ਮਾਰੂ ਮਹਲਾ ੧ ॥
Maaroo, First Mehl:
 
ਹਰਿ ਧਨੁ ਸੰਚਹੁ ਰੇ ਜਨ ਭਾਈ ॥
ਹੇ ਭਾਈ ਜਨੋ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ (ਪਰ ਇਹ ਧਨ ਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਮਿਲਦਾ ਹੈ, ਇਸ ਵਾਸਤੇ)
Gather in the wealth of the Lord, O humble Siblings of Destiny.
 
ਸਤਿਗੁਰ ਸੇਵਿ ਰਹਹੁ ਸਰਣਾਈ ॥
ਗੁਰੂ ਦੀ ਦੱਸੀ ਸੇਵਾ ਕਰ ਕੇ ਗੁਰੂ ਦੀ ਸਰਨ ਵਿਚ ਟਿਕੇ ਰਹੋ ।
Serve the True Guru, and remain in His Sanctuary.
 
ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥
(ਜੇਹੜਾ ਮਨੁੱਖ ਇਹ ਆਤਮਕ ਰਸਤਾ ਫੜਦਾ ਹੈ) ਉਸ ਨੂੰ ਕੋਈ (ਕਾਮਾਦਿਕ) ਚੋਰ ਨਹੀਂ ਲੱਗਦਾ (ਕੋਈ ਚੋਰ ਉਸ ਉਤੇ ਆਪਣਾ ਦਾਅ ਨਹੀਂ ਲਾ ਸਕਦਾ ਕਿਉਂਕਿ) ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ ਉਸ ਨੂੰ ਜਗਾ ਦਿੱਤਾ ਹੈ ਤੇ ਉਸ ਦੇ ਅੰਦਰ (ਨਾਮ ਸਿਮਰਨ ਦੀ) ਰੌ ਪੈਦਾ ਹੋਈ ਰਹਿੰਦੀ ਹੈ ।੧।
This wealth cannot be stolen; the celestial melody of the Shabad wells up and keeps us awake and aware. ||1||
 
ਤੂ ਏਕੰਕਾਰੁ ਨਿਰਾਲਮੁ ਰਾਜਾ ॥
ਹੇ ਪ੍ਰਭੂ! ਤੂੰ ਇਕ ਆਪ ਹੀ ਆਪ ਹੈਂ, ਤੈਨੂੰ ਕਿਸੇ ਸਹਾਰੇ ਦੀ ਲੋੜ ਨਹੀਂ, ਤੂੰ ਸਾਰੀ ਸ੍ਰਿਸ਼ਟੀ ਦਾ ਰਾਜਾ ਹੈਂ,
You are the One Universal Creator, the Immaculate King.
 
ਤੂ ਆਪਿ ਸਵਾਰਹਿ ਜਨ ਕੇ ਕਾਜਾ ॥
ਆਪਣੇ ਸੇਵਕਾਂ ਦੇ ਕੰਮ ਤੂੰ ਆਪ ਸਵਾਰਦਾ ਹੈਂ ।
You Yourself arrange and resolve the affairs of Your humble servant.
 
ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥
ਹੇ ਹਰੀ! ਤੈਨੂੰ ਮੌਤ ਨਹੀਂ ਪੋਹ ਸਕਦੀ, ਤੈਨੂੰ ਮਾਇਆ ਡੁਲਾ ਨਹੀਂ ਸਕਦੀ, ਤੂੰ ਬੇਅੰਤ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ । ਤੂੰ ਐਸੇ ਥਾਂ ਸੋਭ ਰਿਹਾ ਹੈਂ ਜੋ ਸਦਾ ਕਾਇਮ ਰਹਿਣ ਵਾਲਾ ਹੈ ।੨।
You are immortal, immovable, infinite and priceless; O Lord, Your place is beautiful and eternal. ||2||
 
ਦੇਹੀ ਨਗਰੀ ਊਤਮ ਥਾਨਾ ॥
ਮਨੁੱਖਾ ਸਰੀਰ, ਮਾਨੋ, ਇਕ ਸ਼ਹਿਰ ਹੈ ।
In the body-village, the most sublime place,
 
