ਮਾਰੂ ਮਹਲਾ ੩ ॥
Maaroo, Third Mehl:
ਕਾਇਆ ਕੰਚਨੁ ਸਬਦੁ ਵੀਚਾਰਾ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, (ਸ਼ਬਦ ਦੀ ਬਰਕਤ ਨਾਲ ਵਿਕਾਰਾਂ ਤੋਂ ਬਚ ਸਕਣ ਨਾਲ ਉਸ ਦਾ) ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ ।
Contemplating the Word of the Shabad, the body becomes golden.
ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥
ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਪਰਮਾਤਮਾ ਦੀ ਹਸਤੀ ਦਾ ਪਾਰਲਾ ਉਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਉਸ (ਮਨੁੱਖ ਦੇ) ਹਿਰਦੇ ਵਿਚ ਆ ਵੱਸਦਾ ਹੈ ।
The Lord abides there; He has no end or limitation.
ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥੧॥
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਰਿਹਾ ਕਰੋ । ਪਰਮਾਤਮਾ ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈ ।੧।
Night and day, serve the Lord, and chant the True Word of the Guru's Bani. Through the Shabad, meet the Dear Lord. ||1||
ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ ।
I am a sacrifice to those who remember the Lord.
ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥
ਗੁਰੂ ਦੇ ਸ਼ਬਦ ਦੀ ਬਰਕਤ ਨਾਲ ਮੈਂ ਉਹਨਾਂ ਦੀ ਸੰਗਤਿ ਵਿਚ ਮਿਲਦਾ ਹਾਂ ।
Through the Word of the Guru's Shabad, I unite in Union with the Lord.
ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥੨॥
ਹੇ ਭਾਈ! ਜਿਹੜੇ ਮਨੁੱਖ ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੇ ਗੁਣ ਗਾਂਦੇ ਹਨ, ਮੈਂ ਉਹਨਾਂ (ਦੇ ਚਰਨਾਂ) ਦੀ ਧੂੜ ਆਪਣੇ ਮੂੰਹ ਉਤੇ ਆਪਣੇ ਮੱਥੇ ਉਤੇ ਲਾਂਦਾ ਹਾਂ ।੨।
I touch the dust of their feet to my face and forehead; sitting in the Society of the Saints, I sing His Glorious Praises. ||2||
ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥
ਹੇ ਭਾਈ! ਮੈਂ ਪਰਮਾਤਮਾ ਦੇ ਗੁਣ ਤਦੋਂ ਹੀ ਗਾ ਸਕਦਾ ਹਾਂ ਜੇ ਮੈਂ ਉਸ ਨੂੰ ਚੰਗਾ ਲੱਗਾਂ (ਜੇ ਮੇਰੇ ਉਤੇ ਉਸ ਦੀ ਮਿਹਰ ਹੋਵੇ) ।
I sing the Glorious Praises of the Lord, as I am pleasing to the Lord God.
ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥
ਹੇ ਭਾਈ! ਜੇ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪਏ, ਤਾਂ ਗੁਰੂ ਦੇ ਸ਼ਬਦ ਦੀ ਬਰਕਤ ਨਾਲ ਮੇਰਾ ਜੀਵਨ ਸੋਹਣਾ ਬਣ ਜਾਂਦਾ ਹੈ ।
With the Lord's Name deep within my inner being, I am adorned with the Word of the Shabad.
ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ, ਉਹ ਸਾਰੇ ਸੰਸਾਰ ਵਿਚ ਪਰਗਟ ਹੋ ਜਾਂਦਾ ਹੈ । ਨਾਮ ਵਿਚ ਲੀਨ ਰਿਹਾਂ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸਮਾਇਆ ਰਹਿੰਦਾ ਹੈ ।੩।
The Word of the Guru's Bani is heard throughout the four corners of the world; through it, we merge in the True Name. ||3||
ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥
ਹੇ ਭਾਈ! ਜਿਹੜਾ ਮਨੁੱਖ ਆਪਣੇ ਹਿਰਦੇ ਨੂੰ ਪੜਤਾਲਦਾ ਰਹਿੰਦਾ ਹੈ, ਉਹ ਮਨੁੱਖ (ਵਿਕਾਰਾਂ ਵਲੋਂ) ਅਡੋਲ ਜੀਵਨ ਵਾਲਾ ਬਣ ਜਾਂਦਾ ਹੈ । ਗੁਰੂ ਦੇ ਸ਼ਬਦ ਵਿਚ ਜੁੜਿਆਂ ਪਰਮਾਤਮਾ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ ।
That humble being, who searches within himself, through the Word of the Guru's Shabad, sees the Lord with his eyes.
ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥੪॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਤਮਕ ਜੀਵਨ ਦੀ ਸੂਝ ਦਾ ਸੁਰਮਾ ਵਰਤਦਾ ਹੈ, ਮਿਹਰ ਦਾ ਮਾਲਕ ਪਰਮਾਤਮਾ ਉਸ ਨੂੰ ਆਪਣੀ ਮਿਹਰ ਨਾਲ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ।੪।
Through the Guru's Shabad, he applies the ointment of spiritual wisdom to his eyes; the Gracious Lord, in His Grace, unites him with Himself. ||4||
ਵਡੈ ਭਾਗਿ ਇਹੁ ਸਰੀਰੁ ਪਾਇਆ ॥
ਹੇ ਭਾਈ! ਇਹ ਮਨੁੱਖਾ ਸਰੀਰ ਬੜੀ ਕਿਸਮਤ ਨਾਲ ਮਿਲਦਾ ਹੈ,
By great good fortune, I obtained this body;
ਮਾਣਸ ਜਨਮਿ ਸਬਦਿ ਚਿਤੁ ਲਾਇਆ ॥
(ਪਰ ਉਸੇ ਨੂੰ ਹੀ ਮਿਲਿਆ ਜਾਣੋ, ਜਿਸ ਨੇ) ਮਨੁੱਖਾ ਜਨਮ ਵਿਚ (ਆ ਕੇ) ਗੁਰੂ ਦੇ ਸ਼ਬਦ ਵਿਚ ਆਪਣਾ ਮਨ ਜੋੜਿਆ ।
in this human life, I have focused my consciousness on the Word of the Shabad.
ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥
ਕਿਸੇ ਵਿਰਲੇ ਨੂੰ ਹੀ ਗੁਰੂ ਦੀ ਰਾਹੀਂ ਪਰਮਾਤਮਾ ਇਹ ਸਮਝ ਬਖ਼ਸ਼ਦਾ ਹੈ ਕਿ ਗੁਰੂ ਦੇ ਸ਼ਬਦ ਤੋਂ ਬਿਨਾ (ਜੀਵਨ-ਸਫ਼ਰ ਵਿਚ ਮਨੁੱਖ ਵਾਸਤੇ) ਹਰ ਥਾਂ ਘੁੱਪ ਹਨੇਰਾ ਹੈ ।੫।
Without the Shabad, everything is enveloped in utter darkness; only the Gurmukh understands. ||5||
ਇਕਿ ਕਿਤੁ ਆਏ ਜਨਮੁ ਗਵਾਏ ॥
ਹੇ ਭਾਈ! ਕਈ ਮਨੁੱਖ ਮਨੁੱਖਾ ਜਨਮ ਗਵਾ ਕੇ ਜਗਤ ਵਿਚ ਵਿਅਰਥ ਹੀ ਆਏ (ਜਾਣੋ)
Some merely waste away their lives - why have they even come into the world?
ਮਨਮੁਖ ਲਾਗੇ ਦੂਜੈ ਭਾਏ ॥
ਕਿਉਂਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਬੰਦੇ ਮਾਇਆ ਦੇ ਪਿਆਰ ਵਿਚ ਹੀ ਲੱਗੇ ਰਹੇ ।
The self-willed manmukhs are attached to the love of duality.
ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥
ਹੇ ਭਾਈ! ਮਨੁੱਖਾ ਜਨਮ ਵਾਲਾ ਇਹ ਸਮਾਂ ਫਿਰ ਨਹੀਂ ਮਿਲਦਾ (ਇਸ ਨੂੰ ਵਿਕਾਰਾਂ ਵਿਚ ਗਵਾ ਕੇ) ਮੌਤ ਆਉਣ ਤੇ ਮਨੁੱਖ ਪਛੁਤਾਂਦਾ ਹੈ ।੬।
This opportunity shall not into their hands again; their foot slips, and they come to regret and repent. ||6||
ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਜਿਸ ਮਨੁੱਖ ਦਾ) ਸਰੀਰ (ਵਿਕਾਰਾਂ ਵਲੋਂ) ਪਵਿੱਤਰ ਰਹਿੰਦਾ ਹੈ,
Through the Word of the Guru's Shabad, the body is sanctified.
ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥
ਉਸ ਮਨੁੱਖ ਦੇ ਇਸ ਸਰੀਰ ਵਿਚ ਉਹ ਪਰਮਾਤਮਾ ਆ ਵੱਸਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਅਤੇ ਜੋ ਵੱਡੇ ਜਿਗਰੇ ਵਾਲਾ ਹੈ ।
The True Lord, the ocean of virtue, dwells within it.
ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥
ਉਹ ਮਨੁੱਖ (ਫਿਰ) ਹਰ ਥਾਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਹੀ ਵੇਖਦਾ ਹੈ, ਸਦਾ-ਥਿਰ ਹਰਿ-ਨਾਮ ਨੂੰ ਸੁਣ ਕੇ ਆਪਣੇ ਮਨ ਵਿਚ ਵਸਾਈ ਰੱਖਦਾ ਹੈ ।੭।
One who sees the Truest of the True everywhere, hears the Truth, and enshrines it within his mind. ||7||
ਹਉਮੈ ਗਣਤ ਗੁਰ ਸਬਦਿ ਨਿਵਾਰੇ ॥
ਹੇ ਭਾਈ! ਹਉਮੈ ਦੀਆਂ ਗਿਣਤੀਆਂ (ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਦੂਰ ਕਰ ਸਕਦਾ ਹੈ ।
Egotism and mental calculations are relieved through the Word of the Guru's Shabad.
ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥
(ਤਾਂ ਤੇ, ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖੋ ।
Keep the Dear Lord close, and enshrine Him in your heart.
ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੮॥
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।੮।
One who praises the Lord forever, through the Guru's Shabad, meets with the True Lord, and finds peace. ||8||
ਸੋ ਚੇਤੇ ਜਿਸੁ ਆਪਿ ਚੇਤਾਏ ॥
ਹੇ ਭਾਈ! ਪਰਮਾਤਮਾ ਦਾ ਨਾਮ ਉਹ ਮਨੁੱਖ (ਹੀ) ਸਿਮਰਦਾ ਹੈ ਜਿਸ ਨੂੰ ਪਰਮਾਤਮਾ ਆਪ ਸਿਮਰਨ ਦੀ ਪ੍ਰੇਰਨਾ ਕਰਦਾ ਹੈ ।
He alone remembers the Lord, whom the Lord inspires to remember.
ਗੁਰ ਕੈ ਸਬਦਿ ਵਸੈ ਮਨਿ ਆਏ ॥
ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਉਸ ਦੇ ਮਨ ਵਿਚ ਵੱਸਦਾ ਹੈ ।
Through the Word of the Guru's Shabad, He comes to dwell in the mind.
ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥੯॥
(ਹਰੇਕ ਵਿਚ ਵਿਆਪਕ ਪਰਮਾਤਮਾ) ਆਪ ਹੀ (ਉਸ ਮਨੁੱਖ ਦੇ ਹਰੇਕ ਕੰਮ ਨੂੰ) ਵੇਖਦਾ ਹੈ, ਆਪ ਹੀ (ਉਸ ਦੇ ਦਿਲ ਦੀ) ਸਮਝਦਾ ਹੈ, ਅਤੇ (ਆਪ ਹੀ ਉਸ ਮਨੁੱਖ ਵਿਚ ਵੱਸਦਾ ਹੋਇਆ) ਆਪਣੇ ਆਪ ਨੂੰ ਆਪਣੇ ਆਪੇ ਵਿਚ ਲੀਨ ਕਰਦਾ ਹੈ ।੯।
He Himself sees, and He Himself understands; He merges all into Himself. ||9||
ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥
ਹੇ ਭਾਈ! (ਪਰਮਾਤਮਾ ਦੀ ਕਿਰਪਾ ਨਾਲ) ਜਿਸ (ਮਨੁੱਖ) ਨੇ ਪਰਮਾਤਮਾ ਦਾ ਨਾਮ-ਪਦਾਰਥ (ਆਪਣੇ) ਮਨ ਵਿਚ ਲੱਭ ਲਿਆ, ਉਹ ਹੀ (ਉਸ ਦੀ ਕਦਰ) ਸਮਝਦਾ ਹੈ ।
He alone knows, who has placed the object within his mind.
