ਮਾਰੂ ਮਹਲਾ ੩ ॥
Maaroo, Third Mehl:
ਅਗਮ ਅਗੋਚਰ ਵੇਪਰਵਾਹੇ ॥
ਹੇ ਅਪਹੁੰਚ ਪ੍ਰਭੂ! ਹੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਪ੍ਰਭੂ! ਹੇ ਬੇ-ਮੁਥਾਜ ਪ੍ਰਭੂ!
He is inaccessible, unfathomable and self-sustaining.
ਆਪੇ ਮਿਹਰਵਾਨ ਅਗਮ ਅਥਾਹੇ ॥
ਹੇ (ਆਪਣੇ ਵਰਗੇ) ਆਪ ਹੀ ਆਪ! ਹੇ ਮਿਹਰਵਾਨ! ਹੇ ਅਪਹੁੰਚ!
He Himself is merciful, inaccessible and unlimited.
ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥
ਹੇ ਡੂੰਘੇ ਜਿਗਰੇ ਵਾਲੇ! ਜਿਸ ਮਨੁੱਖ ਨੂੰ ਤੂੰ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਨਾਲ ਮਿਲਾ ਲੈਂਦਾ ਹੈਂ, ਉਸ ਦੀ ਕੋਈ ਬਰਾਬਰੀ ਨਹੀਂ ਕਰ ਸਕਦਾ ।੧।
No one can reach up to Him; through the Word of the Guru's Shabad, He is met. ||1||
ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥
ਹੇ ਪ੍ਰਭੂ! ਤੇਰੀ ਸੇਵਾ-ਭਗਤੀ ਉਹ ਮਨੁੱਖ ਕਰਦੇ ਹਨ ਜਿਹੜੇ ਤੈਨੂੰ ਪਿਆਰੇ ਲੱਗਦੇ ਹਨ ।
He alone serves You, who pleases You.
ਗੁਰ ਕੈ ਸਬਦੇ ਸਚਿ ਸਮਾਵਹਿ ॥
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਤੇਰੇ) ਸਦਾ-ਥਿਰ ਨਾਮ ਵਿਚ ਲੀਨ ਰਹਿੰਦੇ ਹਨ,
Through the Guru's Shabad, he merges in the True Lord.
ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥
ਹਰ ਵੇਲੇ ਦਿਨ ਰਾਤ ਉਹ ਤੇਰੇ ਗੁਣ ਗਾਂਦੇ ਹਨ । ਹੇ ਹਰੀ! ਉਹਨਾਂ ਦੀ ਜੀਭ ਨੂੰ ਤੇਰੇ ਨਾਮ-ਅੰੰਮ੍ਰਿਤ ਦਾ ਸੁਆਦ ਚੰਗਾ ਲੱਗਦਾ ਹੈ ।੨।
Night and day, he chants the Lord's Praises, day and night; his tongue savors and delights in the sublime essence of the Lord. ||2||
ਸਬਦਿ ਮਰਹਿ ਸੇ ਮਰਣੁ ਸਵਾਰਹਿ ॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ, ਆਪਾ-ਭਾਵ ਵਲੋਂ) ਮਰਦੇ ਹਨ, ਉਹ ਆਪਣੀ ਇਹ ਮੌਤ ਹੋਰਨਾਂ ਵਾਸਤੇ ਸੋਹਣੀ ਬਣਾ ਲੈਂਦੇ ਹਨ (ਭਾਵ, ਲੋਕਾਂ ਨੂੰ ਉਹਨਾਂ ਦਾ ਇਹ ਆਤਮਕ ਜੀਵਨ ਚੰਗਾ ਲੱਗਦਾ ਹੈ) ।
Those who die in the Shabad - their death is exalted and glorified.
ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥
ਉਹ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਗੁਣ ਟਿਕਾਈ ਰੱਖਦੇ ਹਨ ।
They enshrine the Lord's Glories in their hearts.
ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥
ਪਰਮਾਤਮਾ ਦੇ ਚਰਨਾਂ ਵਿਚ ਲੱਗ ਕੇ ਉਹ ਆਪਣਾ ਮਨੁੱਖਾ ਜਨਮ ਕਾਮਯਾਬ ਬਣਾ ਲੈਂਦੇ ਹਨ, ਉਹ (ਆਪਣੇ ਅੰਦਰੋਂ) ਮਾਇਆ ਦਾ ਪਿਆਰ ਮੁਕਾ ਲੈਂਦੇ ਹਨ ।੩।
Holding tight to the Guru's feet, their lives becomes prosperous, and they are rid of the love of duality. ||3||
ਹਰਿ ਜੀਉ ਮੇਲੇ ਆਪਿ ਮਿਲਾਏ ॥
ਹੇ ਭਾਈ! ਪਰਮਾਤਮਾ ਉਹਨਾਂ ਨੂੰ ਆਪ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।
The Dear Lord unites them in Union with Himself.
ਗੁਰ ਕੈ ਸਬਦੇ ਆਪੁ ਗਵਾਏ ॥
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦੇ ਹਨ,
Through the Guru's Shabad, self-conceit is dispelled.
ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥
ਉਹ ਹਰ ਵੇਲੇ ਸਦਾ ਪਰਮਾਤਮਾ ਦੀ ਭਗਤੀ ਵਿਚ ਮਸਤ ਰਹਿੰਦੇ ਹਨ, ਇਸ ਜਗਤ ਵਿਚ ਉਹ (ਭਗਤੀ ਦਾ) ਲਾਭ ਖੱਟਦੇ ਹਨ ।੪।
Those who remain attuned to devotional worship to the Lord, night and day, earn the profit in this world. ||4||
ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥
ਹੇ ਪ੍ਰਭੂ! (ਮੇਰਾ ਜੀ ਕਰਦਾ ਹੈ ਕਿ) ਮੈਂ ਤੇਰੇ ਗੁਣਾਂ ਦਾ ਕਥਨ ਕਰਾਂ, ਪਰ ਮੈਥੋਂ ਬਿਆਨ ਨਹੀਂ ਕੀਤੇ ਜਾ ਸਕਦੇ ।
What Glorious Virtues of Yours should I describe? I cannot describe them.
ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥
ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਾਰਲਾ ਬੰਨਾ ਨਹੀਂ ਲੱਭ ਸਕਦਾ, ਮੁੱਲ ਨਹੀਂ ਪੈ ਸਕਦਾ ।
You have no end or limitation. Your value cannot be estimated.
ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥
ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ (ਪ੍ਰਭੂ ਜਦੋਂ) ਆਪ ਹੀ ਦਇਆ ਕਰਦਾ ਹੈ, ਤਾਂ ਗੁਣ ਗਾਣ ਵਾਲੇ ਨੂੰ ਆਪਣੇ ਗੁਣਾਂ ਵਿਚ ਲੀਨ ਕਰ ਲੈਂਦਾ ਹੈ ।੫।
When the Giver of peace Himself bestows His Mercy, the virtuous are absorbed in virtue. ||5||
ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥
ਹੇ ਭਾਈ! ਇਸ ਜਗਤ ਵਿਚ (ਹਰ ਪਾਸੇ) ਮੋਹ ਪਸਰਿਆ ਹੋਇਆ ਹੈ ।
In this world, emotional attachment is spread all over.
ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਮੋਹ ਦੇ ਕਾਰਨ) ਆਤਮਕ ਜੀਵਨ ਵਲੋਂ ਬੇ-ਸਮਝ ਰਹਿੰਦਾ ਹੈ, (ਮੋਹ ਵਿਚ) ਬਿਲਕੁਲ ਅੰਨ੍ਹਾ ਹੋਇਆ ਰਹਿੰਦਾ ਹੈ,
The ignorant, self-willed manmukh is immersed in utter darkness.
ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥
(ਮੋਹ ਦੇ) ਧੰਧੇ ਵਿਚ ਭਟਕਦਾ ਭਟਕਦਾ (ਮਨੁੱਖਾ) ਜਨਮ ਜਾਇਆ ਕਰ ਲੈਂਦਾ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਦੁੱਖ ਪਾਂਦਾ ਹੈ ।੬।
Chasing after worldly affairs, he wastes away his life in vain; without the Name, he suffers in pain. ||6||
ਕਰਮੁ ਹੋਵੈ ਤਾ ਸਤਿਗੁਰੁ ਪਾਏ ॥
ਹੇ ਭਾਈ! (ਜਦੋਂ ਕਿਸੇ ਮਨੁੱਖ ਉਤੇ) ਪਰਮਾਤਮਾ ਦੀ ਮਿਹਰ ਹੁੰਦੀ ਹੈ, ਤਦੋਂ ਉਸ ਨੂੰ ਗੁਰੂ ਮਿਲਦਾ ਹੈ ।
If God grants His Grace, then one finds the True Guru.
ਹਉਮੈ ਮੈਲੁ ਸਬਦਿ ਜਲਾਏ ॥
ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਆਪਣੇ ਅੰਦਰੋਂ) ਹਉਮੈ ਦੀ ਮੈਲ ਸਾੜਦਾ ਹੈ ।
Through the Shabad, the filth of egotism is burned away.
ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥
ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ, (ਉਸ ਨੂੰ ਆਪਣੇ ਅੰਦਰੋਂ) ਗਿਆਨ ਰਤਨ (ਲੱਭ ਪੈਂਦਾ ਹੈ, ਜੋ ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਕਰ ਦੇਂਦਾ ਹੈ, ਇਸ ਤਰ੍ਹਾਂ ਉਹ (ਆਪਣੇ ਅੰਦਰੋਂ) ਅਗਿਆਨ-ਹਨੇਰਾ ਦੂਰ ਕਰ ਲੈਂਦਾ ਹੈ ।੭।
The mind becomes immaculate, and the jewel of spiritual wisdom brings enlightenment; the darkness of spiritual ignorance is dispelled. ||7||
ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥
ਹੇ ਪ੍ਰਭੂ! (ਤੇਰੇ ਗੁਣਾਂ ਦੇ ਆਧਾਰ ਤੇ) ਤੇਰੇ ਅਨੇਕਾਂ ਹੀ ਨਾਮ ਹਨ, ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੇਰਾ ਨਾਮ ਪ੍ਰਾਪਤ ਨਹੀਂ ਹੋ ਸਕਦਾ) ।
Your Names are countless; Your value cannot be estimated.
ਸਚੁ ਨਾਮੁ ਹਰਿ ਹਿਰਦੈ ਵਸਾਈ ॥
(ਜੇ ਤੂੰ ਮਿਹਰ ਕਰੇਂ, ਤਾਂ) ਮੈਂ ਤੇਰਾ ਸਦਾ ਕਾਇਮ ਰਹਿਣ ਵਾਲਾ ਨਾਮ ਆਪਣੇ ਹਿਰਦੇ ਵਿਚ ਵਸਾਵਾਂ ।
I enshrine the Lord's True Name within my heart.
ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥
ਹੇ ਪ੍ਰਭੂ! ਕੌਣ ਤੇਰਾ ਮੁੱਲ ਪਾ ਸਕਦਾ ਹੈ? (ਜਿਸ ਉਤੇ ਤੂੰ ਦਇਆ ਕਰਦਾ ਹੈਂ, ਉਸ ਨੂੰ) ਤੂੰ ਆਪ ਹੀ ਆਤਮਕ ਅਡੋਲਤਾ ਵਿਚ ਲੀਨ ਰੱਖਦਾ ਹੈਂ ।੮।
Who can estimate Your value, God? You are immersed and absorbed in Yourself. ||8||
ਨਾਮੁ ਅਮੋਲਕੁ ਅਗਮ ਅਪਾਰਾ ॥
ਹੇ ਭਾਈ! ਅਪਹੁੰਚ ਤੇ ਬੇਅੰਤ ਪਰਮਾਤਮਾ ਦੇ ਨਾਮ ਦਾ ਮੁੱਲ ਨਹੀਂ ਪੈ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲ ਸਕਦਾ) ।
The Naam, the Name of the Lord, is priceless, inaccessible and infinite.