ਪੰਚ ਲੋਕ ਵਸਹਿ ਪਰਧਾਨਾ ॥
ਜਿਸ ਜਿਸ ਸਰੀਰ-ਸ਼ਹਿਰ ਵਿਚ ਮੰਨੇ-ਪ੍ਰਮੰਨੇ ਸੰਤ ਜਨ ਵੱਸਦੇ ਹਨ, ਉਹ ਉਹ ਸਰੀਰ-ਸ਼ਹਿਰ (ਪਰਮਾਤਮਾ ਦੇ ਵੱਸਣ ਲਈ) ਸ੍ਰੇਸ਼ਟ ਥਾਂ ਹੈ ।
the supremely noble people dwell.
 
ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥
ਜੇਹੜਾ ਪਰਮਾਤਮਾ ਸਭ ਜੀਵਾਂ ਦੇ ਸਿਰ ਤੇ ਰਾਖਾ ਹੈ, ਜੇਹੜਾ ਇਕ ਆਪ ਹੀ ਆਪ (ਆਪਣੇ ਵਰਗਾ) ਹੈ, ਜਿਸ ਨੂੰ ਹੋਰ ਕਿਸੇ ਆਸਰੇ-ਸਹਾਰੇ ਦੀ ਲੋੜ ਨਹੀਂ, ਉਹ ਪਰਮਾਤਮਾ (ਉਸ ਸਰੀਰ-ਸ਼ਹਿਰ ਵਿਚ, ਮਾਨੋ,) ਐਸੀ ਸਮਾਧੀ ਲਾਈ ਬੈਠਾ ਹੈ ਜਿਸ ਵਿਚ ਕੋਈ ਮਾਇਕ-ਫੁਰਨੇ ਨਹੀਂ ਉਠਦੇ ।੩।
Above them is the Immaculate Lord, the One Universal Creator; they are lovingly absorbed in the profound, primal state of Samaadhi. ||3||
 
ਦੇਹੀ ਨਗਰੀ ਨਉ ਦਰਵਾਜੇ ॥
ਸਿਰਜਣਹਾਰ ਪ੍ਰਭੂ ਨੇ ਹਰੇਕ ਸਰੀਰ-ਸ਼ਹਿਰ ਨੂੰ ਨੌ ਨੌ ਦਰਵਾਜ਼ੇ ਲਾ ਦਿੱਤੇ ਹਨ
There are nine gates to the body-village;
 
ਸਿਰਿ ਸਿਰਿ ਕਰਣੈਹਾਰੈ ਸਾਜੇ ॥
(ਇਹਨਾਂ ਦਰਵਾਜ਼ਿਆਂ ਦੀ ਰਾਹੀਂ, ਸਰੀਰ-ਸ਼ਹਿਰ ਵਿਚ ਵੱਸਣ ਵਾਲਾ ਜੀਵਾਤਮਾ ਬਾਹਰਲੀ ਦੁਨੀਆ ਨਾਲ ਆਪਣਾ ਸੰਬੰਧ ਬਣਾਈ ਰੱਖਦਾ ਹੈ ।
the Creator Lord fashioned them for each and every person.
 
ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥
ਇਕ ਦਸਵਾਂ ਦਰਵਾਜ਼ਾ ਭੀ ਹੈ ਜਿਸ ਦੀ ਰਾਹੀਂ ਪਰਮਾਤਮਾ ਤੇ ਜੀਵਾਤਮਾ ਦਾ ਮੇਲ ਹੁੰਦਾ ਹੈ, ਉਸ) ਵਿਚ ਉਹ ਪਰਮਾਤਮਾ ਆਪ ਟਿਕਦਾ ਹੈ ਜੋ ਸਰਬ-ਵਿਆਪਕ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਜੋ ਨਿਰਲੇਪ ਹੈ ਤੇ ਜੋ ਅਦ੍ਰਿਸ਼ਟ ਹੈ । (ਪਰ ਜੀਵ ਨੂੰ ਆਪਣਾ ਆਪ) ਉਹ ਆਪ ਹੀ ਵਿਖਾਂਦਾ ਹੈ ।੪।
Within the Tenth Gate, dwells the Primal Lord, detached and unequalled. The unknowable reveals Himself. ||4||
 
