ਮਾਰੂ ਮਹਲਾ ੩ ॥
Maaroo, Third Mehl:
 
ਸਚੁ ਸਾਲਾਹੀ ਗਹਿਰ ਗੰਭੀਰੈ ॥
ਹੇ ਭਾਈ! ਮੈਂ ਤਾਂ ਉਸ ਅਥਾਹ ਤੇ ਵੱਡੇ ਜਿਗਰੇ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹਾਂ ਜੋ ਸਦਾ ਕਾਇਮ ਰਹਿਣ ਵਾਲਾ ਹੈ,
I praise the true, profound and unfathomable Lord.
 
ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥
ਸਾਰਾ ਜਗਤ ਜਿਸ ਦੇ ਹੁਕਮ ਵਿਚ ਤੁਰ ਰਿਹਾ ਹੈ,
All the world is in His power.
 
ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥
ਜੋ ਸਾਰੇ ਸਰੀਰਾਂ ਵਿਚ ਮੌਜੂਦ ਹੈ ਅਤੇ ਜੋ ਆਪ ਹੀ ਸਾਰੇ ਸੁਖਾਂ ਦਾ ਸੋਮਾ ਹੈ ।੧।
He enjoys all hearts forever, day and night; He Himself dwells in peace. ||1||
 
ਸਚਾ ਸਾਹਿਬੁ ਸਚੀ ਨਾਈ ॥
ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹ
True is the Lord and Master, and True is His Name.
 
ਗੁਰ ਪਰਸਾਦੀ ਮੰਨਿ ਵਸਾਈ ॥
ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ ।
By Guru's Grace, I enshrine Him in my mind.
 
ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥
ਗੁਰੂ ਦੀ ਕਿਰਪਾ ਨਾਲ ਉਸ ਨੂੰ ਮਨ ਵਿਚ ਵਸਾਇਆ ਜਾ ਸਕਦਾ ਹੈ । ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪੇ ਹੀ (ਮਿਹਰ ਕਰ ਕੇ) ਆ ਵੱਸਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।੨।
He Himself has come to dwell deep within the nucleus of my heart; the noose of death has been snapped. ||2||
 
ਕਿਸੁ ਸੇਵੀ ਤੈ ਕਿਸੁ ਸਾਲਾਹੀ ॥
(ਹੇ ਭਾਈ! ਜੇ ਤੂੰ ਪੁੱਛੇਂ ਕਿ) ਮੈਂ ਕਿਸ ਦੀ ਸੇਵਾ ਕਰਦਾ ਹਾਂ ਅਤੇ ਕਿਸ ਦੀ ਸਿਫ਼ਤਿ-ਸਾਲਾਹ ਕਰਦਾ ਹਾਂ (ਤਾਂ ਇਸ ਦਾ ਉੱਤਰ ਇਹ ਹੈ ਕਿ)
Whom should I serve, and whom should I praise?
 
ਸਤਿਗੁਰੁ ਸੇਵੀ ਸਬਦਿ ਸਾਲਾਹੀ ॥
ਮੈਂ ਸਦਾ ਗੁਰੂ ਦੀ ਸਰਨ ਪਿਆ ਰਹਿੰਦਾ ਹਾਂ ਅਤੇ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਹਾਂ ।
I serve the True Guru, and praise the Word of the Shabad.
 
ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਦੀ ਬੁੱਧੀ ਸਦਾ ਸ੍ਰੇਸ਼ਟ ਰਹਿੰਦੀ ਹੈ ਅਤੇ ਮਨੁੱਖ ਦੇ ਅੰਦਰ ਉਸ ਦਾ ਹਿਰਦਾ-ਕੌਲ ਫੁੱਲ ਖਿੜਿਆ ਰਹਿੰਦਾ ਹੈ ।੩।
Through the True Shabad, the intellect is exalted and ennobled forever, and the lotus deep within blossoms forth. ||3||
 
ਦੇਹੀ ਕਾਚੀ ਕਾਗਦ ਮਿਕਦਾਰਾ ॥
ਹੇ ਭਾਈ! ਮਨੁੱਖ ਦਾ ਇਹ ਸਰੀਰ ਕਾਗ਼ਜ਼ ਵਾਂਗ ਨਾਸਵੰਤ ਹੈ,
The body is frail and perishable, like paper.
 
ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥
(ਜਿਵੇਂ ਕਾਗ਼ਜ਼ ਉਤੇ ਪਾਣੀ ਦੀ ਇਕ) ਬੂੰਦ ਪੈ ਜਾਏ ਤਾਂ (ਕਾਗ਼ਜ਼) ਗਲ ਜਾਂਦਾ ਹੈ (ਇਸੇ ਤਰ੍ਹਾਂ ਇਸ ਸਰੀਰ ਦਾ) ਨਾਸ ਹੁੰਦਿਆਂ ਭੀ ਚਿਰ ਨਹੀਂ ਲੱਗਦਾ ।
When the drop of water falls upon it, it crumbles and dissolves instantaneously.
 
ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥
ਪਰ ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਸਹੀ ਜੀਵਨ-ਰਾਹ) ਸਮਝ ਲੈਂਦਾ ਹੈ ਜਿਸ ਦੇ ਅੰਦਰ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਦਾ ਇਹ ਸਰੀਰ (ਵਿਕਾਰਾਂ ਤੋਂ ਬਚਿਆ ਰਹਿ ਕੇ) ਸੁੱਧ ਸੋਨਾ ਬਣਿਆ ਰਹਿੰਦਾ ਹੈ ।੪।
But the body of the Gurmukh, who understands, is like gold; the Naam, the Name of the Lord, dwells deep within. ||4||
 
ਸਚਾ ਚਉਕਾ ਸੁਰਤਿ ਕੀ ਕਾਰਾ ॥
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ, ਉਹ ਹਿਰਦਾ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜਿਆ ਰਹਿੰਦਾ ਹੈ
Pure is that kitchen, which is enclosed by spiritual awareness.
 
ਹਰਿ ਨਾਮੁ ਭੋਜਨੁ ਸਚੁ ਆਧਾਰਾ ॥
ਉਹ ਹਿਰਦਾ ਸਦਾ ਪਵਿੱਤਰ ਹੈ, ਉਹ ਹਿਰਦਾ ਹੀ ਸਦਾ (ਸੁੱਚਾ) ਰਹਿਣ ਵਾਲਾ ਚੌਂਕਾ ਹੈ,
The Lord's Name is my food, and Truth is my support.
 
ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥
ਪ੍ਰਭੂ-ਚਰਨਾਂ ਵਿਚ ਬਣੀ ਹੋਈ ਲਗਨ ਉਸ ਚੌਂਕੇ ਦੀਆਂ ਲਕੀਰਾਂ ਹਨ (ਜੋ ਵਿਕਾਰਾਂ ਨੂੰ, ਬਾਹਰੋਂ ਆ ਕੇ ਚੌਂਕਾ ਭਿੱਟਣ ਤੋਂ ਰੋਕਦੀਆਂ ਹਨ) । ਅਜਿਹੇ ਹਿਰਦੇ ਦੀ ਖ਼ੁਰਾਕ ਪਰਮਾਤਮਾ ਦਾ ਨਾਮ ਹੈ, ਸਦਾ-ਥਿਰ ਪਰਮਾਤਮਾ ਹੀ ਉਸ ਹਿਰਦੇ ਦੀ ਖ਼ੁਰਾਕ ਪਰਮਾਤਮਾ ਹੈ ।੫।
Forever satisfied, sanctified and pure is that person, within whose heart the Lord's Name abides. ||5||
 
ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥
ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ, ਜਿਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ,
I am a sacrifice to those who are attached to the Truth.
 
ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥
ਜਿਹੜੇ ਹਰ ਵੇਲੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ ।
They sing the Glorious Praises of the Lord, and remain awake and aware night and day.
 
ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥
ਉਹਨਾਂ ਦੇ ਅੰਦਰ ਸਦਾ ਟਿਕਿਆ ਰਹਿਣ ਵਾਲਾ ਆਨੰਦ ਬਣਿਆ ਰਹਿੰਦਾ ਹੈ, ਉਹਨਾਂ ਦੀ ਜੀਭ ਪ੍ਰਭੂ ਦੇ ਨਾਮ-ਰਸ ਵਿਚ ਰਸੀ ਰਹਿੰਦੀ ਹੈ ।੬।
True peace fills them forever, and their tongues savor the sublime essence of the Lord. ||6||
 
ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥
ਹੇ ਭਾਈ! ਮੈਂ ਤਾਂ ਪਰਮਾਤਮਾ ਦਾ ਨਾਮ (ਹੀ) ਸਦਾ ਯਾਦ ਕਰਦਾ ਹਾਂ, ਮੈਂ ਕਿਸੇ ਹੋਰ ਦੀ ਪੂਜਾ ਨਹੀਂ ਕਰਦਾ ।
I remember the Lord's Name, and no other at all.
 
ਏਕੋ ਸੇਵੀ ਅਵਰੁ ਨ ਦੂਜਾ ॥
ਮੈਂ ਇਕ ਪਰਾਮਤਮਾ ਦੀ ਹੀ ਸੇਵਾ-ਭਗਤੀ ਕਰਦਾ ਹਾਂ; ਕਿਸੇ ਹੋਰ ਦੂਜੇ ਦੀ ਸੇਵਾ ਮੈਂ ਨਹੀਂ ਕਰਦਾ ।
I serve the One Lord, and no other at all.
 
ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥੭॥
ਹੇ ਭਾਈ! (ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਸਦਾ ਕਾਇਮ ਰਹਿਣ ਵਾਲਾ ਹਰੀ ਪਰਮਾਤਮਾ ਹਰ ਥਾਂ ਵਿਖਾ ਦਿੱਤਾ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ।੭।
The Perfect Guru has revealed the whole Truth to me; I dwell in the True Name. ||7||
 
ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥
ਹੇ ਭਾਈ! ਜੀਵ ਭਟਕ ਭਟਕ ਕੇ ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, (ਜੀਵ ਦੇ ਕੀਹ ਵੱਸ?)
Wandering, wandering in reincarnation, again and again, he comes into the world.
 
ਆਪਿ ਭੂਲਾ ਜਾ ਖਸਮਿ ਭੁਲਾਇਆ ॥
ਜਦੋਂ ਮਾਲਕ-ਪ੍ਰਭੂ ਨੇ ਇਸ ਨੂੰ ਕੁਰਾਹੇ ਪਾ ਦਿੱਤਾ, ਤਾਂ ਇਹ ਜੀਵ ਭੀ ਕੁਰਾਹੇ ਪੈ ਗਿਆ ।
He is deluded and confused, when the Lord and Master confuses him.
 
ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥
ਹੇ ਭਾਈ! ਜਦੋਂ ਪਰਮਾਤਮਾ ਇਸ ਨੂੰ ਮਿਲਦਾ ਹੈ (ਇਸ ਉਤੇ ਦਇਆ ਕਰਦਾ ਹੈ) ਤਦੋਂ ਗੁਰੂ ਦੀ ਸਰਨ ਪੈ ਕੇ ਇਹ (ਸਹੀ ਜੀਵਨ-ਰਾਹ) ਸਮਝਦਾ ਹੈ, ਤਦੋਂ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨੂੰ (ਆਪਣੇ ਹਿਰਦੇ ਵਿਚ) ਤੋਲਦਾ ਹੈ ।੮।
He meets with the Dear Lord, when, as Gurmukh, he understands; he remembers the Shabad, the Word of the immortal, eternal Lord God. ||8||
 
ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥
ਹੇ ਪ੍ਰਭੂ! ਅਸੀ ਭੁੱਲਣਹਾਰ ਜੀਵ ਕਾਮ ਕੋ੍ਰਧ (ਦੇ ਚਿੱਕੜ) ਨਾਲ ਲਿੱਬੜੇ ਰਹਿੰਦੇ ਹਾਂ ।
I am a sinner, overflowing with sexual desire and anger.
 
ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥
ਤੇਰੇ ਅੱਗੇ ਅਰਜ਼ ਕਰਦਿਆਂ ਭੀ ਸ਼ਰਮ ਆਉਂਦੀ ਹੈ । ਨਾਹ ਸਾਡੇ ਅੰਦਰ ਕੋਈ ਗੁਣ ਹਨ, ਨਾਹ ਅਸਾਂ ਕੋਈ ਸੇਵਾ-ਭਗਤੀ ਕੀਤੀ ਹੈ ।
With what mouth should I speak? I have no virtue, and I have rendered no service.
 
ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥
(ਪਰ ਤੂੰ ਸਦਾ ਦਇਆਲ ਹੈਂ, ਮਿਹਰ ਕਰ) ਤੂੰ ਆਪ ਹੀ ਸਾਨੂੰ ਡੁੱਬ ਰਹੇ ਪੱਥਰਾਂ ਨੂੰ (ਵਿਕਾਰਾਂ ਵਿਚ ਡੁੱਬ ਰਹੇ ਪੱਥਰ-ਦਿਲਾਂ ਨੂੰ) ਆਪਣੇ ਨਾਮ ਵਿਚ ਲਾ ਲੈ । ਤੇਰਾ ਨਾਮ ਹੀ ਸਦਾ ਅਟੱਲ ਹੈ ਤੇ ਨਾਸ-ਰਹਿਤ ਹੈ ।੯।
I am a sinking stone; please, Lord, unite me with Yourself. Your Name is eternal and imperishable. ||9||
 
ਨਾ ਕੋਈ ਕਰੇ ਨ ਕਰਣੈ ਜੋਗਾ ॥
ਹੇ ਪ੍ਰਭੂ! (ਤੇਰੀ ਪ੍ਰੇਰਨਾ ਤੋਂ ਬਿਨਾ) ਕੋਈ ਭੀ ਜੀਵ ਕੁਝ ਨਹੀਂ ਕਰਦਾ, ਕਰਨ ਦੀ ਸਮਰਥਾ ਭੀ ਨਹੀਂ ਰੱਖਦਾ ।
No one does anything; no one is able to do anything.
 
ਆਪੇ ਕਰਹਿ ਕਰਾਵਹਿ ਸੁ ਹੋਇਗਾ ॥
ਜਗਤ ਵਿਚ ਉਹੀ ਕੁਝ ਹੋ ਸਕਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ ਤੇ (ਜੀਵਾਂ ਪਾਸੋਂ) ਕਰਾਂਦਾ ਹੈਂ ।
That alone happens, which the Lord Himself does, and causes to be done.
 
ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥
ਜਿਸ ਮਨੁੱਖ ਉਤੇ ਤੂੰ ਆਪ ਹੀ ਦਇਆਵਾਨ ਹੁੰਦਾ ਹੈਂ, ਉਹ ਆਤਮਕ ਆਨੰਦ ਮਾਣਦਾ ਹੈ ਅਤੇ ਸਦਾ ਹੀ ਤੇਰੇ ਨਾਮ ਵਿਚ ਲੀਨ ਰਹਿੰਦਾ ਹੈ ।੧੦।
Those whom He Himself forgives, find peace; they dwell forever in the Naam, the Name of the Lord. ||10||
 
ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥
ਹੇ ਭਾਈ! (ਆਪਣੇ) ਇਸ ਸਰੀਰ ਨੂੰ ਧਰਤੀ ਬਣਾ, ਇਸ ਵਿਚ ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਬੀਜ ਪਾ ।
This body is the earth, and the infinite Shabad is the seed.
 
ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਹੀ (ਉਸ ਦੇ ਨਾਮ ਦਾ) ਵਣਜ ਵਪਾਰ ਕਰਿਆ ਕਰ ।
Deal and trade with the True Name alone.
 
ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥
(ਇਸ ਤਰ੍ਹਾਂ) ਸਦਾ ਕਾਇਮ ਰਹਿਣ ਵਾਲਾ (ਨਾਮ-) ਧਨ ਪੈਦਾ ਹੁੰਦਾ ਹੈ, ਉਸ ਵਿਚ ਕਦੇ ਕਮੀ ਨਹੀਂ ਹੁੰਦੀ । (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਸ ਦੇ) ਅੰਦਰ ਪਰਮਾਤਮਾ ਦਾ ਨਾਮ ਸਦਾ ਵੱਸਿਆ ਰਹਿੰਦਾ ਹੈ ।੧੧।
The True wealth increases; it is never exhausted, when the Naam dwells deep within. ||11||
 
ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥
ਹੇ ਪ੍ਰਭੂ ਜੀ! ਗੁਣ-ਹੀਨ ਜੀਵ ਵਿਚ ਗੁਣ ਪੈਦਾ ਕਰ,
O Dear Lord, please bless me, the worthless sinner, with virtue.
 
ਆਪੇ ਬਖਸਿ ਲੈਹਿ ਨਾਮੁ ਦੀਜੈ ॥
ਤੂੰ ਆਪ ਹੀ ਮਿਹਰ ਕਰ ਤੇ ਇਸ ਨੂੰ ਆਪਣਾ ਨਾਮ ਬਖ਼ਸ਼ ।
Forgive me, and bless me with Your Name.
 
ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਲੋਕ ਪਰਲੋਕ ਵਿਚ) ਇੱਜ਼ਤ ਖੱਟਦਾ ਹੈ; ਉਹ ਸਦਾ ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧੨।
One who becomes Gurmukh, is honored; he dwells in the Name of the One Lord alone. ||12||
 
ਅੰਤਰਿ ਹਰਿ ਧਨੁ ਸਮਝ ਨ ਹੋਈ ॥
ਹੇ ਭਾਈ! ਹਰੇਕ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ-ਧਨ ਮੌਜੂਦ ਹੈ, ਪਰ ਮਨੁੱਖ ਨੂੰ ਇਹ ਸਮਝ ਨਹੀਂ ਹੈ ।
The wealth of the Lord is deep within one's inner being, but he does not realize it.
 
ਗੁਰ ਪਰਸਾਦੀ ਬੂਝੈ ਕੋਈ ॥
ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਹ ਭੇਤ) ਸਮਝਦਾ ਹੈ ।
By Guru's Grace, one comes to understand.
 
ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਅੰਦਰ ਇਹ) ਧਨ ਲੱਭ ਲੈਂਦਾ ਹੈ, ਫਿਰ ਉਹ ਸਦਾ ਹੀ ਨਾਮ ਵਿਚ ਟਿਕਿਆ ਰਹਿੰਦਾ ਹੈ ।੧੩।
One who becomes Gurmukh is blessed with this wealth; he lives forever in the Naam. ||13||
 
ਅਨਲ ਵਾਉ ਭਰਮਿ ਭੁਲਾਈ ॥
ਹੇ ਭਾਈ! (ਜਗਤ ਵਿਚ ਤ੍ਰਿਸ਼ਨਾ ਦੀ) ਅੱਗ (ਬਲ ਰਹੀ ਹੈ), (ਤ੍ਰਿਸ਼ਨਾ ਦਾ) ਝੱਖੜ (ਝੁੱਲ ਰਿਹਾ ਹੈ), ਭਟਕਣਾ ਵਿਚ ਪੈ ਕੇ ਮਨੁੱਖ ਕੁਰਾਹੇ ਪਿਆ ਰਹਿੰਦਾ ਹੈ ।
Fire and wind lead him into delusions of doubt.
 
ਮਾਇਆ ਮੋਹਿ ਸੁਧਿ ਨ ਕਾਈ ॥
ਮਾਇਆ ਦੇ ਮੋਹ ਦੇ ਕਾਰਨ ਮਨੁੱਖ ਨੂੰ ਰਤਾ ਭਰ ਭੀ (ਇਸ ਗ਼ਲਤੀ ਦੀ) ਸੂਝ ਨਹੀਂ ਹੁੰਦੀ ।
In love and attachment to Maya, he has no understanding at all.
 
ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਅੰਨ੍ਹੇ ਮਨੁੱਖ ਨੂੰ (ਆਤਮਕ ਜੀਵਨ ਬਾਰੇ) ਕੁਝ ਭੀ ਨਹੀਂ ਸੁੱਝਦਾ । ਜਿਹੜਾ ਮਨੁੱਖ ਗੁਰੂ ਦੀ ਮਤਿ ਲੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਦਾ ਨਾਮ ਚਮਕ ਪੈਂਦਾ ਹੈ ।੧੪।
The blind, self-willed manmukh sees nothing; through the Guru's Teachings, the Naam is gloriously revealed. ||14||
 
ਮਨਮੁਖ ਹਉਮੈ ਮਾਇਆ ਸੂਤੇ ॥
ਹੇ ਭਾਈ! ਮਨ ਦੇ ਮੁਰੀਦ ਮਨੁੱਖ ਹਉਮੈ ਵਿਚ ਮਾਇਆ (ਦੇ ਮੋਹ) ਵਿਚ (ਸਹੀ ਜੀਵਨ ਵਲੋਂ) ਗ਼ਾਫ਼ਿਲ ਹੋਏ ਰਹਿੰਦੇ ਹਨ,
The manmukhs are asleep in egotism and Maya.
 
ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥
(ਵਿਕਾਰਾਂ ਵੱਲੋਂ) ਹੋ ਰਹੇ ਹੱਲਿਆਂ ਤੋਂ ਉਹ ਆਪਣਾ ਹਿਰਦਾ-ਘਰ ਨਹੀਂ ਬਚਾਂਦੇ, ਆਖ਼ਿਰ ਖ਼ੁਆਰ ਹੁੰਦੇ ਹਨ ।
They do not watch over their own homes, and are ruined in the end.
 
ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥੧੫॥
(ਹੇ ਭਾਈ! ਮਨ ਦੇ ਮੁਰੀਦ ਮਨੁੱਖ) ਦੂਜਿਆਂ ਦੀ ਨਿੰਦਾ ਕਰਦੇ ਹਨ (ਆਪਣੇ ਅੰਦਰ ਦੀ) ਚਿੰਤਾ ਉਹਨਾਂ ਨੂੰ ਬਹੁਤ ਸਾੜਦੀ ਰਹਿੰਦੀ ਹੈ, ਉਹ ਸਦਾ ਹੀ ਦੁੱਖਾਂ ਵਿਚ ਪਏ ਰਹਿੰਦੇ ਹਨ ।੧੫।
They slander others, and burn in great anxiety; they dwell in pain and suffering. ||15||
 
ਆਪੇ ਕਰਤੈ ਕਾਰ ਕਰਾਈ ॥
(ਪਰ, ਹੇ ਭਾਈ! ਮਨਮੁਖਾਂ ਦੇ ਭੀ ਕੀਹ ਵੱਸ?) ਕਰਤਾਰ ਨੇ ਆਪ ਹੀ ਉਹਨਾਂ ਪਾਸੋਂ (ਇਹ ਨਿੰਦਾ ਦੀ) ਕਾਰ ਸਦਾ ਕਰਾਈ ਹੈ ।
The Creator Himself has created the creation.
 
ਆਪੇ ਗੁਰਮੁਖਿ ਦੇਇ ਬੁਝਾਈ ॥
ਕਰਤਾਰ ਆਪ ਹੀ ਗੁਰੂ ਦੇ ਸਨਮੁਖ ਕਰ ਕੇ ਮਨੁੱਖ ਨੂੰ (ਸਹੀ ਆਤਮਕ ਜੀਵਨ ਦੀ) ਸਮਝ ਬਖ਼ਸਦਾ ਹੈ ।
He blesses the Gurmukh with understanding.
 
ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥
ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿੱਤਰ ਹੋ ਜਾਂਦਾ ਹੈ । ਉਹ ਸਦਾ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦੇ ਹਨ ।੧੬।੫।
O Nanak, those who are attuned to the Naam - their minds become immaculate; they dwell in the Naam, and only the Naam. ||16||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by