ਮਾਰੂ ਮਹਲਾ ੧ ॥
Maaroo, First Mehl:
ਕੁਦਰਤਿ ਕਰਨੈਹਾਰ ਅਪਾਰਾ ॥
ਇਸ ਸਾਰੀ ਸ੍ਰਿਸ਼ਟੀ ਦਾ ਰਚਣ ਵਾਲਾ ਪਰਮਾਤਮਾ ਬੇਅੰਤ ਹੈ (ਉਸ ਦੀਆਂ ਤਾਕਤਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
The Creator Lord is infinite; His creative power is wondrous.
ਕੀਤੇ ਕਾ ਨਾਹੀ ਕਿਹੁ ਚਾਰਾ ॥
ਕੋਈ ਜੀਵ ਉਸ ਦੀ ਤਾਕਤ ਦੇ ਅੱਗੇ ਅੜਨਾ ਚਾਹੇ, ਤਾਂ) ਉਸ ਦੇ ਪੈਦਾ ਕੀਤੇ ਹੋਏ ਜੀਵ ਦੀ ਪੇਸ਼ ਨਹੀਂ ਜਾ ਸਕਦੀ ।
Created beings have no power over Him.
ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥
ਉਹ ਪਰਮਾਤਮਾ ਸਾਰੇ ਜੀਵ ਪੈਦਾ ਕਰ ਕੇ ਆਪ ਹੀ (ਸਭਨਾਂ ਨੂੰ) ਰਿਜ਼ਕ ਦੇਂਦਾ ਹੈ ਤੇ ਆਪ ਹੀ ਹਰੇਕ ਉਤੇ ਆਪਣਾ ਹੁਕਮ ਚਲਾ ਰਿਹਾ ਹੈ (ਹਰੇਕ ਨੂੰ ਆਪਣੇ ਹੁਕਮ ਵਿਚ ਤੋਰ ਰਿਹਾ ਹੈ) ।੧।
He formed the living beings, and He Himself sustains them; the Hukam of His Command controls each and every one. ||1||
ਹੁਕਮੁ ਚਲਾਇ ਰਹਿਆ ਭਰਪੂਰੇ ॥
ਪਰਮਾਤਮਾ (ਸਾਰੀ ਸ੍ਰਿਸ਼ਟੀ ਵਿਚ ਆਪਣਾ) ਹੁਕਮ ਵਰਤਾ ਰਿਹਾ ਹੈ, ਤੇ ਸਾਰੀ ਹੀ ਸ੍ਰਿਸ਼ਟੀ ਵਿਚ ਪੂਰਨ ਤੌਰ ਤੇ ਵਿਆਪਕ ਹੈ ।
The all-pervading Lord orchestrates all through His Hukam.
ਕਿਸੁ ਨੇੜੈ ਕਿਸੁ ਆਖਾਂ ਦੂਰੇ ॥
ਮੈਂ ਕੀਹ ਦੱਸਾਂ ਕਿ ਕਿਸ ਤੋਂ ਉਹ ਨੇੜੇ ਹੈ ਤੇ ਕਿਸ ਤੋਂ ਦੂਰ? (ਭਾਵ, ਪਰਮਾਤਮਾ ਹਰੇਕ ਜੀਵ ਦੇ ਅੰਦਰ ਭੀ ਵੱਸ ਰਿਹਾ ਹੈ ਤੇ ਨਿਰਲੇਪ ਭੀ ਹੈ)
Who is near, and who is far away?
ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥
(ਹੇ ਭਾਈ!) ਹਰੇਕ ਸਰੀਰ ਵਿਚ ਹਰੀ ਨੂੰ ਗੁਪਤ ਭੀ ਤੇ ਪਰਗਟ ਭੀ ਵੱਸਦਾ ਵੇਖੋ । ਉਹ ਸਾਰੀ ਰਚਨਾ ਵਿਚ ਇਕ ਆਪ ਹੀ ਆਪ ਮੌਜੂਦ ਹੈ ।੨।
Behold the Lord, both hidden and manifest, in each and every heart; the unique Lord is permeating all. ||2||
ਜਿਸ ਕਉ ਮੇਲੇ ਸੁਰਤਿ ਸਮਾਏ ॥
ਜਿਸ ਜੀਵ ਨੂੰ ਪਰਮਾਤਮਾ ਆਪਣੇ ਨਾਲ ਮਿਲਾਂਦਾ ਹੈ ਉਸ ਦੀ ਸੁਰਤਿ (ਪ੍ਰਭੂ-ਚਰਨਾਂ ਵਿਚ) ਜੁੜਦੀ ਹੈ,
One whom the Lord unites with Himself, merges in conscious awareness.
ਗੁਰ ਸਬਦੀ ਹਰਿ ਨਾਮੁ ਧਿਆਏ ॥
ਉਹ ਜੀਵ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਦਾ ਹੈ ।
Through the Word of the Guru's Shabad, meditate on the Lord's Name.
ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥
ਉਹ ਨੂੰ ਹਰ ਥਾਂ ਉਹ ਪਰਮਾਤਮਾ ਦਿੱਸਦਾ ਹੈ ਜੋ ਆਨੰਦ-ਸਰੂਪ ਹੈ ਜੋ ਬੇ-ਮਿਸਾਲ ਹੈ ਤੇ ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ਗੁਰੂ ਦੀ ਸਰਨ ਪੈਣ ਕਰਕੇ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ।੩।
God is the embodiment of bliss, incomparably beautiful and unfathomable; meeting with the Guru, doubt is dispelled. ||3||
ਮਨ ਤਨ ਧਨ ਤੇ ਨਾਮੁ ਪਿਆਰਾ ॥
ਜਿਸ ਮਨੁੱਖ ਨੂੰ ਆਪਣੇ ਮਨ ਨਾਲੋਂ ਆਪਣੇ ਸਰੀਰ ਨਾਲੋਂ ਆਪਣੇ ਧਨ-ਪਦਾਰਥ ਨਾਲੋਂ ਪਰਮਾਤਮਾ ਦਾ ਨਾਮ ਵਧੀਕ ਪਿਆਰਾ ਲੱਗਦਾ ਹੈ,
The Naam, the Name of the Lord, is more dear to me than my mind, body and wealth.
ਅੰਤਿ ਸਖਾਈ ਚਲਣਵਾਰਾ ॥
ਪਰਮਾਤਮਾ ਉਸ ਦਾ ਅਖ਼ੀਰ ਤਕ ਸਾਥੀ ਬਣਦਾ ਹੈ ਉਸ ਦੇ ਨਾਲ ਜਾਂਦਾ ਹੈ ।
In the end, when I must depart, it shall be my only help and support.
ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥
ਜਗਤ ਦੇ ਮੋਹ ਦੇ ਖਿਲਾਰੇ ਕਿਸੇ ਮਨੁੱਖ ਦੇ ਨਾਲ ਸਾਥੀ ਨਹੀਂ ਬਣ ਸਕਦੇ । ਪਰਮਾਤਮਾ ਦੇ ਨਾਮ ਤੋਂ ਬਿਨਾ ਗੁਰੂ ਦੀ ਸਰਨ ਤੋਂ ਬਿਨਾ ਕਦੇ ਕਿਸੇ ਨੇ ਸੁਖ ਪ੍ਰਾਪਤ ਨਹੀਂ ਕੀਤਾ ।੪।
In this world of love and attachment, no one is anyone else's friend or companion; without the Lord, without the Guru, who has ever found peace? ||4||
ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥
ਜਿਸ ਮਨੁੱਖ ਉਤੇ ਪੂਰਾ ਗੁਰੂ ਮੇਹਰ ਦੀ ਨਜ਼ਰ ਕਰਦਾ ਹੈ,
He, unto whom the Perfect Guru grants His Grace,
ਸਬਦਿ ਮਿਲਾਏ ਗੁਰਮਤਿ ਸੂਰਾ ॥
ਉਸ ਨੂੰ ਆਪਣੇ ਸ਼ਬਦ ਵਿਚ ਜੋੜਦਾ ਹੈ, ਉਹ ਮਨੁੱਖ ਗੁਰੂ ਦੀ ਮਤਿ ਦੇ ਆਸਰੇ (ਵਿਕਾਰਾਂ ਦਾ ਟਾਕਰਾ ਕਰਨ ਲਈ) ਸੂਰਮਾ ਹੋ ਜਾਂਦਾ ਹੈ ।
is merged in the Word of the Shabad, through the Teachings of the brave, heroic Guru.
ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥
ਹੇ ਨਾਨਕ! ਜਿਸ ਗੁਰੂ ਨੇ ਭੱੁਲੇ ਹੋਏ ਜੀਵ ਨੂੰ ਸਹੀ ਜੀਵਨ-ਰਸਤੇ ਉਤੇ ਪਾਇਆ ਹੈ (ਭਾਵ, ਜੇਹੜਾ ਗੁਰੂ ਭਟਕਦੇ ਜੀਵ ਨੂੰ ਠੀਕ ਰਾਹ ਤੇ ਪਾ ਦੇਂਦਾ ਹੈ) ਉਸ ਗੁਰੂ ਦੇ ਚਰਨ ਪੂਜੋ (ਭਾਵ, ਆਪਾ-ਭਾਵ ਗਵਾ ਕੇ ਉਸ ਗੁਰੂ ਦਾ ਪੱਲਾ ਫੜੋ) ।੫।
O Nanak, dwell upon, and serve at the Guru's feet; He places those who wander back on the Path. ||5||
ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥
ਹੇ ਪ੍ਰਭੂ! ਉਹਨਾਂ ਨੂੰ ਇਹ ਨਾਮ-ਧਨ ਪਿਆਰਾ ਲੱਗਦਾ ਹੈ ਉਹਨਾਂ ਨੂੰ ਤੇਰੀ ਸਿਫ਼ਤਿ-ਸਾਲਾਹ ਪਿਆਰੀ ਲੱਗਦੀ ਹੈ ।
The wealth of the Lord's Praise is very dear to the humble Saints.
ਗੁਰਮਤਿ ਪਾਇਆ ਨਾਮੁ ਤੁਮਾਰਾ ॥
ਤੇਰਾ ਨਾਮ ਗੁਰੂ ਦੀ ਮਤਿ ਤੇ ਤੁਰਿਆਂ ਹੀ ਮਿਲਦਾ ਹੈ, ਜਿਨ੍ਹਾਂ ਸੰਤ ਜਨਾਂ ਨੂੰ ਮਿਲਦਾ ਹੈ
Through the Guru's Teachings, I have obtained Your Name, Lord.
ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥
ਪ੍ਰਭੂ ਦੇ ਦਰ ਦਾ ਮੰਗਤਾ ਪ੍ਰਭੂ ਦੇ ਦਰ ਤੇ ਟਿਕ ਕੇ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ (ਜੁੜ ਕੇ ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਾ ਹੈ ।੬।
The beggar serves at the Lord's door, and in the Court of the Lord, sings His Praises. ||6||
ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਪਰਮਾਤਮਾ ਉਸ ਨੂੰ ਆਪਣੀ ਹਜ਼ੂਰੀ ਵਿਚ ਸੱਦਦਾ ਹੈ (ਭਾਵ, ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ) ।
When one meets the True Guru, he is called into the Mansion of the Lord's Presence.