ਪੁਰਖੁ ਅਲੇਖੁ ਸਚੇ ਦੀਵਾਨਾ ॥
ਹਰੇਕ ਸਰੀਰ-ਸ਼ਹਿਰ ਵਿਚ ਰਹਿਣ ਵਾਲਾ ਪਰਮਾਤਮਾ ਐਸਾ ਹੈ ਕਿ ਉਸ ਦਾ ਕੋਈ ਚਿੱਤ੍ਰ ਨਹੀਂ ਬਣਾ ਸਕਦਾ (ਉਹ ਸਦਾ-ਥਿਰ ਰਹਿਣ ਵਾਲਾ ਹੈ ਤੇ) ਉਸ ਸਦਾ-ਥਿਰ ਪ੍ਰਭੂ ਦਾ ਦਰਬਾਰ ਭੀ ਸਦਾ-ਥਿਰ ਹੈ ।
The Primal Lord cannot be held to account; True is His Celestial Court.
 
ਹੁਕਮਿ ਚਲਾਏ ਸਚੁ ਨੀਸਾਨਾ ॥
(ਜਗਤ ਦੀ ਸਾਰੀ ਕਾਰ ਉਹ) ਆਪਣੇ ਹੁਕਮ ਵਿਚ ਚਲਾ ਰਿਹਾ ਹੈ (ਉਸ ਦੇ ਹੁਕਮ ਦਾ) ਪਰਵਾਨਾ ਅਟੱਲ ਹੈ ।
The Hukam of His Command is in effect; True is His Insignia.
 
ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥
ਹੇ ਨਾਨਕ! (ਉਹ ਸਰਬ-ਵਿਆਪਕ ਪ੍ਰਭੂ ਹਰੇਕ ਸਰੀਰ-ਘਰ ਵਿਚ ਮੌਜੂਦ ਹੈ) ਆਪਣਾ ਹਿਰਦਾ-ਘਰ ਖੋਜ ਕੇ ਉਸ ਨੂੰ ਲੱਭ ਲਵੋ । (ਜਿਸ ਜਿਸ ਮਨੁੱਖ ਨੇ ਇਹ ਖੋਜ-ਭਾਲ ਕੀਤੀ ਹੈ) ਉਸ ਨੇ ਉਸ ਸਰਬ-ਵਿਅਪਕ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ ਹੈ ।੫।
O Nanak, search and examine your own home, and you shall find the Supreme Soul, and the Name of the Lord. ||5||
 
ਸਰਬ ਨਿਰੰਜਨ ਪੁਰਖੁ ਸੁਜਾਨਾ ॥
ਉਹ ਸੁਜਾਨ ਪ੍ਰਭੂ ਸਭ ਸਰੀਰਾਂ ਵਿਚ ਵਿਆਪਕ ਹੁੰਦਾ ਹੋਇਆ ਭੀ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ,
The Primal Lord is everywhere, immaculate and all-knowing.
 
ਅਦਲੁ ਕਰੇ ਗੁਰ ਗਿਆਨ ਸਮਾਨਾ ॥
ਤੇ (ਹਰੇਕ ਗੱਲ ਵਿਚ) ਨਿਆਂ ਕਰਦਾ ਹੈ ।
He administers justice, and is absorbed in the spiritual wisdom of the Guru.
 
ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥
ਜੇਹੜਾ ਮਨੁੱਖ ਗੁਰੂ ਦੇ ਬਖ਼ਸ਼ੇ ਇਸ ਗਿਆਨ ਵਿਚ ਆਪਣੇ ਆਪ ਨੂੰ ਲੀਨ ਕਰਦਾ ਹੈ ਉਹ ਆਪਣੇ ਅੰਦਰੋਂ ਕਾਮ ਤੇ ਕੋ੍ਰਧ ਨੂੰ ਉੱਕਾ ਹੀ ਮਾਰ ਲੈਂਦਾ ਹੈ, ਉਸ ਨੇ ਹਉਮੈ ਤੇ ਲੋਭ ਨੂੰ ਮੁਕਾ ਲਿਆ ਹੈ ।੬।
He seizes sexual desire and anger by their necks, and kills them; He eradicates egotism and greed. ||6||
 
ਸਚੈ ਥਾਨਿ ਵਸੈ ਨਿਰੰਕਾਰਾ ॥
ਉਹ ਪਰਮਾਤਮਾ ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ ਇਕ ਐਸੇ ਥਾਂ ਤੇ ਰਹਿੰਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ ।
In the True Place, the Formless Lord abides.
 
ਆਪਿ ਪਛਾਣੈ ਸਬਦੁ ਵੀਚਾਰਾ ॥
ਉਹ ਆਪ ਹੀ ਆਪਣੇ ਹੁਕਮ ਨੂੰ ਵਿਚਾਰਦਾ ਹੈ ਤੇ ਆਪ ਹੀ ਸਮਝਦਾ ਹੈ ।
Whoever understands his own self, contemplates the Word of the Shabad.
 
ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥
ਜਿਸ ਜੀਵ ਨੇ ਉਸ ਸਦਾ-ਥਿਰ ਪ੍ਰਭੂ ਦੇ ਚਰਨਾਂ (ਮਹਿਲ) ਵਿਚ ਆਪਣਾ ਟਿਕਾਣਾ ਸਦਾ ਲਈ ਬਣਾ ਲਿਆ (ਭਾਵ, ਜੋ ਮਨੁੱਖ ਸਦਾ ਉਸ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ) ਪਰਮਾਤਮਾ ਉਸ ਦਾ ਜੰਮਣ ਮਰਨ ਦਾ ਗੇੜ ਮੁਕਾ ਦੇਂਦਾ ਹੈ ।੭।
He comes to abide deep within the True Mansion of His Presence, and his comings and goings are ended. ||7||
 
ਨਾ ਮਨੁ ਚਲੈ ਨ ਪਉਣੁ ਉਡਾਵੈ ॥
ਉਸ ਮਨੁੱਖ ਦਾ ਮਨ (ਮਾਇਆ ਦੀ ਖ਼ਾਤਰ) ਨਹੀਂ ਭਟਕਦਾ, ਮਾਇਆ ਦੀ ਤ੍ਰਿਸ਼ਨਾ ਉਸ ਨੂੰ ਥਾਂ ਥਾਂ ਨਹੀਂ ਦੌੜਾਈ ਫਿਰਦੀ ।
His mind does not waver, and he is not buffeted by the winds of desire.
 
ਜੋਗੀ ਸਬਦੁ ਅਨਾਹਦੁ ਵਾਵੈ ॥
ਪ੍ਰਭੂ-ਚਰਨਾਂ ਵਿਚ ਜੁੜਿਆ ਉਹ ਮਨੁੱਖ (ਆਪਣੇ ਅੰਦਰ) ਇਕ-ਰਸ ਸਿਫ਼ਤਿ-ਸਾਲਾਹ (ਦਾ ਵਾਜਾ) ਵਜਾਂਦਾ ਰਹਿੰਦਾ ਹੈ,
Such a Yogi vibrates the unstruck sound current of the Shabad.
 
ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥
ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ, ਮਾਨੋ, ਇਕ ਮਿੱਠਾ ਮਿੱਠਾ ਇਕ-ਰਸ ਰਾਗ ਹੁੰਦਾ ਹੈ ਜਿਵੇਂ ਪੰਜ ਕਿਸਮਾਂ ਦੇ ਸਾਜ਼ਾਂ ਦੇ ਇਕੱਠੇ ਵਜਾਣ ਨਾਲ ਪੈਦਾ ਹੁੰਦਾ ਹੈ, ਉਸ ਰਾਗ ਨੂੰ ਬਾਹਰੋਂ ਕਿਸੇ ਸਾਜ਼ ਦੇ ਆਸਰੇ ਦੀ ਲੋੜ ਨਹੀਂ ਪੈਂਦੀ । ਇਹ ਰਾਗ (ਅੰਦਰ-ਵੱਸਦੇ) ਪ੍ਰਭੂ ਨੇ ਆਪ ਹੀ ਵਜਾ ਕੇ ਉਸ ਨੂੰ ਸੁਣਾਇਆ ਹੈ ।੮।
God Himself plays the pure music of the Panch Shabad, the five primal sounds to hear. ||8||
 
