ਪਉੜੀ ॥
Pauree:
ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥
(ਹੇ ਪ੍ਰਭੂ !) ਸਭ ਮਹੀਨਿਆਂ ਰੁੱਤਾਂ ਘੜੀਆਂ ਤੇ ਮੁਹੂਰਤਾਂ ਵਿਚ ਤੈਨੂੰ ਸਿਮਰਿਆ ਜਾ ਸਕਦਾ ਹੈ (ਭਾਵ, ਤੇਰੇ ਸਿਮਰਨ ਲਈ ਕੋਈ ਖ਼ਾਸ ਰੱੁਤ ਜਾਂ ਥਿੱਤ ਨਹੀਂ ਹੈ) ।
Through all the months and the seasons, the minutes and the hours, I dwell upon You, O Lord.
ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥
ਹੇ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ! ਥਿੱਤਾਂ ਦਾ ਲੇਖਾ ਗਿਣ ਕੇ ਕਿਸੇ ਨੇ ਭੀ ਤੈਨੂੰ ਨਹੀਂ ਲੱਭਿਆ,
No one has attained You by clever calculations, O True, Unseen and Infinite Lord.
ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥
ਇਹੋ ਜਿਹੀ (ਥਿੱਤਾਂ ਦੀ ਵਿੱਦਿਆ) ਪੜੇ੍ਹ ਹੋਏ ਨੂੰ ਮੂਰਖ ਆਖਣਾ ਚਾਹੀਦਾ ਹੈ ਕਿਉਂਕਿ ਉਸ ਦੇ ਅੰਦਰ ਲੋਭ ਤੇ ਅਹੰਕਾਰ ਹੈ ।
That scholar who is full of greed, arrogant pride and egotism, is known to be a fool.
ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥
(ਕਿਸੇ ਥਿੱਤ ਮੁਹੂਰਤ ਦੇ ਭਰਮ ਦੀ ਲੋੜ ਨਹੀਂ, ਸਿਰਫ਼) ਸਤਿਗੁਰੂ ਦੀ ਦਿੱਤੀ ਮਤਿ ਨੂੰ ਵਿਚਾਰ ਕੇ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਤੇ (ਉਸ ਵਿਚ) ਸੁਰਤਿ ਜੋੜਨੀ ਚਾਹੀਦੀ ਹੈ ।
So read the Name, and realize the Name, and contemplate the Guru's Teachings.
ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥
ਜਿਨ੍ਹਾਂ ਨੇ ਗੁਰੂ ਦੀ ਸਿੱਖਿਆ ਤੇ ਤੁਰ ਕੇ ਨਾਮ-ਰੂਪ ਧਨ ਕਮਾਇਆ ਹੈ, ਉਹਨਾਂ ਦੇ ਖ਼ਜ਼ਾਨੇ ਭਗਤੀ ਨਾਲ ਭਰ ਗਏ ਹਨ ।
Through the Guru's Teachings, I have earned the wealth of the Naam; I possess the storehouses, overflowing with devotion to the Lord.
ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥
ਜਿਨ੍ਹਾਂ ਪ੍ਰਭੂ ਦਾ ਪਵਿਤ੍ਰ ਨਾਮ ਕਬੂਲ ਕੀਤਾ ਹੈ, ਉਹ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੰੁਦੇ ਹਨ ।
Believing in the Immaculate Naam, one is hailed as true, in the True Court of the Lord.
ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥
ਤੇਰੇ ਹੀ ਬਖ਼ਸ਼ੇ ਹੋਏ ਜਿੰਦ ਪ੍ਰਾਣ ਹਰੇਕ ਜੀਵ ਨੂੰ ਮਿਲੇ ਹਨ, ਤੇਰੀ ਹੀ ਅਪਾਰ ਜੋਤਿ ਹਰੇਕ ਜੀਵ ਦੇ ਅੰਦਰ ਹੈ ।੬।
The Divine Light of the Infinite Lord, who owns the soul and the breath of life, is deep within the inner being.
ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥
ਹੇ ਪ੍ਰਭੂ ! ਤੂੰ ਸਦਾ ਟਿਕੇ ਰਹਿਣ ਵਾਲਾ ਸ਼ਾਹ ਹੈਂ, ਹੋਰ ਸਾਰਾ ਜਗਤ ਵਣਜਾਰਾ ਹੈ (ਭਾਵ, ਹੋਰ ਸਾਰੇ ਜੀਵ ਇਥੇ, ਮਾਨੋ, ਫੇਰੀ ਲਾ ਕੇ ਸਉਦਾ ਕਰਨ ਆਏ ਹਨ) ।
You alone are the True Banker, O Lord; the rest of the world is just Your petty trader. ||6||