ਮਃ ੧ ॥
First Mehl:
ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥
ਜਦੋਂ ਮੈਂ ਹਾਂ ਹੀ ਕੁਝ ਨਹੀਂ (ਭਾਵ, ਮੇਰੀ ਆਤਮਕ ਹਸਤੀ ਹੀ ਕੁਝ ਨਹੀਂ ਬਣੀ), ਤਾਂ ਮੈਂ (ਹੋਰਨਾਂ ਨੂੰ) ਉਪਦੇਸ਼ ਕੀਹ ਕਰਾਂ ? (ਅੰਦਰ) ਕੋਈ ਆਤਮਕ ਗੁਣ ਨਾਹ ਹੁੰਦਿਆਂ ਕਿਤਨਾ ਕੁਝ ਬਣ ਬਣ ਕੇ ਵਿਖਾਵਾਂ ?
Since I am no one, what can I say? Since I am nothing, what can I be?
ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥
ਮੇਰਾ ਕੰਮ-ਕਾਰ, ਮੇਰਾ ਬੋਲ-ਚਾਲ—ਇਹਨਾਂ ਦੀ ਰਾਹੀਂ (ਮੰਦੇ ਸੰਸਕਾਰਾਂ ਨਾਲ) ਭਰਿਆ ਹੋਇਆ ਕਦੇ ਮੰਦੇ ਪਾਸੇ ਡਿੱਗਦਾ ਹਾਂ ਤੇ (ਕਦੇ ਫੇਰ ਮਨ ਨੂੰ) ਧੋਣ ਦਾ ਜਤਨ ਕਰਦਾ ਹਾਂ ।
As He created me, so I act. As He causes me to speak, so I speak. I am full and overflowing with sins-if only I could wash them away!
ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥
ਜਦੋਂ ਮੈਨੂੰ ਆਪ ਨੂੰ ਹੀ ਸਮਝ ਨਹੀਂ ਆਈ ਤੇ ਲੋਕਾਂ ਨੂੰ ਰਾਹ ਦੱਸਦਾ ਹਾਂ, (ਇਸ ਹਾਲਤ ਵਿਚ) ਹਾਸੋ-ਹੀਣਾ ਆਗੂ ਹੀ ਬਣਦਾ ਹਾਂ ।
I do not understand myself, and yet I try to teach others. Such is the guide I am!
ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥
ਹੇ ਨਾਨਕ ! ਜੋ ਮਨੁੱਖ ਆਪ ਅੰਨ੍ਹਾ ਹੈ, ਪਰ ਹੋਰਨਾਂ ਨੂੰ ਰਾਹ ਦੱਸਦਾ ਹੈ, ਉਹ ਸਾਰੇ ਸਾਥ ਨੂੰ ਲੁਟਾ ਦੇਂਦਾ ਹੈ ।
O Nanak, the one who is blind shows others the way, and misleads all his companions.
ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥
ਅੱਗੇ ਚੱਲ ਕੇ ਮੂੰਹੋਂ ਮੂੰਹ ਉਸ ਨੂੰ (ਜੁੱਤੀਆਂ) ਪੈਂਦੀਆਂ ਹਨ, ਤਦੋਂ ਅਜੇਹਾ ਆਗੂ (ਅਸਲ ਰੂਪ ਵਿਚ) ਉੱਘੜਦਾ ਹੈ ।੨।
But, going to the world hereafter, he shall be beaten and kicked in the face; then, it will be obvious, what sort of guide he was! ||2||