ਭਉ ਬੈਰਾਗਾ ਸਹਜਿ ਸਮਾਤਾ ॥
ਉਸ ਮਨੁੱਖ ਦੇ ਅੰਦਰ ਪਰਮਾਤਮਾ ਦਾ ਡਰ-ਅਦਬ ਪੈਦਾ ਹੁੰਦਾ ਹੈ, ਪਰਮਾਤਮਾ ਦਾ ਪਿਆਰ ਉਪਜਦਾ ਹੈ, (ਜਿਸ ਕਰਕੇ) ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
In the Fear of God, in detachment, one intuitively merges into the Lord.
 
ਹਉਮੈ ਤਿਆਗੀ ਅਨਹਦਿ ਰਾਤਾ ॥
ਉਹ ਮਨੁੱਖ ਹਉਮੈ ਦੂਰ ਕਰ ਕੇ ਅਬਿਨਾਸੀ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗਿਆ ਰਹਿੰਦਾ ਹੈ ।
Renouncing egotism, he is imbued with the unstruck sound current.
 
ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥
(ਪ੍ਰਭੂ ਦੇ ਨਾਮ ਦਾ) ਸੁਰਮਾ ਪਾ ਕੇ ਉਹ ਪਛਾਣ ਲੈਂਦਾ ਹੈ ਕਿ ਉਹ ਰਾਜਨ-ਪ੍ਰਭੂ ਆਪ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ (ਸਰਨ ਪਏ) ਸਭ ਜੀਵਾਂ ਨੂੰ ਭੀ ਮਾਇਆ ਦੇ ਪ੍ਰਭਾਵ ਤੋਂ ਬਚਾ ਲੈਂਦਾ ਹੈ ।੯।
With the ointment of enlightenment, the Immaculate Lord is known; the Immaculate Lord King is pervading everywhere. ||9||
 
ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥
ਪ੍ਰਭੂ ਜੀਵਾਂ ਦੇ ਦੁੱਖ ਤੇ ਡਰ ਨਾਸ ਕਰਨ ਵਾਲਾ ਹੈ ਤੇ ਆਪ ਕਦੇ ਨਾਸ ਹੋਣ ਵਾਲਾ ਨਹੀਂ ।
God is eternal and imperishable; He is the Destroyer of pain and fear.
 
ਰੋਗ ਕਟੇ ਕਾਟੀ ਜਮ ਫਾਸੀ ॥
ਉਹ ਜੀਵਾਂ ਦੇ ਰੋਗ ਕੱਟਦਾ ਹੈ, ਜਮ ਦੀ ਫਾਹੀ ਤੋੜਦਾ ਹੈ ।
He cures the disease, and cuts away the noose of death.
 
ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥
ਹੇ ਨਾਨਕ! ਉਹ ਹਰੀ, ਉਹ ਭਉ-ਭੰਜਨ ਪ੍ਰਭੂ ਤਦੋਂ ਹੀ ਮਿਲਦਾ ਹੈ ਜੇ ਗੁਰੂ ਮਿਲ ਪਵੇ ।੧੦।
O Nanak, the Lord God is the Destroyer of fear; meeting the Guru, the Lord God is found. ||10||
 
ਕਾਲੈ ਕਵਲੁ ਨਿਰੰਜਨੁ ਜਾਣੈ ॥
ਜੇਹੜਾ ਮਨੁੱਖ ਮਾਇਆ-ਰਹਿਤ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ਉਹ ਮੌਤ ਦੀ ਗਿਰਾਹੀ ਕਰ ਲੈਂਦਾ ਹੈ (ਉਹ ਮੌਤ ਦਾ ਡਰ ਮੁਕਾ ਲੈਂਦਾ ਹੈ),
One who knows the Immaculate Lord chews up death.
 