ਨਾ ਕੋ ਹੋਆ ਤੋਲਣਹਾਰਾ ॥
ਕੋਈ ਭੀ ਜੀਵ (ਹਰਿ-ਨਾਮ ਦਾ) ਮੁੱਲ ਪਾਣ-ਜੋਗਾ ਨਹੀਂ ਹੋ ਸਕਿਆ ।
No one can weigh it.
ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥
ਉਹ ਪ੍ਰਭੂ ਆਪ ਹੀ ਆਪਣੇ ਨਾਮ ਦੀ ਕਦਰ ਜਾਣਦਾ ਹੈ । ਆਪ ਕਦਰ ਜਾਣ ਕੇ ਜੀਵਾਂ ਨੂੰ ਕਦਰ ਕਰਨੀ ਸਿਖਾਂਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਨਾਲ) ਮੇਲ ਕੇ ਕਦਰ ਸਿਖਾਂਦਾ ਹੈ ।੯।
You Yourself weigh, and estimate all; through the Word of the Guru's Shabad, You unite, when the weight is perfect. ||9||
ਸੇਵਕ ਸੇਵਹਿ ਕਰਹਿ ਅਰਦਾਸਿ ॥
ਹੇ ਪ੍ਰਭੂ! ਤੇਰੇ ਭਗਤ ਤੇਰੀ ਸੇਵਾ-ਭਗਤੀ ਕਰਦੇ ਹਨ, (ਤੇਰੇ ਦਰ ਤੇ) ਅਰਦਾਸ ਕਰਦੇ ਹਨ ।
Your servant serves, and offers this prayer.
ਤੂ ਆਪੇ ਮੇਲਿ ਬਹਾਲਹਿ ਪਾਸਿ ॥
ਤੂੰ ਆਪ ਹੀ ਉਹਨਾਂ ਨੂੰ (ਆਪਣੇ ਨਾਮ ਵਿਚ) ਜੋੜ ਕੇ ਆਪਣੇ ਪਾਸ ਬਿਠਾਂਦਾ ਹੈਂ ।
Please, let me sit near You, and unite me with Yourself.
ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥
ਹੇ ਪ੍ਰਭੂ! ਤੂੰ ਸਾਰੇ ਜੀਵਾਂ ਨੂੰ ਸੁਖ ਦੇਣ ਵਾਲਾ ਹੈਂ । ਤੇਰੀ ਪੂਰੀ ਮਿਹਰ ਨਾਲ (ਹੀ ਤੇਰੇ ਸੇਵਕ) ਤੇਰਾ ਸਿਮਰਨ ਕਰਦੇ ਹਨ ।੧੦।
You are the Giver of peace to all beings; by perfect karma, we meditate on You. ||10||
ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥
ਹੇ ਭਾਈ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ,
Chastity, truth and self-control come by practicing and living the Truth.
ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥
ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਦਾ ਇਹ ਮਨ ਪਵਿੱਤਰ ਹੋ ਜਾਂਦਾ ਹੈ ।
This mind becomes immaculate and pure, singing the Glorious Praises of the Lord.
ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥
ਆਤਮਕ ਮੌਤ ਲਿਆਉਣ ਵਾਲੀ ਇਸ ਮਾਇਆ-ਜ਼ਹਰ ਦੇ ਵਿਚ ਵਰਤਦਿਆਂ ਹੀ ਉਸ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮਿਲ ਜਾਂਦਾ ਹੈ । ਮੇਰੇ ਪ੍ਰਭੂ ਨੂੰ ਇਹੀ ਮਰਯਾਦਾ ਭਾਂਦੀ ਹੈ ।੧੧।
In this world of poison, the Ambrosial Nectar is obtained, if it pleases my Dear Lord. ||11||
ਜਿਸ ਨੋ ਬੁਝਾਏ ਸੋਈ ਬੂਝੈ ॥
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ ਆਤਮਕ ਜੀਵਨ ਦੀ ਸਮਝ ਦੇਂਦਾ ਹੈ, ਉਹੀ ਮਨੁੱਖ ਸਮਝਦਾ ਹੈ ।
He alone understands, whom God inspires to understand.
