ਮਾਰੂ ਸੋਲਹੇ ਮਹਲਾ ੩
Maaroo, Solhay, Third Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹੁਕਮੀ ਸਹਜੇ ਸ੍ਰਿਸਟਿ ਉਪਾਈ ॥
ਹੇ ਭਾਈ! ਪਰਮਾਤਮਾ ਨੇ ਬਿਨਾ ਕਿਸੇ ਉਚੇਚੇ ਜਤਨ ਦੇ ਆਪਣੇ ਹੁਕਮ ਦੀ ਰਾਹੀਂ ਇਹ ਸ੍ਰਿਸ਼ਟੀ ਪੈਦਾ ਕਰ ਦਿੱਤੀ ਹੈ ।
By the Hukam of His Command, He effortlessly created the Universe.
ਕਰਿ ਕਰਿ ਵੇਖੈ ਅਪਣੀ ਵਡਿਆਈ ॥
(ਜਗਤ-ਉਤਪਤੀ ਦੇ ਕੰਮ) ਕਰ ਕਰ ਕੇ ਆਪਣੀ ਵਡਿਆਈ (ਆਪ ਹੀ) ਵੇਖ ਰਿਹਾ ਹੈ ।
Creating the creation, He gazes upon His own greatness.
ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥
ਆਪ ਹੀ ਸਭ ਕੁਝ ਕਰ ਰਿਹਾ ਹੈ, (ਜੀਵਾਂ ਪਾਸੋਂ) ਆਪ ਹੀ ਕਰਾ ਰਿਹਾ ਹੈ, ਆਪਣੀ ਰਜ਼ਾ ਅਨੁਸਾਰ (ਸਾਰੀ ਸ੍ਰਿਸ਼ਟੀ ਵਿਚ) ਵਿਆਪਕ ਹੋ ਰਿਹਾ ਹੈ ।੧।
He Himself acts, and inspires all to act; in His Will, He pervades and permeates all. ||1||
ਮਾਇਆ ਮੋਹੁ ਜਗਤੁ ਗੁਬਾਰਾ ॥
ਹੇ ਭਾਈ! (ਸ੍ਰਿਸ਼ਟੀ ਵਿਚ ਪ੍ਰਭੂ ਆਪ ਹੀ) ਮਾਇਆ ਦਾ ਮੋਹ ਪੈਦਾ ਕਰਨ ਵਾਲਾ ਹੈ (ਜਿਸ ਨੇ) ਜਗਤ ਘੁੱਪ ਹਨੇਰਾ ਬਣਾ ਰੱਖਿਆ ਹੈ ।
The world is in the darkness of love and attachment to Maya.
ਗੁਰਮੁਖਿ ਬੂਝੈ ਕੋ ਵੀਚਾਰਾ ॥
ਇਸ ਵਿਚਾਰ ਨੂੰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਸਮਝਦਾ ਹੈ ।
How rare is that Gurmukh who contemplates, and understands.
ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥
ਹੇ ਭਾਈ! ਜਿਸ ਜੀਵ ਉਤੇ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ, ਉਹੀ, ਇਹ ਸੂਝ ਪ੍ਰਾਪਤ ਕਰਦਾ ਹੈ ਕਿ ਪ੍ਰਭੂ ਆਪ ਹੀ (ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ ।੨।
He alone attains the Lord, unto whom He grants His Grace. He Himself unites in His Union. ||2||
ਆਪੇ ਮੇਲੇ ਦੇ ਵਡਿਆਈ ॥
ਹੇ ਭਾਈ! ਪ੍ਰਭੂ ਆਪ ਹੀ (ਮਨੁੱਖ ਨੂੰ ਗੁਰੂ ਨਾਲ) ਮਿਲਾਂਦਾ ਹੈ ਤੇ ਇੱਜ਼ਤ ਬਖ਼ਸ਼ਦਾ ਹੈ ।
Uniting with Himself, He bestows glorious greatness.
ਗੁਰ ਪਰਸਾਦੀ ਕੀਮਤਿ ਪਾਈ ॥
ਗੁਰੂ ਦੀ ਕਿਰਪਾ ਨਾਲ (ਉਹ ਮਨੁੱਖ ਇਸ ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ ।
By Guru's Grace, one comes to know the Lord's worth.
ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥
ਮਨ ਦੀ ਮੁਰੀਦ ਲੁਕਾਈ ਮਾਇਆ ਦੇ ਪਿਆਰ ਦੇ ਕਾਰਨ (ਸਹੀ ਜੀਵਨ-ਰਾਹ ਤੋਂ) ਖੁੰਝੀ ਹੋਈ ਬਹੁਤ ਵਿਲਕਦੀ ਫਿਰਦੀ ਹੈ ।੩।
The self-willed manmukh wanders everywhere, weeping and wailing; he is utterly ruined by the love of duality. ||3||
ਹਉਮੈ ਮਾਇਆ ਵਿਚੇ ਪਾਈ ॥
ਹੇ ਭਾਈ! (ਇਹ ਸ੍ਰਿਸ਼ਟੀ ਪੈਦਾ ਕਰ ਕੇ ਪ੍ਰਭੂ ਨੇ ਆਪ ਹੀ) ਇਸ ਦੇ ਵਿਚ ਹੀ ਹਉਮੈ ਤੇ ਮਾਇਆ ਪੈਦਾ ਕਰ ਦਿੱਤੀ ਹੈ ।
Egotism was instilled into the illusion of Maya.
ਮਨਮੁਖ ਭੂਲੇ ਪਤਿ ਗਵਾਈ ॥
ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਨੇ (ਹਉਮੈ ਮਾਇਆ ਦੇ ਕਾਰਨ) ਕੁਰਾਹੇ ਪੈ ਕੇ ਆਪਣੀ ਇੱਜ਼ਤ ਗਵਾ ਲਈ ਹੈ ।
The self-willed manmukh is deluded, and loses his honor.
ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦਾ ਹੈ (ਤੇ ਨਾਮ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੪।
But one who becomes Gurmukh is absorbed in the Name; he remains immersed in the True Lord. ||4||
ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਅਤੇ ਪਰਮਾਤਮਾ ਦਾ ਕੀਮਤੀ ਨਾਮ ਹਾਸਲ ਕਰ ਲੈਂਦਾ ਹੈ,
Spiritual wisdom is obtained from the Guru, along with the jewel of the Naam, the Name of the Lord.
ਮਨਸਾ ਮਾਰਿ ਮਨ ਮਾਹਿ ਸਮਾਇਆ ॥
ਉਹ ਆਪਣੇ ਮਨ ਦੇ ਫੁਰਨੇ ਨੂੰ ਮਾਰ ਕੇ ਅੰਤਰ-ਆਤਮੇ ਹੀ ਲੀਨ ਰਹਿੰਦਾ ਹੈ,
Desires are subdued, and one remains immersed in the mind.
ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥
ਉਸ ਨੂੰ ਪਰਮਾਤਮਾ ਆਪ ਹੀ ਇਹ ਸਮਝ ਬਖ਼ਸ਼ ਦੇਂਦਾ ਹੈ ਕਿ ਸਾਰੇ ਖੇਲ ਪਰਮਾਤਮਾ ਆਪ ਹੀ ਕਰ ਰਿਹਾ ਹੈ ।੫।
The Creator Himself stages all His plays; He Himself bestows understanding. ||5||
ਸਤਿਗੁਰੁ ਸੇਵੇ ਆਪੁ ਗਵਾਏ ॥
ਹੇ ਭਾਈ! ਜਿਹੜਾ ਮਨੁੱਖ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈਂਦਾ ਹੈ,
One who serves the True Guru eradicates self-conceit.
ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥
ਉਹ ਮਨੁੱਖ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਆਤਮਕ ਆਨੰਦ ਮਾਣਦਾ ਹੈ ।
Meeting with his Beloved, he finds peace through the Word of the Shabad.
ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥
ਉਸ ਦੇ ਅੰਦਰ ਪਰਮਾਤਮਾ ਦਾ ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੀ ਭਗਤੀ ਵਿਚ ਰੰਗਿਆ ਰਹਿੰਦਾ ਹੈ । ਆਤਮਕ ਅਡੋਲਤਾ ਵਾਲੀ ਬੁੱਧੀ ਦੇ ਕਾਰਨ ਪ੍ਰਭੂ ਨਾਲ ਉਸ ਦੀ ਪ੍ਰਤੀਤ ਬਣੀ ਰਹਿੰਦੀ ਹੈ ।੬।
Deep within his inner being, he is imbued with loving devotion; intuitively, he becomes one with the Lord. ||6||
ਦੂਖ ਨਿਵਾਰਣੁ ਗੁਰ ਤੇ ਜਾਤਾ ॥
ਹੇ ਭਾਈ! ਗੁਰੂ ਦੀ ਰਾਹੀਂ ਜਿਸ ਮਨੁੱਖ ਨੇ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ,
The Destroyer of pain is known through the Guru.
ਆਪਿ ਮਿਲਿਆ ਜਗਜੀਵਨੁ ਦਾਤਾ ॥
ਸਭ ਦਾਤਾਂ ਦੇਣ ਵਾਲਾ ਤੇ ਜਗਤ ਦਾ ਆਸਰਾ ਪ੍ਰਭੂ ਆਪ ਉਸ ਨੂੰ ਆ ਮਿਲਿਆ ।
The Great Giver, the Life of the world, Himself has met me.
ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥
ਉਹੀ ਮਨੁੱਖ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰਦਾ ਹੈ, ਜਿਸ ਨੂੰ ਪ੍ਰਭੂ ਆਪ ਭਗਤੀ ਵਿਚ ਜੋੜਦਾ ਹੈ । ਉਸ ਮਨੁੱਖ ਦੇ ਅੰਦਰੋਂ ਹਰੇਕ ਕਿਸਮ ਦਾ ਡਰ ਹਰੇਕ ਭਰਮ ਦੂਰ ਹੋ ਜਾਂਦਾ ਹੈ ।੭।
He alone understands, whom the Lord joins with Himself. Fear and doubt are taken away from his body. ||7||
ਆਪੇ ਗੁਰਮੁਖਿ ਆਪੇ ਦੇਵੈ ॥
ਹੇ ਭਾਈ! ਜਿਸ ਮਨੁੱਖ ਨੂੰ ਪ੍ਰਭੂ ਆਪ ਹੀ ਗੁਰੂ ਦੇ ਸਨਮੁਖ ਰੱਖਦਾ ਹੈ ਜਿਸ ਨੂੰ ਆਪ ਹੀ ਭਗਤੀ ਦੀ ਦਾਤਿ ਦੇਂਦਾ ਹੈ, ਉਹ ਮਨੁੱਖ ਗੁਰੂ ਦੀ ਸਰਨ ਪਿਆ ਰਹਿੰਦਾ ਹੈ ।
He Himself is the Gurmukh, and He Himself bestows His blessings.
ਸਚੈ ਸਬਦਿ ਸਤਿਗੁਰੁ ਸੇਵੈ ॥
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ ।
Through the True Word of the Shabad, serve the True Guru.
ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਉਸ ਦੀ ਅਜਿਹੀ ਪ੍ਰੀਤ ਬਣ ਜਾਂਦੀ ਹੈ ਕਿ ਉਸ ਪ੍ਰੀਤ ਨੂੰ ਨਾਹ ਬੁਢੇਪਾ ਤੇ ਨਾਹ ਹੀ ਆਤਮਕ ਮੌਤ ਤੱਕ ਸਕਦੇ ਹਨ (ਭਾਵ, ਨਾਹ ਉਹ ਪ੍ਰੀਤ ਕਦੇ ਕਮਜ਼ੋਰ ਹੁੰਦੀ ਹੈ ਤੇ ਨਾਹ ਹੀ ਉਥੇ ਵਿਕਾਰਾਂ ਨੂੰ ਆਉਣ ਦਾ ਮੌਕਾ ਮਿਲਦਾ ਹੈ) ।੮।
Old age and death cannot even touch one who is in harmony with the True Lord. ||8||
ਤ੍ਰਿਸਨਾ ਅਗਨਿ ਜਲੈ ਸੰਸਾਰਾ ॥
ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ ਦੀ ਅੱਗ ਵਿਚ ਸੜ ਰਿਹਾ ਹੈ,
The world is burning up in the fire of desire.
