਲੈਂਦਾ ਹੈ) ।
The world is a reflection of Him; He has no father or mother.
ਨਾ ਤਿਸੁ ਭੈਣ ਨ ਭਰਾਉ ਕਮਾਇਆ ॥
ਉਹ ਪਰਮਾਤਮਾ ਦਾ ਨਾਹ ਕੋਈ ਪਿਉ ਨਾਹ ਮਾਂ, ਨਾਹ ਕੋਈ ਭੈਣ ਨਾਹ ਭਾਈ ਤੇ ਨਾਹ ਕੋਈ ਸੇਵਕ ।
He has not acquired any sister or brother.
ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥
ਨਾਹ ਉਸ ਨੂੰ ਜਨਮ ਤੇ ਨਾਹ ਮੌਤ, ਨਾਹ ਉਸ ਦੀ ਕੋਈ ਕੁਲ ਤੇ ਨਾਹ ਜਾਤਿ । ਉਸ ਨੂੰ ਬੁਢੇਪਾ ਨਹੀਂ ਵਿਆਪ ਸਕਦਾ, ਉਹ ਮਹਾਨ ਸੇ੍ਰਸ਼ਟ ਹਸਤੀ ਹੈ (ਜਗਤ ਦੇ ਸਭ ਜੀਵਾਂ ਦੇ) ਮਨ ਵਿਚ ਉਹੀ ਪਿਆਰਾ ਲੱਗਦਾ ਹੈ ।੨।
There is no creation or destruction for Him; He has no ancestry or social status. The Ageless Lord is pleasing to my mind. ||2||
ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥
ਹੇ ਪ੍ਰਭੂ! ਤੂੰ ਸਭ ਜੀਵਾਂ ਵਿਚ ਵਿਆਪਕ ਹੋ ਕੇ ਭੀ ਮੌਤ-ਰਹਿਤ ਹੈਂ, ਤੇਰੇ ਸਿਰ ਉਤੇ ਮੌਤ ਸਵਾਰ ਨਹੀਂ ਹੋ ਸਕਦੀ ।
You are the Deathless Primal Being. Death does not hover over Your head.
ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥
ਤੂੰ ਸਰਬ-ਵਿਆਪਕ ਹੈਂ ।
You are the unseen inaccessible and detached Primal Lord.
ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥
ਜਿਸ ਮਨੁੱਖ ਨੇ ਸੇਵਾ ਸੰਤੋਖ (ਵਾਲੇ ਜੀਵਨ) ਵਿਚ (ਰਹਿ ਕੇ) ਗੁਰੂ ਦੇ ਸ਼ਬਦ (ਜੁੜ ਕੇ) ਪੂਰਨ ਅਡੋਲ ਆਤਮਕ ਅਵਸਥਾ ਵਿਚ (ਟਿਕ ਕੇ) ਤੇਰੇ ਚਰਨਾਂ ਵਿਚ ਸੁਰਤਿ ਜੋੜੀ ਹੈ ਉਸ ਦਾ ਹਿਰਦਾ ਠੰਡਾ-ਠਾਰ ਹੋ ਜਾਂਦਾ ਹੈ ।੩।
You are true and content; the Word of Your Shabad is cool and soothing. Through it, we are lovingly, intuitively attuned to You. ||3||
ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥
ਮਾਇਆ ਦੇ ਤਿੰਨ ਗੁਣਾਂ ਦਾ ਪਸਾਰਾ ਪਸਾਰ ਕੇ ਪਰਮਾਤਮਾ ਆਪ (ਇਹਨਾਂ ਤੋਂ ਉਤਾਂਹ) ਚੌਥੇ ਘਰ ਵਿਚ ਟਿਕਿਆ ਰਹਿੰਦਾ ਹੈ (ਜਿਥੇ ਤਿੰਨ ਗੁਣਾਂ ਦੀ ਪਹੁੰਚ ਨਹੀਂ ਹੋ ਸਕਦੀ) ।
The three qualities are pervasive; the Lord dwells in His home, the fourth state.
ਕਾਲ ਬਿਕਾਲ ਕੀਏ ਇਕ ਗ੍ਰਾਸਾ ॥
ਜਨਮ ਤੇ ਮਰਨ ਉਸ ਨੇ ਇਕ ਗਿਰਾਹੀ ਕਰ ਲਏ ਹੋਏ ਹਨ (ਉਸ ਨੂੰ ਨਾਹ ਜਨਮ ਹੈ ਨਾਹ ਮੌਤ) ।
He has made death and birth into a bite of food.
ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥
ਸਾਰੇ ਜੀਵਾਂ ਵਿਚ ਪਰਮਾਤਮਾ ਦੀ ਪਵਿੱਤ੍ਰ ਜੋਤਿ (ਚਾਨਣ ਕਰ ਰਹੀ ਹੈ), ਉਹ ਜਗਤ ਦੀ ਜ਼ਿੰਦਗੀ ਦਾ ਸਹਾਰਾ ਹੈ । ਜਿਸ ਮਨੁੱਖ ਨੂੰ ਗੁਰੂ ਨੇ ਇਕ-ਰਸ ਆਪਣੇ ਸ਼ਬਦ ਵਿਚ ਜੋੜਿਆ ਹੈ ਉਸ ਨੂੰ ਉਸ (ਜਗਜੀਵਨ) ਦਾ ਦੀਦਾਰ ਕਰਾ ਦਿੱਤਾ ਹੈ ।੪।
The immaculate Light is the Life of the whole world. The Guru reveals the unstruck melody of the Shabad. ||4||
ਊਤਮ ਜਨ ਸੰਤ ਭਲੇ ਹਰਿ ਪਿਆਰੇ ॥
ਜੇਹੜੇ ਬੰਦੇ ਪਰਮਾਤਮਾ ਦੇ ਪਿਆਰੇ ਹਨ ਉਹ ਸ੍ਰੇਸ਼ਟ ਜੀਵਨ ਵਾਲੇ ਹਨ ਉਹ ਸੰਤ ਹਨ ਉਹ ਭਲੇ ਹਨ,
Sublime and good are those humble Saints, the Beloveds of the Lord.
ਹਰਿ ਰਸ ਮਾਤੇ ਪਾਰਿ ਉਤਾਰੇ ॥
ਉਹ ਪਰਮਾਤਮਾ ਦੇ ਨਾਮ-ਰਸ ਵਿਚ ਮਸਤ ਰਹਿੰਦੇ ਹਨ, ਪਰਮਾਤਮਾ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।
They are intoxicated with the sublime essence of the Lord, and are carried across to the other side.
ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥
ਹੇ ਨਾਨਕ! ਉਹਨਾਂ ਸੰਤ ਜਨਾਂ ਦੀ ਸੰਗਤਿ ਕਰ ਉਹਨਾਂ ਦੇ ਚਰਨਾਂ ਦੀ ਧੂੜ ਲੈ, ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਨੂੰ ਲੱਭ ਲਿਆ ਹੈ ।੫।
Nanak is the dust of the Society of the Saints; by Guru's Grace, he finds the Lord. ||5||
ਤੂ ਅੰਤਰਜਾਮੀ ਜੀਅ ਸਭਿ ਤੇਰੇ ॥
ਹੇ ਪ੍ਰਭੂ! ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ।
You are the Inner-knower, the Searcher of hearts. All beings belong to You.
ਤੂ ਦਾਤਾ ਹਮ ਸੇਵਕ ਤੇਰੇ ॥
ਹੇ ਪ੍ਰਭੂ! ਅਸੀ ਜੀਵ ਤੇਰੇ ਦਰ ਦੇ ਸੇਵਕ ਹਾਂ, ਤੂੰ ਸਾਨੂੰ ਸਭਨਾਂ ਨੂੰ ਦਾਤਾਂ ਦੇਣ ਵਾਲਾ ਹੈਂ ।
You are the Great Giver; I am Your slave.
ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥
ਕਿਰਪਾ ਕਰ ਕੇ ਸਾਨੂੰ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਦੇਹ । (ਜਿਸ ਉਤੇ ਤੂੰ ਕਿਰਪਾ ਕਰਦਾ ਹੈਂ) ਗੁਰੂ ਨੇ ਉਸ ਦੇ ਅੰਦਰ ਤੇਰੇ ਗਿਆਨ ਦਾ ਰਤਨ ਰੌਸ਼ਨ ਕਰ ਦਿੱਤਾ ਹੈ ।੬।
Please be merciful and bless me with Your Ambrosial Naam, and the jewel, the lamp of the Guru's spiritual wisdom. ||6||
ਪੰਚ ਤਤੁ ਮਿਲਿ ਇਹੁ ਤਨੁ ਕੀਆ ॥
(ਸਰਬ-ਵਿਆਪਕ ਪਰਮਾਤਮਾ ਦੀ ਰਜ਼ਾ ਵਿਚ) ਪੰਜਾਂ ਤੱਤਾਂ ਨੇ ਮਿਲ ਕੇ ਇਹ (ਮਨੁੱਖਾ) ਸਰੀਰ ਬਣਾਇਆ
From the union of the five elements, this body was made.
ਆਤਮ ਰਾਮ ਪਾਏ ਸੁਖੁ ਥੀਆ ॥
ਜਿਸ ਮਨੁੱਖ ਨੇ ਉਸ ਸਰਬ-ਵਿਆਪਕ ਪ੍ਰਭੂ ਨੂੰ ਲੱਭ ਲਿਆ ਉਸ ਦੇ ਅੰਦਰ ਆਤਮਕ ਆਨੰਦ ਬਣ ਗਿਆ ।
Finding the Lord, the Supreme Soul, peace is established.
ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥
(ਪਰਮਾਤਮਾ ਨਾਲ ਸੰਬੰਧ ਬਣਾਣ ਵਾਲੇ ਉਸ ਦੇ) ਕੰਮਾਂ ਨੂੰ ਉਸ ਦੇ ਉੱਦਮ ਨੂੰ ਉਹ ਨਾਮ-ਫਲ ਲੱਗਾ ਜਿਸ ਨੇ ਉਸ ਨੂੰ ਆਤਮਕ ਜੀਵਨ ਬਖ਼ਸ਼ਿਆ, ਉਸ ਨੇ ਆਪਣੇ ਮਨ ਵਿਚ ਹੀ ਪਰਮਾਤਮਾ ਦਾ ਨਾਮ-ਰਤਨ ਲੱਭ ਲਿਆ ।੭।
The good karma of past actions brings fruitful rewards, and man is blessed with the jewel of the Lord's Name. ||7||
ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥
ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ ਉਸ ਨੂੰ ਮਾਇਆ ਦੀ ਭੁੱਖ-ਤੇ੍ਰਹ ਨਹੀਂ ਰਹਿੰਦੀ,
His mind does not feel any hunger or thirst.
ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥
ਉਹ ਨਿਰੰਜਨ ਨੂੰ ਸਭ ਥਾਂ ਹਰੇਕ ਘਟ ਵਿਚ ਪਛਾਣ ਲੈਂਦਾ ਹੈ ।
He knows the Immaculate Lord to be everywhere, in each and every heart.
ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥
ਉਹ ਆਤਮਕ ਜੀਵਨ ਦੇਣ ਵਾਲੇ ਸਿਰਫ਼ ਨਾਮ-ਰਸ ਵਿਚ ਹੀ ਮਸਤ ਰਹਿੰਦਾ ਹੈ, ਦੁਨੀਆ ਦੇ ਰਸਾਂ ਤੋਂ ਉਪਰਾਮ ਰਹਿੰਦਾ ਹੈ । ਗੁਰੂ ਦੀ ਮਤਿ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਆਤਮਕ ਜੀਵਨ ਸੋਹਣਾ ਲੱਗਣ ਲੱਗ ਪੈਂਦਾ ਹੈ ।੮।
Imbued with the Lord's Ambrosial essence, he becomes a pure, detached renunciate; he is lovingly absorbed in the Guru's Teachings. ||8||
ਅਧਿਆਤਮ ਕਰਮ ਕਰੇ ਦਿਨੁ ਰਾਤੀ ॥
ਉਹ ਮਨੁੱਖ ਦਿਨ ਰਾਤ ਉਹੀ ਕਰਮ ਕਰਦਾ ਹੈ ਜੋ ਉਸ ਦੀ ਜਿੰਦ ਨੂੰ ਪਰਮਾਤਮਾ ਨਾਲ ਜੋੜੀ ਰੱਖਦੇ ਹਨ
Whoever does the deeds of the soul, day and night,
ਨਿਰਮਲ ਜੋਤਿ ਨਿਰੰਤਰਿ ਜਾਤੀ ॥
ਉਹ ਪਰਮਾਤਮਾ ਦੀ ਪਵਿਤ੍ਰ ਜੋਤਿ ਨੂੰ ਹਰ ਥਾਂ ਇਕ-ਰਸ ਵਿਆਪਕ ਪਛਾਣ ਲੈਂਦਾ ਹੈ ।
sees the immaculate Divine Light deep within.
ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥
ਸਭ ਰਸਾਂ ਦੇ ਸੋਮੇ ਗੁਰ-ਸ਼ਬਦ ਨੂੰ (ਉਹ ਆਪਣੇ ਹਿਰਦੇ ਵਿਚ ਵਸਾਂਦਾ ਹੈ) । ਉਸ ਦੀ ਜੀਭ ਮਹਾਨ ਸ੍ਰੇਸ਼ਟ ਨਾਮ-ਰਸ ਵਿਚ (ਰਸੀ ਰਹਿੰਦੀ ਹੈ । ਉਹ (ਆਪਣੇ ਅੰਦਰ ਆਤਮਕ ਆਨੰਦ ਦੀ, ਮਾਨੋ,) ਇਕ ਰਸੀਲੀ ਬੰਸਰੀ ਵਜਾਂਦਾ ਹੈ ।੯।
Enraptured with the delightful essence of the Shabad, the source of nectar, my tongue plays the sweet music of the flute. ||9||
ਬੇਣੁ ਰਸਾਲ ਵਜਾਵੈ ਸੋਈ ॥
ਪਰ ਇਹ ਰਸੀਲੀ ਬੰਸਰੀ ਉਹੀ ਮਨੁੱਖ ਵਜਾ ਸਕਦਾ ਹੈ
He alone plays the sweet music of this flute,
ਜਾ ਕੀ ਤ੍ਰਿਭਵਣ ਸੋਝੀ ਹੋਈ ॥
ਜਿਸ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਰਮਾਤਮਾ ਦੀ ਸੂਝ ਪੈ ਜਾਂਦੀ ਹੈ ।
who knows the three worlds.
ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥
ਹੇ ਨਾਨਕ! ਤੂੰ ਭੀ ਗੁਰੂ ਦੀ ਮਤਿ ਲੈ ਕੇ ਇਹ ਜਾਚ ਸਿੱਖ ਲੈ । ਜਿਸ ਕਿਸੇ ਨੇ ਗੁਰੂ ਦੀ ਮਤਿ ਲਈ ਹੈ ਉਸ ਦੀ ਸੁਰਤਿ ਪਰਮਾਤਮਾ ਦੇ ਨਾਮ ਵਿਚ ਜੁੜੀ ਰਹਿੰਦੀ ਹੈ ।੧੦।
O Nanak, know this, through the Guru's Teachings, and lovingly focus yourself on the Lord's Name. ||10||
ਐਸੇ ਜਨ ਵਿਰਲੇ ਸੰਸਾਰੇ ॥
ਜਗਤ ਵਿਚ ਅਜੇਹੇ ਬੰਦੇ ਬਹੁਤ ਥੋੜੇ ਹਨ ਜੋ ਗੁਰੂ ਦੇ ਸ਼ਬਦ ਨੂੰ ਆਪਣੀ ਸੁਰਤਿ ਵਿਚ ਟਿਕਾਂਦੇ ਹਨ
Rare are those beings in this world,
ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥
ਤੇ (ਦੁਨੀਆ ਵਿਚ ਵਿਚਰਦੇ ਹੋਏ ਭੀ ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ ।
who contemplate the Word of the Guru's Shabad, and remain detached.
ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥
ਉਹ ਸੰਸਾਰ-ਸਮੁੰਦਰ ਤੋਂ ਆਪ ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਤੇ ਉਹਨਾਂ ਨੂੰ ਭੀ ਪਾਰ ਲੰਘਾ ਲੈਂਦੇ ਹਨ ਜੋ ਉਹਨਾਂ ਦੀ ਸੰਗਤਿ ਕਰਦੇ ਹਨ । ਜਗਤ ਵਿਚ ਅਜੇਹੇ ਬੰਦਿਆਂ ਦਾ ਆਉਣਾ ਲਾਹੇਵੰਦਾ ਹੈ ।੧੧।
They save themselves, and save all their associates and ancestors; fruitful is their birth and coming into this world. ||11||
ਘਰੁ ਦਰੁ ਮੰਦਰੁ ਜਾਣੈ ਸੋਈ ॥
ਉਹੀ ਬੰਦਾ ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਪਰਮਾਤਮਾ ਦਾ ਮਹਲ ਪਛਾਣ ਲੈਂਦਾ ਹੈ
He alone knows the home of his own heart, and the door to the temple,
ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥
ਜਿਸ ਨੂੰ ਪੂਰੇ ਗੁਰੂ ਤੋਂ (ਉੱਚੀ) ਸਮਝ ਮਿਲਦੀ ਹੈ ।
who obtains perfect understanding from the Guru.
ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥
ਉਸ ਨੂੰ ਸਮਝ ਆ ਜਾਂਦੀ ਹੈ ਕਿ ਇਹ ਸਰੀਰ ਪਰਮਾਤਮਾ ਦੇ ਕਿਲ੍ਹੇ ਹਨ ਮਹਲ ਹਨ । ਉਹ ਮਹਲਾਂ ਦਾ ਮਾਲਕ ਪ੍ਰਭੂ ਸਦਾ ਹੀ ਥਿਰ ਰਹਿਣ ਵਾਲਾ ਹੈ (ਮਨੁੱਖਾ ਸਰੀਰ) ਉਸ ਨੇ ਆਪਣੇ ਬੈਠਣ ਲਈ ਤਖ਼ਤ ਬਣਾਇਆ ਹੋਇਆ ਹੈ ।੧੨।
In the body-fortress is the palace; God is the True Master of this Palace. The True Lord established His True Throne there. ||12||
ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥
ਚੌਦਾਂ ਤਬਕ ਤੇ ਸੂਰਜ ਚੰਦ ਇਸ ਗੱਲ ਦੇ ਗਵਾਹ ਹਨ
The fourteen realms and the two lamps are the witnesses.
ਸੇਵਕ ਪੰਚ ਨਾਹੀ ਬਿਖੁ ਚਾਖੀ ॥
ਕਿ ਉਹ ਮੰਨੇ-ਪ੍ਰਮੰਨੇ ਸੇਵਕ (ਫਿਰ) ਉਸ ਮਾਇਆ-ਜ਼ਹਰ ਨੂੰ ਨਹੀਂ ਚੱਖਦੇ ਜੋ ਆਤਮਕ ਮੌਤ ਲਿਆਉਂਦੀ ਹੈ (ਉਹ ਅਟੱਲ ਆਤਮਕ ਜੀਵਨ ਦੇ ਮਾਲਕ ਬਣ ਜਾਂਦੇ ਹਨ)
The Lord's servants, the self-elect, do not taste the poison of corruption.
ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥
ਇਹ ਬੇ-ਮਿਸਾਲ ਤੇ ਅਮੋਲਕ ਨਾਮ-ਧਨ ਹਰੇਕ ਸਰੀਰ-ਮਹਲ ਦੇ ਅੰਦਰ ਮੌਜੂਦ ਹੈ । ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹੀ ਇਹ ਧਨ ਲੱਭ ਪੈਂਦਾ ਹੈ । (ਜਿਨ੍ਹਾਂ ਨੂੰ ਇਹ ਨਾਮ-ਧਨ ਮਿਲ ਪੈਂਦਾ ਹੈ ਉਹ ਪ੍ਰਭੂ ਦੇ ਮੰਨੇ-ਪ੍ਰਮੰਨੇ ਸੇਵਕ ਅਖਵਾਂਦੇ ਹਨ)।
Deep within, is the priceless, incomparable commodity; meeting with the Guru, the wealth of the Lord is obtained. ||13||
ਤਖਤਿ ਬਹੈ ਤਖਤੈ ਕੀ ਲਾਇਕ ॥
ਜੇਹੜਾ ਮਨੁੱਖ ਗੁਰੂ ਦੀ ਮਤਿ ਤੇ ਤੁਰਦਾ ਹੈ ਉਸ ਦੇ ਪੰਜੇ ਗਿਆਨ-ਇੰਦੇ੍ਰ ਉਸ ਦੇ ਸੇਵਕ ਬਣ ਕੇ ਉਸ ਦੇ ਵੱਸ ਵਿਚ ਰਹਿੰਦੇ ਹਨ, ਉਹ ਹਿਰਦੇ-ਤਖ਼ਤ ਉਤੇ ਬੈਠਣ-ਜੋਗਾ ਹੋ ਜਾਂਦਾ ਹੈ
He alone sits on the throne, who is worthy of the throne.