ਸਾਚੀ ਦਰਗਹ ਗਤਿ ਪਤਿ ਪਾਏ ॥
ਉਹ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਉੱਚੀ ਆਤਮਕ ਅਵਸਥਾ ਪ੍ਰਾਪਤ ਕਰਦਾ ਹੈ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।
In the True Court, he is blessed with salvation and honor.
ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥
ਪਰ ਮਾਇਆ-ਵੇੜ੍ਹੇ ਬੰਦੇ ਨੂੰ ਪਰਮਾਤਮਾ ਦੇ ਮਹਲ ਦਾ ਟਿਕਾਣਾ ਨਹੀਂ ਲੱਭਦਾ, ਉਹ ਜਨਮਾਂ ਦੇ ਗੇੜ ਵਿਚ ਪੈ ਕੇ ਮਰਦਾ ਤੇ ਦੁੱਖ ਸਹਾਰਦਾ ਹੈ ।੭।
The faithless cynic has no place of rest in the Lord's palace; he suffers the pains of birth and death. ||7||
ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥
(ਹੇ ਭਾਈ!) ਸਤਿਗੁਰੂ ਅਥਾਹ ਸਮੁੰਦਰ ਹੈ (ਉਸ ਵਿਚ ਪ੍ਰਭੂ ਦੇ ਗੁਣਾਂ ਦੇ ਰਤਨ ਭਰੇ ਪਏ ਹਨ), ਗੁਰੂ ਦੀ ਸੇਵਾ ਕਰੋ
So serve the True Guru, the unfathomable ocean,
ਪਾਵਹੁ ਨਾਮੁ ਰਤਨੁ ਧਨੁ ਲਾਹਾ ॥
ਗੁਰੂ ਪਾਸੋਂ ਨਾਮ-ਰਤਨ ਨਾਮ-ਧਨ ਹਾਸਲ ਕਰ ਲਵੋਗੇ (ਇਹੀ ਮਨੁੱਖਾ ਜੀਵਨ ਦਾ) ਲਾਭ (ਹੈ) ।
and you shall obtain the profit, the wealth, the jewel of the Naam.
ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਨਾਮ-ਅੰਮ੍ਰਿਤ ਦੇ ਸਰੋਵਰ ਵਿਚ (ਆਤਮਕ) ਇਸ਼ਨਾਨ ਕਰੋ, (ਇਸ ਤਰ੍ਹਾਂ) ਮਾਇਆ (ਦੇ ਮੋਹ) ਦੀ ਮੈਲ (ਮਨ ਤੋਂ) ਧੁਪ ਜਾਇਗੀ (ਤ੍ਰਿਸ਼ਨਾ ਮੁੱਕ ਜਾਇਗੀ ਤੇ) ਗੁਰੂ-ਸਰੋਵਰ ਦਾ ਸੰਤੋਖ (-ਜਲ) ਪ੍ਰਾਪਤ ਹੋ ਜਾਇਗਾ ।੮।
The filth of corruption is washed away, by bathing in the pool of Ambrosial Nectar. In the Guru's pool, contentment is obtained. ||8||
ਸਤਿਗੁਰ ਸੇਵਹੁ ਸੰਕ ਨ ਕੀਜੈ ॥
(ਹੇ ਭਾਈ! ਪੂਰੀ ਸਰਧਾ ਨਾਲ) ਗੁਰੂ ਦੀ ਦੱਸੀ ਸੇਵਾ ਕਰੋ, (ਗੁਰੂ ਦੇ ਹੁਕਮ ਵਿਚ ਰਤਾ ਭੀ) ਸ਼ੱਕ ਨਾਹ ਕਰੋ
So serve the Guru without hesitation.
ਆਸਾ ਮਾਹਿ ਨਿਰਾਸੁ ਰਹੀਜੈ ॥
(ਗੁਰੂ ਦੇ ਦੱਸੇ ਰਸਤੇ ਤੇ ਤੁਰਿਆਂ) ਦੁਨੀਆ ਦੀਆਂ ਆਸਾਂ ਵਿਚ ਨਿਰਲੇਪ ਰਹਿ ਕੇ ਜਿਊ ਸਕੀਦਾ ਹੈ ।
And in the midst of hope, remain unmoved by hope.
ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥
ਪਰਮਾਤਮਾ (ਦਾ ਨਾਮ) ਸਿਮਰੋ ਜੋ ਸਾਰੇ ਸਹਮ ਤੇ ਦੁੱਖ ਨਾਸ ਕਰਨ ਵਾਲਾ ਹੈ । ਜੇਹੜਾ ਮਨੁੱਖ ਸਿਮਰਦਾ ਹੈ ਉਸ ਨੂੰ ਮੁੜ (ਮੋਹ ਦਾ) ਰੋਗ ਨਹੀਂ ਵਿਆਪਦਾ ।੯।
Serve the Eradicator of cynicism and suffering, and you shall never again be afflicted by the disease. ||9||
ਸਾਚੇ ਭਾਵੈ ਤਿਸੁ ਵਡੀਆਏ ॥
ਜੇਹੜਾ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ ਉਸ ਨੂੰ ਉਹ (ਗੁਰੂ ਦੀ ਰਾਹੀਂ ਆਪਣੇ ਨਾਮ ਦੀ ਦਾਤਿ ਦੇ ਕੇ) ਇੱਜ਼ਤ ਬਖ਼ਸ਼ਦਾ ਹੈ ।
One who is pleasing to the True Lord is blessed with glorious greatness.
ਕਉਨੁ ਸੁ ਦੂਜਾ ਤਿਸੁ ਸਮਝਾਏ ॥
ਗੁਰੂ ਤੋਂ ਬਿਨਾ ਹੋਰ ਕੋਈ ਨਹੀਂ ਜੋ ਸਹੀ ਰਸਤਾ ਦੱਸ ਸਕੇ ।
Who else can teach him anything?
ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥
ਗੁਰੂ ਤੇ ਪਰਮਾਤਮਾ ਦੋਹਾਂ ਦੀ ਇਕੋ ਹੀ ਹਸਤੀ ਹੈ ਜੋ ਜਗਤ ਵਿਚ ਕੰਮ ਕਰ ਰਹੀ ਹੈ । ਹੇ ਨਾਨਕ! ਜੋ ਹਰੀ ਨੂੰ ਚੰਗਾ ਲੱਗਦਾ ਹੈ ਉਹ ਗੁਰੂ ਨੂੰ ਚੰਗਾ ਲੱਗਦਾ ਹੈ, ਤੇ ਜੋ ਗੁਰੂ ਨੂੰ ਭਾਉਂਦਾ ਹੈ ਉਹ ਹਰੀ-ਪ੍ਰਭੂ ਨੂੰ ਪਸੰਦ ਹੈ ।੧੦।
The Lord and the Guru are pervading in one form. O Nanak, the Lord loves the Guru. ||10||
ਵਾਚਹਿ ਪੁਸਤਕ ਵੇਦ ਪੁਰਾਨਾਂ ॥
(ਗੁਰੂ ਤੋਂ ਖੁੰਝ ਕੇ ਪੰਡਿਤ ਲੋਕ) ਵੇਦ ਪੁਰਾਣ ਆਦਿਕ (ਧਰਮ-) ਪੁਸਤਕਾਂ ਪੜ੍ਹਦੇ ਹਨ,
Some read scriptures, the Vedas and the Puraanas.
ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥
ਜੋ ਕੁਝ ਉਹ ਸੁਣਾਂਦੇ ਹਨ ਉਸ ਨੂੰ ਅਨੇਕਾਂ ਬੰਦੇ ਬਹਿ ਕੇ ਧਿਆਨ ਨਾਲ ਸੁਣਦੇ ਹਨ ।
Some sit and listen, and read to others.
