ਸਲੋਕੁ ਮਃ ੧ ॥
Shalok, First Mehl:
ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥
ਜੇ ਜਾਮੇ ਨੂੰ ਲਹੂ ਲੱਗ ਜਾਵੇ, ਤਾਂ ਜਾਮਾ ਪਲੀਤ ਹੋ ਜਾਂਦਾ ਹੈ (ਤੇ ਨਮਾਜ਼ ਨਹੀਂ ਹੋ ਸਕਦੀ),
If one's clothes are stained with blood, the garment becomes polluted.
ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥
(ਪਰ) ਜੋ ਬੰਦੇ ਮਨੁੱਖਾਂ ਦਾ ਲਹੂ ਪੀਂਦੇ ਹਨ (ਭਾਵ, ਧੱਕਾ ਕਰ ਕੇ ਹਰਾਮ ਦੀ ਕਮਾਈ ਖਾਂਦੇ ਹਨ) ਉਹਨਾਂ ਦਾ ਮਨ ਕਿਵੇਂ ਪਾਕ (ਸਾਫ਼) ਰਹਿ ਸਕਦਾ ਹੈ (ਤੇ ਪਲੀਤ ਮਨ ਨਾਲ ਨਮਾਜ਼ ਪੜ੍ਹੀ ਕਿਵੇਂ ਕਬੂਲ ਹੈ) ?
Those who suck the blood of human beings-how can their consciousness be pure?
ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥
ਹੇ ਨਾਨਕ ! ਰੱਬ ਦਾ ਨਾਮ ਮੂੰਹੋਂ ਸਾਫ਼ ਦਿਲ ਨਾਲ ਲੈ, (ਇਸ ਤੋਂ ਬਿਨਾ) ਹੋਰ ਕੰਮ ਦੁਨੀਆ ਵਾਲੇ ਵਿਖਾਵੇ ਹਨ ।
O Nanak, chant the Name of God, with heart-felt devotion.
ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥
ਇਹ ਤਾਂ ਤੁਸੀਂ ਕੂੜੇ ਕੰਮ ਹੀ ਕਰਦੇ ਹੋ ।੧।
Everything else is just a pompous worldly show, and the practice of false deeds. ||1||