ਗੁਰ ਕੈ ਸਬਦੇ ਆਪੁ ਪਛਾਣੈ ॥
ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ) ਆਪਣੇ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ ।
Through the Word of the Guru's Shabad, he comes to understand himself.
ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥
(ਜਿਹੜਾ ਮਨੁੱਖ) ਆਪਣੇ ਜੀਵਨ ਨੂੰ ਪੜਤਾਲਦਾ ਹੈ ਉਹੀ ਮਨੁੱਖ ਜੀਵਨ ਵਾਲਾ ਹੋ ਜਾਂਦਾ ਹੈ, (ਉਹ ਫਿਰ ਹੋਰਨਾਂ ਨੂੰ ਭੀ) ਸਿਫ਼ਤਿ-ਸਾਲਾਹ ਦੀ ਬਾਣੀ ਗੁਰੂ ਦਾ ਸ਼ਬਦ ਸੁਣਾਂਦਾ ਹੈ ।੧੦।
That humble being who understands himself is immaculate. He proclaims the Guru's Bani, and the Word of the Shabad. ||10||
ਏਹ ਕਾਇਆ ਪਵਿਤੁ ਹੈ ਸਰੀਰੁ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨੂੰ ਸਿਮਰਦਾ ਹੈ, ਉਸ ਦਾ ਇਹ ਸਰੀਰ (ਵਿਕਾਰਾਂ ਤੋਂ ਬਚ ਕੇ) ਪਵਿੱਤਰ ਹੋ ਜਾਂਦਾ ਹੈ ।
This body is sanctified and purified;
ਗੁਰ ਸਬਦੀ ਚੇਤੈ ਗੁਣੀ ਗਹੀਰੁ ॥
ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਹੈ ।
through the Word of the Guru's Shabad, it contemplates the Lord, the ocean of virtue.
ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥
ਪਰਮਾਤਮਾ ਦੇ ਗੁਣ ਉਚਾਰ ਕੇ ਉਹ ਗੁਣਾਂ ਦੇ ਮਾਲਕ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ।੧੧।
One who chants the Glorious Praises of the Lord night and day, and remains attuned to His Love, chants His Glorious Virtues, immersed in the Glorious Lord. ||11||
ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥
ਪਰ, ਹੇ ਭਾਈ! ਜਿਹੜਾ ਮਨੁੱਖ (ਪਰਮਾਤਮਾ ਨੂੰ ਛੱਡ ਕੇ) ਹੋਰ ਹੋਰ ਪਿਆਰ ਵਿਚ ਫਸਦਾ ਹੈ,
This body is the source of all Maya;
ਦੂਜੈ ਭਾਇ ਭਰਮਿ ਭੁਲਾਇਆ ॥
ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਦਾ ਇਹ ਸਰੀਰ ਨਿਰਾ ਮਾਇਆ ਦੇ ਮੋਹ ਦਾ ਕਾਰਨ ਬਣ ਜਾਂਦਾ ਹੈ ।
in love with duality, it is deluded by doubt.
ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥੧੨॥
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਉਹ ਸਦਾ ਦੁੱਖ ਪਾਂਦਾ ਹੈ, (ਇਹ ਪੱਕੀ ਗੱਲ ਹੈ ਕਿ) ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੁੱਖ ਪਾਂਦਾ ਹੈ ।੧੨।
It does not remember the Lord, and suffers in eternal pain. Without remembering the Lord, it suffers in pain. ||12||
ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਲੋਕ ਪਰਲੋਕ ਵਿਚ) ਆਦਰ-ਜੋਗ ਹੋ ਜਾਂਦਾ ਹੈ ।
One who serves the True Guru is approved and respected.
ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥
ਉਸ ਦਾ ਸਰੀਰ (ਵਿਕਾਰਾਂ ਵਲੋਂ) ਪਵਿੱਤਰ ਰਹਿੰਦਾ ਹੈ, ਉਸ ਦੀ ਆਤਮਾ ਪਵਿੱਤਰ ਰਹਿੰਦੀ ਹੈ ।
His body and soul-swan are immaculate and pure; in the Court of the Lord, he is known to be true.
ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥
ਸਦਾ-ਥਿਰ ਪਰਮਾਤਮਾ ਦੇ ਦਰ ਤੇ ਉਹ ਜਾਣੂ-ਪਛਾਣੂ ਹੋ ਜਾਂਦਾ ਹੈ (ਸਤਕਾਰ ਪ੍ਰਾਪਤ ਕਰਦਾ ਹੈ) । ਉਹ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦਾ ਹੈ, ਪਰਮਾਤਮਾ ਨੂੰ ਮਨ ਵਿਚ ਵਸਾਈ ਰੱਖਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ।੧੩।
He serves the Lord, and enshrines the Lord in his mind; he is exalted, singing the Glorious Praises of the Lord. ||13||
ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥
ਪਰ, ਹੇ ਭਾਈ! ਕਿਸਮਤ ਤੋਂ ਬਿਨਾ ਗੁਰੂ ਦੀ ਸਰਨ ਨਹੀਂ ਪਿਆ ਜਾ ਸਕਦਾ ।
Without good destiny, no one can serve the True Guru.
ਮਨਮੁਖ ਭੂਲੇ ਮੁਏ ਬਿਲਲਾਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪਏ ਰਹਿੰਦੇ ਹਨ, ਬੜੇ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ ।
The self-willed manmukhs are deluded, and die weeping and wailing.
ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਗੁਰੂ ਦੀ ਮਿਹਰ ਦੀ ਨਿਗਾਹ ਹੁੰਦੀ ਹੈ, ਉਹਨਾਂ ਨੂੰ ਪਰਮਾਤਮਾ ਆਪਣੇ (ਚਰਨਾਂ) ਵਿਚ ਜੋੜ ਲੈਂਦਾ ਹੈ ।੧੪।
Those who are blessed by the Guru's Glance of Grace - the Dear Lord unites them with Himself. ||14||
ਕਾਇਆ ਕੋਟੁ ਪਕੇ ਹਟਨਾਲੇ ॥
ਹੇ ਭਾਈ! (ਵਿਕਾਰਾਂ ਦੇ ਟਾਕਰੇ ਤੇ ਉਸ ਦਾ) ਸਰੀਰ (ਇਕ ਐਸਾ) ਕਿਲ੍ਹਾ (ਬਣ ਜਾਂਦਾ) ਹੈ (ਜਿਸ ਦੇ) ਬਾਜ਼ਾਰ (ਗਿਆਨ-ਇੰਦ੍ਰੇ ਵਿਕਾਰਾਂ ਦੇ ਮੁਕਾਬਲੇ ਤੇ) ਅਡੋਲ (ਹੋ ਜਾਂਦੇ) ਹਨ ।
In the body fortress, are the solidly-constructed markets.
ਗੁਰਮੁਖਿ ਲੇਵੈ ਵਸਤੁ ਸਮਾਲੇ ॥
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਆਪਣੇ ਅੰਦਰ) ਨਾਮ-ਪਦਾਰਥ ਸਾਂਭ ਲੈਂਦਾ ਹੈ
The Gurmukh purchases the object, and takes care of it.
ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥
ਉਹ ਮਨੁੱਖ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰ ਕੇ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।੧੫।
Meditating on the Name of the Lord, day and night, he attains the sublime, exalted status. ||15||
ਆਪੇ ਸਚਾ ਹੈ ਸੁਖਦਾਤਾ ॥
ਹੇ ਨਾਨਕ! (ਆਖ—ਹੇ ਭਾਈ!) ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਹੀ (ਸਾਰੇ) ਸੁਖ ਦੇਣ ਵਾਲਾ ਹੈ ।
The True Lord Himself is the Giver of peace.
ਪੂਰੇ ਗੁਰ ਕੈ ਸਬਦਿ ਪਛਾਤਾ ॥
ਪੂਰੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨਾਲ ਸਾਂਝ ਪਾਈ ਜਾ ਸਕਦੀ ਹੈ ।
Through the Shabad of the Perfect Guru, He is realized.
ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥
ਪੂਰੀ ਕਿਸਮਤ ਨਾਲ ਮਨੁੱਖ ਇਹ ਦਾਤਿ ਪ੍ਰਾਪਤ ਕਰਦਾ ਹੈ ਕਿ ਸਦਾ-ਥਿਰ ਹਰਿ-ਨਾਮ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ।੧੬।੭।੨੧।
Nanak praises the Naam, the True Name of the Lord; through perfect destiny, He is found. ||16||7||21||