ਬੂਝੈ ਕਰਮੁ ਸੁ ਸਬਦੁ ਪਛਾਣੈ ॥
ਉਹ ਪਰਮਾਤਮਾ ਦੀ ਬਖ਼ਸ਼ਸ਼ ਨੂੰ ਸਮਝ ਲੈਂਦਾ ਹੈ, ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਜਾਣ-ਪਛਾਣ ਪਾਂਦਾ ਹੈ ।
One who understands karma, realizes the Word of the Shabad.
 
ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥
(ਉਸ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਜੀਵਾਂ ਦੇ ਦਿਲ ਦੀ ਜਾਣਦਾ ਹੈ ਤੇ ਪਛਾਣਦਾ ਹੈ, ਇਹ ਸਾਰਾ ਜਗਤ-ਤਮਾਸ਼ਾ ਉਸੇ ਦਾ ਰਚਿਆ ਹੋਇਆ ਹੈ ।੧੧।
He Himself knows, and He Himself realizes. This whole world is all His play. ||11||
 
ਆਪੇ ਸਾਹੁ ਆਪੇ ਵਣਜਾਰਾ ॥
(ਇਹ ਜਗਤ, ਮਾਨੋ, ਇਕ ਸ਼ਹਿਰ ਹੈ ਜਿਥੇ ਜੀਵ ਪ੍ਰਭੂ-ਨਾਮ ਦਾ ਵਣਜ ਕਰਨ ਆਉਂਦੇ ਹਨ) ਪਰਮਾਤਮਾ ਆਪ ਹੀ (ਰਾਸ-ਪੂੰਜੀ ਦੇਣ ਵਾਲਾ) ਸ਼ਾਹੂਕਾਰ ਹੈ,
He Himself is the Banker, and He Himself is the Merchant.
 
ਆਪੇ ਪਰਖੇ ਪਰਖਣਹਾਰਾ ॥
ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਵਪਾਰੀ ਹੈ, ਉਹ ਆਪ ਹੀ ਇਸ ਵਣਜ ਨੂੰ ਪਰਖਦਾ ਹੈ ਕਿਉਂਕਿ ਉਹ ਆਪ ਹੀ ਇਸ ਨੂੰ ਪਰਖਣ ਦੀ ਯੋਗਤਾ ਰੱਖਦਾ ਹੈ ।
The Appraiser Himself appraises.
 
ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥
(ਹਰੇਕ ਜੀਵ-ਵਣਜਾਰੇ ਦੇ ਕੀਤੇ ਵਣਜ ਨੂੰ) ਪ੍ਰਭੂ ਆਪ ਹੀ ਪਰਖਦਾ ਹੈ ਜਿਵੇਂ ਸੁਨਿਆਰਾ ਸੋਨੇ ਨੂੰ ਕਸਵੱਟੀ ਤੇ ਘਸਾ ਕੇ ਪਰਖਦਾ ਹੈ, ਤੇ ਫਿਰ ਪ੍ਰਭੂ ਆਪ ਹੀ (ਉਸ ਵਣਜ ਦਾ) ਮੁੱਲ ਪਾਂਦਾ ਹੈ ।੧੨।
He Himself tests upon His Touchstone, and He Himself estimates the value. ||12||
 
ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
ਜਿਸ ਮਨੁੱਖ ਉਤੇ ਦਇਆ-ਦੇ-ਘਰ ਪ੍ਰਭੂ ਨੇ ਮੇਹਰ ਕੀਤੀ ਉਸ ਨੂੰ ਨਿਸ਼ਚਾ ਹੋ ਗਿਆ ਕਿ ਜਗਤ ਦਾ ਮਾਲਕ ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ ।
God Himself, the Merciful Lord, grants His Grace.
 
