ਮਾਰੂ ਮਹਲਾ ੧ ॥
Maaroo, First Mehl:
ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥
(ਹੇ ਭਾਈ! ਆਪਣੇ ਅੰਦਰੋਂ) ਕਾਮ ਕੋ੍ਰਧ ਤੇ ਪਰਾਈ ਨਿੰਦਿਆ ਦੂਰ ਕਰ,
Leave behind sexual desire, anger and the slander of others.
ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥
ਲੱਬ ਅਤੇ ਲੋਭ ਤਿਆਗ ਕੇ ਨਿਸਚਿੰਤ ਹੋ ਜਾ (ਭਾਵ, ਜੇ ਤੂੰ ਕਾਮ, ਕੋ੍ਰਧ, ਪਰਾਈ ਨਿੰਦਿਆ, ਲੱਬ ਅਤੇ ਲੋਭ ਦੂਰ ਕਰ ਲਏਂਗਾ, ਤਾਂ ਤੇਰਾ ਮਨ ਹਰ ਵੇਲੇ ਸ਼ਾਂਤ ਰਹੇਗਾ) ।
Renounce greed and possessiveness, and become carefree.
ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥
ਜੇਹੜਾ ਮਨੁੱਖ (ਇਹਨਾਂ ਵਿਕਾਰਾਂ ਕਈ ਕਿਸਮਾਂ ਦੀਆਂ) ਭਟਕਣਾਂ ਦਾ ਜ਼ੰਜੀਰ ਤੋੜ ਕੇ ਨਿਰਲੇਪ ਹੋ ਜਾਂਦਾ ਹੈ ਉਹ ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲੈਂਦਾ ਹੈ, ਉਹ ਪਰਮਾਤਮਾ ਦਾ ਨਾਮ-ਰਸ ਪ੍ਰਾਪਤ ਕਰਦਾ ਹੈ ।੧।
Break the chains of doubt, and remain unattached; you shall find the Lord, and the Lords sublime essence, deep within yourself. ||1||
ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥
ਜਿਵੇਂ ਰਾਤ ਵੇਲੇ ਬਿਜਲੀ ਦੀ ਚਮਕ ਨਾਲ ਮਨੁੱਖ (ਹਨੇਰੇ ਵਿਚ) ਚਾਨਣ ਵੇਖ ਲੈਂਦਾ ਹੈ,
As one sees the flash of lightning in the night,
ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥
ਇਸੇ ਤਰ੍ਹਾਂ (ਗੁਰੂ ਦੀ ਸਰਨ ਪੈ ਕੇ ਸਿਮਰਨ ਦੀ ਬਰਕਤਿ ਨਾਲ) ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਜੋਤਿ ਨੂੰ ਹਰ ਥਾਂ ਵਿਆਪਕ ਦੇਖ ਸਕਦਾ ਹੈ ।
see the Divine Light deep within your nucleus, day and night.
ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥
ਉਹ ਆਨੰਦ-ਰੂਪ ਤੇ ਸੁੰਦਰ-ਸਰੂਪ ਪ੍ਰਭੂ (ਜਿਸ ਕਿਸੇ ਨੇ ਵੇਖਿਆ ਹੈ) ਪੂਰੇ ਗੁਰੂ ਨੇ ਹੀ ਵਿਖਾਇਆ ਹੈ ।੨।
The Lord, the embodiment of bliss, incomparably beautiful, reveals the Perfect Guru. ||2||
ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥
(ਹੇ ਭਾਈ!) ਸਤਿਗੁਰੂ ਦੀ ਸਰਨ ਪਵੋ (ਜੇਹੜਾ ਮਨੁੱਖ ਗੁਰੂ ਨੂੰ ਮਿਲਦਾ ਹੈ ਉਸ ਨੂੰ) ਪਰਮਾਤਮਾ ਆਪ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ,
So meet with the True Guru, and God Himself will save you,
ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥
ਉਸ ਦੇ ਸਾਂਤ ਹਿਰਦੇ ਵਿਚ ਗਿਆਨ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਸ ਦੇ ਹਿਰਦੇ-ਆਕਾਸ਼ ਵਿਚ (ਮਾਨੋ) ਦੀਵਾ ਜਗ ਪੈਂਦਾ ਹੈ ।
He placed the lamps of the sun and the moon in the home of the sky.
ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥
(ਹੇ ਭਾਈ! ਆਪਣੇ ਅੰਦਰ) ਅਦ੍ਰਿਸ਼ਟ ਪ੍ਰਭੂ ਨੂੰ ਵੇਖ ਕੇ ਉਸ ਵਿਚ ਸੁਰਤਿ ਜੋੜੀ ਰੱਖੋ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਨੂੰ) ਹਰ ਥਾਂ ਸਾਰੇ ਤ੍ਰਿਭਵਣੀ ਜਗਤ ਵਿਚ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ ।੩।
See the invisible Lord, and remain absorbed in loving devotion. God is all throughout the three worlds. ||3||
ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥
ਜੇਹੜਾ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪ੍ਰਾਪਤ ਕਰਦਾ ਹੈ ਉਸ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ
Obtaining the sublime ambrosial essence, desire and fear are dispelled.
ਅਨਭਉ ਪਦੁ ਪਾਵੈ ਆਪੁ ਗਵਾਏ ॥
ਉਸ ਦਾ ਸਹਿਮ ਦੂਰ ਹੋ ਜਾਂਦਾ ਹੈ, ਉਸ ਨੂੰ ਉਹ ਆਤਮਕ ਅਵਸਥਾ ਮਿਲ ਜਾਂਦੀ ਹੈ ਜਿਥੇ ਗਿਆਨ ਦਾ ਪ੍ਰਕਾਸ਼ ਹੁੰਦਾ ਹੈ, ਉਹ ਆਪਾ-ਭਾਵ ਦੂਰ ਕਰ ਲੈਂਦਾ ਹੈ ।
The state of inspired illumination is obtained, and self-conceit is eradicated.
ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥
ਉਹ ਬੜੀ ਉੱਚੀ ਆਤਮਕ ਅਵਸਥਾ ਪਾ ਲੈਂਦਾ ਹੈ, ਉੱਚੇ ਤੋਂ ਉੱਚਾ ਆਤਮਕ ਦਰਜਾ ਹਾਸਲ ਕਰਦਾ ਹੈ, ਜੀਵਨ ਨੂੰ ਪਵਿੱਤ੍ਰ ਕਰਨ ਵਾਲਾ ਗੁਰ-ਸ਼ਬਦ ਉਹ ਮਨੁੱਖ ਆਪਣੇ ਅੰਦਰ ਕਮਾਂਦਾ ਹੈ (ਭਾਵ, ਗੁਰ-ਸ਼ਬਦ ਅਨੁਸਾਰ ਜੀਵਨ-ਘਾੜਤ ਘੜਦਾ ਹੈ) ।੪।
The lofty and exalted state, the highest of the high is obtained, practicing the immaculate Word of the Shabad. ||4||
ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥
ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਦਾ ਨਾਮ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ,
The Naam, the Name of the invisible and unfathomable Lord, is infinite.
ਅਤਿ ਰਸੁ ਮੀਠਾ ਨਾਮੁ ਪਿਆਰਾ ॥
ਪਰ ਉਹ ਨਾਮ ਬੜਾ ਹੀ ਰਸੀਲਾ ਬੜਾ ਹੀ ਮਿੱਠਾ ਤੇ ਬੜਾ ਹੀ ਪਿਆਰਾ ਹੈ ।
The sublime essence of the Beloved Naam is utterly sweet.
ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥
(ਮੇਰੀ ਨਾਨਕ ਦੀ ਅਰਦਾਸ ਹੈ ਕਿ, ਹੇ ਪ੍ਰਭੂ! ਮੈਨੂੰ) ਨਾਨਕ ਨੂੰ ਸਦਾ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ । (ਜਿਉਂ ਜਿਉਂ) ਪ੍ਰਭੂ ਦਾ ਨਾਮ ਜਪੀਏ (ਤਿਉਂ ਤਿਉਂ ਉਹ ਬੇਅੰਤ ਦਿੱਸਦਾ ਹੈ ਉਸ ਦੀਆਂ ਤਾਕਤਾਂ ਦਾ) ਅੰਤ ਨਹੀਂ ਲੱਭਿਆ ਜਾ ਸਕਦਾ ।੫।
O Lord, please bless Nanak with Your Praise in each and every age; meditating on the Lord, I cannot find His limits. ||5||
ਅੰਤਰਿ ਨਾਮੁ ਪਰਾਪਤਿ ਹੀਰਾ ॥
ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ ਜਿਸ ਨੂੰ ਨਾਮ-ਹੀਰਾ ਲੱਭ ਜਾਂਦਾ ਹੈ,
With the Naam deep within the nucleus of the self, the jewel is obtained.