ਹਰਿ ਗੁਣ ਗਾਵੈ ਅੰਦਰੁ ਸੂਝੈ ॥
(ਜਿਉਂ ਜਿਉਂ) ਉਹ ਪਰਮਾਤਮਾ ਦੇ ਗੁਣ ਗਾਂਦਾ ਹੈ, ਉਸ ਦਾ ਹਿਰਦਾ ਸੂਝ ਵਾਲਾ ਹੁੰਦਾ ਜਾਂਦਾ ਹੈ ।
Singing the Glorious Praises of the Lord, one's inner being is awakened.
ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥
ਉਹ ਮਨੁੱਖ ਹਉਮੈ ਅਤੇ ਮਮਤਾ ਨੂੰ (ਪ੍ਰਭਾਵ ਪਾਣ ਤੋਂ) ਰੋਕ ਰੱਖਦਾ ਹੈ । ਆਤਮਕ ਅਡੋਲਤਾ ਵਿਚ ਟਿਕ ਕੇ ਉਹ ਸਦਾ-ਥਿਰ ਹਰੀ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ ।੧੨।
Egotism and possessiveness are silenced and subdued, and one intuitively finds the True Lord. ||12||
ਬਿਨੁ ਕਰਮਾ ਹੋਰ ਫਿਰੈ ਘਨੇਰੀ ॥
ਹੇ ਭਾਈ! ਪਰਮਾਤਮਾ ਦੀ ਮਿਹਰ ਤੋਂ ਬਿਨਾ (ਨਾਮ ਤੋਂ ਖੁੰਝੀ ਹੋਈ) ਹੋਰ ਬਥੇਰੀ ਲੁਕਾਈ ਭਟਕਦੀ ਫਿਰਦੀ ਹੈ ।
Without good karma, countless others wander around.
ਮਰਿ ਮਰਿ ਜੰਮੈ ਚੁਕੈ ਨ ਫੇਰੀ ॥
ਉਹ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕਦਾ ਨਹੀਂ ।
They die, and die again, only to be reborn; they cannot escape the cycle of reincarnation.
ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥
ਜਿਹੜਾ ਮਨੁੱਖ ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦਾ ਲੱਟੂ ਹੋਇਆ ਰਹਿੰਦਾ ਹੈ, ਉਹ ਇਹ ਜ਼ਹਰ ਹੀ ਵਿਹਾਝਦਾ ਫਿਰਦਾ ਹੈ, ਉਹ ਕਦੇ ਆਤਮਕ ਆਨੰਦ ਨਹੀਂ ਮਾਣ ਸਕਦਾ ।੧੩।
Imbued with poison, they practice poison and corruption, and they never find peace. ||13||
ਬਹੁਤੇ ਭੇਖ ਕਰੇ ਭੇਖਧਾਰੀ ॥
ਹੇ ਭਾਈ! (ਤਿਆਗੀਆਂ ਵਾਲਾ ਪਹਿਰਾਵਾ ਪਾਈ ਫਿਰਦਿਆਂ ਨੂੰ ਵੇਖ ਕੇ ਭੀ ਨਾਹ ਭੁੱਲ ਜਾਣਾ ਕਿ ਇਹ ਇਸ ਜ਼ਹਰ ਤੋਂ ਬਚੇ ਹੋਏ ਹਨ ।
Many disguise themselves with religious robes.
ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥
ਜੋਗ ਸੰਨਿਆਸ ਆਦਿਕ ਵਾਲਾ) ਧਾਰਮਿਕ ਪਹਿਰਾਵਾ ਪਾਣ ਵਾਲਾ ਮਨੁੱਖ ਬਥੇਰੇ (ਇਹੋ ਜਿਹੇ) ਭੇਖ ਕਰਦਾ ਹੈ, ਪਰ ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਭੀ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਨਹੀਂ ਕਰ ਸਕਿਆ ।
Without the Shabad, no one has conquered egotism.
ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥
ਜਦੋਂ ਮਨੁੱਖ ਦੁਨੀਆ ਦਾ ਕਾਰ-ਵਿਹਾਰ ਕਰਦਾ ਹੋਇਆ ਹੀ ਆਪਾ-ਭਾਵ ਛੱਡਦਾ ਹੈ, ਤਦੋਂ ਉਹ (ਹਉਮੈ ਤੋਂ) ਖ਼ਲਾਸੀ ਪਾ ਲੈਂਦਾ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ ।੧੪।
One who remains dead while yet alive is liberated, and merges in the True Name. ||14||
ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥
ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ (ਇਸ ਨੂੰ) ਮਾਇਆ ਦੀ ਤ੍ਰਿਸ਼ਨਾ (ਕਹਿ ਲਵੋ, ਇਹ ਮਾਇਆ ਦੀ ਤ੍ਰਿਸ਼ਨਾ ਮਨੁੱਖ ਦੇ) ਇਸ ਸਰੀਰ ਨੂੰ (ਅੰਦਰੇ ਅੰਦਰ) ਸਾੜਦੀ ਰਹਿੰਦੀ ਹੈ ।
Spiritual ignorance and desire burn this human body.
ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥
ਇਹ ਤ੍ਰਿਸ਼ਨਾ-ਅੱਗ ਉਸ ਮਨੁੱਖ ਦੀ ਬੁੱਝਦੀ ਹੈ ਜਿਹੜਾ ਗੁਰੂ ਦੇ ਸ਼ਬਦ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ ।
He alone puts out this fire, who practices and lives the Guru's Shabad.
ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥
ਉਸ ਦਾ ਤਨ ਵਿਕਾਰਾਂ ਦੀ ਅੱਗ ਤੋਂ ਬਚਿਆ ਰਹਿੰਦਾ ਹੈ, ਉਸ ਦਾ ਮਨ ਸ਼ਾਂਤ ਰਹਿੰਦਾ ਹੈ, ਉਹ (ਆਪਣੇ ਅੰਦਰੋਂ) ਕੋ੍ਰਧ ਦੂਰ ਕਰ ਲੈਂਦਾ ਹੈ, ਹਉਮੈ ਨੂੰ ਮਾਰ ਕੇ ਉਹ ਮਨੁੱਖ (ਗੁਰ-ਸ਼ਬਦ ਵਿਚ) ਲੀਨ ਰਹਿੰਦਾ ਹੈ ।੧੫।
His body and mind are cooled and soothed, and his anger is silenced; conquering egotism, he merges in the Lord. ||15||
ਸਚਾ ਸਾਹਿਬੁ ਸਚੀ ਵਡਿਆਈ ॥
ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ ।
True is the Lord and Master, and True is His glorious greatness.
ਗੁਰ ਪਰਸਾਦੀ ਵਿਰਲੈ ਪਾਈ ॥
ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਮਾਲਕ ਪ੍ਰਭੂ ਦੀ ਵਡਿਆਈ ਕਰਨ ਦੀ ਦਾਤਿ) ਪ੍ਰਾਪਤ ਕੀਤੀ ਹੈ
By Guru's Grace, a rare few attain this.
ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥
ਹੇ ਭਾਈ! ਨਾਨਕ ਇਕ ਬੇਨਤੀ ਕਰਦਾ ਹੈ (ਕਿ) ਪ੍ਰਭੂ ਦੀ ਵਡਿਆਈ ਕਰਨ ਦੀ ਦਾਤਿ) (ਜਿਸ ਨੇ ਪ੍ਰਾਪਤ ਕੀਤੀ ਹੈ ਉਹ) ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧੬।੧।੨੩।
Nanak offers this one prayer: through the Naam, the Name of the Lord, may I merge in the Lord. ||16||1||23||