ਘਟਿ ਘਟਿ ਰਵਿ ਰਹਿਆ ਬਨਵਾਰੀ ॥
ਹਰੇਕ ਸਰੀਰ ਵਿਚ ਵੱਸਦਾ ਹੋਇਆ ਭੀ ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ ਪਵਿਤ੍ਰ-ਸਰੂਪ ਹੈ ।
The Gardener pervades and permeates each and every heart.
 
ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥
(ਜਿਸ ਉਤੇ ਪ੍ਰਭੂ ਦੀ ਮੇਹਰ ਹੋਈ) ਉਸ ਨੂੰ ਸਤਿਗੁਰ ਪੁਰਖ ਨੇ ਉਹ ਸਰਬ-ਵਿਆਪਕ ਪ੍ਰਭੂ ਮਿਲਾ ਦਿੱਤਾ ।੧੩।
The pure, primal, detached Lord abides within all. The Guru, the Lord Incarnate, leads us to meet the Lord God. ||13||
 
ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥
ਪ੍ਰਭੂ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ ਸਭ ਦੇ ਕੀਤੇ ਕੰਮ ਵੇਖਦਾ ਹੈ (ਜਿਸ ਉਤੇ ਮਿਹਰ ਕਰੇ ਉਸ ਦਾ) ਅਹੰਕਾਰ ਮਿਟਾਂਦਾ ਹੈ,
God is wise and all-knowing; He purges men of their pride.
 
ਦੂਜਾ ਮੇਟੈ ਏਕੁ ਦਿਖਾਏ ॥
ਉਸ ਦੇ ਅੰਦਰੋਂ ਕਿਸੇ ਹੋਰ ਆਸਰੇ ਦੀ ਝਾਕ ਦੂਰ ਕਰਦਾ ਹੈ, ਤੇ ਉਸ ਨੂੰ ਇਕ ਆਪਣਾ ਆਪ ਵਿਖਾ ਦੇਂਦਾ ਹੈ ।
Eradicating duality, the One Lord reveals Himself.
 
ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥
ਉਹ ਮਨੁੱਖ ਦੁਨੀਆ ਦੀਆਂ ਆਸਾਂ ਵਿਚ (ਵਿਚਰਦਾ ਹੋਇਆ ਭੀ) ਆਸਾਂ ਦੇ ਆਸਰੇ ਤੋਂ ਬੇ-ਮੁਥਾਜ ਹੋ ਜਾਂਦਾ ਹੈ ਕਿਉਂਕਿ ਉਹ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ ਜਿਸ ਦੀ ਕੋਈ ਖ਼ਾਸ ਕੁਲ ਨਹੀਂ ।੧੪।
Such a being remains unattached amidst hope, singing the Praise of the Immaculate Lord, who has no ancestry. ||14||
 
ਹਉਮੈ ਮੇਟਿ ਸਬਦਿ ਸੁਖੁ ਹੋਈ ॥
ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ ਉਹੀ ਅਸਲ ਗਿਆਨ-ਵਾਨ ਹੈ,
Eradicating egotism, he obtains the peace of the Shabad.
 
ਆਪੁ ਵੀਚਾਰੇ ਗਿਆਨੀ ਸੋਈ ॥
ਉਹ ਮਨੁੱਖ ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਤੇ ਇਸ ਤਰ੍ਹਾਂ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।
He alone is spiritually wise, who contemplates his own self.
 
ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥
ਹੇ ਨਾਨਕ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਪਰਮਾਤਮਾ ਦੇ ਗੁਣ ਗਾਣੇ—(ਜਗਤ ਵਿਚ ਇਹੀ ਅਸਲ) ਖੱਟੀ ਹੈ । ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆਉਂਦਾ ਹੈ ਉਹ ਇਹ ਸਦਾ ਕਾਇਮ ਰਹਿਣ ਵਾਲਾ ਫਲ ਪਾ ਲੈਂਦਾ ਹੈ ।੧੫।੨।੧੯।
O Nanak, singing the Glorious Praises of the Lord, the true profit is obtained; in the Sat Sangat, the True Congregation, the fruit of Truth is obtained. ||15||2||19||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by