ਪੰਚ ਸਮਾਏ ਗੁਰਮਤਿ ਪਾਇਕ ॥
ਤੇ ਹਿਰਦੇ-ਤਖ਼ਤ ਉਤੇ ਬੈਠਾ ਰਹਿੰਦਾ ਹੈ (ਭਾਵ, ਨਾਹ ਉਸ ਦੇ ਗਿਆਨ-ਇੰਦ੍ਰੇ ਮਾਇਆ ਵਲ ਡੋਲਦੇ ਹਨ ਅਤੇ ਨਾਹ ਹੀ ਉਸ ਦਾ ਮਨ ਵਿਕਾਰਾਂ ਵਲ ਜਾਂਦਾ ਹੈ) ।
Following the Guru's Teachings, he subdues the five demons, and becomes the Lord's foot soldier.
ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥
ਜੇਹੜਾ ਪਰਮਾਤਮਾ ਸ੍ਰਿਸ਼ਟੀ ਦੇ ਮੁੱਢ ਤੋਂ ਪਹਿਲਾਂ ਦਾ ਹੈ ਜੁਗਾਂ ਦੇ ਆਦਿ ਤੋਂ ਹੈ, ਹੁਣ ਭੀ ਮੌਜੂਦ ਹੈ ਤੇ ਸਦਾ ਲਈ ਕਾਇਮ ਰਹੇਗਾ ਉਹ ਪਰਮਾਤਮਾ ਗੁਰੂ ਦੀ ਮਤਿ ਤੇ ਤੁਰਨ ਵਾਲੇ ਮਨੁੱਖ ਦੇ ਅੰਦਰ ਪਰਗਟ ਹੋ ਕੇ ਉਸ ਦਾ ਸਹਮ ਤੇ ਉਸ ਦੀ ਭਟਕਣਾ ਦੂਰ ਕਰ ਦੇਂਦਾ ਹੈ ।੧੪।
He has existed from the very beginning of time and throughout the ages; He exists here and now, and will always exist. Meditating on Him, skepticism and doubt are dispelled. ||14||
ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥
ਹਿਰਦੇ-ਤਖ਼ਤ ਉਤੇ ਬੈਠੇ ਮਨੁੱਖ ਨੂੰ ਦਿਨ ਰਾਤ ਆਦਰ ਮਿਲਦਾ ਹੈ ।
The Lord of the Throne is greeted and worshipped day and night.
ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥
ਜਿਸ ਮਨੁੱਖ ਨੇ ਗੁਰੂ ਦੀ ਮਤਿ ਤੇ ਤੁਰ ਕੇ ਪਰਮਾਤਮਾ ਦੇ ਚਰਨਾਂ ਨਾਲ ਲਿਵ ਦੀ ਸਾਂਝ ਪਾ ਲਈ ਉਸ ਨੂੰ ਇਹ ਆਦਰ ਸਦਾ ਲਈ ਮਿਲਿਆ ਰਹਿੰਦਾ ਹੈ ਇਹ ਇੱਜ਼ਤ ਸਦਾ ਮਿਲੀ ਰਹਿੰਦੀ ਹੈ ।
This true glorious greatness comes to those who love the Guru's Teachings.
ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ ਜਪੋ । (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਸਿਮਰਨ ਦੀ) ਤਾਰੀ ਤਰੋ । ਜੇਹੜਾ ਮਨੁੱਖ ਸਿਮਰਨ ਕਰਦਾ ਹੈ ਉਹ ਉਸ ਹਰੀ ਨੂੰ ਮਿਲ ਪੈਂਦਾ ਹੈ ਜੋ ਆਖ਼ੀਰ ਤਕ ਸਾਥੀ ਬਣਿਆ ਰਹਿੰਦਾ ਹੈ ।੧੫।੧।੧੮।
O Nanak, meditate on the Lord, and swim across the river; they find the Lord, their best friend, in the end. ||15||1||18||