ਹਰਿ ਜਪਤੇ ਮਨੁ ਮਨ ਤੇ ਧੀਰਾ ॥
ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਉਸ ਦਾ ਮਨ ਅੰਦਰੋਂ ਹੀ ਧੀਰਜ-ਸ਼ਾਂਤੀ ਹਾਸਲ ਕਰ ਲੈਂਦਾ ਹੈ ।
Meditating on the Lord, the mind is comforted and consoled by the mind itself.
ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥
(ਸਿਮਰਨ ਦੀ ਬਰਕਤਿ ਨਾਲ) ਔਖੇ ਜੀਵਨ-ਪੰਧ ਦਾ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ (ਜਿਸ ਨੂੰ ਮਿਲ ਪੈਂਦਾ ਹੈ) ਉਹ ਮੁੜ ਜਨਮ ਵਿਚ ਨਹੀਂ ਆਉਂਦਾ ਉਹ ਮੁੜ ਜੰਮਣ-ਮਰਨ ਵਿਚ ਨਹੀਂ ਪੈਂਦਾ ।੬।
On that most difficult path, the Destroyer of fear is found, and one does not have to enter the womb of reincarnation again. ||6||
ਭਗਤਿ ਹੇਤਿ ਗੁਰ ਸਬਦਿ ਤਰੰਗਾ ॥
ਹੇ ਪ੍ਰਭੂ! ਤੇਰੇ ਨਾਮ (ਦਾ) ਸਰਮਾਇਆ ਮੰਗਦਾ ਹਾਂ, ਮੈਂ ਇਹ ਮੰਗਦਾ ਹਾਂ ਕਿ ਗੁਰੂ ਦੇ ਸ਼ਬਦ ਵਿਚ ਜੁੜ ਕੇ ਤੇਰੀ ਭਗਤੀ ਕਰਨ ਵਾਸਤੇ ਮੇਰੇ ਅੰਦਰ ਉਤਸ਼ਾਹ ਪੈਦਾ ਹੋਵੇ ।
Through the Word of the Gurus Shabad, inspiration for loving devotional worship wells up.
ਹਰਿ ਜਸੁ ਨਾਮੁ ਪਦਾਰਥੁ ਮੰਗਾ ॥
ਮੈਂ (ਤੇਰੇ ਦਰ ਤੋਂ) ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਮੰਗਦਾ ਹਾਂ,
I beg for the treasure of the Naam, and the Lord's Praise.
ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥
(ਜੇਹੜਾ ਵਡ-ਭਾਗੀ ਜੀਵ) ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਸ ਨੂੰ ਉਹ ਗੁਰੂ ਦੀ ਸੰਗਤਿ ਵਿਚ ਮਿਲਾਂਦਾ ਹੈ । ਪਰਮਾਤਮਾ (ਚਾਹੇ ਤਾਂ) ਸਾਰੇ ਜਗਤ ਨੂੰ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੭।
When it pleases the Lord, He unites me in Union with the Guru; the Lord saves the whole world. ||7||
ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥
ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਹੈ ਸਤਿਗੁਰੂ ਦੀ ਸਿੱਖਿਆ ਨੇ (ਸਮਝੋ) ਉਸ ਦੇ ਅੰਦਰ ਘਰ ਕਰ ਲਿਆ ਹੈ ।
One who chants the Lord's Chant, attains the Wisdom of the True Guru.
ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥
ਕਾਲ ਅਤੇ ਜਮ ਦੇ ਸੇਵਕ ਉਸ ਦੇ ਚਰਨਾਂ ਦੇ ਦਾਸ ਬਣ ਗਏ ਹਨ ।
The tyrant, the Messenger of Death, becomes a servant at his feet.
ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥
ਉਸ ਦੀ ਸੰਗਤਿ (ਹੋਰਨਾਂ ਨੂੰ ਭੀ) ਸ੍ਰੇਸ਼ਟ ਬਣਾ ਦੇਂਦੀ ਹੈ, ਉਸ ਦੀ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਉਸ ਦੀ ਰਹਿਣੀ-ਬਹਿਣੀ ਉੱਚੀ ਹੋ ਜਾਂਦੀ ਹੈ । ਉਹ ਹੋਰਨਾਂ ਨੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੮।
In the noble congregation of the Sangat, one's state and way of life become noble as well, and one crosses over the terrifying world-ocean. ||8||
ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ।
Through the Shabad, one crosses over this terrifying world-ocean.
ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥
(ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਦੀ) ਅੰਦਰਲੀ ਅਸ਼ਾਂਤੀ ਅੰਦਰ ਹੀ ਸੜ ਜਾਂਦੀ ਹੈ ।
The duality within is burnt away from within.
ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥
ਉਹ ਮਨੁੱਖ ਆਪਣੇ ਚਿੱਤ-ਆਕਾਸ਼ ਵਿਚ (ਗੁਰੂ ਦੇ ਸ਼ਬਦ ਰੂਪ) ਧਨੁਖ ਨੂੰ ਅਜੇਹਾ ਕੱਸਦਾ ਹੈ ਕਿ (ਸਤ, ਸੰਤੋਖ, ਦਇਆ, ਧਰਮ, ਧੀਰਜ ਦੇ) ਪੰਜ ਤੀਰ ਲੈ ਕੇ ਜਮ ਨੂੰ (ਮੌਤ ਦੇ ਡਰ ਨੂੰ, ਆਤਮਕ ਮੌਤ ਨੂੰ) ਮਾਰ ਲੈਂਦਾ ਹੈ ।੯।
Taking up the five arrows of virtue, Death is killed, drawing the Bow of the Tenth Gate in the Mind's Sky. ||9||
ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥
ਪਰ ਮਾਇਆ-ਵੇੜ੍ਹੇ ਮਨੁੱਖ ਦੇ ਅੰਦਰ ਗੁਰੂ ਦੇ ਸ਼ਬਦ ਦੀ ਲਗਨ ਹੀ ਪੈਦਾ ਨਹੀਂ ਹੁੰਦੀ,
How can the faithless cynics attain enlightened awareness of the Shabad?
ਸਬਦੁ ਸੁਰਤਿ ਬਿਨੁ ਆਈਐ ਜਾਈਐ ॥
ਸ਼ਬਦ ਦੀ ਲਗਨ ਤੋਂ ਬਿਨਾ (ਮਾਇਆ ਦੇ ਮੋਹ ਵਿਚ ਫਸ ਕੇ) ਉਹ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
Without awareness of the Shabad, they come and go in reincarnation.
ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥
ਹੇ ਨਾਨਕ! ਗੁਰੂ ਦੀ ਸਰਨ ਪੈਣਾ ਹੀ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਵਸੀਲਾ ਹੈ, ਤੇ ਪਰਮਾਤਮਾ ਪੂਰੀ ਕਿਸਮਤ ਨਾਲ ਹੀ ਗੁਰੂ ਮਿਲਾਂਦਾ ਹੈ ।੧੦।
O Nanak, the Gurmukh obtains the support of liberation; by perfect destiny, he meets the Lord. ||10||
ਨਿਰਭਉ ਸਤਿਗੁਰੁ ਹੈ ਰਖਵਾਲਾ ॥
ਨਿਰਭਉ (ਪਰਮਾਤਮਾ ਦਾ ਰੂਪ) ਸਤਿਗੁਰੂ (ਜਿਸ ਮਨੁੱਖ ਦਾ) ਰਾਖਾ ਬਣਦਾ ਹੈ
The Fearless True Guru is our Savior and Protector.