ਅਜਗਰ ਕਪਟੁ ਕਹਹੁ ਕਿਉ ਖੁਲ੍ਹੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥
ਪਰ ਇਸ ਤਰ੍ਹਾਂ (ਮਨ ਨੂੰ ਕਾਬੂ ਰੱਖਣ ਵਾਲਾ ਮਾਇਆ ਦੇ ਮੋਹ ਦਾ) ਕਰੜਾ ਕਵਾੜ ਕਿਸੇ ਭੀ ਹਾਲਤ ਵਿਚ ਖੁਲ੍ਹ ਨਹੀਂ ਸਕਦਾ, (ਕਿਉਂਕਿ) ਗੁਰੂ ਦੀ ਸਰਨ ਤੋਂ ਬਿਨਾ ਅਸਲੀਅਤ ਨਹੀਂ ਲੱਭਦੀ ।੧੧।
Tell me, how can the heavy, rigid doors be opened? Without the True Guru, the essence of reality is not realized. ||11||
ਕਰਹਿ ਬਿਭੂਤਿ ਲਗਾਵਹਿ ਭਸਮੈ ॥
(ਇਕ ਉਹ ਭੀ ਹਨ ਜੋ ਤਿਆਗੀ ਬਣ ਕੇ ਜੰਗਲਾਂ ਵਿਚ ਜਾ ਬੈਠਦੇ ਹਨ, ਲੱਕੜਾਂ ਬਾਲ ਕੇ) ਸੁਆਹ ਤਿਆਰ ਕਰਦੇ ਹਨ ਤੇ ਉਹ ਸੁਆਹ (ਆਪਣੇ ਪਿੰਡੇ ਉਤੇ) ਮਲ ਲੈਂਦੇ ਹਨ ।
Some collect dust, and smear their bodies with ashes;
ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥
ਪਰ ਉਹਨਾਂ ਦੇ ਅੰਦਰ (ਹਿਰਦੇ ਵਿਚ) ਚੰਡਾਲ ਕੋ੍ਰਧ ਵੱਸਦਾ ਹੈ ਹਉਮੈ ਵੱਸਦੀ ਹੈ ।
but deep within them are the outcasts of anger and egotism.
ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥
(ਸੋ, ਤਿਆਗ ਦੇ ਇਹ) ਪਾਖੰਡ ਕਰਨ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਨਹੀਂ ਹੋ ਸਕਦਾ । ਗੁਰੂ ਦੀ ਸਰਨ ਤੋਂ ਬਿਨਾ ਅਦ੍ਰਿਸ਼ਟ ਪ੍ਰਭੂ ਨਹੀਂ ਲੱਭਦਾ ।੧੨।
Practicing hypocrisy, Yoga is not obtained; without the True Guru, the unseen Lord is not found. ||12||
ਤੀਰਥ ਵਰਤ ਨੇਮ ਕਰਹਿ ਉਦਿਆਨਾ ॥
(ਤਿਆਗੀ ਬਣ ਕੇ) ਜੰਗਲਾਂ ਵਿਚ ਨਿਵਾਸ ਕਰਦੇ ਹਨ ਤੀਰਥਾਂ ਤੇ ਇਸ਼ਨਾਨ ਕਰਦੇ ਹਨ ਵਰਤਾਂ ਦੇ ਨੇਮ ਧਾਰਦੇ ਹਨ,
Some make vows to visit sacred shrines of pilgrimage, keep fasts and live in the forest.
ਜਤੁ ਸਤੁ ਸੰਜਮੁ ਕਥਹਿ ਗਿਆਨਾ ॥
ਗਿਆਨ ਦੀਆਂ ਗੱਲਾਂ ਕਰਦੇ ਹਨ ਜਤ ਸਤ ਸੰਜਮ ਦੇ ਸਾਧਨ ਕਰਦੇ ਹਨ,
Some practice chastity, charity and self-discipline, and speak of spiritual wisdom.
ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥
ਪਰ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਪ੍ਰਾਪਤ ਨਹੀਂ ਹੁੰਦਾ, ਸਤਿਗੁਰੂ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ ।੧੩।
But without the Lord's Name, how can anyone find peace? Without the True Guru, doubt is not dispelled. ||13||
ਨਿਉਲੀ ਕਰਮ ਭੁਇਅੰਗਮ ਭਾਠੀ ॥
(ਇਹ ਲੋਕ) ਨਿਉਲੀ ਕਰਮ ਕਰਦੇ ਹਨ, ਕੁੰਡਲਨੀ ਨੂੰ ਦਸਮ ਦੁਆਰ ਵਿਚ ਖੋਹਲਣਾ ਦੱਸਦੇ ਹਨ,
Inner cleansing techniques, channeling the energy to raise the Kundalini to the Tenth Gate,
ਰੇਚਕ ਕੁੰਭਕ ਪੂਰਕ ਮਨ ਹਾਠੀ ॥
ਮਨ ਦੇ ਹਠ ਨਾਲ (ਪ੍ਰਾਣਾਯਮ ਦੇ ਅੱਭਿਆਸ ਵਿਚ) ਪ੍ਰਾਣ ਉਤਾਂਹ ਚਾੜ੍ਹਦੇ ਹਨ, ਸੁਖਮਨਾ ਵਿਚ ਰੋਕ ਕੇ ਰੱਖਦੇ ਹਨ ਤੇ ਫਿਰ ਹੇਠਾਂ ਉਤਾਰਦੇ ਹਨ
inhaling, exhaling and holding the breath by the force of the mind -
ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥
ਪਰ ਇਹ ਧਾਰਮਿਕ ਕੰਮ ਨਿਰਾ ਪਾਖੰਡ-ਧਰਮ ਹੀ ਹੈ, ਇਸ ਦੀ ਰਾਹੀਂ ਪਰਮਾਤਮਾ ਨਾਲ ਪ੍ਰੀਤ ਨਹੀਂ ਬਣ ਸਕਦੀ, ਗੁਰ-ਸ਼ਬਦ ਵਾਲਾ ਮਹਾਨ (ਆਨੰਦ ਦੇਣ ਵਾਲਾ) ਰਸ ਨਹੀਂ ਮਿਲਦਾ ।੧੪।
by empty hypocritical practices, Dharmic love for the Lord is not produced. Only through the Word of the Guru's Shabad is the sublime, supreme essence obtained. ||14||
ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥
(ਇਕ ਉਹ ਹਨ ਜੇਹੜੇ) ਕੁਦਰਤਿ ਵਿਚ ਵੱਸਦੇ ਪ੍ਰਭੂ ਨੂੰ ਵੇਖਦੇ ਹਨ ਉਹਨਾਂ ਦਾ ਮਨ ਉਸ ਦੀਦਾਰ ਵਿਚ ਪ੍ਰਸੰਨ ਹੁੰਦਾ ਹੈ
Seeing the Lord's creative power, my mind remains satisfied.
ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਹਰ ਥਾਂ ਪ੍ਰਭੂ ਨੂੰ ਵੱਸਦਾ ਪਛਾਣਦੇ ਹਨ
Through the Guru's Shabad, I have realized that all is God.
ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥
ਹੇ ਨਾਨਕ! ਉਹਨਾਂ ਨੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਪਰਮਾਤਮਾ ਦਿੱਸਦਾ ਹੈ । ਗੁਰੂ ਹੀ ਅਦ੍ਰਿਸ਼ਟ ਪਰਮਾਤਮਾ ਦਾ ਦੀਦਾਰ ਕਰਾਂਦਾ ਹੈ ।੧੫।੫।੨੨।
O Nanak, the Lord, the Supreme Soul, is in all. The Guru, the True Guru, has inspired me to see the unseen Lord. ||15||5||22||