ਜਲਿ ਜਲਿ ਖਪੈ ਬਹੁਤੁ ਵਿਕਾਰਾ ॥
ਵਿਕਾਰਾਂ ਵਿਚ ਸੜ ਸੜ ਕੇ ਬਹੁਤ ਦੁੱਖੀ ਹੋ ਰਿਹਾ ਹੈ ।
It burns and burns, and is destroyed in all its corruption.
ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਅੱਗ ਤੋਂ ਬਚਾਉ ਦਾ) ਥਾਂ ਕਦੇ ਭੀ ਨਹੀਂ ਲੱਭ ਸਕਦਾ । (ਉਹੀ ਮਨੁੱਖ ਬਚਾਉ ਦਾ ਥਾਂ ਲੱਭਦਾ ਹੈ ਜਿਸ ਨੂੰ) ਗੁਰੂ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈ ।੯।
The self-willed manmukh finds no place of rest anywhere. The True Guru has imparted this understanding. ||9||
ਸਤਿਗੁਰੁ ਸੇਵਨਿ ਸੇ ਵਡਭਾਗੀ ॥
ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ, ਜਿਹੜੇ ਗੁਰੂ ਦੀ ਸਰਨ ਪੈਂਦੇ ਹਨ,
Those who serve the True Guru are very fortunate.
ਸਾਚੈ ਨਾਮਿ ਸਦਾ ਲਿਵ ਲਾਗੀ ॥
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਉਹਨਾਂ ਦੀ ਸੁਰਤਿ ਸਦਾ ਜੁੜੀ ਰਹਿੰਦੀ ਹੈ ।
They remain lovingly focused on the True Name forever.
ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥
ਉਹਨਾਂ ਦੇ ਅੰਦਰ ਪਰਮਾਤਮਾ ਦਾ ਪਵਿੱਤਰ ਕਰਨ ਵਾਲਾ ਨਾਮ ਸਦਾ ਟਿਕਿਆ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ (ਉਹਨਾਂ ਨੇ ਆਪਣੇ ਅੰਦਰੋਂ) ਤ੍ਰਿਸ਼ਨਾ (ਦੀ ਅੱਗ) ਬੁਝਾ ਲਈ ਹੁੰਦੀ ਹੈ ।੧੦।
The Immaculate Naam, the Name of the Lord, permeates the nucleus of their inner being; through the Shabad, their desires are quenched. ||10||
ਸਚਾ ਸਬਦੁ ਸਚੀ ਹੈ ਬਾਣੀ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ
True is the Word of the Shabad, and True is the Bani of His Word.
ਗੁਰਮੁਖਿ ਵਿਰਲੈ ਕਿਨੈ ਪਛਾਣੀ ॥
ਕਿ ਸਦਾ-ਥਿਰ ਪਦਾਰਥ ਗੁਰ-ਸ਼ਬਦ ਹੀ ਹੈ, ਸਦਾ-ਥਿਰ ਵਸਤ ਸਿਫ਼ਤਿ-ਸਾਲਾਹ ਦੀ ਬਾਣੀ ਹੀ ਹੈ ।
How rare is that Gurmukh who realizes this.
ਸਚੇ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥
ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਰੰਗੇ ਰਹਿੰਦੇ ਹਨ, ਉਹ ਮਾਇਆ ਤੋਂ ਉਪਰਾਮ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦਾ ਗੇੜ) ਮੁੱਕ ਜਾਂਦਾ ਹੈ ।੧੧।
Those who are imbued with the True Shabad are detached. Their comings and goings in reincarnation are ended. ||11||
ਸਬਦੁ ਬੁਝੈ ਸੋ ਮੈਲੁ ਚੁਕਾਏ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਸਮਝ ਲੈਂਦਾ ਹੈ (ਭਾਵ, ਆਪਣੀ ਬੁੱਧੀ ਦਾ ਹਿੱਸਾ ਬਣਾ ਲੈਂਦਾ ਹੈ)
One who realizes the Shabad is cleansed of impurities.
ਨਿਰਮਲ ਨਾਮੁ ਵਸੈ ਮਨਿ ਆਏ ॥
ਉਹ (ਆਪਣੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ ।
The Immaculate Naam abides within his mind.
ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥
ਪਰਮਾਤਮਾ ਦਾ ਪਵਿੱਤਰ ਨਾਮ ਉਸ ਦੇ ਮਨ ਵਿਚ ਆ ਵੱਸਦਾ ਹੈ । ਜਿਹੜੇ ਮਨੁੱਖ ਸਦਾ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ।੧੨।
He serves his True Guru forever, and egotism is eradicated from within. ||12||
ਗੁਰ ਤੇ ਬੂਝੈ ਤਾ ਦਰੁ ਸੂਝੈ ॥
ਹੇ ਭਾਈ! ਜਦੋਂ ਮਨੁੱਖ ਗੁਰੂ ਪਾਸੋਂ (ਸਹੀ ਜੀਵਨ-ਰਾਹ ਦਾ ਉਪਦੇਸ਼) ਸਮਝ ਲੈਂਦਾ ਹੈ,
If one comes to understand, through the Guru, then he comes to know the Lord's Door.
ਨਾਮ ਵਿਹੂਣਾ ਕਥਿ ਕਥਿ ਲੂਝੈ ॥
ਤਦੋਂ ਉਸ ਨੂੰ ਪਰਮਾਤਮਾ ਦਾ ਦਰ ਦਿੱਸ ਪੈਂਦਾ ਹੈ (ਭਾਵ, ਉਸ ਨੂੰ ਇਹ ਦਿੱਸ ਪੈਂਦਾ ਹੈ ਕਿ ਹਰਿ-ਨਾਮ ਹੀ ਪ੍ਰਭੂ-ਮਿਲਾਪ ਦਾ ਵਸੀਲਾ ਹੈ) ।
But without the Naam, one babbles and argues in vain.
ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥
ਪਰ ਜਿਹੜਾ ਮਨੁੱਖ ਨਾਮ ਤੋਂ ਸੱਖਣਾ ਹੈ ਉਹ (ਹੋਰਨਾਂ ਨੂੰ) ਵਖਿਆਨ ਕਰ ਕਰ ਕੇ (ਆਪ ਅੰਦਰੋਂ ਤ੍ਰਿਸ਼ਨਾ ਦੀ ਅੱਗ ਵਿਚ) ਸੜਦਾ ਰਹਿੰਦਾ ਹੈ । ਹੇ ਭਾਈ! ਗੁਰੂ ਦੀ ਸਰਨ ਪੈਣ ਦੀ ਬਰਕਤਿ ਇਹ ਹੈ ਕਿ ਮਨੁੱਖ (ਆਪਣੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ (ਮਾਇਆ ਦੀ) ਭੁੱਖ ਦੂਰ ਕਰ ਲੈਂਦਾ ਹੈ ।੧੩।
The glory of serving the True Guru is that it eradicates hunger and thirst. ||13||
ਆਪੇ ਆਪਿ ਮਿਲੈ ਤਾ ਬੂਝੈ ॥
ਪਰ, ਹੇ ਭਾਈ! (ਜੀਵਾਂ ਦੇ ਕੀਹ ਵੱਸ?) ਪਰਮਾਤਮਾ ਆਪ ਹੀ ਜੀਵ ਨੂੰ ਮਿਲ ਪਏ, ਤਦੋਂ ਹੀ ਉਹ (ਸਹੀ ਜੀਵਨ-ਰਾਹ ਨੂੰ) ਸਮਝਦਾ ਹੈ ।
When the Lord unites them with Himself, then they come to understand.
ਗਿਆਨ ਵਿਹੂਣਾ ਕਿਛੂ ਨ ਸੂਝੈ ॥
ਆਤਮਕ ਜੀਵਨ ਦੀ ਸੂਝ ਤੋਂ ਬਿਨਾ ਮਨੁੱਖ ਨੂੰ (ਮਾਇਆ ਦੀ ਤ੍ਰਿਸ਼ਨਾ ਭੁੱਖ ਤੋਂ ਬਿਨਾ ਹੋਰ) ਕੁਝ ਨਹੀਂ ਸੁੱਝਦਾ ।
Without spiritual wisdom, they understand nothing at all.
ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਗੁਰੂ ਦੀ ਬਖ਼ਸ਼ੀ (ਆਤਮਕ ਜੀਵਨ ਦੀ ਸੂਝ ਦੀ) ਦਾਤਿ ਸਦਾ ਵੱਸਦੀ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਪ੍ਰਭਾਵ ਆਪਣੇ ਅੰਦਰ ਬਣਾਈ ਰੱਖਦਾ ਹੈ (ਜਿਵੇਂ ਵੱਜ ਰਹੇ ਵਾਜਿਆਂ ਦੇ ਕਾਰਨ ਕੋਈ ਹੋਰ ਨਿੱਕੀ-ਮੋਟੀ ਆਵਾਜ਼ ਨਹੀਂ ਸੁਣੀ ਜਾਂਦੀ) ।੧੪।
One whose mind is filled with the Guru's gift forever - his inner being resounds with the Shabad, and the Word of the Guru's Bani. ||14||
ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥
(ਹੇ ਭਾਈ! ਸਾਰੀ ਖੇਡ ਪਰਮਾਤਮਾ ਦੀ ਰਜ਼ਾ ਵਿਚ ਹੋ ਰਹੀ ਹੈ) ਧੁਰ ਦਰਗਾਹ ਤੋਂ (ਰਜ਼ਾ ਅਨੁਸਾਰ ਜੀਵ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹੀ ਕਰਮ ਜੀਵ ਕਮਾਂਦਾ ਰਹਿੰਦਾ ਹੈ ।
He acts according to his pre-ordained destiny.
ਕੋਇ ਨ ਮੇਟੈ ਧੁਰਿ ਫੁਰਮਾਇਆ ॥
ਧੁਰੋਂ ਹੋਏ ਹੁਕਮ ਨੂੰ ਕੋਈ ਜੀਵ ਮਿਟਾ ਨਹੀਂ ਸਕਦਾ ।
No one can erase the Command of the Primal Lord.
ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥
ਹੇ ਭਾਈ! ਸਾਧ ਸੰਗਤਿ ਵਿਚ ਉਹਨਾਂ ਮਨੁੱਖਾਂ ਨੂੰ ਹੀ ਬਹਿਣ ਦਾ ਅਵਸਰ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉੱਤੇ ਧੁਰੋਂ ਲਿਖ ਕੇ ਇਹ ਬਖ਼ਸ਼ਸ਼ ਸੌਂਪੀ ਜਾਂਦੀ ਹੈ ।੧੫।
They alone dwell in the Sat Sangat, the True Congregation, who have such pre-ordained destiny. ||15||
ਅਪਣੀ ਨਦਰਿ ਕਰੇ ਸੋ ਪਾਏ ॥
ਹੇ ਭਾਈ! (ਸਾਧ ਸੰਗਤਿ ਵਿਚ ਟਿਕਣ ਦੀ ਦਾਤਿ) ਉਹ ਮਨੁੱਖ ਹਾਸਲ ਕਰਦਾ ਹੈ, ਜਿਸ ਉੱਤੇ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ।
He alone finds the Lord, unto whom He grants His Grace.
ਸਚੈ ਸਬਦਿ ਤਾੜੀ ਚਿਤੁ ਲਾਏ ॥
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਆਪਣਾ ਮਨ ਜੋੜਦਾ ਹੈ—ਇਹੀ ਹੈ (ਉਸ ਦੀ ਜੋਗੀਆਂ ਵਾਲੀ) ਸਮਾਧੀ ।
He links his consciousness to the deep meditative state of the True Shabad.
ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥
ਹੇ ਭਾਈ! (ਪ੍ਰਭੂ ਦਾ) ਦਾਸ ਨਾਨਕ ਬੇਨਤੀ ਕਰਦਾ ਹੈ (ਕਿ ਉਹ ਮਨੁੱਖ ਪ੍ਰਭੂ ਦੇ) ਦਰ ਤੇ (ਹਾਜ਼ਰ ਰਹਿ ਕੇ) ਪ੍ਰਭੂ ਦਾ ਨਾਮ-ਭਿੱਛਿਆ ਪ੍ਰਾਪਤ ਕਰ ਲੈਂਦਾ ਹੈ ।੧੬।੧।
Nanak, Your slave, offers this humble prayer; I stand at Your Door, begging for Your Name. ||16||1||