ਮਾਰੂ ਮਹਲਾ ੫ ਸੋਲਹੇ
Maaroo, Fifth Mehl, Solhas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਗੁਰੁ ਗੋਪਾਲੁ ਗੁਰੁ ਗੋਵਿੰਦਾ ॥
ਹੇ ਭਾਈ! (ਗੁਰੂ ਦੇ ਸੇਵਕ ਵਾਸਤੇ) ਗੁਰੂ ਗੋਪਾਲ (ਦਾ ਰੂਪ) ਹੈ, ਗੁਰੂ ਗੋਵਿੰਦ (ਦਾ ਰੂਪ) ਹੈ ।
The Guru is the Lord of the World, the Guru is the Master of the Universe.
ਗੁਰੁ ਦਇਆਲੁ ਸਦਾ ਬਖਸਿੰਦਾ ॥
ਗੁਰੂ ਦਰਿਆ ਦਾ ਸੋਮਾ ਹੈ, ਗੁਰੂ ਸਦਾ ਬਖ਼ਸ਼ਸ਼ ਕਰਨ ਵਾਲਾ ਹੈ ।
The Guru is merciful, and always forgiving.
ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥
(ਸੇਵਕ ਵਾਸਤੇ) ਗੁਰੂ (ਹੀ ਸ਼ਾਸਤ੍ਰ ਹੈ, ਸਿਮ੍ਰਿਤੀ ਹੈ, ਛੇ ਧਾਰਮਿਕ ਕਰਮ ਹੈ; ਗੁਰੂ ਹੀ ਪਵਿੱਤਰ ਤੀਰਥ ਹੈ ।੧।
The Guru is the Shaastras, the Simritees and the six rituals. The Guru is the Holy Shrine. ||1||
ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥
ਹੇ ਭਾਈ! ਗੁਰੂ ਨੂੰ (ਹਰ ਵੇਲੇ) ਯਾਦ ਕਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ,
Meditating in remembrance on the Guru, all the sins are erased.
ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥
ਗੁਰੂ ਨੂੰ ਯਾਦ ਕਰਦਿਆਂ (ਜੀਵ) ਜਮ ਦੀ ਫਾਹੀ ਵਿਚ ਨਹੀਂ ਫਸਦੇ (ਆਤਮਕ ਮੌਤ ਤੋਂ ਬਚੇ ਰਹਿੰਦੇ ਹਨ) ।
Meditating in remembrance on the Guru, one is not strangled by the noose of Death.
ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥
ਗੁਰੂ ਨੂੰ ਯਾਦ ਕਰਦਿਆਂ ਮਨ ਪਵਿੱਤਰ ਹੋ ਜਾਂਦਾ ਹੈ, (ਤੇ ਇਸ ਤਰ੍ਹਾਂ) ਗੁਰੂ ਮਨੁੱਖ ਨੂੰ (ਲੋਕ ਪਰਲੋਕ ਦੀ) ਨਿਰਾਦਰੀ ਤੋਂ ਬਚਾ ਲੈਂਦਾ ਹੈ ।੨।
Meditating in remembrance on the Guru, the mind becomes immaculate; the Guru eliminates egotistical pride. ||2||
ਗੁਰ ਕਾ ਸੇਵਕੁ ਨਰਕਿ ਨ ਜਾਏ ॥
ਹੇ ਭਾਈ! ਗੁਰੂ ਦਾ ਸੇਵਕ ਨਰਕ ਵਿਚ ਨਹੀਂ ਪੈਂਦਾ,
The Guru's servant is not consigned to hell.
ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥
(ਕਿਉਂਕਿ) ਗੁਰੂ ਦਾ ਸੇਵਕ ਪਰਮਾਤਮਾ ਦਾ ਸਿਮਰਨ ਕਰਦਾ ਰਹਿੰਦਾ ਹੈ ।
The Guru's servant meditates on the Supreme Lord God.
ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥
ਗੁਰੂ ਦਾ ਸੇਵਕ ਸਾਧ ਸੰਗਤਿ (ਦਾ ਮਿਲਾਪ) ਹਾਸਲ ਕਰ ਲੈਂਦਾ ਹੈ, (ਸਾਧ ਸੰਗਤਿ ਵਿਚ) ਗੁਰੂ ਉਸ ਨੂੰ ਸਦਾ ਆਤਮਕ ਜੀਵਨ ਦੀ ਦਾਤਿ ਬਖ਼ਸ਼ਦਾ ਹੈ ।੩।
The Guru's servant joins the Saadh Sangat, the Company of the Holy; the Guru ever gives the life of the soul. ||3||
ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥
ਹੇ ਭਾਈ! ਗੁਰੂ ਦੇ ਦਰ ਤੇ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨੀ ਚਾਹੀਦੀ ਹੈ,
At the Gurdwara, the Guru's Gate, the Kirtan of the Lord's Praises are sung.
ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥
ਹਰੀ ਦਾ ਜਸ ਮੂੰਹੋਂ ਉਚਾਰਨਾ ਚਾਹੀਦਾ ਹੈ (ਜਿਸ ਨੂੰ) ਗੁਰੂ ਮਿਲ ਪੈਂਦਾ ਹੈ (ਉਹ ਮਨੁੱਖ ਸਦਾ ਇਹ ਉੱਦਮ ਕਰਦਾ ਹੈ) ।
Meeting with the True Guru, one chants the Lord's Praises.
ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥
ਹੇ ਭਾਈ! ਗੁਰੂ (ਮਨੁੱਖ ਦੇ) ਸਾਰੇ ਝਗੜੇ ਕਲੇਸ਼ ਮਿਟਾ ਦੇਂਦਾ ਹੈ, ਗੁਰੂ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ-ਸਤਕਾਰ ਦੇਂਦਾ ਹੈ ।੪।
The True Guru eradicates sorrow and suffering, and bestows honor in the Court of the Lord. ||4||
ਅਗਮੁ ਅਗੋਚਰੁ ਗੁਰੂ ਦਿਖਾਇਆ ॥
ਗੁਰੂ ਨੇ ਹੀ ਉਸ ਨੂੰ ਅਪਹੰੁਚ ਤੇ ਅਗੋਚਰ ਪਰਮਾਤਮਾ ਦਾ ਦਰਸਨ ਕਰਾਇਆ ਹੈ ।
The Guru has revealed the inaccessible and unfathomable Lord.
ਭੂਲਾ ਮਾਰਗਿ ਸਤਿਗੁਰਿ ਪਾਇਆ ॥
ਹੇ ਭਾਈ! ਕੁਰਾਹੇ ਜਾ ਰਹੇ ਮਨੁੱਖ ਨੂੰ ਗੁਰੂ ਨੇ ਹੀ (ਸਦਾ) ਸਹੀ ਜੀਵਨ-ਰਾਹ ਤੇ ਪਾਇਆ ਹੈ,
The True Guru returns to the Path, those who have wandered away.
ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜ੍ਹਾਇਆ ਗਿਆਨਾਂ ਹੇ ॥੫॥
ਭਗਤੀ ਦੀ ਬਰਕਤਿ ਨਾਲ ਗੁਰੂ ਦੇ ਸੇਵਕ ਦੇ ਜੀਵਨ-ਸਫ਼ਰ ਵਿਚ ਕੋਈ ਰੁਕਾਵਟ ਨਹੀਂ ਪੈਂਦੀ ਗੁਰੂ ਹੀ ਪੂਰਨ ਪਰਮਾਤਮਾ ਨਾਲ ਡੂੰਘੀ ਸਾਂਝ ਸੇਵਕ ਦੇ ਹਿਰਦੇ ਵਿਚ ਪੱਕੀ ਕਰਦਾ ਹੈ ।੫।
No obstacles stand in the way of devotion to the Lord, for one who serves the Guru. The Guru implants perfect spiritual wisdom. ||5||
ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥
ਹੇ ਭਾਈ! ਗੁਰੂ ਨੇ (ਹੀ ਸੇਵਕ ਨੂੰ ਪਰਮਾਤਮਾ) ਸਭਨੀਂ ਥਾਈਂ ਵੱਸਦਾ ਵਿਖਾਇਆ ਹੈ
The Guru has revealed the Lord everywhere.
ਜਲਿ ਥਲਿ ਪੂਰਿ ਰਹਿਆ ਗੋਸਾਈ ॥
(ਤੇ ਦੱਸਿਆ ਹੈ ਕਿ) ਸ੍ਰਿਸ਼ਟੀ ਦਾ ਮਾਲਕ ਜਲ ਵਿਚ ਧਰਤੀ ਵਿਚ (ਹਰ ਥਾਂ) ਵਿਆਪਕ ਹੈ, ਉੱਚੇ ਤੇ ਖ਼ਾਲੀ ਸਭ ਥਾਈਂ ਇਕੋ ਜਿਹਾ ਵਿਆਪਕ ਹੈ ।
The Lord of the Universe is permeating and pervading the water and the land.
ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥
(ਗੁਰੂ ਦੀ ਰਾਹੀਂ ਹੀ ਸੇਵਕ ਦੇ) ਮਨ ਵਿਚ ਆਤਮਕ ਅਡੋਲਤਾ ਦੀ ਬਰਕਤਿ ਨਾਲ ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਦੀ ਹੈ ।੬।
The high and the low are all the same to Him. Focus your mind's meditation intuitively on Him. ||6||
ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥
ਜੇ ਮਨੁੱਖ ਨੂੰ ਗੁਰੂ ਮਿਲ ਪਏ ਤਾਂ ਉਹ (ਮਨੁੱਖ ਦੇ ਅੰਦਰੋਂ) ਸਾਰੀ ਤ੍ਰਿਸ਼ਨਾ (ਦੀ ਅੱਗ) ਬੁਝਾ ਦੇਂਦਾ ਹੈ,
Meeting with the Guru, all thirst is quenched.
ਗੁਰਿ ਮਿਲਿਐ ਨਹ ਜੋਹੈ ਮਾਈ ॥
ਮਨੁੱਖ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।
Meeting with the Guru, one is not watched by Maya.
ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥
(ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਤ ਅਤੇ ਸੰਤੋਖ ਬਖ਼ਸ਼ਿਆ, ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪ ਪੀਂਦਾ ਹੈ ਤੇ ਹੋਰਨਾਂ ਨੂੰ ਪਿਲਾਂਦਾ ਹੈ ।੭।
The Perfect Guru bestows truth and contentment; I drink in the Ambrosial Nectar of the Naam, the Name of the Lord. ||7||
ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥
ਹੇ ਭਾਈ! ਗੁਰੂ ਦੀ ਬਾਣੀ ਸਭ ਜੀਵਾਂ ਦੇ ਹਿਰਦੇ ਵਿਚ ਟਿਕਣ-ਜੋਗ ਹੈ,
The Word of the Guru's Bani is contained in all.
ਆਪਿ ਸੁਣੀ ਤੈ ਆਪਿ ਵਖਾਣੀ ॥
ਗੁਰੂ ਨੇ (ਪਰਮਾਤਮਾ ਪਾਸੋਂ) ਆਪ ਸੁਣੀ ਅਤੇ (ਦੁਨੀਆ ਦੇ ਜੀਵਾਂ ਨੂੰ) ਆਪ ਸੁਣਾਈ ਹੈ ।
He Himself hears it, and He Himself repeats it.
ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥
ਜਿਸ ਜਿਸ ਮਨੁੱਖ ਨੇ ਇਹ ਬਾਣੀ ਹਿਰਦੇ ਵਿਚ ਵਸਾਈ ਹੈ, ਉਹ ਸਾਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹਨਾਂ ਨੇ ਉਹ ਆਤਮਕ ਟਿਕਾਣਾ ਹਾਸਲ ਕਰ ਲਿਆ ਹੈ ਜੋ (ਮਾਇਆ ਦੇ ਪ੍ਰਭਾਵ ਹੇਠ) ਡੋਲਦਾ ਨਹੀਂ ਹੈ ।੮।
Those who meditate on it, are all emancipated; they attain the eternal and unchanging home. ||8||
ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥
ਹੇ ਭਾਈ! ਗੁਰੂ ਦੀ ਉੱਚ-ਆਤਮਕਤਾ ਗੁਰੂ (ਹੀ) ਜਾਣਦਾ ਹੈ
The Glory of the True Guru is known only to the True Guru.
ਜੋ ਕਿਛੁ ਕਰੇ ਸੁ ਆਪਣ ਭਾਣੈ ॥
(ਗੁਰੂ ਹੀ ਜਾਣਦਾ ਹੈ ਕਿ ਪਰਮਾਤਮਾ) ਜੋ ਕੁਝ ਕਰਦਾ ਹੈ ਆਪਣੀ ਰਜ਼ਾ ਵਿਚ ਕਰਦਾ ਹੈ ।
Whatever He does, is according to the Pleasure of His Will.
ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਸੇਵਕ ਗੁਰੂ ਦੇ ਚਰਨਾਂ ਦੀ ਧੂੜ ਮੰਗਦੇ ਹਨ ਤੇ (ਗੁਰੂ ਤੋਂ) ਸਦਾ ਸਦਕੇ ਜਾਂਦੇ ਹਨ ।੯।੧।੪।
Your humble servants beg for the dust of the feet of the Holy; Nanak is forever a sacrifice to You. ||9||1||4||