ਭਗਤਿ ਪਰਾਪਤਿ ਗੁਰ ਗੋਪਾਲਾ ॥
ਉਸ ਨੂੰ ਗੁਰੂ ਪਾਸੋਂ ਪਰਮਾਤਮਾ ਦੀ ਭਗਤੀ (ਦੀ ਦਾਤਿ) ਮਿਲ ਜਾਂਦੀ ਹੈ ।
Devotional worship is obtained through the Guru, the Lord of the world.
ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥
ਉਸ ਮਨੁੱਖ ਦੇ ਅੰਦਰ ਆਤਮਕ ਆਨੰਦ ਦੀ ਇਕ-ਰਸ ਰੌ ਚੱਲ ਪੈਂਦੀ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਮਨੁੱਖ ਉਸ ਪਰਮਾਤਮਾ ਨੂੰ ਮਿਲ ਪੈਂਦਾ ਹੈ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ ।੧੧।
The blissful music of the unstruck sound current vibrates and resounds; through the Word of the Guru's Shabad, the Immaculate Lord is obtained. ||11||
ਨਿਰਭਉ ਸੋ ਸਿਰਿ ਨਾਹੀ ਲੇਖਾ ॥
ਪਰਮਾਤਮਾ ਨੂੰ ਕੋਈ ਡਰ ਵਿਆਪ ਨਹੀਂ ਸਕਦਾ ਕਿਉਂਕਿ ਉਸ ਦੇ ਸਿਰ ਉਤੇ ਕਿਸੇ ਹੋਰ ਦਾ ਹੁਕਮ ਨਹੀਂ ਹੈ ।
He alone is fearless, who has no destiny written on His head.
ਆਪਿ ਅਲੇਖੁ ਕੁਦਰਤਿ ਹੈ ਦੇਖਾ ॥
ਉਹ ਪ੍ਰਭੂ ਆਪ ਅਲੇਖ ਹੈ (ਭਾਵ, ਕੋਈ ਹੋਰ ਵਿਅਕਤੀ ਉਸ ਪਾਸੋਂ ਕੀਤੇ ਕਰਮਾਂ ਦਾ ਹਿਸਾਬ ਨਹੀਂ ਮੰਗ ਸਕਦਾ) ।
God Himself is unseen; He reveals Himself through His wondrous creative power.
ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥
ਆਪਣੀ ਰਚੀ ਸਾਰੀ ਕੁਦਰਤਿ ਵਿਚ ਉਹ ਹੀ ਵਿਆਪਕ ਦਿੱਸ ਰਿਹਾ ਹੈ । (ਸਾਰੀ ਕੁਦਰਤਿ ਵਿਚ ਵਿਆਪਕ ਹੁੰਦਿਆਂ ਭੀ) ਉਹ ਨਿਰਲੇਪ ਹੈ, ਜੂਨਾਂ ਤੋਂ ਰਹਿਤ ਹੈ, ਤੇ ਆਪਣੇ ਆਪ ਤੋਂ ਹੀ ਪਰਗਟ ਹੋਣ ਦੀ ਤਾਕਤ ਰੱਖਦਾ ਹੈ । ਹੇ ਨਾਨਕ! ਗੁਰੂ ਦੀ ਮਤਿ ਤੇ ਤੁਰਿਆਂ ਹੀ ਉਹ ਪਰਮਾਤਮਾ ਲੱਭਦਾ ਹੈ ।੧੨।
He Himself is unattached, unborn and self-existent. O Nanak, through the Guru's Teachings, He is found. ||12||
ਅੰਤਰ ਕੀ ਗਤਿ ਸਤਿਗੁਰੁ ਜਾਣੈ ॥
ਜੇਹੜਾ ਮਨੁੱਖ ਸਤਿਗੁਰੂ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ਉਹ ਆਪਣੀ ਅੰਦਰਲੀ ਆਤਮਕ ਹਾਲਤ ਨੂੰ ਸਮਝਣ ਲੱਗ ਪੈਂਦਾ ਹੈ ।
The True Guru knows the state of one's inner being.
ਸੋ ਨਿਰਭਉ ਗੁਰ ਸਬਦਿ ਪਛਾਣੈ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਨਿਰਭਉ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਪਛਾਣ ਲੈਂਦਾ ਹੈ ।
He alone is fearless, who realizes the Word of the Guru's Shabad.
ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥
ਉਹ ਮਨੁੱਖ ਆਪਣਾ ਅੰਦਰਲਾ (ਹਿਰਦਾ) ਪਰਖ ਕੇ ਪ੍ਰਭੂ ਨੂੰ ਇਕ-ਰਸ ਸਭ ਥਾਂ ਵਿਆਪਕ ਸਮਝਦਾ ਹੈ, (ਇਸ ਵਾਸਤੇ) ਉਸ ਦਾ ਮਨ ਕਿਸੇ ਹੋਰ (ਆਸਰੇ ਦੀ ਝਾਕ) ਵਲ ਨਹੀਂ ਡੋਲਦਾ ।੧੩।
He looks within his own inner being, and realizes the Lord within all; his mind does not waver at all. ||13||
ਨਿਰਭਉ ਸੋ ਅਭ ਅੰਤਰਿ ਵਸਿਆ ॥
ਨਿਰਭਉ ਪਰਮਾਤਮਾ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।
He alone is fearless, within whose being the Lord abides.
ਅਹਿਨਿਸਿ ਨਾਮਿ ਨਿਰੰਜਨ ਰਸਿਆ ॥
ਜਿਸ ਮਨੁੱਖ ਦਾ ਹਿਰਦਾ ਦਿਨ ਰਾਤ ਮਾਇਆ-ਰਹਿਤ ਪ੍ਰਭੂ ਦੇ ਨਾਮ ਵਿਚ ਰਸਿਆ ਰਹਿੰਦਾ ਹੈ,
Day and night, he is delighted with the Immaculate Naam, the Name of the Lord.
ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥
ਹੇ ਨਾਨਕ! ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੰਗਤਿ (ਵਿਚ ਬੈਠਿਆਂ) ਮਿਲਦੀ ਹੈ । (ਸਿਫ਼ਤਿ-ਸਾਲਾਹ ਕਰਨ ਵਾਲੇ ਬੰਦੇ ਨੂੰ) ਪਰਮਾਤਮਾ ਅਡੋਲ ਆਤਮਕ ਅਵਸਥਾ ਵਿਚ ਮਿਲਾਈ ਰੱਖਦਾ ਹੈ ।੧੪।
O Nanak, in the Sangat, the Holy Congregation, the Lord's Praise is obtained, and one easily, intuitively meets the Lord. ||14||
ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥
(ਸਿਫ਼ਤਿ-ਸਾਲਾਹ ਕਰਨ ਵਾਲਾ ਬੰਦਾ) ਉਸ ਪਰਮਾਤਮਾ ਨੂੰ ਆਪਣੇ ਅੰਦਰ ਤੇ ਬਾਹਰ (ਸਾਰੀ ਸ੍ਰਿਸ਼ਟੀ ਵਿਚ) ਵਿਆਪਕ ਸਮਝਦਾ ਹੈ,
One who knows God, within the self and beyond,
ਰਹੈ ਅਲਿਪਤੁ ਚਲਤੇ ਘਰਿ ਆਣੈ ॥
ਉਹ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਤੇ (ਮਾਇਆ ਵਲ) ਦੌੜਦੇ (ਮਨ) ਨੂੰ (ਮੋੜ ਕੇ ਆਪਣੇ) ਅੰਦਰ ਹੀ ਲੈ ਆਉਂਦਾ ਹੈ ।
remains detached, and brings his wandering mind back to its home.
ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥
ਹੇ ਨਾਨਕ! ਉਸ ਮਨੁੱਖ ਨੂੰ ਸਦਾ-ਥਿਰ ਪਰਮਾਤਮਾ ਸਭ ਜੀਵਾਂ ਉਤੇ ਰਾਖਾ ਸਭ ਦਾ ਮੂਲ ਤੇ ਤਿੰਨਾਂ ਭਵਨਾਂ ਵਿਚ ਵਿਆਪਕ ਦਿੱਸਦਾ ਹੈ । ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹਾਸਲ ਕਰ ਲੈਂਦਾ ਹੈ ।੧੫।੪।੨੧।
The True Primal Lord is over all the three worlds; O Nanak, His Ambrosial Nectar is obtained. ||15||4||21||